Tuesday, January 25, 2022

ਵਾਹਿਗੁਰੂ

spot_img








ਪੰਜਾਬ ਨੂੰ ਤਬਾਹ ਕਰਨ ਲਈ ਮੋਦੀ ਨਾਲ ਰਲੇ ਹੋਏ ਹਨ ਕੈਪਟਨ ਤੇ ਬਾਦਲ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਯੈੱਸ ਪੰਜਾਬ
ਬੱਧਨੀ ਕਲਾਂ (ਮੋਗਾ), 01 ਦਸੰਬਰ, 2021 –
ਧਨਾਢਾਂ ਦੀ ਕੋਈ ਜਾਤ ਜਾਂ ਧਰਮ ਨਹੀਂ ਹੁੰਦਾ, ਇਹ ਲੋਕ ਆਪਣੇ ਨਿੱਜੀ ਸੁਆਰਥਾਂ ਲਈ ਕਿਸੇ ਨੂੰ ਵੀ ਤਾਕ ‘ਤੇ ਲਾ ਦਿੰਦੇ ਹਨ।

ਅੱਜ ਇੱਥੇ ਅਨਾਜ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਮੌਕੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਦੌਰਾਨ ਕੈਪਟਨ ਅਤੇ ਬਾਦਲਾਂ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਇਹ ਪਰਿਵਾਰ ਆਪਣੇ ਨਿੱਜੀ ਸੁਆਰਥਾਂ ਲਈ ਪੰਜਾਬ ਨੂੰ ਤਬਾਹ ਕਰਨ ਲਈ ਮੋਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ।

ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਬਾਦਲਾਂ ਨੇ ਸੂਬੇ ਵਿਚ ਖੇਤੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਇਹੀ ਕਾਨੂੰਨ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਲਾਹ ਦੇ ਕੇ ਦੇਸ਼ ਭਰ ਵਿਚ ਲਾਗੂ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਹਰਸਿਮਰਤ ਕੌਰ ਦੀ ਵਜ਼ੀਰੀ ਬਚਾਉਣ ਲਈ ਹੀ ਬਾਦਲਾਂ ਨੇ ਇੰਨਾਂ ਕਾਨੂੰਨਾਂ ਦੇ ਹੱਕ ਵਿਚ ਪ੍ਰਚਾਰ ਤੱਕ ਕੀਤਾ। ਹਰਸਿਮਰਤ ਨੇ ਆਪਣੀ ਮਰਜ਼ੀ ਨਾਲ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਨਹੀਂ ਦਿੱਤਾ ਬਲਕਿ ਲੋਕਾਂ ਦੇ ਭਾਰੀ ਵਿਰੋਧ ਨੇ ਉਸ ਨੂੰ ਅਸਤੀਫਾ ਦੇਣ ਲਈ ਮਜਬੂਰ ਕੀਤਾ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆੜੇ ਹੱਥੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਵੀ ਮੋਦੀ ਸਰਕਾਰ ਨਾਲ ਰਲ ਕੇ ਪੰਜਾਬ ਅਤੇ ਪੰਜਾਬੀਆਂ ਨਾਲ ਧ੍ਰੋਹ ਕਮਾ ਰਿਹਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐਸ.ਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾ ਰਿਹਾ ਜੋ ਕਿ ਸਿੱਧਮ-ਸਿੱਧਾ ਸੂਬਿਆਂ ਦੇ ਸੰਘੀ ਢਾਂਚੇ ‘ਤੇ ਹਮਲਾ ਹੈ ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਉਨ੍ਹਾਂ ਬਾਦਲਾਂ ਅਤੇ ਕੈਪਟਨ ਪਰਿਵਾਰਾਂ ਦੇ ਰਲੇ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਸਾਂਝ ਕਰਕੇ ਹੀ ਪੰਜਾਬ ਵਿਚ ਟ੍ਰਾਂਸਪੋਰਟ ਅਤੇ ਕੇਬਲ ਮਾਫੀਏ ਰਾਹੀਂ ਪੰਜਾਬ ਦੇ ਲੋਕਾਂ ਦੀ ਲੁੱਟ ਹੁੰਦੀ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਿਆ ਸਿਰਫ ਦੋ ਕੁ ਮਹੀਨੇ ਹੀ ਹੋਏ ਹਨ ਪਰ ਉਨ੍ਹਾਂ ਨੇ ਬਾਦਲਾਂ ਦੀ ਸਰਪ੍ਰਸਤੀ ਹੇਠ ਚਲਦੇ ਟ੍ਰਾਂਸਪੋਰਟ ਮਾਫੀਏ ਨੂੰ ਪੂਰੀ ਠੱਲ੍ਹ ਪਾ ਦਿੱਤੀ ਹੈ ਅਤੇ ਹੁਣ ਇੰਨਾਂ ਦੀ ਹੀ ਸਰਪ੍ਰਸਤੀ ਹੇਠ ਚੱਲ ਰਹੇ ਕੇਬਲ ਮਾਫੀਏ ਨੂੰ ਨਕੇਲ ਪਾਉਣ ਲਈ ਸਰਕਾਰ ਕਾਰਵਾਈ ਕਰ ਰਹੀ ਹੈ।

ਓਧਰ ਕੇਜਰੀਵਾਲ ‘ਤੇ ਹੱਲਾ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਅਤੇ ਉਸ ਦੀ ਜੁੰਡਲੀ ਆਮ ਆਦਮੀ ਦਾ ਨਕਾਬ ਪਾ ਕੇ ਬਾਹਰੋਂ ਆਏ ਧਾੜਵੀਆਂ ਦੀ ਤਰ੍ਹਾਂ ਪੰਜਾਬੀਆਂ ਨੂੰ ਲੁੱਟਣ ਦੀਆਂ ਸਾਜ਼ਿਸਾਂ ਘੜ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਬਹਿਰੂਪੀਆਂ ਦੀਆਂ ਚਾਲਾਂ ਸਫਲ ਨਹੀਂ ਹੋਣ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਿਰਫ ਪੰਜਾਬ ਦੇ ਲੋਕਾਂ ਦਾ ਹੀ ਰਾਜ ਰਹੇਗਾ ਕਿਉਂਕਿ ਬਾਹਰੋਂ ਆਏ ਕੇਜਰੀਵਾਲ ਵਰਗਿਆਂ ਨੂੰ ਪੰਜਾਬ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਦੀ ਸਮਝ ਹੀ ਨਹੀਂ।ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਤਾਂ ਸਿਰਫ ਡਰਾਮੇ ਕਰਕੇ ਅਤੇ ਝੂਠੀਆਂ ਗਾਰੰਟੀਆਂ ਦੇ ਕੇ ਪੰਜਾਬ ਵਿਚ ਸੱਤਾ ‘ਤੇ ਕਾਬਜ਼ ਹੋਣਾ ਚਾਹੁੰਦਾ ਹੈ ਇਸ ਤੋਂ ਵੱਧ ਉਸ ਦਾ ਪੰਜਾਬ ਨਾਲ ਕੋਈ ਸਰੋਕਾਰ ਨਹੀਂ ਹੈ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਨਿਹਾਲ ਸਿੰਘ ਵਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ 15 ਕਰੋੜ ਰੁਪਏ ਦੀ ਗ੍ਰਾਂਟ ਅਤੇ ਸਾਰੇ ਕੱਚੇ ਰਸਤੇ ਪੱਕੇ ਕਰਨ ਦਾ ਐਲਾਨ ਕੀਤਾ। ਇਲਾਕੇ ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਨਿਹਾਲ ਸਿੰਘ ਵਾਲਾ ਹਲਕੇ ਵਿਚ ਇੱਕ ਡਿਗਰੀ ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਇਲਾਕੇ ਦੇ ਲੋਕਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਧੜੇਬੰਦੀ ਤੋਂ ਉਪਰ ਉੱਠ ਕੇ ਇਕਜੁੱਟਤਾ ਨਾਲ ਸੂਬੇ ਵਿਚ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਆਮ ਲੋਕਾਂ ਦਾ ਰਾਜ ਬਹਾਲ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੇ ਪਸੰਦੀਦਾ ਆਗੂ ਨੂੰ ਹੀ ਪਾਰਟੀ ਵਲੋਂ ਟਿਕਟ ਨਾਲ ਨਿਵਾਜਿਆ ਜਾਵੇਗਾ।

ਇਸ ਸਮਾਗਮ ਮੌਕੇ ਮੁੱਖ ਮੰਤਰੀ ਨੇ ਦੋ ਲਾਭਪਾਤਰੀਆਂ ਨੂੰ ਰਸਮੀ ਤੌਰ ‘ਤੇ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾ ਦੇ ਕੇ ਮਾਲਕਾਨਾ ਹੱਕ ਦੇਣ ਦੀ ਸ਼ੁਰੂਆਤ ਕੀਤੀ।ਅੱਜ ਮੋਗਾ ਜ਼ਿਲ੍ਹੇ ਦੇ ਕੁੱਲ 1294 ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾ ਸੌਂਪੀਆਂ ਗਈਆਂ।

ਇਸ ਮੌਕੇ ਰਾਣਾ ਗੁਰਜੀਤ ਸਿੰਘ ਕੈਬਨਿਟ ਮੰਤਰੀ ਅਤੇ ਮੁਹੰਮਦ ਸਦੀਕ ਲੋਕ ਸਭਾ ਮੈਂਬਰ ਨੇ ਵੀ ਸੰਬੋਧਨ ਕੀਤਾ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ। ਇਨ੍ਹਾਂ ਤੋਂ ਇਲਾਵਾ ਇਸ ਮੌਕੇ ਅਜੀਤ ਸਿੰਘ ਸ਼ਾਂਤ ਸਾਬਕਾ ਵਿਧਾਇਕ, ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ, ਬੀਬੀ ਜਗਦਰਸ਼ਨ ਕੌਰ, ਭੁਪਿੰਦਰ ਸਿੰਘ ਸਾਹੋਕੇ, ਅਮਰਜੀਤ ਕੌਰ ਸਾਹੋਕੇ, ਮੁਖਤਿਆਰ ਸਿੰਘ ਰਿਟਾ. ਐਸ.ਪੀ, ਹਰੀ ਸਿੰਘ ਖਾਈ ਡਾਇਰੈਕਟਰ ਮੰਡੀ ਬੋਰਡ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ, ਵਿਨੋਦ ਬਾਸ਼ਲ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਹਰੀਸ਼ ਨਈਅਰ ਡਿਪਟੀ ਕਮਿਸ਼ਨਰ, ਸੁਰਜੀਤ ਸਿੰਘ ਡੀ.ਆਈ.ਜੀ ਫਿਰੋਜਪੁਰ ਰੇਂਜ ਅਤੇ ਸੁਰਿੰਦਰਜੀਤ ਸਿੰਘ ਮੰਡ ਜ਼ਿਲ੍ਹਾ ਪੁਲਿਸ ਮੁਖੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਅਕਾਲ ਤਖਤ ਨੂੰ ਕੀਤੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ...

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੁਲਿਸ ਦੀ ਮੌਜੂਦਗੀ ਮੰਦਭਾਗੀ, ਦਿੱਲੀ ਕਮੇਟੀ ਬੋਰਡ ਦੀ ਚੋਣ ਦੌਰਾਨ ਡਾਇਰੈਕਟਰ ਦੀ ਕਾਰਗੁਜ਼ਾਰੀ ਸ਼ੱਕੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ...

ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੌਂਪਿਆ ਗ੍ਰੀਨ ਮਨੋਰਥ ਪੱਤਰ

ਕਪੂਰਥਲਾ, 22 ਜਨਵਰੀ, 2022 (ਕੌੜਾ) ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਏਜੰਡੇ ’ਤੇ ਵਾਤਾਵਰਣ ਦਾ ਮੁੱਦੇ ਪ੍ਰਮੁੱਖਤਾ ਨਾਲ ਲਿਆਉਣ ਦੇ ਇਰਾਦੇ ਨਾਲ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ...

ਐਚਡੀਐਫਸੀ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਲਈ 240 ਕੰਪਿਊਟਰ ਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿਚ ਕੰਪਿਊਟਰ ਲੈਬ...

ਅਕਾਲੀ ਦਲ ਸੰਯੁਕਤ ਦੇ ਇਸਤਰੀ ਵਿੰਗ ਵਿੱਚ ਹੋਈਆਂ ਅਹਿਮ ਨਿਯੁਕਤੀਆਂ; ਪਰਮਜੀਤ ਕੌਰ ਗੁਲਸ਼ਨ ਨੇ ਵੰਡੇ ਨਿਯੁਕਤੀ ਪੱਤਰ

ਯੈੱਸ ਪੰਜਾਬ ਚੰਡੀਗੜ੍ਹ, 22 ਜਨਵਰੀ, 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਇਸਤਰੀ ਵਿੰਗ ਦੀ...

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਵਿਖ਼ੇ ਸਾਰਟ ਸਰਕਟ ਕਾਰਨ ਪਾਵਨ ਸਰੂਪ ਅਗਨ ਭੇਟ, ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,510FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼