spot_img
Saturday, June 15, 2024

ਵਾਹਿਗੁਰੂ

spot_img
spot_img

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ ਹੋਈ 100 ਫੀਸਦੀ ਖਰੀਦ : ਸ. ਹਰਚੰਦ ਸਿੰਘ ਬਰਸਟ

- Advertisement -

ਯੈੱਸ ਪੰਜਾਬ
ਐਸ.ਏ.ਐਸ. ਨਗਰ, 27 ਮਈ, 2024

ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 131.94 ਲੱਖ ਮੀਟ੍ਰਿਕ ਟਨ ਕਣਕ ਵਿੱਚੋਂ 131.93 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਨਾਲ ਹੀ ਲਿਫ਼ਟਿੰਗ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਗਈ ਹੈ ਅਤੇ ਹੁਣ ਤੱਕ 127.22 ਲੱਖ ਮੀਟ੍ਰਿਕ ਟਨ ਫਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ। ਇਹ ਜਾਣਕਾਰੀ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪਿਛਲੇ ਸਾਲ ਨਾਲੋਂ ਸਰਕਾਰੀ ਖਰੀਦ ਵਿੱਚ 3 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ। ਰਾਜ ਦੀਆਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਮਗਰੋਂ ਸ. ਬਰਸਟ ਨੇ ਦੱਸਿਆ ਕਿ ਖ਼ਰੀਦ ਕਾਰਜ਼ ਸੁਚੱਝੇ ਢੰਗ ਨਾਲ ਚੱਲ ਰਹੇ ਹਨ ਅਤੇ ਫ਼ਸਲ ਵੇਚ ਚੁੱਕੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਜਿਸ ਤਹਿਤ 28236.6 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋਇਆ ਹਾੜੀ ਸੀਜਨ 2024-25 ਆਪਣੇ ਆਖਰੀ ਪੜਾਵ ਵਿੱਚ ਪੁੱਜ ਗਿਆ ਹੈ ਅਤੇ ਇਸ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਬੰਪਰ ਆਮਦ ਹੋਈ ਹੈ। ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ ਨਾਲੋਂ ਨਾਲ ਹੋ ਰਹੀ ਹੈ।

ਖਰੀਦ ਪ੍ਰਬੰਧਾਂ ਨੂੰ ਸੁਚੱਝੇ ਢੰਗ ਨਾਲ ਚਲਾਉਣ ਲਈ ਪੰਜਾਬ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਕਮਚਾਰੀਆਂ ਵੱਲੋਂ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਚੇਅਰਮੈਨ ਨੇ ਖਰੀਦ ਕਾਰਜਾਂ ਨੂੰ ਸੁਚੱਝੇ ਢੰਗ ਨਾਲ ਨੇਪਰੇ ਚਾੜਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਏਜੰਸੀਆਂ, ਆੜਤੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।

ਸ. ਬਰਸਟ ਨੇ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਪੱਕੀਆਂ ਮੰਡੀਆਂ ਅਤੇ 826 ਆਰਜੀ ਖਰੀਦ ਕੇਂਦਰਾਂ ਵਿੱਚ ਹੁਣ ਤੱਕ 131.94 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 131.93 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚੋਂ 124.45 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਅਤੇ 7.48 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 127.22 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਹੁਣ ਤੱਕ ਪਨਗ੍ਰੇਨ ਵੱਲੋਂ 39,90,766 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,27,804 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 32,56,186 ਮੀਟ੍ਰਿਕ ਟਨ, ਪਨਸਪ ਵੱਲੋਂ 29,78,396 ਮੀਟ੍ਰਿਕ ਟਨ ਅਤੇ ਵੇਅਰਹਾਉਸ ਵੱਲੋਂ 18,91,922 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਕਣਕ ਦੀ ਆਮਦ ਅਤੇ ਖਰੀਦ ਹੋਈ ਹੈ। ਇੱਥੇ 12,39,792 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਅਤੇ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...