Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਪੰਜਾਬ ਦੀਆਂ ਉ.ਬੀ.ਸੀ. ਸ਼੍ਰੇਣੀਆਂ ਦੇ ਹੱਕਾਂ ਦੀ ਲੜਾਈ ਲੜੇਗੀ ਬਸਪਾ, ਮੰਡਲ ਕਮਿਸ਼ਨ ਰਿਪੋਰਟ ਪਹਿਲ ਦੇ ਆਧਾਰ ’ਤੇ ਲਾਗੂ ਕਰਾਂਗੇ: ਜਸਵੀਰ ਸਿੰਘ ਗੜ੍ਹੀ

ਯੈੱਸ ਪੰਜਾਬ
ਜਲੰਧਰ/ ਚੰਡੀਗੜ੍ਹ 14 ਅਕਤੂਬਰ, 2021 –
ਬਹੁਜਨ ਸਮਾਜ ਪਾਰਟੀ ਪੰਜਾਬ ਤੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਆਜ਼ਾਦੀ ਦੇ 74 ਸਾਲਾਂ ਵਿਚ ਪੰਜਾਬ ਵਿਚ ਪੱਛੜੀਆਂ ਸ਼੍ਰੇਣੀਆਂ ਨੂੰ ਬੁਰੀ ਤਰ੍ਹਾਂ ਸਾਜਿਸ਼ੀ ਨੀਤੀਆਂ ਦੇ ਤਹਿਤ ਪਛਾੜਿਆ ਗਿਆ ਹੈ।

ਬਾਬਾ ਸਾਹਿਬ ਅੰਬੇਡਕਰ ਨੇ ਓਬੀਸੀ ਜਮਾਤਾਂ ਦੇ ਹੱਕਾਂ ਵਿੱਚ 1951 ਵਿੱਚ ਕਾਨੂੰਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਜਦੋਂ ਕਾਂਗਰਸ ਸਰਕਾਰ ਨੇ ਆਰਟੀਕਲ 340 ਤੇ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਬਾਬਾ ਸਾਹਿਬ ਅੰਬੇਡਕਰ ਦੇ ਵਿਰੋਧ ਅੱਗੇ ਝੁਕਦਿਆਂ 1953 ਵਿੱਚ ਕਾਂਗਰਸ ਨੇ ਕਾਕਾ ਕਾਲੇਲਕਰ ਕਮਿਸ਼ਨ ਬਣਾਇਆ ਜੋ ਕਿ ਓਬੀਸੀ ਜਮਾਤਾਂ ਲਈ ਰਾਖਵਾਂਕਰਨ ਦੀ ਸਿਫਾਰਸ਼ ਕਰਦਾ ਸੀ ਉਸ ਦੀ ਰਿਪੋਰਟ ਅੱਜ ਤਕ ਰੱਦੀ ਦੀ ਟੋਕਰੀ ਵਿੱਚ ਹੈ।

ਸਾਲ 1977 ‘ਚ ਕਾਂਗਰਸ ਤੋਂ ਬਾਅਦ ਜਨਤਾ ਪਾਰਟੀ ਨੇ ਮੰਡਲ ਕਮਿਸ਼ਨ ਬਣਾਇਆ ਜਿਸ ਦੀ ਰਿਪੋਰਟ ਵਿਚ ਓਬੀਸੀ ਦੀਆਂ 3743 ਜਾਤਾਂ ਅਤੇ ਭਾਰਤ ਦੀ ਕੁਲ ਅਬਾਦੀ ਵਿੱਚ ਓਬੀਸੀ ਆਬਾਦੀ ਦਾ 52% ਹੋਣ ਦੀ ਗੱਲ ਸਾਹਮਣੇ ਆਈ। ਪਰ ਕਾਂਗਰਸ ਸਰਕਾਰ ਨੇ 1980 ਤੋਂ 1989 ਤੱਕ ਰਿਪੋਰਟ ਰੱਦੀ ਦੀ ਟੋਕਰੀ ਵਿੱਚ ਸੁੱਟੀ ਰੱਖੀ।

ਫਿਰ 1984 ਤੋਂ ਬਸਪਾ ਬਾਨੀ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਨੇ ਪੱਛੜੀਆਂ ਸ਼੍ਰੇਣੀਆਂ ਵਿੱਚ ਜਾਗ੍ਰਿਤੀ ਦਾ ਕੰਮ ਸ਼ੁਰੂ ਕੀਤਾ ਤੇ ਲਾਮਬੰਦੀ ਸ਼ੁਰੂ ਕੀਤੀ ਜਿਸ ਦੇ ਤਹਿਤ ਬਸਪਾ ਵੱਲੋਂ 1989 ‘ਚ 45 ਦਿਨ ਸੰਸਦ ਘੇਰੀ ਤੇ ਨਾਹਰਾ ਲੱਗਿਆ, ਮੰਡਲ ਕਮਿਸ਼ਨ ਰਿਪੋਰਟ ਲਾਗੂ ਕਰੋ, ਵਰਨਾ ਕੁਰਸੀ ਖਾਲੀ ਕਰੋ।

ਪ੍ਰਧਾਨ ਮੰਤਰੀ ਵੀ.ਪੀ ਸਿੰਘ ਨੇ ਅੱਧੀ ਅਧੂਰੀ ਰਿਪੋਰਟ ਲਾਗੂ ਕਰਨ ਦਾ ਐਲਾਨ ਕੀਤਾ ਤਾਂ ਭਾਜਪਾ ਨੇ ਕੇਂਦਰ ਸਰਕਾਰ ਡੇਗ ਦਿੱਤੀ ਤੇ ਕਮੰਡਲ ਰਾਜਨੀਤੀ ਸ਼ੁਰੂ ਕਰਕੇ ਪੱਛੜਾ ਵਰਗ ਨੂੰ ਹੱਕਾਂ ਦੀ ਲੜਾਈ ਦੀ ਬਜਾਇ ਧਾਰਮਿਕ ਉਨਮਾਦ ‘ਚ ਸੁਲਾ ਦਿੱਤਾ।

ਮੰਡਲ ਕਮਿਸ਼ਨ ਦੀ ਰਿਪੋਰਟ ਕੋਰਟਾਂ ‘ਚ ਖਿੱਚੋਤਾਣੀ ਤੋਂ ਬਾਅਦ ਓਬੀਸੀ ਜਮਾਤਾਂ ਲਈ ਕਰੀਮੀ ਲੇਅਰ ਦੀ ਸ਼ਰਤ ਨਾਲ 27.5% ਰਾਖਵੇਂਕਰਨ ਦਾ ਐਲਾਨ ਹੋਇਆ ਜੋ ਕਿ ਪੰਜਾਬ ਵਿੱਚ ਅੱਜ ਤੱਕ ਹਕੂਮਤ ਨੇ ਲਾਗੂ ਨਹੀਂ ਕੀਤਾ। ਜਦੋਂਕਿ ਬਸਪਾ ਸਰਕਾਰ ਨੇ 1995 ਵਿਚ ਓ ਬੀ ਸੀ ਲਈ ਉੱਤਰ ਪ੍ਰਦੇਸ਼ ਵਿੱਚ ਮੰਡਲ ਰਿਪੋਰਟ ਲਾਗੂ ਕਰ ਦਿੱਤੀ ਸੀ।

ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਚ ਆਜ਼ਾਦੀ ਦੇ 17 ਸਾਲਾਂ ਬਾਅਦ ਓਬੀਸੀ ਲਈ 1964 ‘ਚ ਸਿਰਫ 2% ਰਾਖਵਾਂਕਰਨ , ਫਿਰ ਇਸ ਤੋਂ 10 ਸਾਲਾਂ ਬਾਅਦ 1974 ‘ਚ 5% ਰਾਖਵਾਂਕਰਨ, ਫਿਰ ਇਸ ਤੋਂ 43 ਸਾਲਾਂ ਬਾਅਦ 2017 ‘ਚ 10% ਰਾਖਵਾਂਕਰਨ ਲਾਗੂ ਕੀਤਾ ਗਿਆ ਜੋ ਕਿ ਸਹੀ ਰੂਪ ਵਿੱਚ ਲਾਗੂ ਨਹੀਂ ਹੈ ਤੇ ਓਬੀਸੀ ਜਮਾਤਾਂ ਨਾਲ ਬਹੁਤ ਵੱਡਾ ਧੋਖਾ ਹੋ ਰਿਹਾ ਹੈ ।

ਬਸਪਾ ਸੂਬਾ ਪ੍ਰਧਾਨ ਸਰਦਾਰ ਗੜ੍ਹੀ ਨੇ ਕਿਹਾ ਕਿ ਓਬੀਸੀ ਸ਼੍ਰੇਣੀਆਂ ਦੇ ਸੂਝਵਾਨ ਲੋਕਾਂ ਨੂੰ ਆਪਣੀ ਨਸਲਾਂ ਦੇ ਭਵਿਖ ਲਈ ਜਾਗਣ ਅਤੇ ਇਕੱਠੇ ਹੋਣ ਦੀ ਲੋੜ ਹੈ। ਬਸਪਾ ਪੰਜਾਬ ਮਜ਼ਬੂਤੀ ਨਾਲ ਓਬੀਸੀ ਸ਼੍ਰੇਣੀਆਂ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ। ਬਸਪਾ-ਸ਼੍ਰੋਮਣੀ ਅਕਾਲੀ ਦਲ ਨਾਲ ਸਾਂਝੇ ਤੌਰ ਤੇ 2022 ਦੀ ਵਿਧਾਨ ਸਭਾ ਮਜ਼ਬੂਤੀ ਨਾਲ ਲੜ ਰਹੀ ਹੈ ਤੇ ਬਸਪਾ ਸਰਕਾਰ ਵਿਚ ਹਿੱਸੇਦਾਰ ਹੋਣ ਉਪਰੰਤ ਓਬੀਸੀ ਜਮਾਤਾਂ ਨੂੰ ਮੰਡਲ ਕਮਿਸ਼ਨ ਰਿਪੋਰਟ ਤਹਿਤ ਰਾਖਵਾਂਕਰਨ ਸਿੱਖਿਆ ਅਤੇ ਨੌਕਰੀਆਂ ਦੇ ਖੇਤਰ ਵਿੱਚ ਦੇਣ ਲਈ ਕੰਮ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼