Tuesday, August 16, 2022

ਵਾਹਿਗੁਰੂ

spot_img











ਪੰਜਾਬ ਪੁਲਿਸ ਦੀ ਐਸ.ਟੀ.ਐਫ. ਦੀ ਵੱਡੀ ਕਾਰਵਾਈ: ਲੁਧਿਆਣਾ ਦੇ 2 ਟੈਕਸੀ ਡਰਾਈਵਰ ਕਰੋੜਾਂ ਦੀ 20.80 ਕਿੱਲੋ ਆਈਸ ਡਰੱਗ ਸਮੇਤ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ/ਲੁਧਿਆਣਾ, 28 ਜੂਨ, 2022:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਰੱਗ ਮਾਫੀਆ ਖਿਲਾਫ ਵਿੱਢੀ ਗਈ ਜੰਗ ਤਹਿਤ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਲੁਧਿਆਣਾ ਤੋਂ 20.80 ਕਿਲੋਗ੍ਰਾਮ ਐਮਫੇਟਾਮਾਈਨ ਜਾਂ ਕ੍ਰਿਸਟਲ ਮੈੱਥ, ਜਿਸਨੂੰ ਆਈ.ਸੀ.ਈ. ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸਟੀਐਫ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ । ਉਪਰੋਕਤ ਕਾਰਵਾਈ ਏਆਈਜੀ ਸਨੇਹਦੀਪ ਸ਼ਰਮਾ ਦੀ ਅਗਵਾਈ ਵਿੱਚ ਐਸਟੀਐਫ ਲੁਧਿਆਣਾ ਦੀਆਂ ਟੀਮਾਂ ਵੱਲੋਂ ਕੀਤੀ ਗਈ।

ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਬੌਬੀ (40) ਵਾਸੀ ਪਿੰਡ ਸਨੇਤ, ਲੁਧਿਆਣਾ ਅਤੇ ਅਰਜੁਨ (26) ਵਾਸੀ ਅੰਬੇਡਕਰ ਨਗਰ ਲੁਧਿਆਣਾ ਵਜੋਂ ਹੋਈ ਹੈ। ਦੋਵੇਂ ਲੁਧਿਆਣਾ ਵਿੱਚ ਟੈਕਸੀ ਡਰਾਈਵਰ ਹਨ। ਪੁਲਿਸ ਨੇ ਮੁੱਖ ਸਪਲਾਇਰ ਵਿਸ਼ਾਲ ਉਰਫ਼ ਵਿਨੈ ਵਾਸੀ ਲੇਬਰ ਕਲੋਨੀ ਲੁਧਿਆਣਾ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਹਰਪ੍ਰੀਤ ਅਤੇ ਅਰਜੁਨ ਵੱਲੋਂ ਆਪਣੇ ਮੋਟਰਸਾਈਕਲ ਹੌਂਡਾ ਡਰੀਮ (ਪੀਬੀ 10 ਈਯੂ 6811) ‘ਤੇ ਬੀਆਰਐਸ ਨਗਰ ਲੁਧਿਆਣਾ ਦੇ ਟੀ-ਪੁਆਇੰਟ ਵਿਖੇ ਆਈਸੀਈ ਦੀ ਸਪਲਾਈ ਦੇਣ ਸਬੰਧੀ ਮਿਲੀ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਐਸਟੀਐਫ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਉਕਤ ਸਥਾਨ ‘ਤੇ ਛਾਪੇਮਾਰੀ ਕਰਕੇ ਦੋਵਾਂ ਤਸਕਰਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਕਾਲੇ ਰੰਗ ਦੇ ਬੈਗ ‘ਚ ਲੁਕਾ ਕੇ ਰੱਖੀ 2 ਕਿਲੋ ਆਈ.ਸੀ.ਈ. ਅਤੇ ਇਕ ਤੋਲਣ ਵਾਲੀ ਮਸ਼ੀਨ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਹ ਵਿਸ਼ਾਲ ਉਰਫ਼ ਵਿਨੈ ਦੇ ਨਿਰਦੇਸ਼ਾਂ ‘ਤੇ 4 ਸਾਲਾਂ ਤੋਂ ਵੱਧ ਸਮੇਂ ਤੋਂ ਆਈਸੀਈ ਡਰੱਗਜ਼ ਵੇਚ ਰਹੇ ਸਨ। ਵਿਨੈ, ਜੋ ਕਿ ਇੱਕ ਰੀਅਲਟਰ ਵਜੋਂ ਕੰਮ ਕਰ ਰਿਹਾ ਹੈ, ਅਰਜੁਨ ਦਾ ਮਤਰੇਆ ਭਰਾ ਹੈ ਅਤੇ ਅਰਜੁਨ ਅਤੇ ਹਰਪ੍ਰੀਤ ਰਾਹੀਂ ਆਈ.ਈ.ਸੀ. ਸਪਲਾਈ ਕਰਦਾ ਸੀ।

ਆਈਜੀਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਇਕਬਾਲੀਆ ਬਿਆਨ ਤੋਂ ਬਾਅਦ ਪੁਲਿਸ ਟੀਮ ਨੇ ਲੁਧਿਆਣਾ ਦੇ ਜਵਾਹਰ ਨਗਰ ਦੀ ਲੇਬਰ ਕਲੋਨੀ ਸਥਿਤ ਵਿਸ਼ਾਲ ਉਰਫ਼ ਵਿਨੈ ਦੇ ਘਰੋਂ 18.80 ਕਿਲੋਗ੍ਰਾਮ ਆਈਸੀਈ ਅਤੇ ਇੱਕ ਤੋਲਣ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਈਸੀਈ ਡਰੱਗ ਘਰ ਦੀ ਦੂਜੀ ਮੰਜ਼ਿਲ ‘ਤੇ ਰੱਖੀ ਅਲਮਾਰੀ ਵਿੱਚ ਲੁਕਾ ਕੇ ਰੱਖੀ ਗਈ ਸੀ।

ਉਹਨਾਂ ਕਿਹਾ ਕਿ ਤਫਤੀਸ਼ ਦੌਰਾਨ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਐਨਡੀਪੀਐਸ ਐਕਟ, 1985 ਦੀਆਂ ਧਾਰਾਵਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲੀਸ ਟੀਮਾਂ ਫਰਾਰ ਮੁਲਜ਼ਮ ਵਿਸ਼ਾਲ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਅਧੀਨ ਥਾਣਾ ਫੇਜ਼-4 ਮੁਹਾਲੀ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 140 ਮਿਤੀ 27-6-2022 ਦਰਜ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿੰਝ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 13 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ...

ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ

ਯੈੱਸ ਪੰਜਾਬ ਨਵੀਂ ਦਿੱਲੀ, ਅਗਸਤ 12, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ...

ਡਿਟਰੋਇਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

ਯੈੱਸ ਪੰਜਾਬ ਡਿਟਰੋਇਟ, ਮਿਸ਼ੀਗਨ, 11 ਅਗਸਤ, 2022 - ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਦਿਨਾਂ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2022 ਸੰਬੰਧੀ ਮੁਕਾਬਲੇ ਅਮਰੀਕਾ...

ਬੰਦੀ ਸਿੰਘਾਂ ਦੀ ਰਿਹਾਈ: 75ਵੇਂ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ 13 ਅਗਸਤ ਨੂੰ ਕਰੇਗੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 10 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ...

ਸਿਰਸਾ ਦੀ ਅਗਵਾਈ ’ਚ ਦਿੱਲੀ ਵਿੱਚ ਨਿਕਲੀ ਤਿਰੰਗਾ ਬਾਈਕ-ਰਾਈਡ, 750 ਬਾਈਕ ਸਵਾਰਾਂ ਨੇ ਕੇਸਰੀ ਪੱਗਾਂ ਬੰਨ੍ਹ ਕੇ ਕੀਤੀ ਸ਼ਮੂਲੀਅਤ

ਯੈੱਸ ਪੰਜਾਬ ਨਵੀਂ ਦਿੱਲੀ, 6 ਅਗਸਤ, 2022 - ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਅੱਜ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ...

ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 6 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਸਿੱਖ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ...

ਮਨੋਰੰਜਨ

ਉਪਾਸਨਾ ਸਿੰਘ ਬਣੀ ਪੰਜਾਬੀ ਫ਼ਿਲਮਾਂ ਦੀ ਨਿਰਮਾਤਰੀ ਲੈ ਕੇ ਆ ਰਹੀ ਹੈ ਕਾਮੇਡੀ ਤੇ ਐਕਸ਼ਨ ਦਾ ਸੁਮੇਲ ਫ਼ਿਲਮ ‘ਬਾਈ ਜੀ ਕੁੱਟਣਗੇ’

ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ। ਜੀ ਹਾਂ, ਗੱਲ ਕਰ ਰਹੇ ਹਾਂ ਉਸਦੀ 19 ਅਗਸਤ ਨੂੰ ਆ ਰਹੀ ਫ਼ਿਲਮ ‘ਬਾਈ ਜੀ ਕੁੱਟਣਗੇ’...

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...

ਪਿਆਰ ਤੇ ਭਾਵਨਾਵਾਂ ਜੁੜੀ ਪੰਜਾਬੀ ਫ਼ਿਲਮ ‘ਜਿੰਦ ਮਾਹੀ’

ਹਰਜਿੰਦਰ ਸਿੰਘ ਜਵੰਦਾ ਲੇਖਕ ਨਿਰਦੇਸ਼ਕ ਸਮੀਰ ਪੰਨੂ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਜਿੰਦ ਮਾਹੀ ’ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਵਾਲੇ ਪੰਜਾਬੀ ਨੋਜਵਾਨਾਂ ਦੀ ਜ਼ਿੰਦਗੀ ਦੇ ਵੱਖ ਵੱਖ ਪਹਿਲੂਆਂ ਨਾਲ ਜੁੜੀ ਵੱਖਰੇ ਵਿਸ਼ੇ ਦੀ ਕਹਾਣੀ...
- Advertisement -spot_img

ਸੋਸ਼ਲ ਮੀਡੀਆ

28,000FansLike
51,961FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!