Wednesday, March 29, 2023

ਵਾਹਿਗੁਰੂ

spot_img

spot_img
spot_img

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕੀਤੀ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ

- Advertisement -

ਯੈੱਸ ਪੰਜਾਬ

ਚੰਡੀਗੜ੍ਹ, 26 ਜਨਵਰੀ2023 – ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਵੱਲੋਂ ਅੱਜ ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ ਦੇ ਲਾਅਨ ਵਿੱਚ ਵਿਸ਼ੇਸ਼ ਮਹਿਮਾਨਾਂ ਲਈ ਸਾਲਾਨਾ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ ਗਈ।

ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 4.00 ਵਜੇ ਰਾਜਪਾਲ ਦੇ ਸਮਾਗਮ ਵਾਲੀ ਥਾਂ ‘ਤੇ ਪਹੁੰਚਣ ਨਾਲ ਹੋਈ ਜਿਸ ਦੌਰਾਨ ਆਲ ਗਰਲਜ਼ ਸਕੂਲ ਬੈਂਡ ਦੁਆਰਾ ਰਾਜਪਾਲ ਦਾ ਰਸਮੀ ਸਵਾਗਤ ਕੀਤਾ ਗਿਆ।

ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ ਜਿੱਥੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਨਾਮਵਰ ਸ਼ਖਸੀਖਤਾਂ ਪਹੁੰਚੀਆਂ । ਰਾਜਪਾਲ ਨੇ ਹਾਜ਼ਰੀਨਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ।

ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜੈੱਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਪਹਿਲੀ ਵਾਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਐਟ ਹੋਮ ਸਮਾਗਮ ਦੌਰਾਨ ਇੱਕ ਖੂਬਸਰਤ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਗਈ। ਉੱਤਰੀ ਜ਼ੋਨ ਦੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੀ ਇਸ ਪਹਿਲਕਦਮੀ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ। ਪਹਿਲੀ ਵਾਰ ਨੈਸ਼ਨਲ ਐਵਾਰਡੀਆਂ, ਨਾਮਵਰ ਖਿਡਾਰੀਆਂ ਅਤੇ ਦਿਵਿਆਂਗਜਨਾਂ ਦੀ ਮੌਜੂਦਗੀ ਇਸ ਸਮਾਗਮ ਦੀ ਇਕ ਹੋਰ ਵਿਸ਼ੇਸ਼ਤਾ ਸੀ।

ਇਸ ਸਮਾਰੋਹ ਵਿਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਖੱਟਰਸੰਸਦ ਮੈਂਬਰ ਕਿਰਨ ਖੇਰਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾਹਰਿਆਣਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾਚੰਡੀਗੜ੍ਹ ਦੇ ਨਵੇਂ ਚੁਣੇ ਗਏ ਮੇਅਰ ਸ੍ਰੀ ਅਨੂਪ ਗੁਪਤਾਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਦੇ ਸਲਾਹਕਾਰ ਸ੍ਰੀ ਧਰਮਪਾਲ, ਵਧੀਕ ਸਾਲਿਸਟਰ ਜਨਰਲਭਾਰਤ ਸਰਕਾਰ ਸ੍ਰੀ ਸਤਿਆ ਪਾਲ ਜੈਨਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵਡੀ.ਜੀ.ਪੀ. ਚੰਡੀਗੜ੍ਹ ਸ੍ਰੀ ਪ੍ਰਵੀਰ ਰੰਜਨਹਥਿਆਰਬੰਦ ਬਲਾਂ ਦੇ ਅਧਿਕਾਰੀਉਪ ਕੁਲਪਤੀਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਡਾਕਟਰਪੱਤਰਕਾਰਉਦਯੋਗਪਤੀਪੰਜਾਬ ਅਤੇ ਚੰਡੀਗੜ੍ਹ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਉੱਘੀਆਂ ਸਖ਼ਸ਼ੀਅਤਾਂ ਸ਼ਾਮਲ ਹੋਣ ਲਈ ਪਹੁੰਚੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ 

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਮਨੋਰੰਜਨ

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 24 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ "ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ" ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ...

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

ਯੈੱਸ ਪੰਜਾਬ ਮੁੰਬਈ, 23 ਮਾਰਚ, 2023: ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ...

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

ਯੈੱਸ ਪੰਜਾਬ ਚੰਡੀਗੜ੍ਹ, 23 ਮਾਰਚ, 2023: ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ "ਮਾਣ ਪੰਜਾਬੀ", ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ...

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

'Es Jahano Door Kitte-Chal Jindiye' is a tale of emotional bonding and relationship of Punjabi Diaspora ਯੈੱਸ ਪੰਜਾਬ ਹਰਜਿੰਦਰ ਸਿੰਘ ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ...

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 16 ਮਾਰਚ, 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ...
spot_img
spot_img

ਸੋਸ਼ਲ ਮੀਡੀਆ

52,337FansLike
51,887FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਕੀ ’ਕੱਲੇ ਥਾਣੇਦਾਰ ਨੇ ਹੀ ਭਜਾ ਦਿੱਤਾ ਗੈਂਗਸਟਰ ਦੀਪਕ ਟੀਨੂੰ? – ਐੱਚ.ਐੱਸ. ਬਾਵਾ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ ਗਿਆ ਹੈ। ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ...
error: Content is protected !!