Thursday, January 20, 2022

ਵਾਹਿਗੁਰੂ

spot_img








‘ਪੇਡਾ’ ਵੱਲੋਂ ਸੂਬੇ ਵਿੱਚ ਝੋਨੇ ਦੀ ਪਰਾਲੀ ’ਤੇ ਅਧਾਰਿਤ ਪੰਜਾਬ ਬਾਇਓਗੈਸ ਪ੍ਰਾਜੈਕਟਾਂ ਲਈ ਸਮਝੌਤਾ ਸਹੀਬੱਧ

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2021:
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਅਤੇ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ ਦੀ ਮੌਜੂਦਗੀ ਵਿਚ ਸੂਬੇ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਮੈਸਰਜ਼ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ, ਮੁੰਬਈ ਨਾਲ ਸੂਬੇ ਵਿੱਚ ਝੋਨੇ ਦੀ ਪਰਾਲੀ ‘ਤੇ ਅਧਾਰਤ ਪੰਜ ਬਾਇਓਗੈਸ ਪ੍ਰੋਜੈਕਟਾਂ ਲਈ ਦਸਤਖ਼ਤ ਕਰਕੇ ਸਮਝੌਤਾ ਸਹੀਬੰਦ ਕੀਤਾ।

ਇਸ ਮੌਕੇ ਪੇਡਾ ਦੇ ਸੀ.ਈ.ਓ ਰੰਧਾਵਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਜਗਰਾਉਂ, ਮੋਗਾ, ਧੂਰੀ, ਪਾਤੜਾਂ ਅਤੇ ਫਿਲੌਰ ਤਹਿਸੀਲਾਂ ਵਿੱਚ ਸਥਾਪਤ ਕੀਤੇ ਜਾਣਗੇ। ਇਹ ਕੰਪਨੀ, ਰਾਜ ਦੀ ਐਨ.ਆਰ.ਐਸ.ਈ.ਨੀਤੀ-2012 ਦੇ ਤਹਿਤ ਬਣਾਉਣ, ਚਲਾਉਣ ਅਤੇ ਮਾਲਕੀ (ਬੀਓਓ) ਦੇ ਅਧਾਰ ‘ਤੇ ਲਗਭਗ 500 ਕਰੋੜ ਰੁਪਏ ਦੇ ਨਿੱਜੀ ਨਿਵੇਸ਼ ਨਾਲ ਇਨ੍ਹਾਂ ਪ੍ਰੋਜੈਕਟਾਂ ਦੀ ਸਥਾਪਨਾ ਕਰੇਗੀ।

ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਸਮਰੱਥਾ 222000 ਘਣ ਮੀਟਰ ਰਾਅ ਬਾਇਓ ਗੈਸ ਪ੍ਰਤੀ ਦਿਨ ਹੈ ਜਿਸ ਨੂੰ ਸ਼ੁੱਧ ਕੀਤਾ ਜਾਵੇਗਾ ਤਾਂ ਜੋ ਪ੍ਰਤੀ ਦਿਨ 92 ਟਨ ਬਾਇਓ ਸੀਐਨਜੀ/ਸੀਬੀਜੀ ਪ੍ਰਾਪਤ ਕੀਤੀ ਜਾ ਸਕੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਉਪ-ਉਤਪਾਦ ਵਜੋਂ ਜੈਵਿਕ ਖਾਦ ਵੀ ਤਿਆਰ ਕੀਤੀ ਜਾਵੇਗੀ ਜੋ ਖੇਤੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਏਗੀ ਅਤੇ ਰਸਾਇਣਕ ਖਾਦ ਦੀ ਵਰਤੋਂ ਨੂੰ ਵੀ ਬਦਲੇਗੀ।

ਇਹ ਪ੍ਰੋਜੈਕਟ ਦਸੰਬਰ, 2023 ਤੱਕ ਜਾਂ ਇਸ ਤੋਂ ਪਹਿਲਾਂ ਬਾਇਓ ਸੀਐਨਜੀ ਦਾ ਵਪਾਰਕ ਉਤਪਾਦਨ ਸ਼ੁਰੂ ਕਰ ਦੇਣਗੇ। ਇਹ ਪ੍ਰੋਜੈਕਟ ਲਗਭਗ 7000 ਵਿਅਕਤੀਆਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਪ੍ਰਦਾਨ ਕਰਨਗੇ। ਇਨ੍ਹਾਂ ਪ੍ਰਾਜੈਕਟਾਂ ਦੇ ਚਾਲੂ ਹੋਣ ‘ਤੇ ਲਗਭਗ 3.5 ਲੱਖ ਟਨ ਸਾਲਾਨਾ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤਰ੍ਹਾਂ ਰਾਜ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਇਨ੍ਹਾਂ ਪ੍ਰਾਜੈਕਟਾਂ ਲਈ ਖੇਤੀ ਦੀ ਰਹਿੰਦ-ਖੂੰਹਦ ਦੀ ਵਿਕਰੀ ਨਾਲ ਵੀ ਲਾਭ ਹੋਵੇਗਾ ਅਤੇ ਪਰਾਲੀ ਸਾੜਨ ਦੀ ਸਮੱਸਿਆ ਤੋਂ ਵੀ ਕਾਫੀ ਨਿਜਾਤ ਮਿਲੇਗੀ।

ਸੀ.ਈ.ਓ. ਨੇ ਅੱਗੇ ਦੱਸਿਆ ਕਿ ਪੇਡਾ ਨੇ ਰਾਜ ਵਿੱਚ ਕੁੱਲ 263 ਟਨ ਪ੍ਰਤੀ ਦਿਨ ਸਮਰੱਥਾ ਵਾਲੇ 23 ਅਜਿਹੇ ਬਾਇਓ ਸੀਐਨਜੀ ਪ੍ਰੋਜੈਕਟ, ਪ੍ਰਾਈਵੇਟ ਡਿਵੈਲਪਰਾਂ ਨੂੰ ਬੀਓਓ ਦੇ ਅਧਾਰ ‘ਤੇ ਅਲਾਟ ਕੀਤੇ ਹਨ, ਜਿਨ੍ਹਾਂ ਵਿੱਚ ਉਪਰੋਕਤ 5 ਪ੍ਰੋਜੈਕਟ ਵੀ ਸ਼ਾਮਲ ਹਨ। ਇਹ ਪ੍ਰੋਜੈਕਟ 2022-23 ਅਤੇ 2023-24 ਤੱਕ ਲਗਭਗ 1300-1500 ਕਰੋੜ ਰੁਪਏ ਦੇ ਨਿੱਜੀ ਨਿਵੇਸ਼ ਨਾਲ ਪੂਰੇ ਕੀਤੇ ਜਾਣਗੇ। ਇਨ੍ਹਾਂ ਪ੍ਰੋਜੈਕਟਾਂ ਨਾਲ ਲਗਭਗ 35000 ਵਿਅਕਤੀਆਂ ਨੂੰ ਸਿੱਧੇ/ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਚਾਲੂ ਹੋਣ ‘ਤੇ ਲਗਭਗ 9 ਲੱਖ ਟਨ ਸਾਲਾਨਾ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ।

ਮੈਸਰਜ਼ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਦੁਆਰਾ ਪਿੰਡ ਭੁਟਾਲ ਕਲਾਂ, ਜ਼ਿਲ੍ਹਾ ਸੰਗਰੂਰ ਵਿੱਚ ਪ੍ਰਤੀ ਦਿਨ 33.23 ਟਨ ਬਾਇਓ-ਸੀਐਨਜੀ ਸਮਰੱਥਾ ਦਾ ਸਥਾਪਤ ਕੀਤਾ ਜਾ ਰਿਹਾ ਸਭ ਤੋਂ ਵੱਡਾ ਪ੍ਰੋਜੈਕਟ ਹੈ, ਦਸੰਬਰ 2021 ਤੱਕ ਵਪਾਰਕ ਉਤਪਾਦਨ ਸ਼ੁਰੂ ਕਰ ਦੇਵੇਗਾ। ਇਸ ਪ੍ਰੋਜੈਕਟ ਵਿੱਚ ਲਗਭਗ 1.25 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕੀਤੀ ਜਾਵੇਗੀ।

ਮੈਸਰਜ਼ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਨੇ ਸੂਬੇ ਵਿੱਚ 5 ਹੋਰ ਬਾਇਓ ਸੀਐਨਜੀ ਪ੍ਰੋਜੈਕਟਾਂ ਦੀ ਅਲਾਟਮੈਂਟ ਲਈ ਵੀ ਪੇਡਾ ਨੂੰ ਬੇਨਤੀ ਕੀਤੀ ਹੈ। ਪੇਡਾ ਦੁਆਰਾ ਕੰਪਨੀ ਨੂੰ ਅਗਲੇਰੀ ਲੋੜੀਂਦੀ ਕਾਰਵਾਈ ਲਈ ਇਹਨਾਂ ਪ੍ਰੋਜੈਕਟਾਂ ਦੀਆਂ ਪੂਰਵ ਸੰਭਾਵਨਾਵਾਂ ਦੀਆਂ ਰਿਪੋਰਟਾਂ ਪੇਸ਼ ਕਰਨ ਲਈ ਕਿਹਾ ਗਿਆ ਹੈ।

ਮੈਸਰਜ਼ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਗ੍ਰੀਨ ਗ੍ਰੋਥ ਇਕੁਇਟੀ ਫੰਡ ਦੀ 100 ਫੀਸਦੀ ਸਹਾਇਕ ਕੰਪਨੀ ਹੈ, ਜਿਸ ਦਾ ਸਮਰਥਨ ਰਾਸ਼ਟਰੀ ਬੁਨਿਆਦੀ ਢਾਂਚਾ ਅਤੇ ਨਿਵੇਸ਼ ਫੰਡ, ਭਾਰਤ ਸਰਕਾਰ ਅਤੇ ਵਿਦੇਸ਼ੀ, ਰਾਸ਼ਟਰ ਮੰਡਲ ਅਤੇ ਵਿਕਾਸ ਦਫਤਰ (ਐਫ.ਸੀ.ਡੀ.ਓ.), ਯੂ.ਕੇ. ਸਰਕਾਰ ਦੁਆਰਾ ਕੀਤਾ ਜਾਂਦਾ ਹੈ।

ਇਸ ਮੌਕੇ ਐਨ.ਆਰ.ਈ.ਐਸ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਨ.ਪੀ.ਐਸ. ਰੰਧਾਵਾ ਅਤੇ ਐਗਜ਼ੈਕਟਿਵ ਡਾਇਰੈਕਟਰ (ਸਾਬਕਾ ਸੰਯੁਕਤ ਸਕੱਤਰ, ਭਾਰਤ ਸਰਕਾਰ) ਦੀਪਕ ਅਗਰਵਾਲ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼