Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਹਨ ਸਿੰਘ ਨਾਭਾ – ਡਾ. ਰਵਿੰਦਰ ਕੌਰ ਰਵੀ

- Advertisement -

ਵੀਹਵੀਂ ਸਦੀ ਦੇ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਭਾਈ ਕਾਹਨ ਸਿੰਘ ਨਾਭਾ ਦਾ ਜਨਮ ਉਨਾਂ ਦੇ ਨਾਨਕੇ ਘਰ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਵਿਚ ਮਾਤਾ ਹਰਿ ਕੌਰ ਦੀ ਕੁੱਖੋਂ 30 ਅਗਸਤ 1861 ਈਂ ਨੂੰ ਹੋਇਆ। ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ। ਸਾਹਿਤ ਅਤੇ ਧਾਰਮਿਕ ਖੇਤਰ ‘ਚ ਆਪਣੇ ਵਿਲੱਖਣ ਯੋਗਦਾਨ ਸਦਕਾ ਉਨ੍ਹਾਂ ਦਾ ਨਾਂਅ ਪੰਜਾਬੀ ਜਗਤ ਵਿਚ ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ।

ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ ਦੇ ਵਸਨੀਕ ਢਿੱਲੋਂ ਜੱਟ, ਬਾਬਾ ਨੋਧ ਸਿੰਘ ਜੀ ਨਾਲ ਸੰਬੰਧਿਤ ਹੈ ਜੋ ਕਿ ਕਿਸੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੇ ਮੁਸਾਹਿਬ ਰਹੇ ਹਨ। ਕਾਹਨ ਸਿੰਘ ਨਾਭਾ ਦੇ ਪਿਤਾ ਬਾਬਾ ਨਰਾਇਣ ਆਪਣੇ ਸਮੇਂ ਦੇ ਪ੍ਰਮੁੱਖ ਵਿਦਵਾਨ ਤੇ ਸੰਤ ਪੁਰਸ਼ ਸਨ, ਜਿਨਾ ਲੰਮਾ ਸਮਾਂ ਨਾਭੇ ਦੇ ਇਤਿਹਾਸਕ ਗੁਰ ਅਸਥਾਨ ‘ਡੇਰਾ ਬਾਬਾ ਅਜਪਾਲ ਸਿੰਘ’ ਵਿਖੇ ਰਹਿਕੇ ਸਿੱਖੀ ਪ੍ਰਚਾਰ ਲਈ ਵੱਡੀ ਸੇਵਾ ਕੀਤੀ।

ਇੱਥੇ ਹੀ ਪਿਤਾ ਜੀ ਦੇ ਆਸ਼ੀਰਵਾਦ ਨਾਲ ਭਾਈ ਕਾਹਨ ਸਿੰਘ ਨਾਭਾ ਨੇ ਉਸ ਮੌਕੇ ਦੇ ਪ੍ਰਸਿੱਧ ਵਿਦਵਾਨਾਂ ਭਾਈ ਭੂਪ ਸਿੰਘ, ਭਾਈ ਰਾਮ, ਭਾਈ ਭਗਵਾਨ ਸਿੰਘ ਦੁੱਗ, ਜਵਾਹਰ ਸਿੰਘ, ਪੰਡਿਤ ਸ਼੍ਰੀਧਰ, ਬੰਸੀਧਰ, ਭਾਈ ਵੀਰ ਸਿਘੰ ਜਲਾਲਕੇ, ਬਾਵਾ ਕਲਿਆਣ ਦਾਸ ਅਤੇ ਮਹੰਤ ਗਜਾ ਸਿੰਘ ਆਦਿ ਦੇਸੀ ਵਿਦਵਾਨਾਂ ਪਾਸੋਂ ਵੱਖ ਵੱਖ ਵਿਸ਼ਿਆਂ ‘ਚ ਬਹੁ-ਪੱਖੀ ਵਿਦਿਆ ਹਾਸਿਲ ਕੀਤੀ। ਦਿੱਲੀ ਅਤੇ ਲਖਨਊ ਦੇ ਵਿਦਵਾਨਾਂ ਪਾਸੋਂ ਫਾਰਸੀ ਦੀ ਸਿੱਖਿਆ ਗ੍ਰਹਿਣ ਕੀਤੀ। ਆਪ ਨੂੰ ਸੈਰ, ਬਾਗਬਾਨੀ ਅਤੇ ਸ਼ਿਕਾਰ ਤੋਂ ਇਲਾਵਾ ਸੰਗੀਤ ਦਾ ਵੀ ਬੇਹੱਦ ਸ਼ੌਕ ਸੀ। ਲਾਹੌਰ ਵਿਖੇ ਓਰੀਐਂਟਲ ਕਾਲਿਜ ਦੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਸੁਚੱਜੀ ਸੰਗਤ ਵਿਚ ਰਹਿੰਦਿਆਂ, ਆਪ ਦੀ ਰੁਚੀ ਸਮਾਜ ਸੁਧਾਰ ਅਤੇ ਧਰਮ ਅਧਿਐਨ ਲਈ ਹੋਰ ਪਰਿਪੱਕ ਹੋਈ।

ਜਵਾਨੀ ਦੀ ਉਮਰੇ ਵਿਦਿਆ ਦੇ ਸਾਗਰ ਬਣਕੇ ਜਦੋਂ ਭਾਈ ਸਾਹਿਬ ਨਾਲੋਂ ਆਕੇ ਮਹਾਰਾਜਾ ਹੀਰਾ ਸਿੰਘ ਨੂੰ ਮਿਲੇ ਤਾਂ ਉਹ ਆਪਦੀ ਸੂਝ ਤੇ ਵਿਦਿਆ ਤੋਂ ਏਨੇ ਪ੍ਰਭਾਵਿਤ ਹੋਏ ਕਿ ਝੱਟ ਭਾਈ ਸਾਹਿਬ ਨੂੰ ਆਪਣਾ ਮੁਸਾਹਿਬ ਬਣਾ ਲਿਆ ਤੇ ਬਾਅਦ ਵਿੱਚ ਆਪ ਨੇ ਰਾਜਕੁਮਾਰ ਰਿਪੁਦਮਨ ਸਿੰਘ ਦਾ ਨਿਗਰਾਨ ਤੇ ਅਧਿਆਪਕ ਵੀ ਨਿਯੁਕਤ ਕੀਤਾ। ਆਪਣੀ ਵਿਦਵਤਾ ਦੇ ਜਾਦੂ ਨਾਲ ਭਾਈ ਕਾਨ ਸਿੰਘ ਨੇ ਨਾਭਾ ਤੇ ਪਟਿਆਲਾ ਰਿਆਸਤਾਂ ਵਿੱਚ ਕਈ ਉੱਚ ਅਹੁਦਿਆਂ ਤੇ ਰਹਿੰਦਿਆਂ ਨਾਲੋਂ ਨਾਲ ਸਾਹਿਤ ਸਿਰਜਨਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਵੱਡਾ ਯੋਗਦਾਨ ਪਾਇਆ। ਭਾਈ ਕਾਹਨ ਸਿੰਘ ਦੇ ਇਕਲੌਤੇ ਬੇਟੇ ਭਗਵੰਤ ਸਿੰਘ ਹਰੀ ਅਤੇ ਭਾਈ ਸਾਹਿਬ ਦੀ ਪੋਤ ਨੂੰਹ ਡਾ. ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਆਪੋ ਆਪਣਾ ਯੋਗਦਾਨ ਪਾਇਆ।

ਉਨੀਂਵੀ ਸਦੀ ਦੇ ਅਖੀਰਲੇ ਦਹਾਕੇ ‘ਚ ਲਿਖੇ ਗ੍ਰੰਥ ‘ਰਾਜ ਧਰਮ’ (1884 ਈ.) ਤੋਂ ਆਪ ਦਾ ਸਾਹਿੱਤਕ ਸਫ਼ਰ ਆਰੰਭ ਹੋਇਆ। ਇਸੇ ਦੌਰ ‘ਚ ਟੀਕਾ ਜੈਮਨੀ ਅਸਵਮੇਧ, ਨਾਟਕ ਭਾਵਾਰਥ ਦੀ ਪਿਕਾ ਤੇ ਟੀਕਾ ਵਿਸ਼ਨੂੰ ਪੁਰਾਣ ਆਦਿ ਇਸੇ ਦੌਰ ਦੀਆਂ ਕੁਝ ਹੋਰ ਮਹੱਤਵਪੂਰਣ ਰਚਨਾਵਾਂ ਹਨ। ਉਸ ਵੇਲੇ ਦੀ ਜਾਗ੍ਰਿਤ ਸਿੱਖ ਚੇਤਨਾ ਦੇ ਪ੍ਰਭਾਵ ਅਧੀਨ ਆਪ ਦੀ ਸਾਹਿਤ ਰਚਨਾ ਦਾ ਦੂਜਾ ਦੌਰ ਆਰੰਭ ਹੁੰਦਾ ਹੈ। ਉਨਾ ਦੇ ਦਿਲ ਵਿੱਚ ਤਾਂਘ ਪੈਦਾ ਹੋਈ ਕਿ ਸਿੱਖੀ ਦੀ ਨਿਰੋਲਤਾ ਜਾਂ ਇਸਦੀ ਸੁਤੰਤਰ ਸਖਸ਼ੀਅਤ ਨੂੰ ਉਜਾਗਰ ਕੀਤਾ ਜਾਵੇ।

ਸਿੱਖ ਧਰਮ ਦੀਆਂ ਸਾਰੀਆਂ ਰੀਤੀਆਂ ਇਕਸਾਰ ਹੋਣ, ਸਿੱਖ ਧਰਮ ਤੇ ਇਤਿਹਾਸ ਨੂੰ ਵਹਿਮਾਂ ਭਰਮਾਂ ਤੋਂ ਨਿਖੇੜਿਆ ਜਾਵੇ, ਸਿੱਖ ਧਰਮ ਦੀਆਂ ਪੁਸਤਕਾਂ ਤਤਕਾਲੀ ਮਿਆਰਾਂ ਤੇ ਪੂਰੀਆਂ ਉਤਰਨ ਵਾਲੀਆ ਹੋਣ ਆਦਿ, ਵਰਗੀਆਂ ਸਿਧਾਂਤਕ ਤੇ ਸਾਹਿੱਤਕ ਸਮੱਸਿਆਵਾਂ ਦੇ ਹੱਲ ਲਈ ਆਪ ਨੇ ‘ਹਮ ਹਿੰਦੂ ਨਹੀਂ’, ਗੁਰੁਮਤ ਪ੍ਰਭਾਕਰ, ਗੁਰਮਤ ਸੁਧਾਕਰ, ਸੱਦ ਕਾ ਪਰਮਾਰਥ, ਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ। ਜਿਸ ਸਦਕਾ ਉਸ ਸਮੇਂ ਦੀਆਂ ਸੁਧਾਰਕ ਸਿੱਖ ਲਹਿਰਾਂ ਦੇ ਵਿਦਵਾਨ ਆਪ ਦੇ ਬੇਹੱਦ ਕਦਰਦਾਨ ਬਣ ਚੁੱਕੇ ਸਨ।

ਨਾਭਾ ਅਤੇ ਪਟਿਆਲਾ ਰਿਆਸਤ ਦੇ ਆਪਸੀ ਝਗੜਿਆਂ ਨੂੰ ਮਿਟਾਉਣ ਲਈ ਕਾਹਨ ਸਿੰਘ ਨਾਭਾ ਜੀਵਨ ਭਰ ਯਤਨਸ਼ੀਲ ਰਹੇ। ਮਹਾਰਾਜਾ ਹੀਰਾ ਸਿੰਘ ਨੇ ਆਪ ਦਾ ਨਾਮ ਨੀਤੀ ਜੀ ਰੱਖਿਆ ਹੋਇਆ ਸੀ। ਉਸ ਸਮੇਂ ਦੇ ਫੂਲਕੀਆਂ ਰਿਆਸਤਾਂ ਦੇ ਪੁਲੀਟੀਕਲ ਏਜੰਟ ਕਰਨਲ ਡਨਲਪ ਸਮਿੱਥ ਆਪ ਦੀ ਸੂਝ-ਬੂਝ ਅਤੇ ਵਫ਼ਾਦਾਰੀ ਦੇ ਬੇਹੱਦ ਕਦਰਦਾਨ ਅਤੇ ਆਪ ਦੇ ਪਰਮ ਮਿੱਤਰ ਸਨ। ਮਿਸਟਰ ਮੈਕਸ ਆਰਥਰ ਮੈਕਾਲਫ਼ ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿੱਖ ਰਿਲੀਜਨ’ ਵਰਗਾ ਅੰਗਰੇਜ਼ੀ ਭਾਸ਼ਾ ‘ਚ ਅਨੁਪਮ ਗ੍ਰੰਥ ਲਿਖਾਉਣਾ ਆਪ ਦੀ ਸੁਯੋਗਤਾ ਸੀ।

ਆਪ ਨੇ ਉਮਰ ਭਰ ਦਰਜਨਾਂ ਪੁਸਤਕਾਂ ਦੀ ਰਚਨਾ ਕੀਤੀ। ਭਾਈ ਸਾਹਿਬ ਵੱਲੋਂ ਸੰਪਾਦਿਤ ਕੋਸ਼ ‘ਅਨੇਕਾਰਥ ਕੋਸ਼’ ਤੇ ‘ਨਾਮਮਾਲਾ ਕੋਸ਼’ ਨਾਲ ਜਿਥੇ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਹਿੰਦੀ ਤੇ ਬ੍ਰਜ ਭਾਸ਼ਾ ਦੇ ਕਾਵਯ ਗ੍ਰੰਥਾਂ ਦੇ ਸ਼ਬਦਾਰਥ ਸਮਝਣ ਵਿੱਚ ਆਸਾਨੀ ਹੋਈ, ਉਥੇ ‘ਗੁਰਛੰਦ ਦਿਵਾਕਰ’ ਤੇ ਗੁਰੁਸ਼ਬਦਾਲੰਕਾਰ’ ਵਰਗੀਆਂ ਪੁਸਤਕਾਂ ਦੀ ਰਚਨਾ ਨਾਲ ਆਪ ਮਹਾਨ ਛੰਦ ਸ਼ਾਸਤਰੀ ਅਤੇ ਅਲੰਕਾਰ ਸ਼ਾਸਤਰੀ ਵਜੋਂ ਸਥਾਪਿਤ ਹੋਏ। ਆਪਣੀ ਜੀਵਨ ਭਰ ਦੀ ਤਪੱਸਿਆ ਦਾ ਫਲ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼’ ਦੀ ਰਚਨਾ ਕਰਕੇ ਇਹ ਸਿੱਧ ਕੀਤਾ ਕਿ ਮਾਂ ਬੋਲੀ ਪੰਜਾਬੀ ਵਿਚ ਕੋਈ ਵੀ ਵੱਡੇ ਤੋਂ ਵੱਡਾ ਕਾਰਜ ਕੀਤਾ ਜਾ ਸਕਦੈ।

ਜੀਵਨ ਭਰ ਮਾਂ ਬੋਲੀ ਪੰਜਾਬੀ ਦੀ ਅਥਾਹ ਸੇਵਾ ਕਰਨ ਵਾਲੇ ਭਾਈ ਕਾਹਨ ਸਿੰਘ ਨਾਭਾ ਨੂੰ ਸਰਵਪੱਖੀ ਵਿਦਵਤਾ ਅਤੇ ਸਰਬਾਂਗੀ ਸਖਸ਼ੀਅਤ ਕਰਕੇ ਸਿੱਖ ਕੌਮ ਵਿੱਚ ‘ਪੰਥ ਰਤਨ’, ‘ਭਾਈ ਸਾਹਿਬ’ ਅਤੇ ‘ਸਰਦਾਰ ਬਹਾਦੁਰ’ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ। ਆਪ 23 ਨਵੰਬਰ 1938 ਈ. ਦੇ ਦਿਨ ਨਾਭੇ ਵਿਖੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਅੱਜ ਜ਼ਰੂਰਤ ਹੈ ਕਿ ਉਨਾ ਵੱਲੋਂ ਸੰਚਿਤ ਕੀਤੀ ਵਿਦਿਆ ਬਾਰੇ ਨਵੀਂ ਪਨੀਰੀ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਉਨਾ ਵੱਲੋਂ ਆਰੰਭ ਪੰਜਾਬ ਅੰਦਰ ਸ਼ਬਦ ਚਿਤੰਨ ਦਾ ਇਹ ਸਿਲਸਿਲਾ ਨਿਰੰਤਰ ਬਣਿਆ ਰਹੇ।

ਡਾ. ਰਵਿੰਦਰ ਕੌਰ ਰਵੀ
ਸਾਬਕਾ ਅਸਿਟੈਂਟ ਪ੍ਰੋਫੈਸਰ
ਸੰਗੀਤ ਵਿਭਾਗ,
ਪੰਜਾਬੀ ਯੂਨੀਵਰਸਿਟੀ, ਪਟਿਆਲਾ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,423FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...