Tuesday, January 18, 2022

ਵਾਹਿਗੁਰੂ

spot_img




ਪੰਜਾਬੀ ਸਿਨੇਮੇ ਦੀ ਸ਼ਾਨ ‘ਚ ਵਾਧਾ ਕਰੇਗੀ ਮਨੋਰੰਜਨ ਭਰਪੂਰ ਫ਼ਿਲਮ ‘ਤੀਜਾ ਪੰਜਾਬ’- ਅੰਬਰਦੀਪ

ਅੰਬਰਦੀਪ ਪੰਜਾਬੀ ਸਿਨਮੇ ਦਾ ਇੱਕ ਸਰਗਰਮ ਨਿਰਮਾਤਾ ਨਿਰਦੇਸ਼ਕ ਤੇ ਅਦਾਕਾਰ ਹੈ ਜਿਸਨੇ ਸਮਾਜ ਨਾਲ ਜੁੜੀਆਂ ਅਹਿਮ ਕਹਾਣੀਆਂ ਨੂੰ ਆਪਣੀਆਂ ਫ਼ਿਲਮਾਂ ਦਾ ਆਧਾਰ ਬਣਾਇਆ। ਬਤੌਰ ਲੇਖਕ ‘ਅੰਗਰੇਜ਼ ’ਫਿਲਮ ਦੀ ਸਫ਼ਲਤਾ ਨੇ ਉਸਨੂੰ ਪੰਜਾਬੀ ਦਰਸ਼ਕਾਂ ਵਿੱਚ ਪਛਾਣ ਦਿਵਾਈ।

‘ਗੋਰਿਆਂ ਨੂੰ ਦਫਾ ਕਰੋ, ਅੰਗਰੇਜ਼, ਲਵ ਪੰਜਾਬ’ ਫ਼ਿਲਮਾਂ ਦੇ ਕਹਾਣੀਕਾਰ ਅਤੇ ‘ਲਾਹੋਰੀਏ’,ਭੱਜੋ ਵੀਰੋ ਵੇ, ਲੌਂਗ ਲਾਚੀ, ਜੋੜੀ ਫ਼ਿਲਮਾਂ ਦਾ ਲੇਖਕ-ਨਿਰਦੇਸ਼ਕ ਅੰਬਰਦੀਪ ਸਿੰਘ ਇੰਨ੍ਹੀਂ ਦਿਨੀਂ ਆਪਣੀ ਨਵੀਂ ਪੰਜਾਬੀ ਫ਼ਿਲਮ ‘ਤੀਜਾ ਪੰਜਾਬ’ ਲੈ ਕੇ ਆ ਰਿਹਾ ਹੈ। ਜਿਸਨੂੰ ਉਸਨੇ ਬੜ੍ਹੀ ਗੰਭੀਰਤਾ ਨਾਲ ਆਮ ਵਿਸ਼ਿਆਂ ਤੋਂ ਹੱਟ ਕੇ ਲਿਖਿਆ ਹੈ।

ਅਬੋਹਰ ਇਲਾਕੇ ਦੇ ਜੰਮਪਲ ਅੰਬਰਦੀਪ ਨੇ ਪਟਿਆਲਾ ਯੂਨੀਵਰਸਿਟੀ ਤੋਂ ਥੀਏਟਰ ਦੀ ਪੜਾਈ ਕੀਤੀ ਤੇ ਫਿਰ ਆਪਣੀ ਕਿਸਮਤ ਅਜ਼ਮਾਉਣ ਫ਼ਿਲਮ ਨਗਰੀ ਮੁੰਬਈ ਚਲਾ ਗਿਆ। ਜਿੱਥੇ 10 ਸਾਲ ਕਾਮੇਡੀਅਨ ਕਪਿਲ ਸ਼ਰਮਾਂ ਨਾਲ ਬਤੌਰ ਐਸੋਸੀਏਟ ਕੰਮ ਕਰਦਿਆ ਫ਼ਿਲਮ ਨਗਰੀ ‘ਚ ਸੰਘਰਸ਼ ਕੀਤਾ। ਪੰਜਾਬੀ ਫ਼ਿਲਮਾਂ ਦਾ ਰਾਹ ਪੱਧਰਾ ਹੋਇਆ ਤਾਂ ਉਸਨੇ ਆਪਣਾ ਧਿਆਨ ਇਧਰ ਕਰ ਲਿਆ। ਅੰਬਰਦੀਪ ਸਿੰਘ ਪਿਛਲੇ ਸੱਤ ਕੁ ਸਾਲਾਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਸਰਗਰਮ ਹੈ।

ਫ਼ਿਲਮ ‘ਜੱਟ ਐਂਡ ਜੂਲਿਅਟ ’ ਨਾਲ ਕਹਾਣੀ ਤੇ ਸਕਰੀਨ ਪਲੇਅ ਲੇਖਕ ਵਜੋਂ ਆਪਣੀ ਸੁਰੂਆਤ ਕਰਦਿਆਂ ਅੰਬਰਦੀਪ ਨੇ ‘ਵਿਆਹ 70 ਕਿੱਲੋਮੀਟਰ, ਡੈਡੀ ਕੂਲ ਮੁੰਡੇ ਫੂਲ, ਹੈਪੀ ਗੋ ਹੈਪੀ, ਗੋਰਿਆ ਨੂੰ ਦਫ਼ਾ ਕਰੋ, ਅੰਗਰੇਜ‘ ਲਵ ਪੰਜਾਬ ਸਰਗਣ, ਡਿਸਕੋ ਸਿੰਘ ਫ਼ਿਲਮਾਂ ਲਈ ਯੋਗਦਾਨ ਪਾਇਆ।

ਇਸੇ ਦੌਰਾਨ ‘ਗੋਰਿਆ ਨੂੰ ਦਫ਼ਾ ਕਰੋ’ ਤੇ ‘ਅੰਗਰੇਜ’ ਫ਼ਿਲਮਾਂ ਲਈ ਤਾਂ ਅੰਬਰਦੀਪ ਨੂੰ ਬੈਸਟ ਲੇਖਕ ਦਾ ਐਵਾਰਡ ਵੀ ਮਿਲਿਆ । ‘ਲਵ ਪੰਜਾਬ, ਸਰਵਣ, ਹਰਜੀਤਾ, ਅਤੇ ਲਾਹੌਰੀਏ‘ ਫ਼ਿਲਮਾਂ ਵਿੱਚ ਉਸਨੇ ਲੇਖਕ ਦੇ ਇਲਾਵਾ ਅਦਾਕਾਰੀ ਵੀ ਕੀਤੀ। ਭਾਵੇਂ ਦੁਨੀਆਂ ਘੁੰਮ ਆਇਆ ਪਰ ਉਸ ਦੀ ਸਰਹੱਦੀ ਬੋਲੀ ਉਸਦਾ ਫ਼ਿਲਮੀ ਅੰਦਾਜ਼ ਬਣ ਚੁੱਕੀ ਹੈ।

ਬਤੌਰ ਅਦਾਕਾਰ, ਲੇਖਕ ਤੇ ਨਿਰਦੇਸਕ ਉਸਦੀ ਪਹਿਲੀ ਫ਼ਿਲਮ ‘ ਲਾਹੋਰੀਏ‘ ਸੀ ਜਿਸਨੂੰ ਦਰਸ਼ਕਾਂ ਦਾ ਚੰਗਾ ਪਿਆਰ ਮਿਲਿਆ। ਇਸ ਤੋਂ ਬਾਅ ‘ਲੌਂਗ ਲਾਚੀ ਅਤੇ ‘ਅਸ਼ਕੇ‘ ਫ਼ਿਲਮਾਂ ਨਾਲ ਅੰਬਰਦੀਪ ਚਾਰ ਕਦਮ ਅੱਗੇ ਹੀ ਵਧਿਆ। ਅੰਬਰਦੀਪ ਪ੍ਰੋਡਕਸ਼ਨ ਅਤੇ ਓਮ ਜੀ ਸਟਾਰ ਸਟੂਡੀਓ ਦੀ ਪੇਸ਼ਕਸ 3 ਦਸੰਬਰ ਨੂੰ ਰਿਲੀਜ ਹੋ ਰਹੀ ਇਸ ਫਿਲਮ ‘ਤੀਜਾ ਪੰਜਾਬ’ ਵਿਚ ਅੰਬਰਦੀਪ ਬਤੌਰ ਨਾਇਕ ਅਦਾਕਾਰਾ ‘ਨਿਮਰਤ ਖਹਿਰਾ’ ਨਾਲ ਨਜ਼ਰ ਆਵੇਗਾ।

ਫ਼ਿਲਮ ਵਿਚ ਇੰਨ੍ਹਾਂ ਤੋਂ ਇਲਾਵਾ ‘ਅਦਿਤੀ ਸ਼ਰਮਾ’, ‘ਕਰਮਜੀਤ ਅਨਮੋਲ’, ‘ਹਰਦੀਪ ਗਿੱਲ’, ‘ਨਿਰਮਲ ਰਿਸ਼ੀ’, ‘ਗੁਰਪ੍ਰੀਤ ਕੌਰ ਭੰਗੂ, ‘ਬੀ. ਐਨ. ਸ਼ਰਮਾ’, ‘ਬਲਵਿੰਦਰ ਬੁਲਟ’, ‘ਸੁਖਵਿੰਦਰ ਰਾਜ’, ‘ਗੁਰਤੇਜ ਸਿੰਘ’ ਅਤੇ ‘ਇੰਦਰਜੋਤ ਬਰਾੜ ਨੇ ਵੀ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ। ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਕਿਸਾਨੀ ਜੀਵਨ ਨਾਲ ਜੁੜੀ ਇੱਕ ਵੱਖਰੀ ਕਿਸਮ ਦੀ ਪਰਿਵਾਰਕ ਕਹਾਣੀ ਹੈ।

ਪਰਿਵਾਰਕ ਉਲਝਣਾ ‘ਚ ਫਸੇ ਮਨੁੱਖ ਨੂੰ ਸਿਆਸੀ ਸੋਚ ਵਾਲੇ ਲੋਕ ਆਪਣੇ ਲਈ ਕਿਵੇਂ ਵਰਤਦੇ ਹਨ ਇਹ ਸਭ ਇਸ ਫ਼ਿਲਮ ਰਾਹੀਂ ਵਿਖਾਇਆ ਗਿਆ ਹੈ। ਅੰਬਰਦੀਪ ਨੇ ਕਿਹਾ ਕਿ ਇਹ ਇੱਕ ਮਨੋਰੰਜਨ ਭਰਪੂਰ ਫ਼ਿਲਮ ਹੈ ਜੋ ਪੰਜਾਬੀ ਸਿਨੇਮੇ ਦੀ ਸ਼ਾਨ ‘ਚ ਵਾਧਾ ਕਰੇਗੀ ਅਤੇ ਹਰ ਵਰਗ ਦੇ ਦਰਸ਼ਕ ਦਾ ਖੂਬ ਮਨੋਰੰਜਨ ਕਰਨ ਦੇ ਨਾਲ ਨਾਲ ਸਮਾਜਕ ਵਰਤਾਰੇ ਦੀ ਗੱਲ ਵੀ ਕਰੇਗੀ। 3 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਇਸ ਫ਼ਿਲਮ ਦਾ ਟਰੇਲਰ ਬੀਤੇ ਦਿਨੀਂ ਰਿਲੀਜ ਹੋਇਆ ਹੈ।

ਹਰਜਿੰਦਰ ਸਿੰਘ ਜਵੰਦਾ 9463828000

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਮੁੜ ਕਰਵਾਈਆਂ ਜਾਣ, ਨਾਮਜ਼ਦਗੀ ਭਰਣ ਤੋਂ ਪਹਿਲਾਂ ਲਿਆ ਜਾਵੇ ਗੁਰਮੁਖ਼ੀ ਦਾ ਟੈਸਟ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 15 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਲਗਾਤਾਰ ਹੋ ਰਹੀ ਦੇਰੀ ‘ਤੇ ਆਪਣੀ ਪ੍ਰਕਿਰਿਆ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਪੰਜਾਬੀ ਤੇ ਉਰਦੂ ਟੀਚਰਾਂ ਦੀ ਭਰਤੀ ਪ੍ਰਕ੍ਰਿਆ ’ਤੇ ‘ਜਾਗੋ’ ਨੇ ਉਠਾਏ ਸਵਾਲ, ਜੀ.ਕੇ. ਨੇ ਕਿਹਾ ਦੁਬਾਰਾ ਬਣਾਈ ਜਾਵੇ ‘ਸਫ਼ਲ ਉਮੀਦਵਾਰਾਂ ਦੀ ਮੈਰਿਟ ਸੂਚੀ’

ਯੈੱਸ ਪੰਜਾਬ ਨਵੀਂ ਦਿੱਲੀ, 13 ਜਨਵਰੀ, 2021 - ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ...

ਗੁਜਰਾਤ ਦੇ ਇਕ ਸਕੂਲ ਵਿੱਚ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪ੍ਰਬੰਧਕਾਂ ਨੇ ਦਿੱਤਾ ਲਿਖ਼ਤੀ ਮੁਆਫ਼ੀਨਾਮਾ

ਯੈੱਸ ਪੰਜਾਬ ਅੰਮ੍ਰਿਤਸਰ, 13 ਜਨਵਰੀ, 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ...

ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਯੈੱਸ ਪੰਜਾਬ ਸੰਗਰੂਰ, 13 ਜਨਵਰੀ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ...

ਸਿੱਖ ਧਰਮ, ਇਤਹਾਸ ਅਤੇ ਸਭਿਆਚਾਰ ਦੇ ਫ਼ੈਲਾਅ ਲਈ ਫ਼ਾਰਸੀ ਭਾਸ਼ਾ ਸਮੇਂ ਦੀ ਲੋੜ; ਨਾਦ ਪ੍ਰਗਾਸ ਵੱਲੋਂ ਫ਼ਾਰਸੀ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਆਰੰਭ

ਯੈੱਸ ਪੰਜਾਬ ਮਿਸ਼ੀਗਨ, 11 ਜਨਵਰੀ, 2022 - ਨਾਦ ਪ੍ਰਗਾਸੁ (ਯੂ.ਐੱਸ.ਏ.) ਸ਼ਬਦ ਸਿਧਾਂਤ ਨੂੰ ਸਮਰਪਿਤ ਖੋਜ ਸੰਸਥਾ ਹੈ। ਸੰਸਥਾ ਵੱਲੋਂ ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਵਿਖੇ ਫ਼ਾਰਸੀ ਜ਼ੁਬਾਨ ਦੀ ਸਿਖਲਾਈ ਹਿਤ ਕਲਾਸਾਂ...

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾ ਸਵਾਗਤਯੋਗ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 12 ਜਨਵਰੀ, 2022 - 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,484FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼