Thursday, July 7, 2022

ਵਾਹਿਗੁਰੂ

spot_img



ਪੀਲੀਭੀਤ ਮਾਮਲਾ: ਸਿਰਸਾ ਵੱਲੋਂ 11 ਸਿੱਖਾਂ ਦੇ ਕਾਤਲ 34 ਪੁਲਿਸ ਮੁਲਾਜ਼ਮਾਂ ਦੀਆਂ ਜ਼ਮਾਨਤਾਂ ਰੱਦ ਹੋਣ ਦੇ ਫ਼ੈਸਲੇ ਦਾ ਸਵਾਗਤ

ਯੈੱਸ ਪੰਜਾਬ
ਨਵੀਂ ਦਿੱਲੀ, 27 ਮਈ, 2022 –
ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ 1991 ਵਿਚ ਪੀਲੀਭੀਤ ਵਿਚ 11 ਬੇਗੁਨਾਹ ਸਿੱਖਾਂ ਦਾ ਕਤਲ ਕਰਨ ਵਾਲੇ ਉੱਤਰ ਪ੍ਰਦੇਸ਼ ਪੁਲਿਸ ਦੇ 34 ਮੁਲਾਜ਼ਮਾਂ ਦੀਆਂ ਅਲਾਹਾਬਾਦ ਹਾਈ ਕੋਰਟ ਵੱਲੋਂ ਜ਼ਮਾਨਤਾਂ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਉਹਨਾਂ ਅਦਾਲਤ ਦਾ ਧੰਨਵਾਦ ਵੀ ਕੀਤਾ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹਨਾਂ ਉੱਤਰ ਪ੍ਰਦੇਸ਼ ਦੇ 34 ਪੁਲਿਸ ਮੁਲਾਜ਼ਮਾਂ ਨੇ ਪੀਲੀਭੀਤ ਵਿਚ ਮੱਥਾ ਟੇਕ ਕੇ ਵਾਪਸ ਪਰਤ ਰਹੇ 11 ਸ਼ਰਧਾਲੂਆਂ ਜਿਹਨਾਂ ਵਿਚ ਇਕ ਬੱਚਾ ਵੀ ਸ਼ਾਮਲ ਸੀ, ਨੂੰ ਬੱਸ ਵਿਚੋਂ ਲਾਹ ਕੇ ਇਹਨਾਂ ਦਾ ਕਤਲੇਆਮ ਕੀਤਾ ਸੀ। ਉਹਨਾਂ ਕਿਹਾ ਕਿ ਇਹ ਬਹੁਤ ਵੱਡਾ ਗੁਨਾਹ ਸੀ।

ਉਹਨਾਂ ਕਿਹਾ ਕਿ ਮਾਣਯੋਗ ਅਲਾਹਾਬਾਦ ਹਾਈ ਕੋਰਟ ਦੇ ਡਬਲ ਬੈਂਚ ਨੇ ਇਹ ਕਹਿ ਕੇ ਜ਼ਮਾਨਤਾਂ ਰੱਦ ਕੀਤੀਆਂ ਹਨ ਕਿ ਇੰਨੇ ਨਿਰਦਈ ਤਰੀਕੇ ਕੀਤੇ ਕਤਲਾਂ ਦੇ ਮਾਮਲੇ ਵਿਚ ਜ਼ਮਾਨਤ ਲੈਣਾ ਇਹਨਾਂ ਦੋਸ਼ੀਆਂ ਦਾ ਹੱਕ ਨਹੀਂ ਬਣਦਾ। ਉਹਨਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਪੀੜਤਾਂ ਦੇ ਪਰਿਵਾਰਾਂ ਦੇ ਮਨਾਂ ਨੁੰ ਠੰਢ ਪਹੁੰਚੇਗੀ ਜੋ ਇੰਨੇ ਸਮੇਂ ਤੋਂ ਲੰਬੀ ਲੜਾਈ ਲੜ ਰਹੇ ਸਨ।

ਉਹਨਾਂ ਕਿਹਾ ਕਿ ਹੁਣ ਇਹ ਕਾਤਲ ਸਾਰੀ ਉਮਰ ਜੇਲ੍ਹਾਂ ਵਿਚ ਸੜਨਗੇ। ਉਹਨਾਂ ਕਿਹਾ ਕਿ ਅਦਾਲਤ ਦਾ ਜ਼ਮਾਨਤਾਂ ਰੱਦ ਕਰਨ ਦਾ ਫੈਸਲਾ ਸਾਰੇ ਦੇਸ਼ ਵਿਚ ਇਕ ਸੰਦੇਸ਼ ਹੈ ਕਿ ਬੇਰਹਿਮੀ ਨਾਲ ਕੀਤੇ ਗੁਨਾਹਾਂ ਦੇ ਮਾਮਲੇ ਵਿਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਜੁਲਾਈ, 2022 - ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਇਥੇ...

ਅਜ਼ਾਦ ਭਾਰਤ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਪਹਿਲੇ ਹਮਲੇ ਦੀ ਯਾਦ ਵਿਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 4 ਜੁਲਾਈ, 2022 - ਭਾਰਤ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਅਜ਼ਾਦ ਭਾਰਤ ਵਿਚ ਸਮੇਂ-ਸਮੇਂ ਦਬਾਇਆ ਜਾਣਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ...

ਕੇਂਦਰੀ ਜੇਲ੍ਹ ਬਠਿੰਡਾ ’ਚ ਸਿੱਖ ਨੌਜਵਾਨ ਦੇ ਕੇਸ ਕਤਲ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 2 ਜੁਲਾਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ...

ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਯੈੱਸ ਪੰਜਾਬ ਅੰਮ੍ਰਿਤਸਰ, 2 ਜੁਲਾਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ...

ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਦੇਣ ਵਾਲੇ ਪ੍ਰਚਾਰਕਾਂ, ਅਧਿਆਪਕਾਂ ਦਾ ਕੀਤਾ ਗਿਆ ਸਨਮਾਨ

ਯੈੱਸ ਪੰਜਾਬ ਨਵੀਂ ਦਿੱਲੀ, 1 ਜੁਲਾਈ, 2022 - ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਵੱਖ-ਵੱਖ ਇਤਿਹਾਸਕ ਅਸਥਾਨਾਂ ਅਤੇ ਸਿੰਘ ਸਭਾਵਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ...

ਅਫਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ, ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ

ਯੈੱਸ ਪੰਜਾਬ ਅੰਮਿ੍ਰਤਸਰ, 30 ਜੂਨ, 2022 - ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਕਾਰਨ ਅਫਗਾਨਿਸਤਾਨ ਤੋਂ ਅੱਜ ਭਾਰਤ ਪੁੱਜੇ 11 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਉਨ੍ਹਾਂ ਦੇ ਹਵਾਈ ਸਫਰ ਦਾ ਖਰਚ...

ਮਨੋਰੰਜਨ

‘ਸਹੁਰਿਆਂ ਦਾ ਪਿੰਡ ਆ ਗਿਆ’ – ਪੁਰਾਤਣ ਸਭਿਆਚਾਰ ਦੀ ਵਿਲੱਖਣ ਪੇਸ਼ਕਾਰੀ ਹੈ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਇਹ ਫ਼ਿਲਮ

ਹਰਜਿੰਦਰ ਸਿੰਘ ਜਵੰਦਾ ਗੁਰਨਾਮ ਭੁੱਲਰ ਜਿੰਨਾ ਵਧੀਆ ਗਾਇਕ ਹੈ ਉਨਾ ਹੀ ਵਧੀਆ ਅਦਾਕਾਰ ਵੀ। ਆਪਣੀਆਂ ਕੁਝ ਕੁ ਫ਼ਿਲਮਾਂ ਸਦਕਾ ਹੀ ਉਹ ਅੱਜ ਸਟਾਰ ਕਲਾਕਾਰਾਂ ਦੀ ਕਤਾਰ ਵਿੱਚ ਹੈ। ਪਿਛਲੇ ਦਿਨਾਂ ਵਿੱਚ ਰਿਲੀਜ਼ ਫ਼ਿਲਮ ‘ਲੇਖ’...

ਲਾਲੀ ਅਤੇ ਹੀਰ ਦੇ ਪਿਆਰ ਦੀ ਦਿਲਚਸਪ ਕਹਾਣੀ ਪੰਜਾਬੀ ਫ਼ਿਲਮ ‘ਲਵਰ’ ਪਹਿਲੀ ਜੁਲਾਈ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 30 ਜੂਨ, 2022 - ਲਾਲੀ ਆਪਣੀ ਜਮਾਤੀ ਹੀਰ ਦੇ ਪਿਆਰ ਵਿਚ ਹੈ, ਪਰ ਜਦੋਂ ਹੀਰ ਅਤੇ ਲਾਲੀ ਵੱਖ ਹੋ ਜਾਂਦੇ ਹਨ, ਚੀਜ਼ਾਂ ਇੱਕ ਅਸਾਧਾਰਨ ਮੋੜ ਲੈਂਦੀਆਂ ਹਨ, ਜਿਸ ਨਾਲ ਫਿਲਮ ਲਵਰ ਵਿੱਚ ਉਹਨਾਂ ਦੇ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਐਸ.ਵਾਈ.ਐਲ’ ਯੂ-ਟਿਊਬ ਤੋਂ ਹਟਿਆ, ਸਰਕਾਰ ਦੀ ਸ਼ਿਕਾਇਤ ’ਤੇ ਹਟਾਇਆ ਗਿਆ ਗ਼ੀਤ

ਯੈੱਸ ਪੰਜਾਬ ਨਵੀਂ ਦਿੱਲੀ, 26 ਜੂਨ, 2022: ਬੀਤੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਨਾਮਵਰ ਪੰਜਾਬੀ ਗਾਇਕ-ਰੈਪਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਉਸਦੀ ਮੌਤ ਤੋਂ...

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...
- Advertisement -spot_img

ਸੋਸ਼ਲ ਮੀਡੀਆ

21,042FansLike
51,923FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!