Friday, June 25, 2021
400 June

Corona Mukt Pind 8 June

Covid Care WhatsApp 8 June

Covid Pension 8 June

Black Fungus 8 June

mission fateh 28may

punjab school edu 24 6 21

nasha mukt punjab

Markfed 3 3

Skin Masters Clinic High

ਪੰਜਾਬ ਨਾਲ ਮਤਰੇਆ ਸਲੂਕ, ਹਰਿਆਣੇ ਨੂੰ ਮਿਲ ਰਹੀ ਵੱਧ ਆਕਸੀਸਜਨ; ਕੈਪਟਨ ਵੱਲੋਂ ਕਾਂਗਰਸ ਐਮ.ਪੀਜ਼ ਨੂੰ ਕੇਂਦਰ ’ਤੇ ਦਬਾਅ ਬਣਾਉਣ ਦਾ ਸੱਦਾ

ਯੈੱਸ ਪੰਜਾਬ
ਚੰਡੀਗੜ੍ਹ, 6 ਮਈ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਆਕਸੀਜਨ, ਟੈਂਕਰਾਂ, ਵੈਕਸੀਨ ਤੇ ਜ਼ਰੂਰੀ ਦਵਾਈਆਂ ਦੀ ਲੋੜੀਂਦੀ ਸਪਲਾਈ ਲਈ ਕੇਂਦਰ ਉਤੇ ਦਬਾਅ ਬਣਾਉਣ ਤਾਂ ਜੋ ਕੋਰੋਨਾ ਮਹਾਂਮਾਰੀ ਦੀ ਆਈ ਦੂਜੀ ਖਤਰਨਾਕ ਲਹਿਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਸਰਕਾਰ ਦੀ ਮੱਦਦ ਹੋ ਸਕੇ।

ਸੰਸਦ ਮੈਂਬਰਾਂ ਨੂੰ ਸੂਬੇ ਦੇ ਆਕਸੀਜਨ ਕੋਟੇ ਨੂੰ ਵਧਾਉਣ ਅਤੇ ਰੋਜ਼ਾਨਾ ਪੂਰਾ 195 ਮੀਟਰਿਕ ਟਨ ਅਲਾਟ ਕੋਟਾ ਚੁੱਕਣ ਲਈ ਪਹਿਲ ਦੇ ਆਧਾਰ ‘ਤੇ ਵਾਧੂ ਟੈਂਕਰਾਂ ਨੂੰ ਭੇਜਣ ਲਈ ਭਾਰਤ ਸਰਕਾਰ ਨੂੰ ਪ੍ਰੇਰਿਤ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਖਿਲਾਫ ਜੰਗ ਵਿੱਚ ਜ਼ਰੂਰੀ ਲੋੜੀਂਦੀ ਸਪਲਾਈ ਦੇ ਮਾਮਲੇ ਵਿੱਚ ਪੰਜਾਬ ਨਾਲ ਕੇਂਦਰ ਵੱਲੋਂ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਇਸ ਗੱਲ ਵੱਲ ਇਸ਼ਾਰਾ ਕੀਤਾ ਕਿ ਭਾਜਪਾ ਸਾਸ਼ਿਤ ਗੁਆਂਢੀ ਸੂਬੇ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਆਕਸੀਜਨ ਕੋਟਾ ਅਤੇ ਹੋਰ ਟੈਂਕਰ ਮਿਲ ਰਹੇ ਹਨ।

ਇਸ ਮਾਮਲੇ ਉਤੇ ਗੰਭੀਰਤਾ ਜ਼ਾਹਰ ਕਰਦਿਆਂ ਦੋਵੇਂ ਸਦਨਾਂ ਦੇ ਸੰਸਦ ਮੈਂਬਰਾਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੇ ਐਮ.ਪੀ.ਲੈਡ ਫੰਡ ਦੀ ਵਰਤੋਂ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਉਤਪਾਦਨ ਪਲਾਂਟ ਸਥਾਪਤ ਕਰਨ ਲਈ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਇਲਾਜ ਲਈ ਗੁਆਂਢੀ ਸੂਬਿਆਂ ਤੋਂ ਮਰੀਜ਼ਾਂ ਦੇ ਇਲਾਜ ਲਈ ਆਉਣ ਕਾਰਨ ਸੂਬੇ ਵਿੱਚ ਮਰੀਜ਼ਾਂ ਦੇ ਵੱਧ ਭਾਰ ਪੈਣ ਦੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਪੂਰਤੀ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਆਕਸੀਜਨ, ਟੈਂਕਰਾਂ, ਵੈਕਸੀਨ ਤੇ ਦਵਾਈਆਂ ਦੀ ਘਾਟ ਤੋਂ ਇਲਾਵਾ ਸੂਬਾ ਵੈਂਟੀਲੇਟਰ ਫਰੰਟ ਉਤੇ ਵੀ ਜੂਝ ਰਿਹਾ ਹੈ ਕਿਉਂਕਿ ਭਾਰਤ ਸਰਕਾਰ ਵੱਲੋਂ ਪ੍ਰਾਪਤ 809 ਵੈਂਟੀਲੇਟਰਾਂ ਵਿੱਚੋਂ 108 ਨੂੰ ਸਥਾਪਤ ਕਰਨ ਲਈ ਕੋਈ ਵੀ ਬੀ.ਈ.ਐਲ. ਇੰਜਨੀਅਰ ਨਹੀਂ ਹੈ।

ਕੈਪਟਨ ਅਮਰਿੰਦਰ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਸੂਬੇ ਵੱਲੋਂ ਵਾਰ-ਵਾਰ ਬੇਨਤੀਆਂ ਕਰਨ ਅਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਉਨ੍ਹਾਂ ਵਲੋਂ ਸੂਬੇ ਲਈ ਆਕਸੀਜਨ ਕੋਟੇ ਵਿੱਚ 50 ਮੀਟਰਿਕ ਟਨ ਵਾਧਾ ਕਰਨ ਸਬੰਧੀ ਨਿੱਜੀ ਤੌਰ ‘ਤੇ ਪੱਤਰ ਲਿਖਣ ਦੇ ਬਾਵਜੂਦ ਸੂਬਾ ਹਾਲੇ ਵੀ ਲੋੜੀਂਦੀ ਆਕਸੀਜਨ ਦੀ ਘਾਟ ਨਾਲ ਜੂਝ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਨੂੰ ਆਪਣੀਆਂ ਮੌਜੂਦਾ ਲੋੜਾਂ ਪੂਰੀਆਂ ਕਰਨ ਲਈ 195 ਮੀਟਰਿਕ ਟਨ ਦਾ ਕੋਟਾ ਨਾਕਾਫੀ ਹੈ ਅਤੇ ਟੈਂਕਰਾਂ ਦੀ ਘਾਟ ਕਾਰਨ ਇਸ ਕੋਟੇ ਵਾਲੀ ਆਕਸੀਜਨ ਦੀ ਵੀ ਪੂਰੀ ਤਰ੍ਹਾਂ ਲਿਫਟਿੰਗ ਨਹੀਂ ਕੀਤੀ ਜਾ ਸਕੀ। ਉਨ੍ਹਾਂ ਕਿਹਾ ਕਿ ਸੂਬੇ ਦਾ ਇਸ ਸਮੇਂ ਨੇੜਲੇ ਸਰੋਤਾਂ (ਦੇਹਰਾਦੂਨ, ਪਾਣੀਪਤ, ਰੁੜਕੀ) ਵੱਲ 120 ਮੀਟਰਿਕ ਟਨ ਦਾ ਬੈਕਲਾਗ ਪਿਆ ਹੈ। ਉਨ੍ਹਾਂ ਕਿਹਾ ਮੌਜੂਦਾ ਸਥਿਤੀ ਬਹੁਤ ਗੰਭੀਰ ਹੈ ਅਤੇ ਪੰਜਾਬ ਇਸ ਸਮੇਂ 12 ਘੰਟਿਆਂ ਦੇ ਆਕਸੀਜਨ ਸਪਲਾਈ ਚੱਕਰ ਦਾ ਪ੍ਰਬੰਧ ਕਰ ਰਿਹਾ ਹੈ।

ਟੀਕਾਕਰਨ ਦੇ ਸਬੰਧ ਵਿੱਚ ਗੱਲ ਕਰਦਿਆਂ ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਵੱਲੋਂ ਵਾਰ-ਵਾਰ ਟੀਕਿਆਂ ਦੀ ਸਪਲਾਈ ਵਿੱਚ ਦੇਰੀ ਅਤੇ ਘੱਟ ਸਪਲਾਈ ਕਰਨ ‘ਤੇ ਚਿੰਤਾ ਪ੍ਰਗਟਾਈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਉਪਲੱਬਧਤਾ ਨੂੰ ਤੇਜ਼ ਕਰਨ ਲਈ ਕੇਂਦਰ ਸਰਕਾਰ ਅਤੇ ਸੀਰਮ ਇੰਸਟੀਚਿਊਟ ਆਫ ਇੰਡੀਆ ਦੋਵਾਂ ਨਾਲ ਲਗਾਤਾਰ ਰਾਬਤਾ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪ੍ਰਤੀ ਕੇਂਦਰ ਦੀ ਉਦਾਸੀਨਤਾ ਇਸ ਤੱਥ ਤੋਂ ਵੀ ਝਲਕਦੀ ਹੈ ਕਿ ਹੋਰ ਸੂਬਿਆਂ ਨੂੰ ਟੋਸੀਲੀਜੁਮਬ ਦੀਆਂ ਵਧੇਰੇ ਸ਼ੀਸ਼ੀਆਂ ਦਿੱਤੀਆਂ ਗਈਆਂ ਸਨ ਜਿਨ੍ਹਾਂ ਦੀ ਦਰਾਮਦ ਅਤੇ ਵੰਡ ਭਾਰਤ ਸਰਕਾਰ ਦੁਆਰਾ ਨਿਯੰਤ੍ਰਤ ਕੀਤੀ ਗਈ ਸੀ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨੇ 650 ਸ਼ੀਸ਼ੀਆਂ ਦੀ ਮੰਗ ਕੀਤੀ ਸੀ ਪਰ ਸ਼ੁਰੂਆਤੀ ਪੜਾਅ ਵਿਚ ਸਿਰਫ 200 ਹੀ ਦਿੱਤੀਆਂ ਗਈਆਂ ਜਿਨ੍ਹਾਂ ਦੀ ਵੰਡ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਰੈਮਡੀਸਿਵਰ ਦੀ ਸਪਲਾਈ ਬਹੁਤ ਘੱਟ ਹੈ ਕਿਉਂਕਿ ਸੂਬੇ ਨੂੰ ਅਲਾਟ ਕੀਤੀਆਂ 50000 ਸ਼ੀਸ਼ੀਆਂ ਦੀ ਸਪਲਾਈ ਬਹੁਤ ਹੌਲੀ ਹੈ।

ਮੀਟਿੰਗ ਦੌਰਾਨ ਸੂਬੇ ਵਿੱਚ ਸਿਹਤ ਅਤੇ ਮੈਡੀਕਲ ਬੁਨਿਆਦੀ ਢਾਂਚੇ ਨਾਲ ਸਬੰਧਤ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਅਦਾਰਿਆਂ ਦੇ ਮਾੜੇ ਪ੍ਰਤੀਕਰਮ ਦਾ ਵੀ ਗੰਭੀਰ ਨੋਟਿਸ ਲਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਵਾਰ-ਵਾਰ ਬੇਨਤੀਆਂ ਦੇ ਬਾਵਜੂਦ, ਕੇਂਦਰੀ ਸੰਸਥਾਵਾਂ ਜਿਵੇਂ ਆਈਸਰ ਮੁਹਾਲੀ ਨੇ ਕਦੇ ਵੀ ਕੋਵਿਡ ਟੈਸਟਿੰਗ ਵਿੱਚ ਸਮਰਥਨ ਨਹੀਂ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਏਮਜ਼ ਬਠਿੰਡਾ, ਜਿਸਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨੇ 5 ਸਾਲ ਪਹਿਲਾਂ ਰੱਖਿਆ ਸੀ, ਵੀ ਗੰਭੀਰ ਕੋਵਿਡ ਕੇਅਰ ਮੁਹੱਈਆ ਨਹੀਂ ਕਰਵਾ ਸਕਿਆ। ਪੀ.ਜੀ.ਆਈ., ਜੋ ਕਿ ਇਸ ਖੇਤਰ ਦੇ ਮੁੱਖ ਰੈਫਰਲ ਹਸਪਤਾਲ ਵਜੋਂ ਸਥਾਪਿਤ ਕੀਤਾ ਗਿਆ ਸੀ, ਪੰਜਾਬ ਤੋਂ ਰੈਫਰ ਕੀਤੇ ਜ਼ਿਆਦਾਤਰ ਮਰੀਜਾਂ ਨੂੰ ਦਾਖਲ ਕਰਨ ਤੋਂ ਇਨਕਾਰ ਕਰ ਰਿਹਾ ਹੈ (ਭਾਵੇਂ ਖੁਦ ਚੱਲ ਕੇ ਆਉਣ ਵਾਲੇ ਮਰੀਜ਼ ਦਾਖਲ ਕੀਤੇ ਜਾ ਰਹੇ ਹਨ) ਅਤੇ ਇਹ ਪੰਜਾਬ ਦੇ ਕਾਲਜਾਂ ਨਾਲੋਂ ਵੀ ਘੱਟ ਟੈਸਟ ਕਰਵਾ ਰਿਹਾ ਹੈ।

ਸੰਸਦ ਮੈਂਬਰਾਂ ਨੇ ਮੁੱਖ ਮੰਤਰੀ ਦੇ ਇਸ ਖੁਲਾਸੇ ‘ਤੇ ਚਿੰਤਾ ਜ਼ਾਹਰ ਕੀਤੀ ਕਿ ਪਿਛਲੇ ਇਕ ਮਹੀਨੇ ਤੋਂ ਵਾਇਰਸ ਵਿੱਚ ਆਏ ਬਦਲਾਅ ਦੇ ਨਤੀਜੇ ਪ੍ਰਾਪਤ ਨਹੀਂ ਹੋਏ।

ਭਲਕੇ ਤੋਂ ਦੁਕਾਨਾਂ ਪੜਾਅਵਾਰ ਖੋਲ੍ਹਣ ਦੇ ਮੁੱਦੇ ‘ਤੇ ਉਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਸਬੰਧਤਾਂ ਨੂੰ ਭਰੋਸੇ ਵਿੱਚ ਲੈਣ ਤੋਂ ਬਾਅਦ ਸਾਰੇ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ।

ਮੀਟਿੰਗ ਵਿੱਚ ਸ਼ਾਮਲ ਲੋਕ ਸਭਾ ਮੈਂਬਰਾਂ ਵਿੱਚੋਂ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਪਟਿਆਲਾ ਤੋਂ ਪਰਨੀਤ ਕੌਰ, ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਗਿੱਲ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਜਲੰਧਰ ਤੋਂ ਸੰਤੋਖ ਸਿੰਘ ਚੌਧਰੀ, ਸ੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਤੇ ਫਰੀਦਕੋਟ ਤੋਂ ਮੁਹੰਮਦ ਸਦੀਕ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸਮਸ਼ੇਰ ਸਿੰਘ ਦੂਲੋ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ ਦਿੱਲੀ ਗੁਰਦੁਆਰਾ ਚੋਣਾਂ ਦੌਰਾਨ ਫ਼ੜੀ 2 ਕਰੋੜ ਰੁਪਏ ਦੀ ਨਕਦੀ ਦਾ: ਗੁਰਦੁਆਰਾ ਚੋਣ ਬੋਰਡ ਨੇ ਪੁਲਿਸ ਕਮਿਸ਼ਨਰ ਨੂੰ ਅੱਗੇ ਜਾਂਚ ਲਈ ਕਿਹਾ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਪ੍ਰਚਾਰ ਦੌਰਾਨ 12 ਅਪ੍ਰੈਲ 2021 ਨੂੰ ਪੰਜਾਬੀ ਬਾਗ਼ ਵਿਖੇ ਇੱਕ ਕਾਰ ਤੋਂ ਫੜੀ ਗਈ 2 ਕਰੋਡ਼...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਥੇਦਬੰਦਕ ਢਾਂਚੇ ਦਾ ਵਿਸਤਾਰ, ਵਿੰਗਾਂ ਦੇ ਪ੍ਰਧਾਨ ਅਤੇ 24 ਜ਼ਿਲ੍ਹਾ ਪ੍ਰਧਾਨ ਵੀ ਐਲਾਨੇ

ਯੈੱਸ ਪੰਜਾਬ ਚੰਡੀਗੜ੍ਹ, 22 ਜੂਨ 2021: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਸ.ਸੀ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਟਵਿੱਟਰ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2021 - ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸਿੱਖਾਂ ਖਿਲਾਫ ਹੋ ਰਹੇ ਨਫ਼ਰਤ ਭਰੇ ਟਵੀਟਾਂ ਬਾਰੇ ਅਪ੍ਰੈਲ ਮਹੀਨੇ ਟਵਿੱਟਰ ਮੁਖੀ ਜੈਕ ਡੋਰਸੇ ਨੂੰ ਸ਼੍ਰੋਮਣੀ ਕਮੇਟੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੰਗਤਾਂ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੀਆਂ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2021 - ਬੀਬੀ ਜਗੀਰ ਕੌਰ ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਮਾਡਲ ਤਿਆਰ ਕਰਨ ਦੀ ਸਖ਼ਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

1984 ਸਿੱਖ ਨਸਲਕੁਸ਼ੀ ਨਾਲ ਸੰਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2021 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਪਾਰਕ ਵਿੱਚ ਸਥਾਪਤ ਕਰਨ ਦਾ: ਜੀ.ਕੇ.ਨੇ ਮੇਅਰ ਨੂੰ ਪੱਤਰ ਲਿਖ਼ ਕੇ ਕੀਤੀ ਹਟਾਉਣ ਦੀ ਮੰਗ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2021 - ਭਾਰਤ ਵੰਦਨਾ ਪਾਰਕ, ਪੰਜਾਬੀ ਬਾਗ਼ ਵਿਖੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦੱਖਣ ਦਿੱਲੀ ਨਗਰ ਨਿਗਮ ਵੱਲੋਂ ਸਥਾਪਤ ਕਰਨ ਨੂੰ ਜਾਗੋ ਪਾਰਟੀ ਨੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕੰਗਨਾ ਰਣੌਤ ਸੋਮਵਾਰ ਅੰਮ੍ਰਿਤਸਰ ਪੁੱਜੇਗੀ, ਦਰਬਾਰ ਸਾਹਿਬ ਵਿੱਚ ਹੋਵੇਗੀ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2021: ਵਿਵਾਦਿਤ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਸੋਮਵਾਰ 31 ਮਈ ਨੂੰ ਅੰਮ੍ਰਿਤਸਰ ਆ ਰਹੀ ਹੈ। ਸੂਤਰਾਂ ਅਨੁਸਾਰ ਇਸ ਵੇਲੇ ਹਿਮਾਚਲ ਪੁੱਜੀ ਹੋਈ ਕੰਗਨਾ ਰਣੌਤ ਸੋਮਵਾਰ ਸਵੇਰੇ ਸੜਕੀ ਰਸਤੇ ਅੰਮ੍ਰਿਤਸਰ ਪੁੱਜੇਗੀ ਜਿੱਥੇ ਉਹ ਸੱਚਖੰਡ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਾਮਵਰ ਰੰਗਕਰਮੀ ਗੁਰਚਰਨ ਚੰਨੀ ਦਾ ਕੋਰੋਨਾ ਨਾਲ ਦਿਹਾਂਤ

ਯੈੱਸ ਪੰਜਾਬ ਚੰਡੀਗੜ੍ਹ, 20 ਮਈ, 2021: ਪ੍ਰਸਿੱਧ ਰੰਗਕਰਮੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋ ਗਿਆ ਹੈ। ਇਕ ਅਦਾਕਾਰ ਅਤੇ ਡਾਇਰੈਕਟਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦੇ ਸ: ਚੰਨੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਉਹ ਮੋਹਾਲੀ ਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
- Advertisement -spot_img

ਸੋਸ਼ਲ ਮੀਡੀਆ

20,370FansLike
50,597FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼