Thursday, December 1, 2022

ਵਾਹਿਗੁਰੂ

spot_img


ਪੈਦਲ ਹਜ ਯਾਤਰੀ ਸ਼ਿਹਾਬ ਚਿੱਤੁਰ ਦੀ ਯਾਤਰਾ ਨੂੰ ਲੈ ਕੇ ਪਾਕਿਸਤਾਨ ਸਰਕਾਰ ਦਾ ਦੋਗਲਾ ਚੇਹਰਾ ਬੇਨਕਾਬ, ਚੀਨ ਦੇ ਰਸਤੇ ਯਾਤਰਾ ਪੂਰੀ ਕਰਵਾਉਣ ਮੋਦੀ: ਸ਼ਾਹੀ ਇਮਾਮ ਪੰਜਾਬ

ਯੈੱਸ ਪੰਜਾਬ
ਲੁਧਿਆਣਾ, 2 ਅਕਤੂਬਰ, 2022 (ਰਾਜਕੁਮਾਰ ਸ਼ਰਮਾ)
ਕੇਰਲਾ ਤੋਂ ਮੱਕਾ ਪੈਦਲ ਹਜ ਲਈ ਜਾ ਰਹੇ ਸ਼ਿਹਾਬ ਚਿੱਤੁਰ ਨੂੰ ਪਾਕਿਸਤਾਨ ਸਰਕਾਰ ਨੇ ਅਪਣੇ ਦੇਸ਼ ‘ਚੋਂ ਜਾਣ ਦੀ ਇਜਾਜਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਇਹ ਗੱਲ ਅੱਜ ਇੱਥੇ ਮਜਲਿਸ ਅਹਿਰਾਰ ਇਸਲਾਮ ਦੇ ਮੁੱਖ ਦਫਤਰ ‘ਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਕਹੀ ।

ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀਂ ਨੇ ਕਿਹਾ ਕਿ ਸ਼ਿਹਾਬ ਚਿੱਤੁਰ ਕਿਉਂਕਿ ਅਜੋਕੇ ਦਿਨੀ ਸਾਡੇ ਪੰਜਾਬ ‘ਚੋਂ ਗੁਜਰ ਰਿਹਾ ਹੈ ਤਾਂ ਉਹਨਾਂ ਨੂੰ ਮੈਂ ਕਈ ਵਾਰ ਮਿਲ ਚੁੱਕਿਆ ਹਾਂ, ਇਹਨਾਂ ਮੁਲਾਕਾਤਾਂ ‘ਚ ਇਹ ਗੱਲ ਸਾਹਮਣੇ ਆਈ ਕਿ ਦਿੱਲੀ ‘ਚ ਮੌਜੂਦ ਪਾਕਿਸਤਾਨ ਦੂਤਾਵਾਸ ਨੇ ਪੈਦਲ ਹਜ ਯਾਤਰੀ ਨੂੰ ਧੋਖਾ ਦਿੱਤਾ ਹੈ, ਪਾਕਿਸਤਾਨ ਦੇ ਦਿੱਲੀ ‘ਚ ਮੌਜੂਦ ਦੂਤਾਵਾਸ ਨੇ ਪਹਿਲਾਂ ਤਾਂ ਸ਼ਿਹਾਬ ਚਿੱਤੁਰ ਨੂੰ ਭਰੋਸਾ ਦਿੱਤਾ ਕਿ ਤੁਸੀਂ ਪੈਦਲ ਹਜ ਯਾਤਰਾ ਸ਼ੁਰੂ ਕਰ ਦਿਓ ਜਦੋਂ ਤੁਸੀਂ ਭਾਰਤ-ਪਾਕਿਸਤਾਨ ਦੇ ਬਾਡਰ ਨੇੜੇ ਪੁੱਜੋਂਗੇ ਤਾਂ ਆਪਜੀ ਨੂੰ ਪਾਕਿਸਤਾਨ ਦਾ ਵੀਜਾ ਦੇ ਦਿੱਤਾ ਜਾਵੇਗਾ, ਉਸ ਸਮੇਂ ਪਾਕਿਸਤਾਨ ਦੂਤਾਵਾਸ ਨੇ ਇਹ ਤਰਕ ਦਿੱਤਾ ਸੀ ਕਿ ਪਹਿਲਾਂ ਵੀਜਾ ਦੇਣ ਨਾਲ ਉਸਦਾ ਸਮਾਂ ਸਮਾਪਤ ਹੋ ਜਾਵੇਗਾ, ਇਸ Ñਲਈ ਬਾਡਰ ‘ਤੇ ਪਹੁੰਚਦੇ ਹੀ ਸ਼ਿਹਾਬ ਚਿੱਤੁਰ ਪਾਕਿਸਤਾਨ ਦਾ ਵੀਜਾ ਦੇ ਦਿੱਤਾ ਜਾਵੇਗਾ ।

ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਕਿਹਾ ਕਿ ਹੁਣ ਜਦਕਿ ਸ਼ਿਹਾਬ ਚਿੱਤੁਰ ਲਗਭਗ ਤਿੰਨ ਹਜ਼ਾਰ ਕਿਲੋਮੀਟਰ ਪੈਦਲ ਯਾਤਰਾ ਕਰਕੇ ਬਾਘਾ ਬਾਡਰ ਦੇ ਨੇੜੇ ਪੁੱਜ ਚੁੱਕਾ ਹੈ ਤਾਂ ਪਾਕਿਸਤਾਨ ਦੀ ਸਰਕਾਰ ਨੇ ਅਪਣੀ ਆਦਤ ਦੇ ਮੁਤਾਬਿਕ ਹੁਣ ਵੀਜਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ।

ਸ਼ਾਹੀ ਇਮਾਮ ਨੇ ਕਿਹਾ ਕਿ ਪਾਕਿਸਤਾਨ ਦੇ ਅਫਸਰਾਂ ਦੇ ਇਸ ਵਤੀਰੇ ਨਾਲ ਸਾਨੂੰ ਹੈਰਤ ਨਹੀਂ ਹੋਈ ਕਿਉਂਕਿ ਇਹਨਾਂ ਦਾ ਪੁਰਾਣਾ ਕੰਮ ਹੈ ਸਿਰਫ ਧੋਖਾ ਦੇਣਾ । ਸ਼ਾਹੀ ਇਮਾਮ ਨੇ ਕਿਹਾ ਕਿ ਭਾਰਤ ਦੇ ਮੁਸਲਮਾਨਾਂ ਨੇ ਕਦੀ ਪਾਕਿਸਤਾਨ ਸਰਕਾਰ ਤੋਂ ਕੁੱਝ ਨਹੀਂ ਮੰਗਿਆ, 75 ਸਾਲਾਂ ‘ਚ ਪਹਿਲੀ ਵਾਰ ਇੱਕ ਭਾਰਤੀ ਮੁਸਲਮਾਨ ਪੈਦਲ ਹਜ ਲਈ ਜੱਦ ਮੱਕਾ ਸ਼ਰੀਫ ਜਾ ਰਿਹਾ ਹੈ ਤਾਂ ਪਾਕਿਸਤਾਨ ਉਸਨੂੰ ਆਪਣੀ ਜਮੀਨ ਤੋਂ ਜਾਣ ਨਹੀਂ ਦੇਣਾ ਚਾਹੁੰਦਾ, ਆਖਿਰ ਕਿਉਂ ਸਿਰਫ ਇਸ ਲਈ ਪਾਕਿਸਤਾਨ ਦੀ ਸਰਕਾਰ ਸ਼ਿਹਾਬ ਚਿੱਤੁਰ ਨੂੰ ਟ੍ਰਾਂਜਿਸਟ ਵੀਜਾ ਨਹੀ ਦੇ ਰਹੀ ਕਿ ਉਹ ਇੱਕ ਭਾਰਤੀ ਮੁਸਲਮਾਨ ਹੈ ।

ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਕਿਹਾ ਕਿ ਪਾਕਿਸਤਾਨੀ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਦੁਨਿਆ ਭਰ ‘ਚ ਇਸਲਾਮ ਦੇ ਨਾਂ ਤੇ ਢਿੰਡੋਰਾ ਪਿੱਟਣ ਵਾਲਾ ਦੇਸ਼ ਸ਼ਿਹਾਬ ਚਿੱਤੁਰ ਦੀ ਹਜ ਯਾਤਰਾ ਦੀ ਰਾਹ ‘ਚ ਰੋੜੇ ਅਟਕਾ ਰਿਹਾ ਹੈ । ਸ਼ਾਹੀ ਇਮਾਮ ਨੇ ਕਿਹਾ ਕਿ ਇੱਕ ਪਾਸੇ ਪਾਕਿਸਤਾਨ ਦੇ ਲੋਕ ਰੋਜਾਨਾ ਸ਼ੋਸ਼ਲ ਮੀਡੀਆ ਦੇ ਪੈਦਲ ਹਜ ਯਾਤਰੀ ਸ਼ਿਹਾਬ ਚਿੱਤੁਰ ਦੇ ਭਰਵੇ ਸਵਾਗਤ ਦੀ ਗੱਲ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਉੱਥੇ ਦੀ ਸਰਕਾਰ ਹਜ ਯਾਤਰਾ ‘ਤੇ ਰੋਕ ਲਾ ਕੇ ਚੁੱਪੀ ਸਾਧੇ ਬੈਠੀ ਹੈ ।

ਪਾਕਿਸਤਾਨ ਦਾ ਇਹ ਦੋਗਲਾ ਵਤੀਰਾ ਸਮਝ ਤੋਂ ਬਾਹਰ ਹੈ । ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ਨੇ ਕਿਹਾ ਕਿ ਜੇਕਰ ਪਾਕਿਸਤਾਨ ਸਰਕਾਰ ਨੂੰ ਇਹ ਗਲਤ ਫਹਿਮੀ ਹੈ ਕਿ ਉਹ ਇਸ ਹਾਜੀ ਨੂੰ ਰਸਤਾ ਨਾ ਦੇਕੇ ਪਹਿਲੀ ਵਾਰ ਪੈਦਲ ਹਜ ਯਾਤਰਾ ‘ਤੇ ਜਾ ਰਹੇ ਭਾਰਤੀ ਮੁਸਲਮਾਨ ਨੂੰ ਰੋਕ ਸਕਦੀ ਹੈ ਤਾਂ ਉਹਨਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇੰਸ਼ਾਅੱਲਾਹ ਸ਼ਿਹਾਬ ਚਿੱਤੁਰ ਭਾਰਤ ਤੋਂ ਮੱਕਾ ਮਦੀਨਾ ਜਰੂਰ ਜਾਏਗਾ, ਜੇਕਰ ਪਾਕਿਸਤਾਨ ਨੇ ਰਸਤਾ ਰੋਕਿਆ ਤਾਂ ਚੀਨ ਅਤੇ ਕਜਾਕਿਸਤਾਨ ਦੇ ਰਸਤੇ ਸਫਰ ਜਾਰੀ ਰੱਖਿਆ ਜਾਏਗਾ ।

ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਦੱਸਿਆ ਕਿ ਇਸ ਵਿਸ਼ੇ ‘ਚ ਅਸੀਂ ਭਾਰਤ ਦੇ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਭਾਈ ਮੋਦੀ ਜੀ ਨੂੰ ਵੀ ਈਮੇਲ ਰਾਹੀਂ ਪੱਤਰ ਲਿਖ ਦਿੱਤਾ ਹੈ ਅਤੇ ਇਹ ਮੰਗ ਕੀਤੀ ਹੈ ਕਿ ਪਾਕਿਸਤਾਨ ਦੇ ਬਜਾਏ ਚੀਨ ਦੇ ਰਸਤੇ ਮੱਕਾ ਸ਼ਰੀਫ ਜਾਣ ਲਈ ਭਾਰਤ ਸਰਕਾਰ ਸ਼ਿਹਾਬ ਚਿੱਤੁਰ ਦੀ ਮਦਦ ਕਰੇ, ਤਾਂਕਿ ਪੂਰੀ ਦੁਨਿਆ ਦੇ ਇਸਲਾਮੀ ਦੇਸ਼ਾਂ ਦੇ ਸਾਹਮਣੇ ਪਾਕਿਸਤਾਨ ਦਾ ਦੋਗਲਾ ਚੇਹਰਾ ਬੇਨਕਾਬ ਹੋ ਸਕੇ ।

ਸ਼ਾਹੀ ਇਮਾਮ ਨੇ ਕਿਹਾ ਕਿ ਕੇਰਲਾ ਤੋ ਬਾਘਾ ਬਾਡਰ ਤੱਕ ਰੋਜਾਨਾ ਜਦ ਸ਼ਿਹਾਬ ਚਿੱਤੁਰ ਪੈਦਲ ਚਲਦੇ ਸੀ ਤਾਂ ਰਸਤੇ ‘ਚ ਸਾਰੀਆਂ ਸੂਬਾਂ ਸਰਕਾਰਾਂ ਨੇ ਨਾ ਸਿਰਫ ਸ਼ਿਹਾਬ ਚਿੱਤੁਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਬਲਕਿ ਸਾਰੇ ਧਰਮਾਂ ਦੇ ਲੋਕਾਂ ਨੇ ਸ਼ਿਹਾਬ ਚਿੱਤੁਰ ਦਾ ਜਗ੍ਹਾਂ-ਜਗ੍ਹਾਂ ਭਰਵਾਂ ਸਵਾਗਤ ਕੀਤਾ । ਇਹ ਭਾਰਤ ਦੀ ਉਹ ਖੂਬਸੂਰਤੀ ਹੈ ਜਿਸਨੂੰ ਪਾਕਿਸਤਾਨ ਕਦੇ ਨਹੀਂ ਸਮਝ ਸਕਦਾ । ਇੱਕ ਸਵਾਲ ਦੇ ਜਵਾਬ ‘ਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਕਿਹਾ ਕਿ ਉਹ ਸ਼ਿਹਾਬ ਚਿੱਤੁਰ ਨੂੰ ਮਿਲਣ ਲਈ ਕੱਲ ਦੁਪਿਹਰ ਸ਼੍ਰੀ ਅੰਮਿ੍ਤਸਰ ਸਾਹਿਬ ਜਾਣਗੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ: ਹਰਿਆਣਾ ਵਿੱਚ ਸਰਕਾਰੀ ਕਰਮਚਾਰੀਆਂ ਲਈ ‘ਰਿਸਟ੍ਰਿਕਟਿਡ ਛੁੱਟੀ’ ਦਾ ਐਲਾਨ

ਯੈੱਸ ਪੰਜਾਬ ਚੰਡੀਗੜ੍ਹ, 27 ਨਵੰਬਰ, 2022: ਹਰਿਆਣਾ ਸਰਕਾਰ ਨੇ ਨੌਂਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ ਸੋਮਵਾਰ 28 ਨਵੰਬਰ ਨੂੰ ਰਾਜ ਦੇ ਸਰਕਾਰੀ ਕਰਮਚਾਰੀਆਂ ਲਈ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਕੀਤਾ ਸਨਮਾਨਿਤ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ...

ਸਿੱਖ ਬੱਚੇ ’ਤੇ ਦਰਜ ਕੇਸ ਮੰਦਭਾਗਾ, ਸਰਕਾਰ ਪਹਿਲਾਂ ਹਥਿਆਰ ਪ੍ਰਮੋਟ ਕਰਨ ਵਾਲੀਆਂ ਫ਼ਿਲਮਾਂ ’ਤੇ ਰੋਕ ਲਗਾਵੇ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2022: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਥਿਆਰਾਂ ਦੇ ਪ੍ਰਦਰਸ਼ਨ ਸੰਬੰਧੀ ਇਕ ਸਿੱਖ ਬੱਚੇ ’ਤੇ ਕੇਸ ਦਰਜ ਕੀਤੇ ਜਾਣ ਦੇ ਮਾਮਲੇ ਵਿੱਚ...

ਮਨੋਰੰਜਨ

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...

ਪੰਜਾਬੀ ਸਿਨੇਮਾ ਦੀ ਹਿੱਟ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਨੂੰ ‘ਐਮਾਜ਼ਨ ਪ੍ਰਾਈਮ ਵੀਡਓ’ ਤੇ ਮਿਲ ਰਿਹੈ ਭਰਵਾਂ ਹੁੰਗਾਰਾ

ਯੈੱਸ ਪੰਜਾਬ ਚੰਡੀਗੜ੍ਹ, 29 ਨਵੰਬਰ, 2022: ਮਸ਼ਹੂਰ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਪੰਜਾਬੀ ਸਿਨੇਮਾ ਦੀ ਸੁਪਰਹਿੱਟ ਫਿਲਮ, 'ਤੇਰੀ ਮੇਰੀ ਗਲ ਬਣ ਗਈ' ਹੁਣ ਸਾਨੂੰ ਦੇਖਣ ਨੂੰ ਮਿਲੇਗੀ। ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ...

ਕਾਮੇਡੀਅਨ ਕਾਕੇ ਸ਼ਾਹ ਖਿਲਾਫ਼ ‘ਕਬੂਤਰਬਾਜ਼ੀ’ ਦਾ ਮਾਮਲਾ ਦਰਜ, ਯੂ.ਕੇ. ਲਿਜਾਣ ਲਈ ਲਏ 6 ਲੱਖ ਰੁਪਏ ਲੈਣ ਦਾ ਦੋਸ਼

ਯੈੱਸ ਪੰਜਾਬ ਜਲੰਧਰ, 28 ਨਵੰਬਰ, 2022: ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ਦੇ ਖਿਲਾਫ਼ ਜਲੰਧਰ ਪੁਲਿਸ ਨੇ ਕਬੂਤਰਬਾਜ਼ੀ ਦਾ ਮਾਮਲਾ ਦਰਜ ਕੀਤਾ ਹੈ। ਇਹ ਕੇਸ ਰਸਤਾ ਮੁਹੱਲਾ ਨਿਵਾਸੀ ਨਵਨੀਤ ਆਨੰਦ ਦੀ ਸ਼ਿਕਾਇਤ ’ਤੇ ਪੁਲਿਸ ਡਿਵੀਜ਼ਨ ਨੰਬਰ 3 ਵਿੱਚ ਦਰਜ...

ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਫ਼ਿਲਮ ‘ਤੇਰੇ ਲਈ’

ਹਰਜਿੰਦਰ ਸਿੰਘ ਜਵੰਦਾ ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ...

ਗਾਇਕ ਫ਼ਾਜ਼ਿਲਪੁਰੀਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਯੈੱਸ ਪੰਜਾਬ ਗੁਰੂਗ੍ਰਾਮ, 18 ਨਵੰਬਰ, 2022: ਹਰਿਆਣਵੀ ਗਾਇਕ ਫ਼ਾਜ਼ਿਲਪੁਰੀਆ ਨੂੰ ਗੁਰੂਗ੍ਰਾਮ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਬੌਲੀਵੁੱਡ ਵਿੱਚ ਵੀ ਗ਼ੀਤ ਗਾ ਚੁੱਕੇ ਫ਼ਾਜ਼ਿਲਪੁਰੀਆ ਗੁਰੂਗ੍ਰਾਮ ਵਿੱਚ ਹੋ ਰਹੇ ਇਕ ਪ੍ਰਦਰਸ਼ਨ ਦੇ ਸਮਰਥਨ ਲਈ ਪੁੱਜੇ ਸਨ। ਇਹ ਪ੍ਰਦਰਸ਼ਨ ਅਹੀਰ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,920FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!