Wednesday, February 8, 2023

ਵਾਹਿਗੁਰੂ

spot_img


ਪੰਜਾਬ ਖੇਤੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਤੇ ਸਿਡਨੀ ਵੱਸਦੇ ਪਰਵਾਸੀ ਪੁੱਤਰ ਨੇ 1.50 ਕਰੋੜ ਰੁਪਏ ਦੀ ਲਾਗਤ ਨਾਲ ਆਪਣੇ ਪਿੰਡ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਯੈੱਸ ਪੰਜਾਬ
ਲੁਧਿਆਣਾ, 3 ਦਸੰਬਰ, 2022 –
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਅਤੇ ਵਰਤਮਾਨ ਸਮੇਂ ਸਿਡਨੀ(ਆਸਟਰੇਲੀਆ) ਪੰਜਾਬੀ ਡਾਃ ਕੁਲਜੀਤ ਸਿੰਘ ਗੋਸਲ ਦੇ ਪਰਿਵਾਰ ਨੇ 1.50 ਕਰੋੜ ਰੁਪਏ ਦੀ ਲਾਗਤ ਨਾਲ ਆਪਣੇ ਪਿੰਡ ਨੜਾਂਵਾਲੀ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ।

ਪੰਜਾਬ ਦੇ ਵਿੱਤ ਮੰਤਰੀ ਸਃ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪਰਵਾਸੀ ਮਾਮਲੇ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਮਿਡਲ ਸਕੂਲ ਨੜਾਂਵਾਲੀ ਦੀ ਇਮਾਰਤ ਦਾ ਉਦਘਾਟਨ ਕੀਤਾ ਹੈ। ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਕਲਾਨੌਰ ਦੇ ਪਿੰਡ ਨੜਾਂਵਾਲੀ ਦੇ ਜੰਮਪਲ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ ਨੇ ਆਪਣੀ ਦਸਾਂ ਨਹੂੰਆਂ ਦੀ ਕਿਰਤ ਕਮਾਈ ਵਿੱਚੋਂ ਕਰੀਬ 1.50 ਕਰੋੜ ਰੁਪਏ ਖਰਚ ਕੇ ਪਹਿਲਾਂ ਆਪਣੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਹੁਣ ਐਲੀਮੈਂਟਰੀ ਸਕੂਲ ਦੀ ਨੁਹਾਰ ਬਦਲ ਦਿੱਤੀ ਹੈ।

ਸਰਕਾਰੀ ਮਿਡਲ ਸਕੂਲ ਨੜਾਂਵਾਲੀ ਦੀ ਨਵੀਂ ਬਣੀ ਦਾ ਇਮਾਰਤ ਦਾ ਉਦਘਾਟਨ ਕੱਲ੍ਹ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।

ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲ ਨੜਾਂਵਾਲੀ (ਕਲਾਨੌਰ ਲਾਗੇ)ਦੀ ਇਮਾਰਤ ਦੇਖਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ ਤੇ ਪਰਿਵਾਰ ਨੂੰ ਇਸ ਵੱਡੀ ਸੇਵਾ ਲਈ ਵਧਾਈ ਦੇਦਿਆਂ ਕਿਹਾ ਕਿ ਉਹ ਧੰਨਵਾਦ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਇਸ ਪਿੰਡ ਦੇ ਸਰਕਾਰੀ ਸਕੂਲ ਨੂੰ ਡਾ. ਗੋਸਲ ਨੇ ਆਪਣੀ ਨੇਕ ਕਮਾਈ ਨਾਲ ਅਜਿਹੀ ਖੂਬਸੂਰਤ ਦਿੱਖ ਦੇ ਦਿੱਤੀ ਹੈ ਕਿ ਇਸਦਾ ਮੁਾਕਬਲਾ ਵੱਡੇ-ਵੱਡੇ ਕਾਨਵੈਂਟ ਤੇ ਪਬਲਿਕ ਸਕੂਲ ਵੀ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਹੋਰ ਪ੍ਰਵਾਸੀ ਭਾਰਤੀਆਂ ਨੂੰ ਵੀ ਡਾ. ਕੁਲਜੀਤ ਸਿੰਘ ਗੋਸਲ ਵਾਂਗ ਆਪਣੇ ਪਿੰਡਾਂ ਦੇ ਵਿਕਾਸ ਲਈ ਅੱਗੇ ਆਉਣਾ ਚਾਹੀਦਾ ਹੈ। ਸ. ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਸੂਬਾ ਵਾਸੀਆਂ ਦੀ ਬਿਹਤਰੀ ਲਈ ਹਰ ਵੇਲੇ ਖੁੱਲਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਵਾਰ ਸਿੱਖਿਆ ਦੇ ਬਜਟ ਵਿੱਚ 17 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

ਸਦੇ ਨਾਲ ਹੀ ਤਕਨੀਕੀ ਸਿੱਖਿਆ ਦੇ ਬਜਟ ਵਿੱਚ 47 ਫੀਸਦੀ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ 57 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ। ਪ੍ਰਵਾਸੀ ਭਾਰਤੀ ਸ. ਕੁਲਜੀਤ ਸਿੰਘ ਗੋਸਲ ਅਤੇ ਇਲਾਕਾ ਵਾਸੀਆਂ ਵੱਲੋਂ ਨੜਾਂਵਾਲੀ ਸਕੂਲ ਨੂੰ ਅਪਗਰੇਡ ਕਰਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਖਜ਼ਾਨਾ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸਾਰੀ ਪ੍ਰਕ੍ਰਿਆ ਨੂੰ ਜਲਦ ਹੀ ਪੂਰਾ ਕਰਕੇ ਸਕੂਲ ਨੂੰ ਅਪਗਰੇਡ ਕੀਤਾ ਜਾਵੇਗਾ। ਉਨ੍ਹਾਂ ਜਿਲ੍ਹਾ ਪ੍ਰਸ਼ਾਸਨ ਨੂੰ ਇਸ ਸਬੰਧੀ ਆਦੇਸ਼ ਵੀ ਜਾਰੀ ਕੀਤੇ।

ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਵਿੱਚ ਪ੍ਰਵਾਸੀ ਭਾਰਤੀਆਂ ਦਾ ਸਹਿਯੋਗ ਲਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਡਾ. ਕੁਲਜੀਤ ਸਿੰਘ ਗੋਸਲ ਵੱਲੋਂ ਕੀਤਾ ਗਿਆ ਇਹ ਕਾਰਜ ਸ਼ਲਾਘਾਯੋਗ ਹੈ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਹੋਰ ਪ੍ਰਵਾਸੀ ਪੰਜਾਬੀਆਂ ਵੀ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦਾ ਹਰ ਤਰਾਂ ਨਾਲ ਸਹਿਯੋਗ ਕੀਤਾ ਜਾਵੇਗਾ।

ਇਸ ਮੌਕੇ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ ਨੇ ਦੱਸਿਆ ਕਿ ਉਸਨੇ 1966 ਤੋਂ 1973 ਤੱਕ ਪੰਜ ਜਮਾਤਾਂ ਆਪਣੇ ਪਿੰਡ ਦੇ ਇਸ ਸਕੂਲ ਤੋਂ ਕੀਤੀਆਂ ਸਨ। ਇਸ ਤੋਂ ਬਾਅਦ ਉਹ ਵੱਖ-ਵੱਖ ਸਕੂਲਾਂ ’ਚੋਂ ਪੜ੍ਹਦੇ ਹੋਏ ਪੀ ਏ ਯੂ ਲੁਧਿਆਣਾ ਤੋਂ ਐੱਮ ਐੱਸ ਸੀ ਪਾਸ ਕੀਤੀ ਅਤੇ ਮਗਰੋਂ ਸਿਡਨੀ ਯੂਨੀਵਰਸਿਟੀ ਆਸਟਰੇਲੀਆ ਤੋਂ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ।

ਇਸ ਤੋਂ ਬਾਅਦ ਪਹਿਲਾਂ ਉਹ ਆਸਟ੍ਰੇਲੀਆ ਜੇਲ੍ਹ ਵਾਰਡਨ ਦੇ ਅਸਟੈਂਟ ਅਫ਼ਸਰ ਵਜੋਂ ਸੇਵਾ ਮੁਕਤ ਹੋ ਕੇ ਅੱਜ ਕੱਲ ਓਥੇ ਹੀ ਵਕਾਲਤ ਕਰ ਰਹੇ ਹਨ। ਡਾ. ਗੌਸਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਆਪਣੇ ਪਿੰਡ ਦੇ ਪ੍ਰਾਇਮਰੀ ਸਕੂਲ ਦੀ ਨੁਹਾਰ ਬਦਲੀ ਸੀ ਅਤੇ ਇਸ ਤੋਂ ਬਾਅਦ ਐਲੀਮੈਂਟਰੀ ਸਕੂਲ ਦੀ ਇਮਾਰਤ ਵੀ ਨਵੀਂ ਤਿਆਰ ਕਰਵਾਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਾਰੇ ਪ੍ਰੋਜੈਕਟ ਉੱਪਰ ਉਨ੍ਹਾਂ ਦਾ ਕਰੀਬ 1.50 ਕਰੋੜ ਰੁਪਏ ਖਰਚ ਆ ਗਿਆ ਹੈ। ਡਾ. ਗੌਸਲ ਦਾ ਕਹਿਣਾ ਹੈ ਕਿ ਜੋ ਸੰਤੁਸ਼ਟੀ ਉਸ ਨੂੰ ਆਪਣੇ ਸਕੂਲ ਦੀ ਨੁਹਾਰ ਬਦਲ ਕੇ ਹੋਈ ਹੈ ਉਹ ਹੋਰ ਕੋਈ ਕੰਮ ਕਰਕੇ ਨਹੀਂ ਹੋਈ।

ਉਨ੍ਹਾਂ ਐਲਾਨ ਕੀਤਾ ਕਿ ਜਦੋਂ ਪੰਜਾਬ ਸਰਕਾਰ ਨੜਾਂਵਾਲੀ ਸਕੂਲ ਨੂੰ ਅਪਗਰੇਡ ਕਰੇਗੀ ਤਾਂ ਉਹ ਨਵੀਂ ਬਣਨ ਵਾਲੀ ਇਮਾਰਤ ਦਾ ਸਾਰਾ ਖਰਚਾ ਵੀ ਆਪਣੇ ਕੋਲੋਂ ਹੀ ਕਰਨਗੇ।

ਇਸ ਮੌਕੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੌਸਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ।

ਪਿੰਡ ਨੜਾਂਵਾਲੀ ਦੀ ਪੰਚਾਇਤ ਨੇ ਵੀ ਡਾ. ਕੁਲਜੀਤ ਸਿੰਘ ਗੌਸਲ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੀ ਇਮਾਰਤ ਤਿਆਰ ਕਰਨ ਵਾਲੇ ਮਿਸਤਰੀਆਂ ਅਤੇ ਮਜ਼ਦੂਰਾਂ ਨੂੰ ਵੀ ਸਨਮਾਨਤ ਕੀਤਾ ਗਿਆ।

ਇਸ ਮੌਕੇ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ, ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ (ਸ਼ੈਰੀ)ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਅਮਨਦੀਪ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ, ਉੱਘੇ ਜਨਤਕ ਆਗੂ ਸ. ਗੁਰਦੀਪ ਸਿੰਘ ਰੰਧਾਵਾ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ. ਅਮਰਜੀਤ ਸਿੰਘ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸਿ.) ਸ. ਹਰਪਾਲ ਸਿੰਘ ਸੰਧਾਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਪਾਕਿਸਤਾਨ ’ਚ 2 ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ, ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਦਖ਼ਲ ਦੀ ਕੀਤੀ ਮੰਗ

ਯੈੱਸ ਪੰਜਾਬ ਅੰਮ੍ਰਿਤਸਰ, 6 ਫਰਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ...

ਭਾਰਤ ਸਰਕਾਰ ਘੱਟਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਲਈ ਫ਼ੈਲੋਸ਼ਿਪ ਮੁੜ ਚਾਲੂ ਕਰੇ: ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖ਼ਿਆ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 4 ਫ਼ਰਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ...

ਸੁਪਰੀਮ ਕੋਰਟ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖ਼ੋਖਰ ਦੀ ਜ਼ਮਾਨਤ ਅਰਜ਼ੀ ਰੱਦ, ਕਾਲਕਾ ਨੇ ਕਿਹਾ ਦਿੱਲੀ ਕਮੇਟੀ ਤੇ ਸੰਗਤ ਦੀ ਵੱਡੀ ਜਿੱਤ

SC rejects bail plea of 1984 Sikh Genocide accused Balwan Khokhar; DSGMC terms it as victory ਯੈੱਸ ਪੰਜਾਬ ਨਵੀਂ ਦਿੱਲੀ, 3 ਫਰਵਰੀ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ...

ਸਿੱਖ ਫ਼ੌਜੀਆਂ ਲਈ ਲੋਹਟੋਪ ਦੀ ਤਜ਼ਵੀਜ਼ ਬਾਰੇ ਘੱਟ ਗਿਣਤੀ ਕਮਿਸ਼ਨ ਦੀ ਬੈਠਕ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਤਜ਼ਵੀਜ਼ ਮੂਲੋਂ ਰੱਦ

ਯੈੱਸ ਪੰਜਾਬ ਅੰਮ੍ਰਿਤਸਰ, 3 ਫਰਵਰੀ, 2023: ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖ਼ਿਆ

ਯੈੱਸ ਪੰਜਾਬ ਅੰਮ੍ਰਿਤਸਰ, 2 ਫ਼ਰਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਜੋ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8...

ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਤੈਨਾਤ ਕੀਤੇ ਪੰਜ ਗਾਈਡ

ਯੈੱਸ ਪੰਜਾਬ ਅੰਮ੍ਰਿਤਸਰ, 1 ਫ਼ਰਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਪਰਕਰਮਾ...

ਮਨੋਰੰਜਨ

ਨਵੀਂ ਪੰਜਾਬ ਫ਼ਿਲਮ ‘ਪਿੰਡ ਆਲਾ ਸਕੂਲ’ ਦਾ ਐਲਾਨ; ਪ੍ਰੀਤ ਹਰਪਾਲ ਅਤੇ ਹਰਸਿਮਰਨ ਉਬਰਾਏ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 2 ਫਰਵਰੀ, 2023: ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਨੇ ਬੈਕ-ਟੂ-ਬੈਕ ਹਿੱਟ ਫਿਲਮਾਂ ਦਾ ਨਿਰਮਾਣ ਕੀਤਾ ਹੈ। ਇਸ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ, HF Production ਨੇ AR Beatz ਅਤੇ YT Production ਦੇ ਸਹਿਯੋਗ ਨਾਲ...

ਅੱਜ ਦਾ ਪਾਪੂਲਰ ਪੰਜਾਬੀ ਸੰਗੀਤ ਮਨ ਨੂੰ ਦੁਖੀ ਕਰਦਾ ਹੈ:ਰੱਬੀ ਸ਼ੇਰਗਿਲ

Popular Punjabi Music not pleasing: Rabbi Shergill ਯੈੱਸ ਪੰਜਾਬ ਅੰਮ੍ਰਿਤਸਰ, 2 ਫਰਵਰੀ, 2023 – ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਆਯੋਜਿਤ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ-2023 ਦਾ ਪਹਿਲੇ ਦਿਨ ਪ੍ਰਸਿੱਧ ਸਿੱਖ ਚਿੰਤਕ ਮਰਹੂਮ ਡਾ. ਗੁਰਬਚਨ ਸਿੰਘ ਬਚਨ ਨੂੰ...

ਹਰਸ਼ ਵਧਵਾ: ਜ਼ਿੰਦਗੀ ਦੇ ਅਣਛੂਹੇ ਪਹਿਲੂਆਂ ਨੂੰ ਪਰਦੇ ‘ਤੇ ਦਰਸਾਉਣ ਵਾਲੇ ਇੱਕ ਦੂਰਦਰਸ਼ੀ ਨਿਰਮਾਤਾ

Harsh Wadhwa - A film producer interested in brining untouched concepts to reel life ਹਰਜਿੰਦਰ ਸਿੰਘ ਜਵੰਦਾ ਹਰਸ਼ ਵਧਵਾ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਵਧਵਾ ਪ੍ਰੋਡਕਸ਼ਨ ਲਗਾਤਾਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਸਬੂਤ ਜੋ...

ਮੁਹੱਬਤਾਂ ਦੀ ਬਾਤ ਪਾਉਂਦੀ ਰੋਮਾਂਟਿਕ ਫ਼ਿਲਮ ਹੈ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ‘ਕਲੀ ਜੋਟਾ’

Kali Jotta - This Satinder Sartaj and Neeru Bajwa starrer Punjabi movie is a unique love story 27 ਜਨਵਰੀ, 2023 - ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਹੁਣ ਆਪਣੀ ਆ ਰਹੀ...

‘ਕਲੀ ਜੋਟਾ’ ਦੇ ਸਿਤਾਰੇ ਸਤਿੰਦਰ ਸਰਤਾਜ, ਨੀਰੂ ਬਾਜਵਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ; ਵਾਹਗਾ ਬਾਰਡਰ ’ਤੇ ਮਣਾਇਆ ਗਣਤੰਤਰ ਦਿਵਸ

ਯੈੱਸ ਪੰਜਾਬ ਪੰਜਾਬ, 27 ਜਨਵਰੀ 2023: 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ "ਕਲੀ ਜੋਟਾ" ਦੇ ਮੁੱਖ ਕਲਾਕਾਰ, ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪਣੀ ਫਿਲਮ ਦੀ ਸਫਲਤਾ ਲਈ ਪ੍ਰਮਾਤਮਾ ਤੋਂ ਅਨਮੋਲ ਆਸ਼ੀਰਵਾਦ ਲੈਣ...
- Advertisement -spot_img

ਸੋਸ਼ਲ ਮੀਡੀਆ

52,344FansLike
51,949FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!