Friday, November 27, 2020






ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ: ਸੋਨੀ

ਯੈੱਸ ਪੰਜਾਬ
ਚੰਡੀਗੜ੍ਹ, 27 ਅਕਤੂਬਰ, 2020 –
ਫੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਫੂਡ ਪ੍ਰਾਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਨੂੰ ਉਦੋਂ ਹੋਰ ਜ਼ਿਆਦਾ ਉਤਸ਼ਾਹਿਤ ਹੋਵੇਗਾ ਜਦੋਂ ਉਸਨੂੰ ਇਹ ਭਰੋਸਾ ਹੋਵੇਗਾ ਕਿ ਉਸ ਵੱਲੋਂ ਉਗਾਈ ਗਈ ਫ਼ਸਲ ਨੂੰ ਵਾਜਬ ਮੁੱਲ `ਤੇ ਖ਼ਰੀਦ ਕਰ ਲਈ ਜਾਵੇਗੀ।

ਸ੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫੂਡ ਪ੍ਰਾਸੈਸਿੰਗ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ `ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਨਾਲ ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲ ਸਕੇ।ਉਨ੍ਹਾਂ ਕਿਹਾ ਕਿ ਫੂਡ ਪ੍ਰਾਸੈਸਿੰਗ ਖੇਤਰ ਹੀ ਕਿਸਾਨਾਂ ਲਈ ਸਭ ਤੋਂ ਵੱਧ ਲਾਭਦਾਇਕ ਖੇਤਰ ਸਾਬਿਤ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਵੱਲੋਂ ਇੱਕ ਐਡਵਾਇਜ਼ਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਣਕ ਝੋਨੇ ਦੇ ਫ਼ਸਲ ਚੱਕਰ `ਚੋਂ ਕੱਢ ਕੇ ਲਾਹੇਵੰਦ ਖੇਤੀ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਬੋਲਦਿਆਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਜੋ ਫੂਡ ਪ੍ਰਾਸੈਸਿੰਗ ਵਿਭਾਗ ਵੱਲੋਂ ਪੂਰੇ ਸੂਬੇ ਵਿੱਚ ਵਨ ਡਿਸਟ੍ਰਿਕਟ ਵਨ ਪ੍ਰੋਡੱਕਟ ਸਕੀਮ ਤਹਿਤ ਸਰਵੇ ਕਰਵਾਇਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ।ਉਨ੍ਹਾਂ ਇਸ ਮੌਕੇ ਸ਼ਾਹਕੋਟ ਏਰੀਏ ਵਿੱਚ ਖ਼ਰਬੂਜੇ ਦੀ ਫ਼ਸਲ ਨੂੰ ਹੋਰ ਲਾਹੇਵੰਦ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਵੀ ਕਿਹਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ `ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਅਤੇ ਫੂਡ ਪ੍ਰਾਸੈਸਿੰਗ ਸਨਅਤਾਂ ਵਿੱਚ ਵਧੀਆ ਤਾਲਮੇਲ ਸਥਾਪਤ ਕਰਵਾਇਆ ਜਾਵੇ ਜਿਸ ਨਾਲ ਕਿਸਾਨਾਂ ਅਤੇ ਫੂਡ ਪ੍ਰਾਸੈਸਿੰਗ ਇੰਡਸਟਰੀ ਨੂੰ ਲਾਭ ਹੋ ਸਕੇ।ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਕਿਸਾਨੀ ਨੂੰ ਪ੍ਰਫੁੱਲਤ ਕਰਨ ਦੇ ਨਾਲ ਨਾਲ ਸੂਬੇ ਦੀ ਮਿੱਟੀ,ਪਾਣੀ, ਹਵਾ ਦਾ ਵੀ ਧਿਆਨ ਰੱਖਣਾ ਹੈ।

ਡਾਇਰੈਕਟਰ ਫੂਡ ਪ੍ਰਾਸੈਸਿੰਗ ਸ੍ਰੀ ਮਨਜੀਤ ਸਿੰਘ ਬਰਾੜ ਨੇ ਇਸ ਮੌਕੇ ਕਮੇਟੀ ਮੈਂਬਰ ਸਾਹਿਬਾਨ ਨੂੰ ਸਰਕਾਰ ਵੱਲੋਂ ਫੂਡ ਪ੍ਰਾਸੈਸਿੰਗ ਦੇ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਨ ਡਿਸਟ੍ਰਿਕਟ ਵਨ ਪੋ੍ਰਡੱਕਟ ਸਕੀਮ ਬਾਰੇ ਵਿਸਥਾਰਪੂਰਵਕ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਕਮੇਟੀ ਮੈਂਬਰ ਭਵਦੀਪ ਸਰਦਾਨਾ ਵੱਲੋਂ ਸੁਝਾਅ ਦਿੱਤੇ ਗਏ ਕਿ ਸੂਬੇ ਦੇ ਜਿੰਨੇ ਵੀ ਬਰਾਂਡ ਹਨ, ਉਨ੍ਹਾਂ ਲਈ ਇੱਕ ਆਈ.ਐਸ.ਆਈ ਵਰਗਾ ਮਾਰਕਾ ਸਥਾਪਤ ਕੀਤਾ ਜਾਵੇ ਜੋ ਕਿ ਉਤਪਾਦ ਦੀ ਗੁਣਵੱਤਾ ਦੀ ਭਰੋਸੇਯੋਗਤਾ ਦੇ ਨਾਲ ਨਾਲ ਪੰਜਾਬ ਦਾ ਉਤਪਾਦ ਹੋਣ ਸਬੰਧੀ ਪਹਿਚਾਣ ਕਰਵਾਉਂਦਾ ਹੋਵੇ।

ਲੈਂਡ ਬੈਂਕ ਬਾਰੇ ਵੱਧ ਤੋਂ ਵੱਧ ਪ੍ਰਚਾਰ ਦੀ ਮੰਗ ਕਰਦਿਆਂ ਕਮੇਟੀ ਮੈਂਬਰ ਨੇ ਕਿਹਾ ਕਿ ਹਰ ਤਰ੍ਹਾਂ ਦੀ ਸਨਅਤ ਨੂੰ ਪਾਣੀ ਦੀ ਬਹੁਤ ਲੋੜ ਹੁੰਦੀ ਹੈ, ਇਸ ਲਈ ਉਦਯੋਗਾਂ ਵਿੱਚ ਪਾਣੀ ਦੀ ਵਰਤੋਂ ਸਬੰਧੀ ਨੀਤੀ ਨੂੰ ਜਲਦ ਤੋਂ ਜਲਦ ਤਿਆਰ ਕੀਤਾ ਜਾਣਾ ਚਾਹੀਦਾ ਹੈ।ਇਸ ਤੋਂ ਇਲਾਵਾ ਇੱਕ ਪੰਜਾਬ ਰਾਜ ਦੀ ਕੁਆਲਟੀ ਕੰਟਰੋਲ ਸੰਸਥਾ ਬਣਾਉਣ ਦੀ ਵੀ ਤਜਵੀਜ਼ ਪੇਸ਼ ਕੀਤੀ ਗਈ ਜੋ ਕਿ ਪੰਜਾਬ ਰਾਜ ਵਿੱਚ ਤਿਆਰ ਹੋਣ ਵਾਲੇ ਫੂਡ ਪ੍ਰਾਸੈਸਿੰਗ ਅਧੀਨ ਆਉਣ ਵਾਲੇ ਹਰ ਤਰ੍ਹਾਂ ਦੇ ਉਤਪਾਦਾਂ ਦੀ ਗੁਣਵੱਤਾ ਨੂੰ ਤਸਦੀਕ ਕਰਦੀ ਹੋਵੇ।

ਕਮੇਟੀ ਮੈਂਬਰ ਡਾ. ਏ.ਆਰ. ਸ਼ਰਮਾ ਨੇ ਕਿਹਾ ਕਿ ਅੱਜ ਦੀ ਤਰੀਕ ਵਿੱਚ ਕੋਵਿਡ ਕਾਰਨ ਪ੍ਰੋਸੈਸਡ ਫੂਡ ਦੀ ਮੰਗ ਬਹੁਤ ਵਧੀ ਹੈ, ਇਸਨੂੰ ਵੇਖਦੇ ਹੋਏ ਸਾਨੂੰ ਇਸ ਖੇਤਰ ਵਿੱਚ ਨਿਵੇਸ਼ ਨੂੰ ਹੋਰ ਉਤਸ਼ਾਹਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਨੂੰ ਖਾਣ ਵਾਲੇ ਤੇਲ ਬੀਜ ਫ਼ਸਲਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਜੋ ਕਿ ਬਹੁਤ ਹੀ ਲਾਭਕਾਰੀ ਸਿੱਧ ਹੋਵੇਗਾ ਕਿਉਂ ਕਿ ਇਸ ਸਮੇਂ ਦੇਸ਼ ਵਿੱਚ ਸਭ ਤੋਂ ਜ਼ਿਆਦਾ ਜੇਕਰ ਕੋਈ ਖਾਣ ਵਾਲੀ ਚੀਜ਼ ਵਿਦੇਸ਼ ਤੋਂ ਦਰਾਮਦ ਕੀਤੀ ਜਾ ਰਹੀ ਹੈ ਤਾਂ ਉਹ ਖਾਣ ਵਾਲਾ ਤੇਲ ਹੈ।ਉਨ੍ਹਾਂ ਕਿਹਾ ਕਿ ਸਾਨੂੰ ਇਸ ਖੇਤਰ ਵਿੱਚ ਖੋਜ ਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਕਮੇਟੀ ਮੈਂਬਰ ਸ੍ਰੀ ਅਜੈ ਕੁਮਾਰ ਨੇ ਕਿਹਾ ਕਿ ਉਦਯੋਗਾਂ ਨੂੰ ਇਨਸੈਂਟਿਵ ਨਹੀਂ ਮਿਲ ਰਹੇ ਅਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਹੋਰ ਧਿਆਨ ਦੇਣ ਦੀ ਲੋੜ ਹੈ। ਕਮੇਟੀ ਮੈਂਬਰ ਨਰਿੰਦਰ ਗੋਇਲ ਨੇ ਕਿਹਾ ਕਿ ਕਿਸਾਨ ਫ਼ਸਲੀ ਵਿਭਿੰਨਤਾ ਉਦੋਂ ਹੀ ਅਪਣਾਉਣਗੇ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਭਰੋਸਾ ਹੋਵੇਗਾ ਕਿ ਸਰਕਾਰ ਵੱਲੋਂ ਇਨਸੈਂਟਿਵ ਲਾਜ਼ਮੀ ਤੌਰ `ਤੇ ਮਿਲੇਗਾ।

ਸ੍ਰੀ ਵਿਜੇ ਗਰਗ ਨੇ ਮੰਗ ਕੀਤੀ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਫੂਡ ਪਾਰਕ ਜਾਂ ਫੋਕਲ ਪੁਆਇੰਟ ਨਹੀਂ ਹਨ ਤਾਂ ਉੱਥੇ ਛੋਟੇ ਫੂਡ ਪਾਰਕ ਜ਼ਰੂਰ ਸਥਾਪਤ ਕੀਤੇ ਜਾਣ ਤਾਂ ਜੋ ਨਿਵੇਸ਼ ਦੇ ਇਛੁੱਕ ਨਿਵੇਸ਼ਕਾਂ ਨੂੰ ਜ਼ਮੀਨ ਮਿਲ ਸਕੇ।

ਕਮੇਟੀ ਮੈਂਬਰ ਸ੍ਰੀ ਪਿਆਰਾ ਲਾਲ ਸੇਠ ਨੇ ਅੰਮ੍ਰਿਤਸਰ ਵਿੱਚ ਖੋਜ ਤੇ ਵਿਕਾਸ ਕੇਂਦਰ ਸਥਾਪਤ ਕਰਨ ਅਤੇ ਅੰਮ੍ਰਿਤਸਰ ਏਅਰਪੋਰਟ `ਤੇ ਸਥਿਤ ਕੋਲਡ ਸਟੋਰ ਨੂੰ ਚਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਗੁਜਰਾਤ ਦੀ ਤਰਜ `ਤੇ ਕੋਆਪਰੇਟਿਵ ਸੋਸਾਇਟੀਆਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਛੋਟੇ ਛੋਟੇ ਉਦਯੋਗ ਇਕਮੁੱਠ ਹੋ ਕੇ ਤਰੱਕੀ ਕਰ ਸਕਣ।

ਕਮੇਟੀ ਮੈਂਬਰਾਂ ਦੇ ਵਿਚਾਰਾਂ ਨਾਲ ਸਹਿਮਤ ਹੁੰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਦਿੱਤੇ ਗਏ ਸੁਝਾਵਾਂ ਨੂੰ ਲਾਗੂ ਕਰਵਾਉਣ ਲਈ ਜਲਦ ਹੀ ਉਹ ਮੁੱਖ ਮੰਤਰੀ ਜੀ ਨਾਲ ਮੀਟਿੰਗ ਕਰਨਗੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖ਼ਰਚ ਸ੍ਰੀ ਅਭਿਨਵ ਤ੍ਰਿਖਾ ਅਤੇ ਖੇਤੀਬਾੜੀ ਵਿਭਾਗ, ਇਨਵੈਸਟ ਪੰਜਾਬ, ਉਦਯੋਗ ਵਿਭਾਗ, ਪਸ਼ੂ ਪਾਲਣ ਦੇ ਅਧਿਕਾਰੀ ਵੀ ਹਾਜ਼ਰ ਸਨ।


Click here to Like us on Facebook


 

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਗੁਰਪੁਰਬ ’ਤੇ Pakistan ਜਾਣ ਲਈ 325 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ, SGPC ਦਫ਼ਤਰ ਤੋਂ ਰਵਾਨਾ...

ਯੈੱਸ ਪੰਜਾਬ ਅੰਮ੍ਰਿਤਸਰ, 25 ਨਵੰਬਰ, 2020 - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

ਯੈੱਸ ਪੰਜਾਬ ਅੰਮ੍ਰਿਤਸਰ, 25 ਨਵੰਬਰ, 2020 - ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਥੜ੍ਹਾ ਸਾਹਿਬ ਦੀ ਸੇਵਾ ਦਾ ਕਾਰਜ ਅੱਜ...

DSGMC ਵੱਲੋਂ Guru Nanak Dev Ji ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ Sikh ਸਾਹਿਤ...

ਯੈੱਸ ਪੰਜਾਬ ਨਵੀਂ ਦਿੱਲੀ, 25 ਨਵੰਬਰ, 2020 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼...

551ਵੇਂ ਗੁਰਪੁਰਬ ਮੌਕੇ Nankana Sahib ਤੇ Kartarpur Sahib ਤੋਂ 30 ਮੁਲਕਾਂ ’ਚ ਹੋਵੇਗਾ ਸਿੱਧਾ...

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2020 - ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਸੰਸਾਰ ਭਰ...

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2020 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ...

Sikh ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ Daya Singh Lahoria ਨੂੰ Longowal ਨੇ ਕੀਤਾ ਸਨਮਾਨਿਤ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2020 - ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ...

ਮਨੋਰੰਜਨ

Comedian Bharti Singh ਦੇ ਘਰ ਛਾਪੇਮਾਰੀ: Drugs ਮਾਮਲੇ ’ਚ NCB ਨੇ ਕੀਤੀ ‘Raid’

ਯੈੱਸ ਪੰਜਾਬ ਮੁੰਬਈ, 21 ਨਵੰਬਰ, 2020: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ਹਸਤੀਆਂ ਦੇ ‘ਡਰੱਗਜ਼ ਕੁੱਨੈਕਸ਼ਨਜ਼’ ਦੀ ਜਾਂਚ ਵਿੱਚ ਜੁੜੀ ਕੇਂਦਰੀ ਏਜੰਸੀ ਨਾਰਕੋਟਿਕਸ ਕੰਟਰੋਲ ਬਿਉਰੋ (ਐਨ.ਸੀ.ਬੀ.) ਵੱਲੋਂ ਪ੍ਰਸਿੱਧ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ...

Akshay Kumar ਨੇ Youtuber ’ਤੇ ਠੋਕਿਆ 500 ਕਰੋੜ ਰੁਪਏ ਦਾ ਮਾਨਹਾਨੀ ਦਾ ਦਾਅਵਾ

ਯੈੱਸ ਪੰਜਾਬ ਮੁੰਬਈ 19 ਨਵੰਬਰ, 2020: ਬਾਲੀਵੁੱਡ ਸੁਪਰਸਟਰਾ ਅਕਸ਼ੇ ਕੁਮਾਰ ਨੇ ਇਕ ਯੂਟਿਊਬਰ ’ਤੇ 500 ਕਰੋੜ ਰੁਪਏ ਦਾ ਮਾਨਹਾਨੀ ਦਾ ਦਾਅਵਾ ਠੋਕਿਆ ਹੈ।ਇਹ ਦਾਅਵਾ ਉਨ੍ਹਾਂ ਬਾਰੇ ਨਿਰਅਧਾਰ ‘ਫ਼ੇਕ ਨਿਊਜ਼’ ਚਲਾਉਣ ਦੇ ਸੰਬੰਧ ਵਿੱਚ ਕੀਤਾ ਗਿਆ ਹੈ।...

IPS ਅਧਿਕਾਰੀ Mohita Sharma KBC 12 ਦੀ ਦੂਜੀ ਕਰੋੜਪਤੀ ਬਣੀ

ਯੈੱਸ ਪੰਜਾਬ ਮੁੰਬਈ, 15 ਨਵੰਬਰ, 2020: ਆਈ.ਪੀ.ਐਸ. ਅਧਿਕਾਰੀ ਮੋਹਿਤਾ ਸ਼ਰਮਾ ‘ਕੌਣ ਬਣੇਗਾ ਕਰੋੜਪਤੀ’ ਸੀਜ਼ਨ 12 ਦੀ ਦੂਸਰੀ ਕਰੋੜਪਤੀ ਬਣ ਗਈ ਹੈ। ਸੁਪਰਸਟਾਰ ਅਮਿਤਾਭ ਬੱਚਨ ਵੱਲੋਂ ਪੇਸ਼ ਕੀਤੇ ਜਾਂਦੇ ਇਸ ‘ਕੁਇਜ਼ ਸ਼ੋਅ’ ਦੇ ਤਾਜ਼ਾ ਸੀਜ਼ਨ ਵਿੱਚ ਕਰੋੜਪਤੀ ਬਣਨ...

ਨਿੰਜਾ ਦਾ ਨਵਾਂ ਗ਼ੀਤ ‘ਧੋਖ਼ਾ’ 18 ਨਵੰਬਰ ਨੂੰ ਹੋਵੇਗਾ ਰਿਲੀਜ਼, ਪੋਸਟਰ ਸਾਂਝਾ ਕੀਤਾ

ਯੈੱਸ ਪੰਜਾਬ ਨਵੰਬਰ 15, 2020: ਪੰਜਾਬੀ ਗਾਇਕ ਨਿੰਜਾ ਦਾ ਨਵਾਂ ਗ਼ੀਤ ‘ਧੋਖ਼ਾ’ 18 ਨਵੰਬਰ ਨੂੰ ਰਿਲੀਜ਼ ਹੋਵੇਗਾ। ਇਹ ਜਾਣਕਾਰੀ ਖ਼ੁਦ ਨਿੰਜਾ ਨੇ ਸਾਂਝੀ ਕਰਦਿਆਂ ਗ਼ੀਤ ਦਾ ਪੋਸਟਰ ਵੀ ਸਾਂਝਾ ਕੀਤਾ ਹੈ। ਪੋਸਟਰ ਵਿੱਚ ਨਿੰਜਾ ਖ਼ੁਦ ਸਮਰਿਤੀ ਭਾਟੀਆ ਨਾਲ...

‘ਤਾਰੇ ਵਾਲਾ ਮੁੰਡਾ’ ਆਤਿਸ਼ ਦਰਸ਼ਕਾਂ ਲਈ ਲੈਕੇ ਆਏ ਰੋਮਾਂਟਿਕ ਬੀਟ ਨੰਬਰ ‘ਡੈਮ ਸੀਰੀਅਸ’

ਯੈੱਸ ਪੰਜਾਬ ਚੰਡੀਗੜ੍ਹ, 7 ਨਵੰਬਰ, 2020 - ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦਾ ਰੋਮਾਂਟਿਕ ਲੜਕਾ...
- Advertisement -

ਸੋਸ਼ਲ ਮੀਡੀਆ

20,446FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਚਿੱਠੀ ਆਈ ਹੈ ਕੇਂਦਰ ਤੋਂ ਫੇਰ ਕਹਿੰਦੇ, ਲਏ ਹਨ ਕੇਂਦਰ ਨੇ ਸੱਦ ਕਿਸਾਨ ਮੀਆਂ

ਅੱਜ-ਨਾਮਾ ਚਿੱਠੀ ਆਈ ਹੈ ਕੇਂਦਰ ਤੋਂ ਫੇਰ ਕਹਿੰਦੇ, ਲਏ ਹਨ ਕੇਂਦਰ ਨੇ ਸੱਦ ਕਿਸਾਨ ਮੀਆਂ। ਪੰਜਾਬ ਵਿਚਲੀ ਤੇ ਕੇਂਦਰ ਸਰਕਾਰ ਜਾਣੇ, ਹੋ ਗਿਆ ਕਿੰਨਾ ਹੈ ਵੱਡਾ ਨੁਕਸਾਨ ਮੀਆਂ। ਇਹੀਓ...

ਚੜ੍ਹਿਆ ਆਉਂਦਾ ਕੋਰੋਨਾ ਹੈ ਫੇਰ ਡਾਢਾ, ਪੈਂਦੀ ਅਜੇ ਨਹੀਂ ਜਾਪ ਰਹੀ ਠੱਲ੍ਹ ਬੇਲੀ

ਅੱਜ-ਨਾਮਾ ਚੜ੍ਹਿਆ ਆਉਂਦਾ ਕੋਰੋਨਾ ਹੈ ਫੇਰ ਡਾਢਾ, ਪੈਂਦੀ ਅਜੇ ਨਹੀਂ ਜਾਪ ਰਹੀ ਠੱਲ੍ਹ ਬੇਲੀ। ਦਿੱਲੀ ਵਿੱਚ ਆ ਪਿਆ ਕੁਹਰਾਮ ਸੁਣਦਾ, ਪੈ ਗਈ ਚਿੰਤਾ ਗੁਜਰਾਤ ਦੇ ਵੱਲ ਬੇਲੀ। ਮੱਧ ਪ੍ਰਦੇਸ਼...

ਕੀਤੀ ਕੈਪਟਨ ਨੇ ਬੈਠਕ ਕਿਰਸਾਨ ਮੰਨੇ, ਗੱਡੀ ਲਾਈਨ`ਤੇ ਪਊ ਫਿਰ ਚੱਲ ਮੀਆਂ

ਅੱਜ-ਨਾਮਾ ਕੀਤੀ ਕੈਪਟਨ ਨੇ ਬੈਠਕ ਕਿਰਸਾਨ ਮੰਨੇ, ਗੱਡੀ ਲਾਈਨ`ਤੇ ਪਊ ਫਿਰ ਚੱਲ ਮੀਆਂ। ਕੈਪਟਨ ਕਹਿੰਦਾ ਮੈਂ ਮੋਦੀ ਦੇ ਕੋਲ ਜਾਊਂ, ਖੋਲ੍ਹ ਕੇ ਕਰੂੰਗਾ ਉਹਦੇ ਨਾਲ ਗੱਲ ਮੀਆਂ। ਮੁੜ-ਮੁੜ ਜਾਵਣਾ...

ਡਾਢਾ ਦਿੱਲੀ ਦਾ ਸ਼ਹਿਰ ਹੈ ਫੇਰ ਫਸਿਆ, ਆਈ ਮੁੜ ਕੇ ਕੋਰੋਨਾ ਦੀ ਲਹਿਰ ਮੀਆਂ

ਅੱਜ-ਨਾਮਾ ਡਾਢਾ ਦਿੱਲੀ ਦਾ ਸ਼ਹਿਰ ਹੈ ਫੇਰ ਫਸਿਆ, ਆਈ ਮੁੜ ਕੇ ਕੋਰੋਨਾ ਦੀ ਲਹਿਰ ਮੀਆਂ। ਵਧ ਗਏ ਕੇਸ ਤੇ ਮੌਤਾਂ ਦੀ ਲਾਈਨ ਲੱਗੀ, ਆਖਣ ਲੋਕ ਫਿਰ ਮੱਚਿਆ ਕਹਿਰ...

ਆਈ ਖਬਰ ਕਿ ਹੋਣੀ ਹੈ ਫੇਰ ਮੀਟਿੰਗ, ਕੇਂਦਰ ਵੱਲੋਂ ਫਿਰ ਸੱਦਿਆ ਜਾਊ ਬੇਲੀ

ਅੱਜ-ਨਾਮਾ ਆਈ ਖਬਰ ਕਿ ਹੋਣੀ ਹੈ ਫੇਰ ਮੀਟਿੰਗ, ਕੇਂਦਰ ਵੱਲੋਂ ਫਿਰ ਸੱਦਿਆ ਜਾਊ ਬੇਲੀ। ਅੰਦਰ-ਅੰਦਰ ਵਿਚਾਰ ਕੁਝ ਹੋਈ ਜਾਂਦੀ, ਸਰਕਾਰ ਨਵੀਂ ਤਜਵੀਜ਼ ਲਿਆਊ ਬੇਲੀ। ਏਧਰੋਂ ਟੀਮ ਕਿਸਾਨਾਂ ਦੀ ਪਹੁੰਚ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਸਿੱਖ ਕੌਮ ਅਤੇ ਸ਼੍ਰੋਮਣੀ ਕਮੇਟੀ ਦੇ ਉੱਜਵਲ ਭਵਿੱਖ ਲਈ ਭਾਈ ਲੌਂਗੋਵਾਲ ਦੇ ਹੱਥਾਂ ਨੂੰ ਹੋਰ ਮਜ਼ਬੂਤੀ ਦੇਣ ਦੀ ਲੋੜ: ਪ੍ਰੋ: ਸਰਚਾਂਦ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ 27 ਨਵੰਬਰ ਨੂੰ ਹੋਣ ਜਾ ਰਹੀ ਹੈ। ਤਿੰਨ ਵਰ੍ਹੇ ਪਹਿਲਾਂ 29 ਨਵੰਬਰ 2017...

ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਕਿਸਾਨ ਸੰਘਰਸ਼ ਦੀਆਂ ਪੈੜਾਂ – ਅਮਰਜੀਤ ਟਾਂਡਾ

ਮੈਨੂੰ ਟਹਿਣੀਆਂ ਦਿਉ ਹਜ਼ਾਰਾਂ ਰੁੱਖ ਗਿਣਾ ਦਿਆਂਗਾ ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਅਮਰਜੀਤ ਟਾਂਡਾਖੇਤੀ ਕਾਨੂੰਨ ਖੇਤੀ ਕਾਨੂੰਨਾਂ ਵਿਰੁੱਧ ਖੇਤਾਂ ਨੂੰ ਕਾਰਪੋਰੇਟ ਫਾਰਮਾਂ ਦਾ ਰੂਪ...

ਰਮੇਸ਼ ਪੋਖਰਿਆਲ ਤੋਂ ਨਿਰਭਏ, ਨਿਡਰ ਅਤੇ ਨਿਸ਼ੰਕ ਤੱਕ ਦਾ ਸਫ਼ਰ: ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ

ਲੇਖਣੀ, ਕਵਿਤਾ ਅਤੇ ਹੋਰ ਸਾਹਿਤਕ ਕਾਰਜਾਂ ਲਈ ਦੇਸ਼ ਦੇ ਸਿੱਖਿਆ ਮੰਤਰੀ ਮਾਣਯੋਗ ਡਾ. ਰਮੇਸ਼ ਪੋਖਰਿਆਲ ‘ਨਿਸ਼ੰਕ’ ਜੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਚਾਂ ਤੇ ਮਿਲੇ...

ਅਰਸ਼ ਨੂੰ ਛੋਹਣ ਵਾਲੀ ਸ਼ਖਸੀਅਤ ਚਰਨਜੀਤ ਸਿੰਘ ਚੰਨੀ – ਡਾ: ਅਮਰਜੀਤ ਟਾਂਡਾ

ਓਹਦੇ ਲਈ ਅਰਸ਼ ਉੱਚਾ ਨਹੀਂ ਹੈ ਤੇ ਨਾ ਹੀ ਸਮੁੰਦਰ ਡੂੰਘਾ। ਉਹਦੀ ਉਡਾਨ ਅਸਮਾਨੀ ਤਾਰਿਆਂ ਵਰਗੀ ਹੈ ਤੇ ਪਿਆਸ ਬੁਝਾਣ ਲਈ ਸਾਗਰ ਵੀ ਛੋਟਾ।...

ਸਿੱਖ ਇਤਿਹਾਸ ਅੰਦਰ ਬੰਦੀ ਛੋੜ ਦਿਵਸ – ਗੋਬਿੰਦ ਸਿੰਘ ਲੌਂਗੋਵਾਲ – 14 ਨਵੰਬਰ 2020 ਲਈ ਵਿਸ਼ੇਸ਼

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲ੍ਹੇ ਵਿੱਚੋਂ ਰਿਹਾਅ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਯਾਦ...
error: Content is protected !!