Monday, September 26, 2022

ਵਾਹਿਗੁਰੂ

spot_img



ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਣ ਲਈ ਵਚਨਬੱਧ: ਅਨਮੋਲ ਗਗਨ ਮਾਨ

ਯੈੱਸ ਪੰਜਾਬ
ਚੰਡੀਗੜ੍ਹ, 15 ਅਗਸਤ, 2022:
ਪੰਜਾਬ ਦੇ ਕਿਰਤ, ਯਾਤਰਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਡੀ ਸੀ ਐਨ ਪੀ ਐਸ ਰੰਧਾਵਾ ਅਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨਾਲ ਪਰੇਡ ਦਾ ਨਿਰੀਖਣ ਵੀ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।

ਉਨ੍ਹਾਂ ਇਸ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦੇ ਲਾ-ਮਿਸਾਲ ਯੋਗਦਾਨ ਅਤੇ ਸਭ ਤੋਂ ਵੱਧ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਪੰਜਾਬ ਨਾਲ ਸਬੰਧਤ ਅਜਿਹੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।

ਅਨਮੋਲ ਗਗਨ ਮਾਨ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੀ ਮਿੱਟੀ ’ਚੋਂ ਅੱਜ ਵੀ ਸ਼ਹਾਦਤ ਦੀ ਖੁਸ਼ਬੋ ਆਉਂਦੀ ਹੈ ਅਤੇ ਦੇਸ਼ ਲਈ ਮਰ ਮਿਟਣ ਦੀ ਪ੍ਰੇਰਨਾ ਮਿਲਦੀ ਹੈ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਅਹਿਮ ਵਾਅਦੇ ਜਿਵੇਂ ਕਿ ਇੱਕ ਵਿਧਾਇਕ ਇੱਕ ਪੈਨਸ਼ਨ, ਆਮ ਆਦਮੀ ਕਲੀਨਿਕ ਅਤੇ 600 ਯੂਨਿਟ ਤੱਕ ਘਰੇਲੂ ਬਿਜਲੀ ਸਪਲਾਈ ਮੁਫ਼ਤ ਪਹਿਲੇ ਪੰਜ ਮਹੀਨਿਆਂ ’ਚ ਹੀ ਲਾਗੂ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਦਫ਼ਤਰਾਂ ਵਿੱਚੋਂ ਰਾਜਨੀਤਕ ਤਸਵੀਰਾਂ ਲਾਉਣ ਦੀ ਪ੍ਰਥਾ ਨੂੰ ਖਤਮ ਕਰਦਿਆਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਬੀ ਆਰ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਤਾਂ ਜੋ ਉਹ ਸਾਨੂੰ ਲੋਕਾਂ ਪ੍ਰਤੀ ਆਪਣੀ ਜ਼ਿੰਮੇਂਵਾਰੀ ਨੂੰ ਸਮਝਣ ਦੀ ਸੇਧ ਅਤੇ ਪ੍ਰੇਰਨਾ ਦੇ ਸਕਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੂੰ ਪੰਜਾਬ ’ਚੋਂ ਭਿ੍ਰਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦਾ ਸਭ ਤੋਂ ਵੱਡਾ ਨਾਗਰਿਕ ਅਧਿਕਾਰ ਕਰਾਰ ਦਿੱਤਾ।

ਨਸ਼ਿਆਂ ਖ਼ਿਲਾਫ਼ ਜੰਗ, ਐਂਟੀ-ਗੈਂਗਸਟਰ ਟਾਸਕ ਫ਼ੋਰਸ, ਨੌਜੁਆਨਾਂ ਲਈ ਤਕਨੀਕੀ ਸਿਖਲਾਈ ਸੰਸਥਾਂਵਾਂ ਦੀ ਸਥਾਪਤੀ, ਕਾਗਜ਼ੀ ਸਟੈਂਪ ਪੇਪਰਾਂ ਦੀ ਥਾਂ ’ਤੇ ਈ-ਸਟੈਂਪ ਦੀ ਸ਼ੁਰੂਆਤ, ਕਿਸਾਨਾਂ ਨੂੰ ਬਦਲਵੀਂਆਂ ਫ਼ਸਲਾਂ ਲਈ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਨੂੰ ਬਚਾਉਣ ਲਈ ਮੰੂਗੀ ਦਾ ਐਮ ਐਸ ਪੀ ਦੇਣ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹ ਦੇਣ ਲਈ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਨੂੰ ਪੰਜਾਬ ਸਰਕਾਰ ਦੀ ਰਾਜ ਅਤੇ ਲੋਕਾਂ ਪ੍ਰਤੀ ਸੰਜੀਦਗੀ ਅਤੇ ਸੁਹਿਰਦਤਾ ਆਖਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ।

ਕਿਰਤ ਮੰਤਰੀ ਨੇ ਅੱਗੇ ਕਿਹਾ ਕਿ ਕੌਮੀ ਅੰਨ ਸੁਰੱਖਿਆ ਮਿਸ਼ਨ ਦੇ ਲਾਭਪਾਤਰੀਆਂ ਨੂੰ ਕਣਕ ਦੀ ਥਾਂ ਆਟਾ ਸਪਲਾਈ ਕਰਨ, ਦੇਸ਼ ਲਈ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਂਦਾ ਮਾਣ ਭੱਤਾ ਵਧਾ ਕੇ ਇੱਕ ਕਰੋੜ ਕਰਨ, ਰਾਜ ਦੇ ਨੌਜੁਆਨਾਂ ਨੂੰ ਰੋਜ਼ਗਾਰ ਦੇ ਵਾਅਦੇ ਤਹਿਤ 26 ਹਜ਼ਾਰ ਸਰਕਾਰੀ ਅਸਾਮੀਆਂ ’ਤੇ ਭਰਤੀ, ਨੌਜੁਆਨਾਂ ਨੂੰ ਖੇਡਾਂ ’ਚ ਉਤਸ਼ਾਹ ਦੇਣ ਲਈ ਰਾਜ ਭਰ ’ਚ 29 ਜੁਲਾਈ ਤੋਂ ਖੇਡ ਮੁਕਾਬਲਿਆਂ ਦੀ ਆਰੰਭਤਾ ਭਗਵੰਤ ਮਾਨ ਸਰਕਾਰ ਦੀ ਰਾਜ ਦੇ ਲੋਕਾਂ ਪ੍ਰਤੀ ਸੁਹਿਰਦ ਸੋਚ ਦਾ ਪ੍ਰਗਟਾਵਾ ਹੈ।

ਰਾਜ ਦੇ ਲੋਕਾਂ ਨੂੰ ਵਾਜਬ ਦਰਾਂ ’ਤੇੇ ਨਿਰਮਾਣ ਸਮੱਗਰੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਰੇਤ ਤੇ ਬਜਰੀ ਦੀ ਮਾਈਨਿੰਗ ਨੀਤੀ, 2021 ਵਿੱਚ ਸੋਧ ਨੂੰ ਆਮ ਆਦਮੀ ਲਈ ਉਨ੍ਹਾਂ ਵੱਡੀ ਰਾਹਤ ਕਰਾਰ ਦਿੱਤਾ।

ਸਮਾਗਮ ਦੌਰਾਨ ਉਨ੍ਹਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। ਇਸ ਤੋਂ ਇਲਾਵਾ ਪਰੇਡ ਕਮਾਂਡਰ ਡੀ ਐਸ ਪੀ ਹਰਸ਼ਪ੍ਰੀਤ ਸਿੰਘ ਅਤੇ ਨੇਚਰ ਫ਼ੋਟੋਗ੍ਰਾਫ਼ਰ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਸਮੇਤ 51 ਸਖਸ਼ੀਅਤਾਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਵੀ ਕੀਤਾ ਗਿਆ।

ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ 28 ਸਕੂਲਾਂ ਦੇ 2000 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਮੌਕੇ ਪਰੇਡ, ਪੀ ਟੀ ਸ਼ੋਅ ਤੇ ਸਭਿਆਚਾਰਕ ਪ੍ਰੋਗਰਾਮ ’ਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਵਿਭਾਗਾਂ ਵੱਲੋਂ ਲੋਕ ਜਾਗਰੂਕਤਾ ਲਈ ਕੱਢੀਆਂ ਗਈਆਂ ਝਾਕੀਆਂ ਵੀ ਮਾਰਚ ਪਾਸਟ ਦਾ ਹਿੱਸਾ ਸਨ।

ਸਮਾਗਮ ਦੌਰਾਨ ਐਮ ਐਲ ਏ ਸੰਤੋਸ਼ ਕੁਮਾਰੀ ਕਟਾਰੀਆ, ਐਮ ਐਲ ਏ ਡਾ. ਨਛੱਤਰ ਪਾਲ, ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ ਸਮੇਤ ਵੱਡੀ ਗਿਣਤੀ ’ਚ ਜ਼ਿਲ੍ਹੇ ਦੇ ਅਧਿਕਾਰੀ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਮੰਚ ’ਤੇ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਰਤ, ਯਾਤਰਾ ਤੇ ਸਭਿਆਚਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਸਿਫ਼ਾਰਸ਼ ’ਤੇ ਸਕੂਲਾਂ ’ਚ 16 ਅਗਸਤ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ...

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ...

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ...

ਸਿੱਖ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23 ਸਤੰਬਰ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23...

ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ...

ਹਰਿਆਣਾ ਅੰਦਰ ਗੁਰਦੁਆਰਾ ਪ੍ਰਬੰਧ ਨਵੀਂ ਕਮੇਟੀ ਨੂੰ ਸੰਭਾਲਣ ਲਈ ਧੱਕੇਸ਼ਾਹੀ ਕੀਤੀ ਤਾਂ ਹਰਿਆਣਾ ਸਰਕਾਰ ਜ਼ਿੰਮੇਵਾਰ ਹੋਵੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

38,472FansLike
51,966FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!