ਯੈੱਸ ਪੰਜਾਬ
ਰੂਪਨਗਰ, 20 ਮਾਰਚ, 2025
Punjab Government ਦੇ ਹੁਕਮਾਂ ਅਨੁਸਾਰ ਸ਼੍ਰੀ Himanshu Jain ਡਿਪਟੀ ਕਮਿਸ਼ਨਰ ਦਾ ਤਬਾਦਲਾ ਜ਼ਿਲ੍ਹਾ ਰੂਪਨਗਰ ਤੋਂ ਲੁਧਿਆਣਾ ਵਿਖੇ ਹੋਣ ਕਾਰਨ ਜ਼ਿਲ੍ਹੇ ਵਿੱਚ ਤਾਇਨਾਤ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਨਿੱਘੀ ਵਿਦਾਇਗੀ ਦਿੱਤੀ। ਇਸ ਦੇ ਨਾਲ ਹੀ ਸਮੂਹ ਸਟਾਫ਼ ਵੱਲੋਂ ਸ਼੍ਰੀ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਬਣਾਏ ਜਾਣ ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ।
ਇਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼੍ਰੀ Himanshu Jain ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਇਸ ਮੌਕੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਕਾਰਜ ਕਾਲ ਦੌਰਾਨ ਦਿੱਤੇ ਸਹਿਯੋਗ ਲਈ ਅਤੇ ਟੀਮ ਵਜੋਂ ਕੰਮ ਕਰਨ ਲਈ, ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਬਤੌਰ ਡਿਪਟੀ ਕਮਿਸ਼ਨਰ ਉਨਾਂ ਦਾ ਕਰੀਬ 6 ਮਹੀਨੇ ਦਾ ਕਾਰਜਕਾਲ ਉਨ੍ਹਾਂ ਦੇ ਸਹਿਯੋਗ ਸਦਕਾ ਬੜਾ ਵਧੀਆ ਰਿਹਾ। ਇਸ ਮੌਕੇ ਤੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਸਨਮਾਨ ਚਿੰਨ ਅਤੇ ਗੁਲਦਸਤੇ ਵੀ ਦਿੱਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰ ਜਯੋਤੀ ਸਿੰਘ, ਐੱਸ.ਪੀ. ਹੈਡਕਵਾਟਰ ਅਰਵਿੰਦ ਮੀਨਾ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਸਹਾਇਕ ਜ਼ਿਲ੍ਹਾ ਅਟਾਰਨੀ ਰਮਨਦੀਪ ਕੌਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।