Friday, January 27, 2023

ਵਾਹਿਗੁਰੂ

spot_img


ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ, ਮਾਨ ਸਰਕਾਰ ਦੀ ਤਰਜੀਹ: ਕੁਲਦੀਪ ਸਿੰਘ ਧਾਲੀਵਾਲ

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2022:
‘’ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨਾ ਯਕੀਨੀ ਬਣਾਉਣ।’’ ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ ਐਸ.ਏ.ਐਸ ਨਗਰ ਵਿਖੇ ਇੱਥੇ ਸਾਉਣੀ ਦੇ ਆਮ ਇਜਲਾਸ ਅਤੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਵਿਸ਼ੇਸ਼ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਸ. ਧਾਲੀਵਾਲ ਨੇ ਗਰਾਮ ਸਭਾ ਦੇ ਸਾਉਣੀ ਆਮ ਇਜਲਾਸ ਤਹਿਤ ‘ਮੇਰਾ ਪਿੰਡ ਮੇਰੀ ਰੂਹ’ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਪਿੰਡ ਵਾਸੀ ਤੇ ਚੁਣੇ ਹੋਏ ਨੁਮਾਇੰਦੇ ਇਹ ਖੁਦ ਤੈਅ ਕਰਨ ਕਿ ਉਨ੍ਹਾਂ ਨੇ ਆਪਣੇ ਪਿੰਡ ‘ਚ ਕੀ-ਕੀ ਵਿਕਾਸ ਕਰਨਾ ਹੈ।ਉਨ੍ਹਾਂ ਦੱਸਿਆ ਕਿ ਆਮ ਇਜਲਾਸ ਇੱਕ ਵਰ੍ਹੇ ਵਿੱਚ ਦੋ ਵਾਰ ਹਾੜ੍ਹੀ (ਜੂਨ) ਅਤੇ ਸਾਉਣੀ (ਦਸੰਬਰ) ਵਿੱਚ ਕਰਵਾਇਆ ਜਾਣਾ ਜ਼ਰੂਰੀ ਹੈ, ਜਿਸ ਵਿੱਚ ਗਰਾਮ ਸਭਾ ਆਪਣੀ ਗਰਾਮ ਪੰਚਾਇਤ ਦੀ ਅਗਲੇ ਵਿੱਤੀ ਸਾਲ ਲਈ ਆਮਦਨ ਅਤੇ ਖਰਚ ਸਬੰਧੀ ਬਜਟ ਅਨੁਮਾਨ ਅਤੇ ਅਗਲੇ ਸਾਲ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮ ਦੀ ਸਲਾਨਾ ਯੋਜਨਾ ਪਾਸ ਕਰਦੀ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਇੱਕ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਿਤ ਕਰਨ ਜਾ ਰਿਹਾ ਹੈ, ਜਿਸ ਰਾਹੀਂ ਪੰਚਾਂ/ਸਰਪੰਚਾਂ ਨੂੰ ਉਨ੍ਹਾਂ ਦੇ ਪਿੰਡ ਦੀ ਗਰਾਂਟ ਖਰਚਣ ਤੇ ਬਕਾਇਆ ਪਈ ਰਕਮ ਅਤੇ ਹੋਰ ਜਾਣਕਾਰੀਆਂ ਮੋਬਾਈਲ ਫੋਨ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ।

ਸ. ਧਾਲੀਵਾਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਆਮ ਇਜਲਾਸ ਦੀ ਮਹੱਤਤਾ ਨੂੰ ਪਿਛਲੀਆਂ ਸਰਕਾਰਾਂ ਨੇ ਨਹੀਂ ਸਮਝਿਆ ਅਤੇ ਗਰਾਮ ਸਭਾਵਾਂ ਨੂੰ ਤਬਾਹ ਕਰਨ ‘ਚ ਕੋਈ ਕਸਰ ਨਹੀਂ ਛੱਡੀ।ਉਨ੍ਹਾਂ ਕਿਹਾ ਕਿ ਸਰਪੰਚ ਭਾਵੇਂ ਕਿਸੇ ਵੀ ਰਾਜਨੀਤਿਕ ਧਿਰ ਨਾਲ ਜੁੜਿਆ ਹੋਵੇ, ਮਾਨ ਸਰਕਾਰ ਪਿੰਡਾਂ ਦਾ ਵਿਕਾਸ ਕਰਨਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਪਿਛਲੇ ਲਗਭੱਗ 8 ਮਹੀਨਿਆਂ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਨਾਜਾਇਜ ਕਬਜਿਆਂ ਨੂੰ ਮੁਕਤ ਕਰਵਾਇਆ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਪੰਚਾਇਤਾਂ ਵੱਲੋਂ ਖਰਚੇ ਜਾ ਰਹੀ ਰਾਸ਼ੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਸ. ਧਾਲੀਵਾਲ ਨੇ ਇਸ ਮੌਕੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ, ਅਧਿਕਾਰੀਆਂ ਤੇ ਕਰਮਚਾਰੀਆਂ, ਲਾਈਨ ਵਿਭਾਗਾਂ ਦੇ ਕਰਮਚਾਰੀਆਂ, ਐਸ.ਐੱਚ.ਜੀ. ਦੇ ਮੈਂਬਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਵੀ ਕੀਤਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਟਿਕਾਊ ਵਿਕਾਸ ਟੀਚਿਆਂ ਨੂੰ 9 ਥੀਮੈਟਿਕ ਖੇਤਰਾਂ ਵਿੱਚ ਵੰਡ ਕੇ ਪਿੰਡਾਂ ਦੇ ਵਿਕਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਥੀਮਾਂ ਵਿੱਚ ਗ਼ਰੀਬੀ ਮੁਕਤ ਅਤੇ ਉੱਨਤ ਆਜੀਵਿਕਾ ਵਾਲਾ ਪਿੰਡ, ਸਿਹਤਮੰਦ ਪਿੰਡ, ਬਾਲ ਮਿੱਤਰ ਪਿੰਡ, ਪਾਣੀ ਭਰਪੂਰ ਪਿੰਡ, ਸਵੱਛ ਅਤੇ ਹਰਿਆ ਭਰਿਆ ਪਿੰਡ, ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ, ਸਮਾਜਿਕ ਨਿਆਂ ਅਤੇ ਸਮਾਜਿਕ ਤੌਰ ‘ਤੇ ਸੁਰੱਖਿਅਤ ਪਿੰਡ, ਚੰਗੇ ਪ੍ਰਸ਼ਾਸਨ ਵਾਲਾ ਪਿੰਡ ਅਤੇ ਮਹਿਲਾਵਾਂ ਦੇ ਅਨਕੁਲ ਪਿੰਡ ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ ਬਲਾਕ ਪੱਧਰ ‘ਤੇ ਵੱਖ-ਵੱਖ ਦਿਨਾਂ ਦੌਰਾਨ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਸਰਪੰਚਾਂ ਤੇ ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ, ਵਿਕਾਸ ਲਈ ਵੱਖ-ਵੱਖ ਸਕੀਮਾਂ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ ਜਾਵੇਗੀ, ਜਿਸ ਨਾਲ ਸਰਪੰਚ ਤੇ ਪੰਚ ਆਪਣੇ ਪਿੰਡਾਂ ‘ਚ ਵਿਕਾਸ ਦੀ ਨਵੀਂ ਇਬਾਰਤ ਲਿਖ ਸਕਣਗੇ।

ਇਸ ਮੌਕੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਸ. ਗੁਰਪ੍ਰੀਤ ਸਿੰਘ ਖਹਿਰਾ, ਜੁਆਇੰਟ ਡਿਵੈਲਪਮੈਂਟ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਜੁਆਇੰਟ ਡਾਇਰੈਕਟਰ ਸ੍ਰੀ ਸੰਜੀਵ ਗਰਗ, ਡਿਪਟੀ ਡਾਇਰੈਕਟਰ ਜਤਿੰਦਰ ਸਿੰਘ ਬਰਾੜ, ਐਸ.ਆਈ.ਡੀ.ਆਰ. ਦੇ ਸਟੇਟ ਰਿਸੋਰਸ ਪਰਸਨ ਸਿਖਲਾਈ ਸ. ਗਬਰਮੇਲ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ ਤੇ ਸਰਪੰਚ ਹਾਜ਼ਰ ਸਨ। ਇਸ ਤੋਂ ਵੱਡੀ ਗਿਣਤੀ ਵਿੱਚ ਸੂਬੇ ਭਰ ਦੇ ਬਲਾਕਾਂ ਦੇ ਬੀ.ਡੀ.ਪੀ.ਓਜ਼, ਪੰਚਾਇਤ ਸਕੱਤਰ ਤੇ ਪੰਜਾਬ ਭਰ ਦੇ ਪੰਚ ਤੇ ਸਰਪੰਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ 26 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ...

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ; ਸਮੇਂ ਦੀ ਲੋੜ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ ਬਜਟ ਤਰਜ਼ੀਹਾਂ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 25 ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਯੈੱਸ ਪੰਜਾਬ  ਅੰਮ੍ਰਿਤਸਰ, 24 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ...

ਦਿੱਲੀ ਗੁਰਦੁਆਰਾ ਕਮੇਟੀ ਨੇ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ ਨੂੰ ਸਤਵੇਂ ਸਥਾਨ ’ਤੇ ਕਰਨ ਦੇ ਮਾਮਲੇ ਵਿਚ ਅਮਿਤ ਸ਼ਾਹ ਤੋਂ ਦਖਲ ਮੰਗਿਆ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2023 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ...

ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2023: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ...

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਨਾਲ ਪੰਜਾਬੀਆਂ ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ,2023-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...

ਮਨੋਰੰਜਨ

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਆਪਣੀ ਫ਼ਿਲਮ ‘ਕਲੀ ਜੋਟਾ’ ਦੇ ਪ੍ਰਚਾਰ ਲਈ ਕਪਿਲ ਸ਼ਰਮਾ ਸ਼ੋਅ ਵਿੱਚ ਪੁੱਜੇ

ਯੈੱਸ ਪੰਜਾਬ  ਜਨਵਰੀ 16, 2023 - ਆਪਣੀ ਆਉਣ ਵਾਲੀ ਫਿਲਮ 'ਕਲੀ ਜੋਟਾ' ਨੂੰ ਦਰਸ਼ਕਾਂ ਦੇ ਦਿਲਾਂ ਤਕ ਪਹੁੰਚਾਉਣ ਲਈ ਫਿਲਮ ਦੇ ਨਿਰਦੇਸ਼ਕ ਵਿਜੈ ਕੁਮਾਰ ਅਰੋੜਾ ਦੇ ਨਾਲ ਕਲਾਕਾਰ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਮਸ਼ਹੂਰ ਕਾਮੇਡੀ ਸ਼ੋ...

ਡਾ: ਗੁਰਪ੍ਰੀਤ ਕੌਰ ਨੇ ਕੀਤਾ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਫ਼ਿਲਮਸਿਟੀ ਐਚ.ਐਲ.ਵੀ. ਸਟੂਡੀਓ ਦਾ ਉਦਘਾਟਨ

ਯੈੱਸ ਪੰਜਾਬ ਖਰੜ, 10 ਜਨਵਰੀ, 2023: ਪੰਜਾਬ ਵਿਚ ਫਿਲਮ ਨਿਰਮਾਤਾਵਾਂ ਨੂੰ ਆਪਣੀਆਂ ਫਿਲਮਾਂ ਅਤੇ ਸੰਗੀਤ ਵੀਡਿਓਜ਼ ਨੂੰ ਹੋਰ ਵੀ ਖੂਬਸੂਰਤ ਬਣਾਉਣ ਵਿੱਚ ਮਦਦ ਕਰਨ ਲਈ ਐਚ.ਐਲ.ਵੀ. ਸਟੂਡੀਓਜ਼ ਤੋਂ ਇੱਕ ਫਿਲਮ ਸਿਟੀ ਦਿੱਤੀ। ਉੱਭਰ ਰਹੇ ਯੂਥ ਆਈਕਨ,...

ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਮੀਕਾ ਗੱਬੀ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਜਾਰੀ

ਯੈੱਸ ਪੰਜਾਬ ਚੰਡੀਗੜ੍ਹ, 9 ਜਨਵਰੀ 2023: ਸਮਾਂ ਆ ਗਿਆ ਹੈ ਕਿ ਸਾਨੂੰ ਇੱਕ ਸ਼ਾਨਦਾਰ ਟ੍ਰੇਲਰ ਰਾਹੀਂ ਫਿਲਮ,"ਕੱਲੀ ਜੋਟਾ" ਦੀ ਇੱਕ ਝਲਕ ਦੇਖਣ ਦਾ ਮੌਕਾ ਮਿਲੇਗਾ, ਜਿਸ ਵਿੱਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ...
- Advertisement -spot_img

ਸੋਸ਼ਲ ਮੀਡੀਆ

52,362FansLike
51,962FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!