Friday, September 24, 2021
Markfed Sept to Nov

mrsptu

Innocent Admission

ਪੰਜਾਬ ’ਚ ਸੋਮਵਾਰ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਯੈੱਸ ਪੰਜਾਬ
ਚੰਡੀਗੜ, 1 ਅਗਸਤ, 2021:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਅਧਿਆਪਕ ਕੇਵਲ ਆਨਲਾਈਨ ਕਲਾਸਾਂ ਰਾਹੀਂ ਹੀ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਸਨ ਪਰ ਸਕੂਲਾਂ ਦਾ ਮੁੜ ਖੁੱਲ੍ਹਣਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਢੁੱਕਵੇਂ ਮੁਲਾਂਕਣ ਲਈ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਏਗਾ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁਲਾਂਕਣ ਤੋਂ ਬਾਅਦ ਅਧਿਆਪਕਾਂ ਵਲੋਂ ਉਨਾਂ ਵਿਸ਼ਿਆਂ ‘ਤੇ ਵਧੇਰੇ ਧਿਆਨ ਦਿੱਤਾ ਜਾ ਸਕੇਗਾ ਜਿਨਾਂ ਲਈ ਵਧੇਰੇ ਤਵੱਜੋਂ ਦੀ ਜ਼ਰੂਰਤ ਹੋਵੇਗੀ। ਉਨਾਂ ਕਿਹਾ ਕਿ ਦੋਬਾਰਾ ਖੁੱਲ੍ਹਣ ਨਾਲ ਸਕੂਲਾਂ ਅਤੇ ਅਧਿਆਪਕਾਂ ਨੂੰ ਪ੍ਰੈਕਟੀਕਲ ਵਿਸ਼ਿਆਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਪ੍ਰੈਕਟੀਕਲ ਕਲਾਸਾਂ ਉਪਲਬਧ ਕਰਵਾਉਣ ਦਾ ਮੌਕਾ ਵੀ ਮਿਲੇਗਾ।

ਸ੍ਰੀ ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਸੰਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤਫਸੀਲੀ (ਵਿਸਥਾਰਿਤ) ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਸਾਰੇ ਸਕੂਲਾਂ ਨੂੰ ਵੀ ਭੇਜੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਿਜ਼ੀਕਲ ਕਲਾਸਾਂ ਲਗਾਉਣ ਦੀ ਆਗਿਆ ਦੇਣ ਤੋਂ ਪਹਿਲਾਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਤਰਜੀਹੀ ਤੌਰ ’ਤੇ ਸਕੂਲ ਸਟਾਫ ਲਈ ਟੀਕੇ ਦੀ ਉਪਲਬਧਤਾ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ 100:1 ਅਨੁਪਾਤ ਅਨੁਸਾਰਾ ਸਕੂਲਾਂ ਵਿੱਚ ਰੈਂਡਮ ਟੈਸਟ ਵੀ ਕੀਤੇ ਜਾਣ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਹਰ ਹਫਤੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫੈਸਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁਝ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਈਕੋਸਿੱਖ ਅਤੇ ਪੈਟਲਸ ਵਲੋਂ ‘ਗੁਰੂ ਗ੍ਰੰਥ ਸਾਹਿਬ ਬਾਗ’ ਦਾ ਉਦਘਾਟਨ

ਯੈੱਸ ਪੰਜਾਬ ਮੋਗਾ, 20 ਸਤੰਬਰ, 2021 - ਪੰਜਾਬ ਵਿੱਚ ਵਾਤਾਵਰਣ ਸੰਭਾਲ ਅਤੇ ਰੁੱਖ ਲਗਾਉਣ ਦੇ ਕਾਰਜਾਂ 'ਚ ਮੋਹਰੀ ਰੋਲ ਅਦਾ ਕਰ ਰਹੀ ਸੰਸਥਾ 'ਈਕੋਸਿੱਖ' ਵਲੋਂ ਅੱਜ 'ਪੈਟਲਸ' ਦੇ ਸਹਿਯੋਗ ਨਾਲ ਲਾਏ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਚੋਣਾਂ ਵਿੱਚ ਵਾਰਡਾਂ ਦੀ ਗ਼ਲਤ ਹੱਦਬੰਦੀ ਸੰਬੰਧੀ ਸਿਰਸਾ ਵੱਲੋਂ ਦਾਇਰ ਕੇਸ ਵਿੱਚ ਅਦਾਲਤ ਵੱਲੋਂ ਰਿਕਾਰਡ ਤਲਬ

ਯੈੱਸ ਪੰਜਾਬ ਨਵੀਂ ਦਿੱਲੀ, 20 ਸਤੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਡਾਇਰੈਕਟਰ ਗੁਰਦੁਆਰਾ ਚੋਣਾਂ ਨਰਿੰਦਰ ਸਿੰਘ ਵੱਲੋਂ ਅਕਾਲੀ ਦਲ ਦੀਆਂ ਵਿਰੋਧੀ ਧਿਰਾਂ ਨਾਲ ਰਲ ਕੇ ਗਲਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਚੋਣਾਂ ਦੇ ਸੰਬੰਧ ਵਿੱਚ ਦਰਜਨ ਤੋਂ ਵੱਧ ਪਾਈਆਂ ਚੋਣ ਪਟੀਸ਼ਨਾਂ ਸਿੱਖ ਪੰਥ ਲਈ ਨਮੋਸ਼ੀ ਵਾਲੀ ਗੱਲ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 18 ਸਤੰਬਰ, 2021 - ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਮੁਤਾਬਿਕ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਵਲੋਂ ਬੀਤੇ ਦਿਨੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਕੋ-ਆਪਸ਼ਨ (ਨਾਮਜਦਗੀ) ਲਈ ਸ਼੍ਰੋਮਣੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਲਿਆਉਣ ਵਿਚ ਪ੍ਰਸ਼ਾਸਨ ਵਰਤ ਰਿਹਾ ਲਾਪ੍ਰਵਾਹੀ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 18 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁਖਦਾਈ ਘਟਨਾ ਦੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ’ਚ 250 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ: ਆਮਦਨ ਕਰ ਵਿਭਾਗ

ਯੈੱਸ ਪੰਜਾਬ ਮੁੰਬਈ, 18 ਸਤੰਬਰ, 2021: ਆਮਦਨ ਕਰ ਵਿਭਾਗ ਨੇ ਫ਼ਿਲਮ ਅਦਾਕਾਰ ਅਤੇ ਸਵੈ ਸੇਵੀ ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਇਹ ਦੋਸ਼ ਲਗਾਇਆ ਹੈ ਕਿ ਇਸ ਛਾਪੇਮਾਰੀ ਦੌਰਾਨ 250 ਕਰੋੜ ਰੁਪਏ ਦੀਆਂ ਵਿੱਤੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਰਸ਼ੀ ਖ਼ਾਨ ਨੂੰ ਕਿਉਂ ਕੀਤਾ ਜਾ ਰਿਹੈ ਸੋਸ਼ਲ ਮੀਡੀਆ ’ਤੇ ਟਰੌਲ?

ਯੈੱਸ ਪੰਜਾਬ ਮੁੰਬਈ, 12 ਸਤੰਬਰ, 2021: ਅਦਾਕਾਰਾ ਅਤੇ ਬਿੱਗ ਬਾਸ ਦੀ ਕੰਟੈਸਟੈਂਟ ਅਰਸ਼ੀ ਖ਼ਾਨ ਨੂੰ ਸੋਸ਼ਲ ਮੀਡੀਆ ’ਤ ਟਰੌਲ ਕੀਤਾ ਜਾ ਰਿਹਾ ਹੈ। ਇਸ ਗੱਲ ਤੋਂ ਅਰਸ਼ੀ ਖ਼ਾਨ ਕਾਫ਼ੀ ਨਾਖੁਸ਼ ਅਤੇ ਨਾਰਾਜ਼ ਹੈ। ਅਰਸ਼ੀ ਖ਼ਾਨ ਨੂੰ ਉਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗੁਰਦਾਸ ਮਾਨ ਦੀ ਜ਼ਮਾਨਤ ’ਤੇ ਹੋਈ ਭਖ਼ਵੀਂ ਬਹਿਸ: ਬੁੱਧਵਾਰ ਨੂੰ ਆਵੇਗਾ ਫ਼ੈਸਲਾ

ਯੈੱਸ ਪੰਜਾਬ ਜਲੰਧਰ, 7 ਸਤੰਬਰ, 2021: ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਸੰਬੰਧੀ ਅਰਜ਼ੀ ’ਤੇ ਜਲੰਧਰ ਦੀ ਇਕ ਅਦਾਲਤ ਵਿੱਚ ਅੱਜ ਹੋਈ ਭਖ਼ਵੀਂ ਬਹਿਸ ਮਗਰੋਂ ਅਦਾਲਤ ਨੇ ਇਸ ਦੇ ਫ਼ੈਸਲੇ ਲਈ ਬੁੱਧਵਾਰ ਦਾ ਦਿਨ ਨਿਰਧਾਰਿਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਜਾਨੀ ਨੇ ਮੰਗੀ ਮਾਫੀ, ਗਾਣੇ ’ਚ ਰਸੂਲ ਸ਼ਬਦ ਕੀਤਾ ਸੀ ਇਸਤੇਮਾਲ

ਯੈੱਸ ਪੰਜਾਬ ਲੁਧਿਆਣਾ, 6 ਸਤੰਬਰ, 2021 (ਰਾਜਕੁਮਾਰ ਸ਼ਰਮਾ) ਸੁਫ਼ਨਾ ਫਿਲਮ ਦੇ ਗੀਤ ਕਬੂਲ ਹੈ ਦੇ ਵਿੱਚ ਰਸੂਲ ਸ਼ਬਦ ਦੀ ਵਰਤੋਂ ਕਰਨ ਤੋਂੋ ਬਾਅਦ ਫਿਲਮ ਦੇ ਹੀਰੋ ਐਮੀ ਵਿਰਕ ਅਤੇ ਲੇਖਕ ਜਾਨੀ ਓਦੋਂ ਵਿਵਾਦ ’ਚ ਘਿਰ ਗਏ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਲਬਮ ‘ਲਿਮਟਿਡ ਐਡੀਸ਼ਨ’ ਵਿੱਚੋਂ ਗ਼ੀਤ ‘ਸਿਰਾ ਹੋਇਆ ਪਿਆ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 27 ਅਗਸਤ, 2021: ਪੰਜਾਬੀ ਗਾਇਕ, ਅਭਿਨੇਤਾ ਅਤੇ ਨਿਰਮਾਤਾ, ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੀ ਐਲਬਮ 'ਲਿਮਟਿਡ ਐਡੀਸ਼ਨ' ਤੋਂ ਆਪਣੇ ਗਾਣੇ ਲਾਂਚ ਕੀਤੇ, ਜੋ ਸਾਰੀਆਂ ਸ਼ੈਲੀਆਂ ਦੇ ਗੀਤਾਂ ਦਾ ਸੰਗ੍ਰਹਿ ਹੈ ਅਤੇ ਪੰਜਾਬੀ...
- Advertisement -spot_img

ਸੋਸ਼ਲ ਮੀਡੀਆ

20,370FansLike
50,873FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼