Monday, January 24, 2022

ਵਾਹਿਗੁਰੂ

spot_img








ਪੰਜਾਬ ਨੂੰ ਆਉਣ ਵਾਲੀਆਂ ਚੁਨੌਤੀਆਂ ਤੋਂ ਬਚਾਉਣ ’ਚ ਨੌਜਵਾਨਾਂ ਦੀ ਅਹਿਮ ਭੂਮਿਕਾ: ਮਨੀਸ਼ ਤਿਵਾੜੀ

ਯੈੱਸ ਪੰਜਾਬ
ਮਾਹਿਲਪੁਰ (ਹੁਸ਼ਿਆਰਪੁਰ) 4 ਦਸੰਬਰ, 2021 –
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਦੇਸ਼ ਦੇ ਸਾਹਮਣੇ ਅੱਜ ਬਹੁਤ ਚੁਨੌਤੀਆਂ ਹਨ, ਜਿਸ ਤਰ੍ਹਾਂ ਕੇਂਦਰ ਸਰਕਾਰ ਸਾਡੇ ਅਧਿਕਾਰਾਂ ਦੀ ਘਾਣ ਕਰ ਰਹੀ ਹੈ, ਐਸੇ ਸਮੇਂ ਵਿਚ ਦੇਸ਼ ਦੇ ਨੌਜਵਾਨਾਂ ਨੂੰ ਅੱਗੇ ਆ ਕੇ ਆਪਣੇ ਅਧਿਕਾਰਾਂ ਦੀ ਰੱਖਿਆ ਕਰਨੀ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਜਿਸ ਤਰ੍ਹਾਂ ਸੂਬੇ ਦੇ ਨੌਜਵਾਨਾਂ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਉਸੇ ਤਰ੍ਹਾਂ ਪੰਜਾਬ ਦੀਆਂ ਆਉਣ ਵਾਲੀਆਂ ਚੁਨੌਤੀਆਂ ਦਾ ਵੀ ਡੱਟ ਕੇ ਸਾਹਮਣਾ ਕਰਨਾ ਪਵੇਗਾ।

ਉਹ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਚ ਪੰਜਾਬ ਯੂਨੀਵਰਸਿਟੀ ਦੇ ਜੋਨਲ ਯੁਵਕ ਤੇ ਵਿਰਾਸਤੀ ਮੇਲੇ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਵਿਚ ਉਨ੍ਹਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਾਲਜ ਨੂੰ ਐਮ.ਪੀ. ਲੈਡਸ ਫੰਡ ਵਿਚੋਂ 5 ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਨੌਜਵਾਨਾਂ ਦੇ ਇਸ ਇਕੱਠ ਨੂੰ ਦੇਖ ਕੇ ਉਨ੍ਹਾਂ ਨੂੰ ਊਰਜਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਕਾਲਜ ਤੋਂ ਨਿਕਲੇ ਵਿਦਿਆਰਥੀਆਂ ਨੇ ਆਪਣੀ ਪ੍ਰਤੀਭਾ ਦਾ ਲੋਹਾ ਮਨਵਾ ਕੇ ਦੇਸ਼ ਵਿਦੇਸ਼ ਵਿਚ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਯੁਵਕ ਤੇ ਵਿਰਾਸਤੀ ਮੇਲੇ ਸਾਨੂੰ ਆਪਣੇ ਸਭਿਆਚਾਰ ਤੇ ਵਿਰਾਸਤ ਦੀ ਯਾਦ ਦਿਵਾਉਂਦੇ ਹਨ।

ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਪਹਿਲ ਕਰਨੀ ਹੋਵੇਗੀ ਕਿਉਂਕਿ ਆਉਣ ਵਾਲੇ ਕੁਝ ਸਾਲ ਪੰਜਾਬ ਦਾ ਭਵਿੱਖ ਤੈਅ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਜਦ ਕਿਸਾਨਾਂ ਦੇ ਅਧਿਕਾਰਾਂ ਦੀ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੂਰਾ ਪੰਜਾਬ ਪਾਰਟੀਬਾਜੀ ਛੱਡ ਕੇ ਇਕਜੁਟ ਹੋ ਕੇ ਕਿਸਾਨਾਂ ਨਾਲ ਖੜ੍ਹਾ ਹੋਇਆ ਅਤੇ ਕੇਂਦਰ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਮਜ਼ਬੂਰ ਕੀਤਾ।

ਇਸ ਤਰ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਿੱਤਾਂ ਤੇ ਦੇਸ਼ ਵਿਚ ਲੋਕਤੰਤਰ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਖੜ੍ਹਾ ਹੋਣਾ ਹੋਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗਰੀਬਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਬਹੁਤ ਹੀ ਘੱਟ ਸਮੇਂ ਵਿਚ ਸਾਰੇ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸੂਬਾ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ, ਜਦ ਤੱਕ ਉਸ ਦੇ ਸਾਧਨ ਅਤੇ ਖਰਚੇ ਮੇਲ ਨਹੀਂ ਖਾਂਦੇ।

ਇਸ ਲਈ ਲੋਕਾਂ ਨੂੰ ਜਾਗਰੂਕ ਹੋ ਕੇ ਆਪਣੇ ਲੋਕ ਪ੍ਰਤੀਨਿੱਧੀਆਂ ਤੇ ਨੇਤਾਵਾਂ ਨਾਲ ਵੀ ਸਵਾਲ ਕਰਨੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਪੰਜਾਬ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਹੈ। ਉਨ੍ਹਾਂ ਖੇਤੀ ਕਾਨੂੰਨਾਂ ਸਬੰਧੀ ਪੁੱਛੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਲੋਕ ਸਭਾ ਵਿਚ ਮੰਗ ਰੱਖੀ ਸੀ ਕਿ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਹਰ ਕਿਸਾਨ ਦੇ ਪਰਿਵਾਰ ਨੂੰ ਕੇਂਦਰ ਸਰਕਾਰ 5 ਕਰੋੜ ਰੁਪਏ ਆਰਥਿਕ ਸਹਾਇਤਾ ਤੇ ਇਕ ਸਰਕਾਰੀ ਨੌਕਰੀ ਦੇਵੇ ਪਰੰਤੂ ਕੇਂਦਰ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਸ਼ਹੀਦ ਕਿਸਾਨਾਂ ਦੇ ਅੰਕੜੇ ਨਹੀਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਹਿੱਤ ਵਿਚ ਫੈਸਲਾ ਲੈਂਦੇ ਹੋਏ ਨਾ ਸਿਰਫ ਪੀੜਤ ਕਿਸਾਨ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਬਲਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੀ ਸੌਂਪੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਵੇ। ਇਸ ਦੌਰਾਨ ਕਾਲਜ ਪ੍ਰਬੰਧਕ ਕਮੇਟੀ ਵਲੋਂ ਸੰਸਦ ਮਨੀਸ਼ ਤਿਵਾੜੀ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਮੈਨੇਜਰ ਇੰਦਰਜੀਤ ਸਿੰਘ, ਸਕੱਤਰ ਗੁਰਿੰਦਰ ਸਿੰਘ ਬੈਂਸ, ਸਕੱਤਰ ਗੁਰਮੇਲ ਸਿੰਘ ਗਿੱਲ, ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰੋ: ਪਰਵਿੰਦਰ ਸਿੰਘ, ਹਰਪਾਲ ਸਿੰਘ ਹਰਪੁਰਾ, ਦਲਜੀਤ ਸਹੋਤਾ, ਪਵਨ ਦੀਵਾਨ, ਹਰਬੰਸ ਸਿੰਘ, ਸੁਰਿੰਦਰ ਪਾਲ ਸਿੰਘ, ਪ੍ਰਿੰਸੀਪਲ ਪ੍ਰੀਤ ਮਹਿੰਦਰ, ਪ੍ਰੋ: ਜੇ.ਬੀ. ਸੇਖੋਂ, ਪਵਨਦੀਪ ਕੌਰ ਚੀਮਾ, ਸਰਵਨ ਸਿੰਘ, ਗੁਰਦੇਵ ਸਿੰਘ ਗਿੱਲ, ਅਰਜੁਨ ਅਵਾਰਡੀ ਪ੍ਰੋ: ਰਾਕੇਸ਼ ਕੁਮਾਰ, ਪ੍ਰੋ: ਵਿਮਲਾ ਜਸਵਾਲ, ਵਰਿੰਦਰ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਪੁਸਤਕ ‘ਟਰੁੱਥ ਅਬਾਊਟ ਨਾਭਾ’ ਐਡਵੋਕੇਟ ਧਾਮੀ ਵੱਲੋਂ ਕੀਤੀ ਗਈ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਬਾਰਾ ਪ੍ਰਕਾਸ਼ਤ ਕੀਤੀ ਗਈ ਪੁਸਤਕ ‘Truth About...

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ: ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣ ਰਹੀ ਦਿੱਲੀ ਦੀ ‘ਆਪ’ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਤੋਂ ਦਖ਼ਲ ਦੀ ਮੰਗ

ਯੈੱਸ ਪੰਜਾਬ ਅੰਮ੍ਰਿਤਸਰ, 21 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ...

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,506FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼