Wednesday, April 17, 2024

ਵਾਹਿਗੁਰੂ

spot_img
spot_img

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ GST ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਮਾਰਚ, 2024

ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ।

ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ ਕਰਦਿਆਂ ਪੰਜਾਬ ਦੇ ਮਜ਼ਬੂਤ ਹੋ ਰਹੇ ਆਰਥਿਕ ਵਿਕਾਸ ਅਤੇ ਮਾਲੀਆ ਪ੍ਰਾਪਤੀ ਵਿੱਚ ਸਫਲਤਾ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਤਰ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ, ਅਤੇ 2606.98 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਆਬਕਾਰੀ ਤੋਂ ਮਾਲੀਏ ਵਿੱਚ ਵਾਧਾ ਵੀ 8093.59 ਕਰੋੜ ਰੁਪਏ ਦੇ ਸੰਗ੍ਰਹਿ ਦੇ ਨਾਲ 842.72 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਸਾਉਂਦਾ ਹੈ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 7244.87 ਕਰੋੜ ਰੁਪਏ ਪ੍ਰਾਪਤ ਹੋਏ ਸਨ।

ਉਨ੍ਹਾਂ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ, ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਇਹ ਅੰਕੜੇ ਸਿਰਫ਼ ਗਿਣਤੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਵੱਲੋਂ ਸਾਡੀ ਸਰਕਾਰ ਵਿੱਚ ਰੱਖੇ ਭਰੋਸੇ ਨੂੰ ਦਰਸਾਉਂਦੇ ਹਨ ਅਤੇ ਪੰਜਾਬ ਸਰਕਾਰ ਇਸ ਮਾਲੀਏ ਦੀ ਵਰਤੋਂ ਮਹੱਤਵਪੂਰਨ ਜਨਤਕ ਸੇਵਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜ ਭਲਾਈ ਲਈ ਅਜਿਹੇ ਪ੍ਰੋਗਰਾਮ ਵਿੱਚ ਜ਼ਿੰਮੇਵਾਰੀ ਨਾਲ ਖਰਚ ਕਰਨ ਲਈ ਸਮਰਪਿਤ ਹੈ ਜੋ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਉੱਚਾ ਚੁੱਕਣ।

ਮੌਜੂਦਾ ਰਾਜ ਸਰਕਾਰ ਦੁਆਰਾ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਜੀ.ਐਸ,ਟੀ ਪ੍ਰਾਈਮ ਪੋਰਟਲ ਦੀ ਸ਼ੁਰੂਆਤ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਤਕਨਾਲੋਜੀ ਦੁਆਰਾ ਸੰਚਾਲਿਤ ਪ੍ਰਣਾਲੀ ਦੇ ਲਾਗੂ ਹੋਣ ਨਾਲ ਜੀ.ਐਸ.ਟੀ ਅਤੇ ਆਬਕਾਰੀ ਮਾਲੀਆ ਪ੍ਰਾਪਤ ਕਰਨ ਦੀ ਸਮਰੱਥਾ, ਪਾਰਦਰਸ਼ਤਾ ਅਤੇ ਪਾਲਣਾ ਵਿੱਚ ਸੁਧਾਰ ਹੋਇਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਜੀ.ਐਸ.ਟੀ ਅਤੇ ਆਬਕਾਰੀ ਸੰਗ੍ਰਹਿ ਵਿੱਚ ਇਹ ਬੇਮਿਸਾਲ ਵਾਧਾ ਪੰਜਾਬ ਦੇ ਆਰਥਿਕ ਲਚਕੀਲੇਪਣ ਅਤੇ ਚੰਗੇ ਵਿੱਤੀ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਪ੍ਰਸ਼ਾਸਨ ਨੂੰ ਸਫਲਤਾਪੂਰਵਕ ਢੰਗ ਨਾਲ ਸੁਚਾਰੂ ਬਣਾਇਆ ਹੈ, ਚੋਰੀ ਨੂੰ ਰੋਕਿਆ ਹੈ, ਅਤੇ ਇੱਕ ਕਾਰੋਬਾਰ-ਅਨੁਕੂਲ ਮਾਹੌਲ ਬਣਾਇਆ ਹੈ ਜਿਸ ਨੇ ਕਰ ਪਾਲਣਾ ਨੂੰ ਉਤਸ਼ਾਹਿਤ ਕੀਤਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪ੍ਰਾਪਤੀ ਆਬਕਾਰੀ ਅਤੇ ਕਰ ਵਿਭਾਗ ਦੇ ਲਗਨ ਵਾਲੇ ਯਤਨਾਂ ਦੇ ਨਾਲ-ਨਾਲ ਸੂਬੇ ਦੇ ਨਾਗਰਿਕਾਂ ਦੇ ਅਟੁੱਟ ਸਹਿਯੋਗ ਸਦਕਾ ਸੰਭਵ ਹੋਈ ਹੈ। ਇਸ ਨੂੰ ਸੂਬੇ ਦੀ ਆਰਥਿਕ ਖੁਸ਼ਹਾਲੀ ਵੱਲ ਇੱਕ ਸ਼ਾਨਦਾਰ ਸ਼ੁਰੂਆਤ ਮੰਨਦੇ ਹੋਏ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਕਰ ਚੋਰੀ ਦੇ ਮੁਕੰਮਲ ਖਾਤਮੇ ਵਾਸਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਵਰਗੀਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਪੁਰਜ਼ੋਰ ਅਪੀਲ ਕੀਤੀ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...