Tuesday, January 18, 2022

ਵਾਹਿਗੁਰੂ

spot_img




ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ ਤੋਂ ਹੱਟ ਕੇ ਨਵੇਂ ਨਵੇਂ ਵਿਸ਼ਿਆਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ।

ਇਸੇ ਰੁਝਾਨ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇ ‘ਤੇ ਅਧਾਰਿਤ ਫ਼ਿਲਮ ‘ਤੀਜਾ ਪੰਜਾਬ’ ਵੀ ਆਗਾਮੀ 3 ਦਸੰਬਰ 2021 ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਹੈ।‘ਗੋਰਿਆਂ ਨੂੰ ਦਫਾ ਕਰੋ, ਅੰਗਰੇਜ਼, ਲਵ ਪੰਜਾਬ’ ਫ਼ਿਲਮਾਂ ਦੇ ਕਹਾਣੀਕਾਰ ਅਤੇ ‘ਲਾਹੋਰੀਏ’, ਭੱਜੋ ਵੀਰੋ ਵੇ, ਲੌਂਗ ਲਾਚੀ, ਜੋੜੀ ਫ਼ਿਲਮਾਂ ਦਾ ਲੇਖਕ-ਨਿਰਦੇਸ਼ਕ ਅੰਬਰਦੀਪ ਸਿੰਘ ਇਹ ਪੰਜਾਬੀ ਫ਼ਿਲਮ ਲੈ ਕੇ ਆ ਰਿਹਾ ਹਨ। ਇਸ ਫਿਲਮ ਦੀ ਕਹਾਣੀ ਨੂੰ ਅੰਬਰਦੀਪ ਸਿੰਘ ਨੇ ਬਹੁਤ ਹੀ ਗੰਭੀਰਤਾ ਨਾਲ ਲਿਖਿਆ ਹੈ ।

ਅੰਬਰਦੀਪ ਪ੍ਰੋਡਕਸ਼ਨ ਅਤੇ ਓਮ ਜੀ ਸਟਾਰ ਸਟੂਡੀਓ ਦੀ ਪੇਸ਼ਕਸ ਇਸ ਫਿਲਮ ‘ਚ ਅੰਬਰਦੀਪ ਬਤੌਰ ਨਾਇਕ ਅਦਾਕਾਰਾ ‘ਨਿਮਰਤ ਖਹਿਰਾ’ ਨਾਲ ਨਜ਼ਰ ਆਵੇਗੀ। ਫ਼ਿਲਮ ਵਿਚ ਇੰਨ੍ਹਾਂ ਤੋਂ ਇਲਾਵਾ ‘ਅਦਿਤੀ ਸ਼ਰਮਾ’, ‘ਕਰਮਜੀਤ ਅਨਮੋਲ’, ‘ਹਰਦੀਪ ਗਿੱਲ’, ‘ਨਿਰਮਲ ਰਿਸ਼ੀ’, ‘ਗੁਰਪ੍ਰੀਤ ਕੌਰ ਭੰਗ, ‘ਬੀ. ਐਨ. ਸ਼ਰਮਾ’, ‘ਬਲਵਿੰਦਰ ਬੁਲਟ’, ‘ਸੁਖਵਿੰਦਰ ਰਾਜ’, ‘ਗੁਰਤੇਜ ਸਿੰਘ’ ਅਤੇ ‘ਇੰਦਰਜੋਤ’ ਨੇ ਵੀ ਅਹਿਮ ਕਿਰਦਾਰ ਨਿਭਾਏ ਹਨ।

ਫ਼ਿਲਮ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ। ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਕਿਸਾਨੀ ਸੰਘਰਸ਼ ਨਾਲ ਜੁੜੀ ਇੱਕ ਵੱਖਰੀ ਕਿਸਮ ਦੀ ਪਰਿਵਾਰਕ ਕਹਾਣੀ ਹੈ। ਇਸ ਫ਼ਿਲਮ ਰਾਹੀਂ ਕਿਸਾਨੀ ਨਾਲ ਜੁੜੇੇ ਹਰੇਕ ਪਹਿਲੂ ਨੂੰ ਵਿਖਾਇਆ ਗਿਆ ਹੈ। ਅੰਬਰਦੀਪ ਨੇ ਕਿਹਾ ਕਿ ਫ਼ਿਲਮ ਦੀ ਕਹਾਣੀ ਮਨੋਰੰਜਨ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਪ੍ਰਤੀ ਵੀ ਗੰਭੀਰ ਹੋਵੇਗੀ।

ਫਿਲਮ ਦਾ ਗੀਤ-ਸੰਗੀਤ ਕਹਾਣੀ ਅਨੁਸਾਰ ਢੁੱਕਵਾਂ ਹੈ। ਵਿਸ਼ੇ ਬਾਰੇ ਗੱਲ ਕਰਦਿਆਂ ਅੰਬਰਦੀਪ ਨੇ ਕਿਹਾ ਕਿ ਉਹ ਵੀ ਇੱਕ ਕਿਸਾਨ ਦਾ ਪੁੱਤ ਹੈ। ਧਰਤੀ ਸਾਡੀ ਮਾਂ ਹੈ ਜੋ ਅੰਨ ਪੈਦਾ ਕਰਕੇ ਆਪਣੇ ਪੁੱਤਰਾਂ ਦਾ ਢਿੱਡ ਭਰਦੀ ਹੈ।ਹਰੇਕ ਕਲਾਕਾਰ ਆਪਣੇ ਆਪਣੇ ਮਾਧਿਅਮ ਜ਼ਰੀਏ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ।

ਇਸ ਮੁੱਦੇ ਬਾਰੇ ਗੱਲ ਕਰਨ ਲਈ ਸਿਨਮਾ ਵੀ ਇਕ ਅਹਿਮ ਪਲੇਟਫਾਰਮ ਹੈ। ਸੋ ਇਹ ਫਿਲਮ ਬਣਾਉਣਾ ਮੇਰਾ ਕਿਸਾਨੀ ਸੰਘਰਸ਼ ਚ ਯੋਗਦਾਨ ਪਾਉਣਾ ਹੀ ਹੈ।ਅੰਬਰਦੀਪ ਦੀ ਸੋਚ ਅਤੇ ਜ਼ਜਬੇ ਨੂੰ ਸਲਾਮ ਕਰਨਾ ਬਣਦਾ ਹੈ ਕਿ ਅੱਜ ਵਪਾਰਕ ਸਿਨੇਮੇ ਦੀ ਭੀੜ ਵਿਚ ਉਸਨੇ ਕਿਸਾਨੀ ਪਰਿਵਾਰ ਦੀ ਤਰਾਸ਼ਦੀ ਨੂੰ ਪਰਦੇ ਤੇ ਪੇਸ਼ ਕਰਨ ਜਾ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਮੁੜ ਕਰਵਾਈਆਂ ਜਾਣ, ਨਾਮਜ਼ਦਗੀ ਭਰਣ ਤੋਂ ਪਹਿਲਾਂ ਲਿਆ ਜਾਵੇ ਗੁਰਮੁਖ਼ੀ ਦਾ ਟੈਸਟ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 15 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਲਗਾਤਾਰ ਹੋ ਰਹੀ ਦੇਰੀ ‘ਤੇ ਆਪਣੀ ਪ੍ਰਕਿਰਿਆ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਪੰਜਾਬੀ ਤੇ ਉਰਦੂ ਟੀਚਰਾਂ ਦੀ ਭਰਤੀ ਪ੍ਰਕ੍ਰਿਆ ’ਤੇ ‘ਜਾਗੋ’ ਨੇ ਉਠਾਏ ਸਵਾਲ, ਜੀ.ਕੇ. ਨੇ ਕਿਹਾ ਦੁਬਾਰਾ ਬਣਾਈ ਜਾਵੇ ‘ਸਫ਼ਲ ਉਮੀਦਵਾਰਾਂ ਦੀ ਮੈਰਿਟ ਸੂਚੀ’

ਯੈੱਸ ਪੰਜਾਬ ਨਵੀਂ ਦਿੱਲੀ, 13 ਜਨਵਰੀ, 2021 - ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ...

ਗੁਜਰਾਤ ਦੇ ਇਕ ਸਕੂਲ ਵਿੱਚ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪ੍ਰਬੰਧਕਾਂ ਨੇ ਦਿੱਤਾ ਲਿਖ਼ਤੀ ਮੁਆਫ਼ੀਨਾਮਾ

ਯੈੱਸ ਪੰਜਾਬ ਅੰਮ੍ਰਿਤਸਰ, 13 ਜਨਵਰੀ, 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ...

ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਯੈੱਸ ਪੰਜਾਬ ਸੰਗਰੂਰ, 13 ਜਨਵਰੀ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ...

ਸਿੱਖ ਧਰਮ, ਇਤਹਾਸ ਅਤੇ ਸਭਿਆਚਾਰ ਦੇ ਫ਼ੈਲਾਅ ਲਈ ਫ਼ਾਰਸੀ ਭਾਸ਼ਾ ਸਮੇਂ ਦੀ ਲੋੜ; ਨਾਦ ਪ੍ਰਗਾਸ ਵੱਲੋਂ ਫ਼ਾਰਸੀ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਆਰੰਭ

ਯੈੱਸ ਪੰਜਾਬ ਮਿਸ਼ੀਗਨ, 11 ਜਨਵਰੀ, 2022 - ਨਾਦ ਪ੍ਰਗਾਸੁ (ਯੂ.ਐੱਸ.ਏ.) ਸ਼ਬਦ ਸਿਧਾਂਤ ਨੂੰ ਸਮਰਪਿਤ ਖੋਜ ਸੰਸਥਾ ਹੈ। ਸੰਸਥਾ ਵੱਲੋਂ ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਵਿਖੇ ਫ਼ਾਰਸੀ ਜ਼ੁਬਾਨ ਦੀ ਸਿਖਲਾਈ ਹਿਤ ਕਲਾਸਾਂ...

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾ ਸਵਾਗਤਯੋਗ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 12 ਜਨਵਰੀ, 2022 - 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,484FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼