ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਅੱਜ ਹੋਵੇਗੀ ‘ਆਪ’ ਵਿਚ ਸ਼ਾਮਿਲ

ਯੈੱਸ ਪੰਜਾਬ

ਚੰਡੀਗੜ੍ਹ, 13 ਜੁਲਾਈ, 2020:

ਪ੍ਰਸਿੱਧ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਸੋਮਵਾਰ ਨੂੰ ‘ਆਮ ਆਦਮੀ ਪਾਰਟੀ’ ਵਿਚ ਸ਼ਾਮਿਲ ਹੋਣ ਜਾ ਰਹੀ ਹੈ।

ਅਨਮੋਲ ਗਗਨ ਮਾਨ ਵੱਲੋਂ ਦੁਪਹਿਰ 3 ਵਜੇ ਚੰਡੀਗੜ੍ਹ ਵਿਖ਼ੇ ‘ਆਮ ਆਦਮੀ ਪਾਰਟੀ’ ਵੱਲੋਂ ਕੀਤੇ ਜਾ ਰਹੇ ਇਕ ਪੱਤਰਕਾਰ ਸੰਮੇਲਨ ਦੌਰਾਨ ਪਾਰਟੀ ਵਿਚ ਸ਼ਮੂਲੀਅਤ ਦਾ ਐਲਾਨ ਕੀਤੇ ਜਾਣ ਬਾਰੇ ਦੱਸਿਆ ਜਾ ਰਿਹਾ ਹੈ।

ਇਸ ਪੱਤਰਕਾਰ ਸੰਮੇਲਨ ਵਿਚ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ: ਹਰਪਾਲ ਸਿੰਘ ਚੀਮਾ ਤੋਂ ਇਲਾਵਾ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ: ਜਰਨੈਲ ਸਿੰਘ ਸਣੇ ਹੋਰ ਆਗੂ ਹਾਜ਼ਰ ਰਹਿਣਗੇ।

ਇਸ ਗੱਲ ਦੀ ਪੁਸ਼ਟੀ ‘ਆਪ’ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ ਨੇ ਕੀਤੀ ਹੈ।

ਪਤਾ ਲੱਗਾ ਹੈ ਕਿ 30 ਵਰਿ੍ਹਆਂ ਦੀ ਅਨਮੋਲ ਗਗਨ ਮਾਨ ਦੇ ਪਿਤਾ ਸ: ਜੋਧਾ ਸਿੰਘ ਮਾਨ ਪਹਿਲਾਂ ਲੋਕ ਭਲਾਈ ਪਾਰਟੀ ਵੱਲੋਂ ਚੋਣ ਲੜਚੁੱਕੇ ਹਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

ਅਹਿਮ ਖ਼ਬਰਾਂ