Sunday, January 23, 2022

ਵਾਹਿਗੁਰੂ

spot_img
ਪੁਨਰਵਾਸ ਪ੍ਰਾਜੈਕਟ ਤਹਿਤ ਬਿਆਸ ਦਰਿਆ ’ਚ ਛੱਡੇ 24 ਘੜਿਆਲ – ਇਸ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ: ਸੰਗਤ ਸਿੰਘ ਗਿਲਜੀਆਂ

ਯੈੱਸ ਪੰਜਾਬ
ਟਾਂਡਾ, 5 ਦਸੰਬਰ, 2021:
ਪੰਜਾਬ ਸਰਕਾਰ ਦੀ ਘੜਿਆਲ ਪ੍ਰਜਨਣ ਆਬਾਦੀ ਨੂੰ ਸਥਾਪਤ ਕਰਨ ਅਤੇ ਇਸ ਪ੍ਰਜਾਤੀ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਬਿਆਸ ਕੰਜਰਵੇਸ਼ਨ ਰਿਜਰਵ ਵਿਚ ਘੜਿਆਲ ਪੂਨਰਵਾਸ ਪ੍ਰੋਜੈਕਟ ਦੇ ਤੀਸਰੇ ਪੜਾਅ ਤਹਿਤ ਅੱਜ ਟਾਂਡਾ ਦੇ ਪਿੰਡ ਕੁੱਲਾ ਫੱਤਾ ਦੇ ਜੰਗਲ ਨੇੜੇ ਬਿਆਸ ਦਰਿਆ ਵਿਚ ਵਣ, ਜੰਗਲੀ ਜੀਵ ਤੇ ਕਿਰਤ ਮੰਤਰੀ ਸ੍ਰੀ ਸੰਗਤ ਸਿੰਘ ਗਿਲਜੀਆਂ ਦੀ ਮੌਜੂਦਗੀ ਵਿਚ ਵਣ ਜੀਵ ਵਿਭਾਗ ਵਲੋਂ 24 ਘੜਿਆਲ ਛੱਡੇ ਗਏ।

ਉਨ੍ਹਾਂ ਕਿਹਾ ਕਿ ਘੜਿਆਲ ਪ੍ਰਜਾਤੀ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਵਣ ਜੀਵ ਵਿਭਾਗ ਵਲੋਂ ਘੜਿਆਲ ਦੀ ਪ੍ਰਜਨਣ ਆਬਾਦੀ ਨੂੰ ਸਥਾਪਿਤ ਕਰਨ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਪ੍ਰਧਾਨ ਮੁੱਖ ਵਣ ਪਾਲ ਅਤੇ ਮੁੱਖ ਜੰਗਲੀ ਜੀਵ ਵਾਰਡਨ ਪੰਜਾਬ ਆਰ.ਕੇ. ਮਿਸ਼ਰਾ ਵੀ ਮੌਜੂਦ ਸਨ।

ਵਣ ਮੰਤਰੀ ਨੇ ਇਸ ਦੌਰਾਨ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਲੋਕਾਂ ਦੀ ਸੁਵਿਧਾ ਲਈ ਜੰਗਲੀ ਜੀਵਾਂ ਸਬੰਧੀ ਹੰਟਿੰਗ ਦੇ ਪਰਮਿੱਟ ਤੇ ਜੰਗਲੀ ਜੀਵ ਸੈਂਚਰੀ ਦੇ 10 ਕਿਲੋਮੀਟਰ ਦੇ ਦਾਇਰੇ ਅੰਦਰ ਆਉਂਦੇ ਲੋਕਾਂ ਲਈ ਅਸਲਾ ਲਾਇਸੰਸ ਜਾਰੀ ਕਰਨ ਲਈ ਮੋਬਾਇਲ ਐਪ ਨੂੰ ਵੀ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਲਈ ਲਾਇਸੰਸ ਲੈਣ ਲਈ ਐਨ.ਓ.ਸੀ. ਦੀ ਪ੍ਰਕ੍ਰਿਆ ਨੂੰ ਆਸਾਨ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਘੜਿਆਲ ਪ੍ਰਜਾਤੀ ਵਿਸ਼ਵ ਪੱਧਰ ’ਤੇ ਅਲੋਪ ਹੋਣ ਦੇ ਕਗਾਰ ’ਤੇ ਹੈ ਅਤੇ ਇਹ ਪ੍ਰਜਾਤੀ ਹੁਣ ਸੰਸਾਰ ਵਿਚ ਉਤਰ ਭਾਰਤ ਦੀ ਗੰਗਾ, ਯਮੁਨਾ, ਚੰਬਲ, ਬੰਗਲਾਦੇਸ਼ ਤੇ ਨੇਪਾਲ ਦੀਆਂ ਕੁਝ ਨਦੀਆਂ ਵਿਚ ਪਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਘੜਿਆਲ ਸਾਲ 1960 ਤੱਕ ਬਿਆਸ ਦਰਿਆ ਵਿਚ ਆਮ ਦੇਖਿਆ ਜਾਂਦਾ ਸੀ ਅਤੇ ਇਸ ਤੋਂ ਬਾਅਦ ਹੀ ਪੰਜਾਬ ਵਿਚ ਇਸ ਦੀ ਸਾਂਭ-ਸੰਭਾਲ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ।

ਸੰਗਤ ਸਿੰਘ ਗਿਲਜੀਆਂ ਨੇ ਦੱਸਿਆ ਕਿ ਵਣ ਵਿਭਾਗ ਤੇ ਵਰਲਡ ਵਾਈਡ ਫੰਡ ਫਾਰ ਨੇਚਰ (ਡਬਲਯੂ.ਡਬਲਯੂ. ਆਫ਼ ਇੰਡੀਆ) ਦੇ ਕਰਵਾਏ ਗਏ ਸੰਯੁਕਤ ਸਰਵੇਖਣ ਤੋਂ ਪਤਾ ਚਲਦਾ ਹੈ ਕਿ ਘੜਿਆਲ ਰਿਲਿਜ਼ਿੰਗ ਪੁਆਇੰਟ ਤੋਂ ਪੂਰੇ ਬਿਆਸ ਦਰਿਆ ਵਿਚ ਫੈਲ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਯਤਨਾਂ ਨਾਲ ਬਿਆਸ ਕੰਜਰਵੇਸ਼ਨ ਰਿਜਰਵ ਦੇ ਸਰਵੇਖਣ ਦੌਰਾਨ ਘੜਿਆਲਾਂ ਨੂੰ 40 ਤੋਂ 50 ਪ੍ਰਤੀਸ਼ਤ ਦੀ ਸੰਖਿਆ ਵਿਚ ਦੇਖਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ ਬਿਆਸ ਕੰਜਰਵੇਸ਼ਨ ਰਿਜਰਵ ਵਿਚ ਸਾਲ 2017-18 ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਤੇ ਤਰਨਤਾਰਨ ਵਿਚ 47 ਘੜਿਆਲ ਛੱਡੇ ਗਏ ਸਨ ਅਤੇ ਦੂਜੇ ਪੜਾਅ ਤਹਿਤ ਸਾਲ 2020-21 ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਲੇਮਪੁਰ ਤੇ ਟਾਹਲੀ ਦੇ ਜੰਗਲ ਦੇ ਨਾਲ ਲੱਗਦੇ ਬਿਆਸ ਕੰਜਰਵੇਸ਼ਨ ਰਿਜਰਵ ਇਲਾਕੇ ਵਿਚ ਘੜਿਆਲਾਂ ਲਈ ਅਨੁਕੂਲ ਟਾਪੂ ਦੀ ਚੋਣ ਕਰਕੇ 23 ਘੜਿਆਲ ਇਸ ਟਾਪੂ ਵਿਚ ਛੱਡੇ ਗਏ ਸਨ।

ਸੰਗਤ ਸਿੰਘ ਗਿਲਜੀਆਂ ਵਲੋਂ ਇਸ ਦੌਰਾਨ ਵਾਈਲਡ ਲਾਇਫ ਵਿੰਗ ਵਲੋਂ ਤਿਆਰ ਕੀਤੀ ਗਈ ਘੜਿਆਲ ਕਾਫ਼ੀ ਟੇਬਲ ਬੁੱਕ ਜਿਸ ਵਿਚ ਘੜਿਆਲ ਦੇ ਪੁਨਰਵਾਸ ਪ੍ਰੋੋਜੈਕਟ ਦਾ ਵਿਸਥਾਰ ਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਹੈ, ਨੂੰ ਵੀ ਲਾਂਚ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਵਾਈਲਡ ਲਾਈਫ ਵਿੰਗ ਆਫ਼ ਡਿਪਾਰਟਮੈਂਟ ਆਫ਼ ਫਾਰੈਸਟ ਅਤੇ ਵਾਈਲਡਲਾਇਫ ਪ੍ਰੀਜਰਵੇਸ਼ਨ ਪੰਜਾਬ ਦੀ ਨਵੀਂ ਵੈਬਸਾਈਟ https://wildlife.punjab.gov.in/index ਜਿਸ ਵਿਚ ਪੰਜਾਬ ਦੇ ਸੁਰੱਖਿਅਤ ਇਲਾਕਿਆਂ, ਜੰਗਲੀ ਜੀਵਾਂ ਆਦਿ ਆਮ ਲੋਕ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਦੇ ਹਨ, ਦੀ ਵੀ ਸ਼ੁਰੂਆਤ ਕੀਤੀ।

ਇਸ ਮੌਕੇ ਮੁੱਖ ਵਣ ਪਾਲ (ਜੰਗਲੀ ਜੀਵ) ਚਰਚਿਲ ਕੁਮਾਰ, ਵਣ ਪਾਲ (ਜੰਗਲੀ ਜੀਵ) ਮਨੀਸ਼ ਕੁਮਾਰ, ਵਣ ਪਾਲ ਜੰਗਲੀ ਜੀਵ ਗਨਾਨਾ ਪ੍ਰਕਾਸ਼, ਵਣ ਮੰਡਲ ਅਫ਼ਸਰ ਜੰਗਲੀ ਜੀਵ ਮੰਡਲ ਹੁਸ਼ਿਆਰਪੁਰ ਗੁਰਸ਼ਰਨ ਸਿੰਘ, ਵਰਲਡ ਵਾਈਡ ਫੰਡ ਫਾਰ ਨੇਚਰ ਦੀ ਕੁਆਰਡੀਨੇਟਰ ਗੀਤਾਂਜਲੀ ਕੰਵਰ, ਦਲਜੀਤ ਸਿੰਘ ਗਿਲਜੀਆਂ, ਸਨੀ ਮਿਆਰੀ, ਮਾਸਟਰ ਨਰਿੰਦਰ ਸਿੰਘ, ਰਾਜੇਸ਼ ਰਾਜੂ, ਸਰਪੰਚ ਸਰਬਜੀਤ ਸਿੰਘ ਕੋਟਲਾ, ਜਸਵੰਤ ਸਿੰਘ, ਲੱਕੀ ਬਲੜਾ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਲੁਧਿਆਣਾ ਵਿਖ਼ੇ ਗੁਟਕਾ ਸਾਹਿਬ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਘਟਨਾ ਦੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2022; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ...

ਕਾਬੁਲ ਗੁਰਦਆਰੇ ’ਤੇ ਹਮਲੇ ਦਾ ‘ਮਾਸਟਰਮਾਈਂਡ’ ਅਸਲਮ ਫ਼ਾਰੂਕੀ ਮਾਰਿਆ ਗਿਆ; ਗੋਲੀਬਾਰੀ ਵਿੱਚ ਮਾਰੇ ਗਏ ਸਨ 27 ਅਫ਼ਗਾਨ ਸਿੱਖ

ਯੈੱਸ ਪੰਜਾਬ ਕਾਬੁਲ, ਅਫ਼ਗਾਨਿਸਤਾਨ, 19 ਜਨਵਰੀ 2022: ਕਾਬੁਲ ਦੇ ਗੁਰਦੁਆਰਾ ਹਰਿ ਰਾਏ ਸਾਹਿਬ ਵਿੱਚ ਗੋਲੀਬਾਰੀ ਕਰਕੇ 27 ਅਫ਼ਗਾਨ ਸਿੱਖਾਂ ਨੂੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਦੇ ਮਾਸਟਰਮਾਈਂਡ ਅਤੇ ਇਸਲਾਮਿਕ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,504FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼