Friday, January 3, 2025
spot_img
spot_img
spot_img
spot_img

ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ – ਨਿਲੰਬਰੀ ਜਗਦਲੇ

ਯੈੱਸ ਪੰਜਾਬ
ਰੂਪਨਗਰ, 3 ਅਕਤੂਬਰ, 2024

ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ਼੍ਰੀਮਤੀ ਨਿਲੰਬਰੀ ਜਗਦਲੇ ਵੱਲੋਂ ਅੱਜ ਪੁਲਿਸ ਲਾਇਨ ਰੂਪਨਗਰ ਵਿਖੇ ਜ਼ਿਲ੍ਹਾ ਰੂਪਨਗਰ ਦੇ ਕਪਤਾਨ ਪੁਲਿਸ ਇਨਵੈਸਟੀਗੇਸਨ ਰੁਪਿੰਦਰ ਕੌਰ ਸਰਾਂ ਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਮਾੜੇ ਅਨਸਰਾਂ ਦੀ ਸਖ਼ਤ ਨਿਗਰਾਨੀ ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਸ਼੍ਰੀਮਤੀ ਨਿਲੰਬਰੀ ਜਗਦਲੇ ਨੇ ਵੱਖ-2 ਜੇਲ੍ਹਾਂ ਵਿੱਚ ਪੈਰੋਲ, ਜਮਾਨਤ, ਸਜ਼ਾ ਕੱਟ ਕੇ ਬਾਹਰ ਆਏ ਕੈਦੀਆਂ ਤੇ ਹਵਾਲਾਤੀਆ ਦੀ ਹਰ ਹਰਕਤ ਅਤੇ ਉਨ੍ਹਾਂ ਦੀਆਂ ਗਤੀਵਿਧੀਆ ਤੇ ਸਖਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ।

ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਪੰਜਾਬ ਸਰਕਾਰ ਅਤੇ ਸੀਨੀਅਰ ਅਫ਼ਸਰਾਂ ਵੱਲੋਂ ਨਸ਼ਿਆ ਨੂੰ ਜੜ੍ਹੋਂ ਖਤਮ ਕਰਨ ਲਈ ਜਾਰੀ ਹਦਾਇਤਾਂ ਦੇ ਮੱਦੇਨਜਰ ਐਨ.ਡੀ.ਪੀ.ਐਸ ਐਕਟ ਅਧੀਨ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ/ਡਰੱਗ ਪੈਡਲਰਜ਼ ਆਦਿ ਉਤੇ ਅਸਰਦਾਰ ਢੰਗ ਨਾਲ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।

ਇਸ ਦੇ ਨਾਲ ਹੀ ਉਨ੍ਹਾਂ 68 ਐਫ ਆਈ ਆਰ ਤਹਿਤ ਅਜਿਹੇ ਦੋਸ਼ੀਆਂ ਦੀ ਪ੍ਰਾਪਰਟੀ ਅਟੈਚ ਕਰਾਉਣ ਲਈ ਕੇਸ ਤਿਆਰ ਕਰਕੇ ਭੇਜਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ ਐਕਟ ਦਾ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਹਾਲਤ ਵਿੱਚ ਵੀ ਸਿਰ ਨਾ ਚੁੱਕਣ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦਾ ਜੋ ਏਰੀਆ ਹਿਮਾਚਲ ਪ੍ਰਦੇਸ ਨਾਲ ਲੱਗਦਾ ਹੈ ਉਸ ਥਾਂ ਉਤੇ ਅਸਰਦਾਰ ਢੰਗ ਨਾਲ ਨਾਕਾਬੰਦੀ ਕੀਤੀ ਜਾਵੇ ਤੇ ਨਾਲ ਹੀ ਸਿਟੀ ਸੀਲਿੰਗ ਅਤੇ ਜ਼ਿਲ੍ਹਾ ਸੀਲਿੰਗ ਪਲਾਨ ਨੂੰ ਵੀ ਅਮਲ ਵਿਚ ਲਿਆਂਦਾ ਜਾਵੇ।

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਆਦਿ ਦੀ ਸਪਲਾਈ ਉਤੇ ਨਿਗਰਾਨੀ ਰੱਖੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੋਣਾਂ ਹੋਣ ਤੱਕ ਰਾਤ ਦੀਆਂ ਨਾਕਾਬੰਦੀਆਂ ਅਤੇ ਗਸ਼ਤ ਵਿੱਚ ਨਿਰੰਤਰ ਵਾਧਾ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਵੀ ਪੰਚਾਇਤੀ ਚੋਣਾਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਖ਼ਾਸ ਮੀਟਿੰਗ ਕੀਤੀ ਗਈ ਸੀ।

ਇਸ ਮੀਟਿੰਗ ਵਿੱਚ ਕਪਤਾਨ ਪੁਲਿਸ ਸਥਾਨਕ ਰੂਪਨਗਰ ਰਾਜਪਾਲ ਸਿੰਘ ਹੁੰਦਲ, ਉਪ ਕਪਤਾਨ ਪੁਲਿਸ ਡਿਟੈਕਟਿਗਵ ਰੂਪਨਗਰ ਮਨਵੀਰ ਸਿੰਘ ਬਾਜਵਾ, ਉਪ ਕਪਤਾਨ ਪੁਲਿਸ ਸਬ-ਡਵੀਜਨ ਰੂਪਨਗਰ ਰਾਜਪਾਲ ਸਿੰਘ, ਉਪ ਕਪਤਾਨ ਪੁਲਿਸ ਹੋਮੀਸਾਈਡ ਪੰਕਜ ਸ਼ਰਮਾ ਅਤੇ ਵੱਖ-2 ਥਾਣਿਆ ਤੋਂ ਮੁੱਖ ਅਫਸਰਾਨ ਅਤੇ ਪੁਲਿਸ ਕਰਮਚਾਰੀ ਹਾਜ਼ਰ ਹੋਏ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ