Saturday, May 21, 2022

ਵਾਹਿਗੁਰੂ

spot_img





ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਪੁਤਲੇ ਫੂਕ ਮੁਜ਼ਾਹਰੇ

ਚੰਡੀਗੜ੍ਹ, 20 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਪੇਂਡੂ ਸੰਸਾਧਨਾਂ ਅਤੇ ਸੰਵਿਧਾਨਕ ਅਧਿਕਾਰਾਂ ਤੋਂ ਸੂਬੇ ਦੇ ਬਹੁਗਿਣਤੀ ਦਲਿਤ ਭਾਈਚਾਰੇ ਨੂੰ ਵਾਂਝੇ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਦਾ ਸ਼ਿਕਾਰ ਹੋ ਰਹੇ ਇਹਨਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੀ ਕੜੀ ਵਜੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਦਲਿਤ ਵਿਰੋਧੀ ਪੇਂਡੂ ਧਨਾਢ ਚੌਧਰੀਆਂ, ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਦੇ ਅੱਜ ਦੂਸਰੇ ਦਿਨ ਲੁਧਿਆਣਾ, ਬਲਾਚੌਰ, ਬਟਾਲਾ ਤੇ ਭੁਲੱਥ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ ਤੋਂ ਇਲਾਵਾ ਪੰਜਾਬ ਭਰ ਵਿੱਚ ਪੁਤਲੇ ਸਾੜ ਕੇ ਮੁਜ਼ਾਹਰੇ ਕੀਤੇ ਗਏ।

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਤੇ ਕਮੇਟੀ ਆਗੂ ਬਿੱਕਰ ਸਿੰਘ ਹਥੋਆ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕੇਂਦਰ ਉੱਤੇ ਪੁੱਜੀ ਰਿਪੋਰਟ ਅਨੁਸਾਰ 9 ਜ਼ਿਲ੍ਹਿਆਂ ਮੋਗਾ, ਸੰਗਰੂਰ, ਪਟਿਆਲਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਕਪੂਰਥਲਾ ਅਤੇ ਗੁਰਦਾਸਪੁਰ ਅੰਦਰ 47 ਥਾਵਾਂ ਉੱਪਰ ਪੁਤਲੇ ਸਾੜ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਮੁਜ਼ਾਹਰਾਕਾਰੀਆਂ ਵੱਲੋਂ ਮਜ਼ਦੂਰ ਵਿਰੋਧੀ ਗੱਠਜੋੜ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਆਗੂਆਂ ਨੇ ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਜਦੋਂ ਵੀ ਬੇਜ਼ਮੀਨੇ ਲੋਕਾਂ ਵੱਲੋਂ ਜਮਹੂਰੀ ਢੰਗ ਨਾਲ ਆਪਣੇ ਅਧਿਕਾਰਾਂ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਹਨਾਂ ਉੱਪਰ ਗੁੰਡਿਆਂ ਤੋਂ ਹਮਲੇ ਅਤੇ ਝੂਠੇ ਕੇਸ ਮੜ੍ਹ ਕੇ ਉਹਨਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਅਮੀਰ ਨੂੰ ਹੋਰ ਅਮੀਰ ਕਰਨ ਗਰੀਬ ਨੂੰ ਖ਼ਤਮ ਕਰਨ ਵਾਲੀਆਂ ਹਨ।

ਉਨ੍ਹਾਂ ਕਿਹਾ ਕਿ ਮੰਨੀਆਂ ਮੰਗਾਂ ਅਨੁਸਾਰ ਕੌਅਪਰੇਟਿਵ ਸੁਸਾਇਟੀਆਂ ਉੱਪਰ ਕਾਬਜ਼ ਪ੍ਰਬੰਧਕ ਅਤੇ ਅਫ਼ਸਰਸ਼ਾਹੀ ਐੱਸ ਸੀ ਪਰਿਵਾਰਾਂ ਨੂੰ ਮੈਂਬਰਸ਼ਿਪ ਦੇਣ ਲਈ ਤਿਆਰ ਨਹੀਂ। ਸੰਘਰਸ਼ਾਂ ਦੌਰਾਨ ਮਜ਼ਦੂਰਾਂ ਕਿਸਾਨਾਂ ਵਿਰੁੱਧ ਦਰਜ ਕੇਸ ਰੱਦ ਨਹੀਂ ਕੀਤੇ ਜਾ ਰਹੇ। ਸਮਾਜਿਕ ਜ਼ਬਰ ਬਾ-ਦਸਤੂਰ ਜਾਰੀ ਹੈ, ਅੱਤਿਆਚਾਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਨਾ ਕਰਕੇ ਅੱਤਿਆਚਾਰੀਆਂ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ।

ਇਸ ਮੌਕੇ ਆਗੂਆਂ ਨੇ ਕੌ-ਅਪਰੇਟਿਵ ਸੁਸਾਇਟੀਆਂ ਵਿੱਚ ਐੱਸ ਸੀ ਪਰਿਵਾਰਾਂ ਨੂੰ ਮੈਂਬਰਸ਼ਿਪ ਨਾ ਦੇਣ ਲਈ ਜ਼ਿੰਮੇਵਾਰ ਸੁਸਾਇਟੀਆਂ ਉੱਪਰ ਕਾਬਜ਼ ਪ੍ਰਬੰਧਕ ਕਮੇਟੀਆਂ ਤੇ ਸਹਿਕਾਰੀ ਸੁਸਾਇਟੀਆਂ ਦੀ ਅਫ਼ਸਰਸ਼ਾਹੀ ਵਿਰੁੱਧ ਐੱਸ ਸੀ ਐਕਟ ਤਹਿਤ ਕਾਰਵਾਈ ਕਰਨ ਤੇ ਲੋੜਵੰਦ ਪਰਿਵਾਰਾਂ ਨੂੰ ਸੁਸਾਇਟੀ ਦੀ ਮੈਂਬਰਸ਼ਿਪ ਦੇਨ, ਸੰਘਰਸ਼ਾਂ ਦੌਰਾਨ ਮਜ਼ਦੂਰਾਂ ਵਿਰੁੱਧ ਦਰਜ ਤਮਾਮ ਕੇਸ ਬਿਨ੍ਹਾਂ ਪੱਖਪਾਤ ਤੁਰੰਤ ਰੱਦ ਕਰਨ, ਪਿੰਡ ਸ਼ਾਦੀਹਰੀ ਸੰਗਰੂਰ ਦੇ ਜੇਲ੍ਹ ਡੱਕੇ 5 ਨੌਜਵਾਨਾਂ ਆਗੁਆਂ ਨੂੰ ਤੁਰੰਤ ਰਿਹਾਅ ਕਰਨ, ਮਸਾਣੀਆਂ ਬਟਾਲਾ ਵਿਖੇ ਐੱਸਸੀ ਕੋਟੇ ਦੀ ਪੰਚਾਇਤੀ ਜ਼ਮੀਨ ਦੀ ਫਰਜ਼ੀ ਬੋਲੀ ਰੱਦ ਕਰਨ ਤੇ ਮਜ਼ਦੂਰ ਆਗੂਆਂ ਨਾਲ ਵਧੀਕੀ ਕਰਨ ਵਾਲੇ ਪੇਂਡੂ ਧਨਾਢਾਂ ਸਰਕਾਰੀ ਸੁਸਾਇਟੀਆਂ ਚੋਂ ਹਿੱਸੇਦਾਰੀ ਇਸ ਤੋਂ ਇਨਕਾਰ ਕਰਨ ਵਾਲੇ ਅਧਿਕਾਰੀਆਂ ਤੇ ਪ੍ਰਬੰਧਕ ਕਮੇਟੀਆਂ ਵਿਰੁੱਧ ਕਾਰਵਾਈ ਕਰਨ ਅਤੇ ਦਲਿਤ ਲੜਕੀ ਕੁਲਵੰਤ ਕੌਰ ਜਗਰਾਉਂ ਦੇ ਕਤਲ ਲਈ ਜ਼ਿੰਮੇਵਾਰ ਡੀਐੱਸਪੀ ਗੁਰਿੰਦਰ ਬੱਲ ਤੇ ਹੋਰਾਂ ਨੂੰ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਰਾਜ ਕੁਮਾਰ ਪੰਡੋਰੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਬਿੱਕਰ ਸਿੰਘ ਹਥੋਆ, ਪਰਮਜੀਤ ਕੌਰ ਲੌਂਗੋਵਾਲ, ਆਗੂ ਯੂਥ ਵਿੰਗ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਕਨਵੀਨਰ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕੋ-ਕਨਵੀਨਰ ਮੰਗਾਂ ਸਿੰਘ ਵੈਰੋਕੇ, ਗੁਰਪ੍ਰੀਤ ਸਿੰਘ ਚੀਦਾ, ਲਖਵੰਤ ਕਿਰਤੀ, ਅਸ਼ੋਕ ਕੁਮਾਰ ਜਨਾਗਲ, ਜੀ.ਐੱਸ. ਅਟਵਾਲ ਅਤੇ ਐਡਵੋਕੇਟ ਹਰਪ੍ਰੀਤ ਜੀਰਖ਼ ਆਦਿ ਨੇ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼