Friday, March 21, 2025
spot_img
spot_img
spot_img

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ: Hardeep Singh Mundian

ਯੈੱਸ ਪੰਜਾਬ
ਚੰਡੀਗੜ੍ਹ, 15 ਫਰਵਰੀ, 2025

ਮੁੱਖ ਮੰਤਰੀ ਸ Bhagwant Singh Mann ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ Mann ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ।

Punjab ਦੇ ਮਾਲ ਤੇ ਮੁੜ ਵਸੇਬਾ ਮੰਤਰੀ Hardeep Singh Mundian ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਵੱਲੋਂ ਕੀਤੇ ਇਕ ਮਹੱਤਵਪੂਰਨ ਫੈਸਲੇ ਵਿੱਚ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। 1250 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਸਾਲ 2017 ਤੋਂ ਚੱਲ ਰਿਹਾ ਸੀ। ਅੱਠ ਸਾਲ ਬਾਅਦ ਹੁਣ ਇਹ ਵਾਧਾ ਹੋਇਆ ਹੈ।

ਮਾਲ ਮੰਤਰੀ ਸ ਮੁੰਡੀਆ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀ ਜਥੇਬੰਦੀਆਂ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜੋ ਕੈਬਨਿਟ ਵੱਲੋਂ ਹੁਣ ਮਨਜ਼ੂਰ ਕੀਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਮਿਲੇਗੀ।

ਸ ਮੁੰਡੀਆ ਨੇ ਅੱਗੇ ਕਿਹਾ ਕਿ ਪੇਂਡੂ ਚੌਂਕੀਦਾਰ ਹਿਫ਼ਾਜ਼ਤ ਤੋਂ ਇਲਾਵਾ ਪਿੰਡ ਦੇ ਵਿਕਾਸ ਵਿੱਚ ਉਸਾਰੂ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਇਲਾਵਾ ਪਿੰਡ ਦੀ ਪੰਚਾਇਤ ਤੇ ਨੰਬਰਦਾਰਾਂ ਲਈ ਅਹਿਮ ਕੜੀ ਵਜੋਂ ਕੰਮ ਕਰਦੇ ਹਨ।ਮੰਤਰੀ ਮੰਡਲ ਦੀ ਮਨਜ਼ੂਰੀ ਨਾਲ ਹੁਣ ਇਸ ਨੂੰ ਲਾਗੂ ਕਰਨ ਲਈ ਜਲਦ ਹੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ