Friday, August 19, 2022

ਵਾਹਿਗੁਰੂ

spot_img











ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸਾਇਬਰ ਫਰਾਡ ਰੈਕਿਟ ਦਾ ਕੀਤਾ ਪਰਦਾਫਾਸ਼, ਦੋ ਨਾਇਜੀਰੀਅਨ ਵਿਅਕਤੀਆਂ ਸਣੇ ਮੁੱਖ ਸਾਜ਼ਿਸ਼ਕਰਤਾ ਨੂੰ ਦਿੱਲੀ ਤੋਂ ਕੀਤਾ ਕਾਬੂ

ਯੈੱਸ ਪੰਜਾਬ
ਚੰਡੀਗੜ, 7 ਜੁਲਾਈ, 2022:
ਦਿੱਲੀ ਤੋਂ ਦੋ ਨਾਈਜੀਰੀਅਨ ਵਿਅਕਤੀਆਂ ਦੀ ਗਿ੍ਰਫਤਾਰੀ ਦੇ ਨਾਲ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਇੱਕ ਅੰਤਰਰਾਸ਼ਟਰੀ ਸਾਈਬਰ ਫਰਾਡ ਰੈਕੇਟ, ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਰੈਕਟ ਵਿੱਚ ਧੋਖਾਧੜੀ ਕਰਨ ਵਾਲੇ ਆਪਣੇ ਵਟਸਐਪ ਪ੍ਰੋਫਾਈਲਾਂ ‘ਤੇ ਵੀ.ਵੀ.ਆਈ.ਪੀਜ਼ ਦੀਆਂ ਡੀਪੀਜ਼ ਅਤੇ ਨਾਮ ਵਰਤਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਠੱਗ ਰਹੇ ਸਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਦਿੱਤੀ।

ਜਾਲਸਾਜ਼ੀ ਕਰਨ ਵਾਲੇ ਇਹ ਵਿਅਕਤੀ ਬੇਕਸੂਰ ਲੋਕਾਂ , ਜ਼ਿਆਦਾਤਰ ਸਰਕਾਰੀ ਅਧਿਕਾਰੀਆਂ ਨੂੰ ਨਿੱਜੀ ਸੰਦੇਸ਼ ਭੇਜ ਕੇ, ਐਮਾਜਾਨ ਗਿਫਟ ਕਾਰਡ, ਪੇ.ਟੀ.ਐਮ., ਜਾਂ ਕਿਸੇ ਹੋਰ ਡਿਜੀਟਲ ਪਲੈਟਫਾਰਮ ਰਾਹੀਂ ਪੈਸੇ ਭੇਜਣ ਦੀ ਮੰਗ ਕਰਦੇ ਸਨ ਸੀ। ਪਿਛਲੇ ਕੁਝ ਮਹੀਨਿਆਂ ਦੌਰਾਨ, ਇਹ ਜਾਲਸਾਜ਼ਾਂ ਨੇ ਕੈਬਨਿਟ ਮੰਤਰੀਆਂ, ਡੀ.ਜੀ.ਪੀ. ਪੰਜਾਬ, ਮੁੱਖ ਸਕੱਤਰ ਪੰਜਾਬ, ਅਤੇ ਹੋਰ ਆਈਏਐਸ/ਆਈਪੀਐਸ ਅਫਸਰਾਂ ਦਾ ਨਾਮ ਵਰਤ ਕੇ ਬਹੁਤ ਸਾਰੇ ਲੋਕਾਂ ਨੂੰ ਠੱਗਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਇਨਾਂ ਗਿ੍ਰਫਤਾਰੀਆਂ ਦੇ ਨਾਲ, ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਦਰਜ ਕੀਤੀ ਹੈ, ਜਿਸ ਨਾਲ ਦਿੱਲੀ ਤੋਂ ਫੈਲੇ ਹੋਏ ਸਾਈਬਰ ਜਾਲਸਾਜ਼ੀ ਦੇ ਗਠਜੋੜ ਦੀ ਡੂੰਘੀਆਂ ਜੜਾਂ ਜੋ ਮੁੱਖ ਤੌਰ ‘ਤੇ ਨਾਈਜੀਰੀਅਨ ਵਿਅਕਤੀਆਂ ਦੇ ਕੁਝ ਭਾਰਤੀ ਸਾਥੀਆਂ ਨਾਲ ਸਬੰਧਾਂ, ਨੂੰ ਜੱਗ ਜ਼ਾਹਰ ਕੀਤਾ ਹੈ।

ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨੀਓਕ ਹਾਈਗਿਨਸ ਓਕਵੁਡੀਲੀ ਉਰਫ ਪੋਕਾ ਅਤੇ ਫਰੈਂਕਲਿਨ ਉਰਫ ਵਿਲੀਅਮ ਵਜੋਂ ਹੋਈ ਹੈ, ਦੋਵੇਂ ਨਾਈਜੀਰੀਆ ਦੇ ਲਾਗੋਸ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਦਿੱਲੀ ਵਿੱਚ ਰਹਿ ਰਹੇ ਹਨ। ਪੁਲਿਸ ਨੇ ਕੈਨਰਾ ਬੈਂਕ ਦਾ ਇੱਕ ਡੈਬਿਟ ਕਾਰਡ, ਵੱਖ-ਵੱਖ ਗੈਜਿਟ, ਮੋਬਾਈਲ ਫੋਨ, ਲੈਪਟਾਪ, ਕੀਮਤੀ ਘੜੀਆਂ ਅਤੇ ਪਾਸਪੋਰਟ ਵੀ ਬਰਾਮਦ ਕੀਤੇ ਹਨ।

ਇਸ ਆਪ੍ਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਆਈ.ਜੀ. ਸਾਈਬਰ ਕ੍ਰਾਈਮ ਆਰ.ਕੇ. ਜੈਸਵਾਲ ਨੇ ਕਿਹਾ ਕਿ ਇੱਕ ਵਿਆਪਕ ਹਾਈ-ਟੈਕ ਜਾਂਚ ਅਤੇ ਵਟਸਐਪ ਵਲੋਂ ਭਰੋਸੇਯੋਗ ਜਾਣਕਾਰੀ ਹਾਸਲ ਕਰਨ ਉਪਰੰਤ , ਸਟੇਟ ਸਾਈਬਰ ਸੈੱਲ ਨੂੰ ਕੁਝ ਵੱਡੀਆਂ ਲੀਡਾਂ ਮਿਲੀਆਂ ਸਨ, ਜਿਸ ਤੋਂ ਬਾਅਦ ਤਿੰਨ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਦੋਸ਼ੀਆਂ ਦੀ ਪੜਤਾਲ ਅਤੇ ਗਿ੍ਰਫਤਾਰੀ ਨੂੰ ਅੰਜਾਮ ਦੇਣ ਲਈ ਫੀਲਡ ਵਰਕ ਦੇ ਵਿੱਤੀ, ਤਕਨੀਕੀ ਦੇ ਕਾਰਜ ਸੌਂਪੇ ਗਏ । ਉਨਾਂ ਦੱਸਿਆ ਕਿ ਡੀ.ਐਸ.ਪੀ. ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਟੀਮ ਜਿਸ ਵਿੱਚ ਦੋ ਇੰਸਪੈਕਟਰ ਅਤੇ ਹੋਰ ਪੁਲੀਸ ਮੁਲਾਜ਼ ਸ਼ਾਮਲ ਸਨ, ਨੂੰ ਦਿੱਲੀ ਭੇਜਿਆ ਗਿਆ ।

ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਦਿੱਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋਸ਼ੀ ਅਨੀਓਕ ਉਰਫ ਪੋਕਾ ਨੂੰ ਉਸ ਸਮੇਂ ਰੰਗੇ ਹੱਥੀਂ ਕਾਬੂ ਕੀਤਾ ਜਦੋਂ ਉਹ ਨਵੀਂ ਦਿੱਲੀ ਦੇ ਵਿਕਾਸ ਪੁਰੀ ਨੇੜੇ ਸਥਿਤ ਏ.ਟੀ.ਐਮ. ਤੋਂ ਪੈਸੇ ਕਢਵਾ ਰਿਹਾ ਸੀ।

ਪੁੱਛਗਿੱਛ ਦੌਰਾਨ ਦੋਸ਼ੀ ਅਨੀਓਕੇ ਉਰਫ ਪੋਕਾ ਨੇ ਦੱਸਿਆ ਕਿ ਵਟਸਐਪ ਖਾਤੇ ਨਾਈਜੀਰੀਆ ਤੋਂ ਹੈਕ ਕੀਤੇ ਗਏ ਸਨ ਅਤੇ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਫਰਜ਼ੀ ਦਸਤਾਵੇਜਾਂ ਦੀ ਵਰਤੋਂ ਕਰਕੇ ਖੋਲੇ ਗਏ ਬੈਂਕ ਖਾਤਿਆਂ ਦੇ ਏ.ਟੀ.ਐਮ. ਕਾਰਡਾਂ ਤੋਂ ਪੈਸੇ ਕਢਵਾਉਂਦਾ ਸੀ ਅਤੇ ਫਿਰ ਉਹ ਪੈਸੇ ਆਪਣੇ ਸਰਗਨਾ ਫਰੈਂਕਲਿਨ ਉਰਫ ਵਿਲੀਅਮ ਨੂੰ ਸੌਂਪਦਾ ਸੀ, ਜੋ ਅੱਗੇ ਨਾਈਜੀਰੀਆ ਨੂੰ ਇਲੈਕਟ੍ਰਾਨਿਕ ਢੰਗ ਨਾਲ ਪੈਸੇ ਟ੍ਰਾਂਸਫਰ ਕਰਦਾ ਸੀ। ਉਨਾਂ ਦੱਸਿਆ ਕਿ ਲੰਮੀ ਜੱਦੋ ਜਹਿਦ ਪਿੱਛੋਂ ਪੁਲਿਸ ਟੀਮਾਂ ਨੇ ਫਰੈਂਕਲਿਨ ਨੂੰ ਵੀ ਗਿ੍ਰਫਤਾਰ ਕਰ ਲਿਆ ਹੈ।

ਆਈਜੀ ਆਰ. ਕੇ. ਜੈਸਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਡਵੀਜਨ ਨੇ ਇਨਾਂ ਧੋਖਾਧੜੀਆਂ ਦੇ ਸਬੰਧ ਵਿੱਚ ਇਹ ਪੂਰੇ ਭਾਰਤ ਭਰ ’ਚ ਪਹਿਲੀ ਗਿ੍ਰਫਤਾਰੀ ਕੀਤੀ ਹੈ ਅਤੇ ਇਸ ਬਾਬਤ ਇੱਕ ਹੋਰ ਸਨਸਨੀਖੇਜ਼ ਪੱਖ ਇਹ ਹੈ ਕਿ ਇਸ ਚਿਟ ਕੱਪੜੀਆ ਅਪਰਾਧ ਵਿੱਚ ਨਾਈਜੀਰੀਅਨ ਲੋਕ ਵੀ ਜੁੜੇ ਹੋਏ ਹਨ।

ਜ਼ਿਕਰਯੋਗ ਹੈ ਕਿ ਸਟੇਟ ਸਾਈਬਰ ਕ੍ਰਾਈਮ ਸੈੱਲ ਦੀ ਟੀਮ ਨੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਅਸਾਮ, ਬਿਹਾਰ, ਐਮ.ਪੀ., ਉੱਤਰਾਖੰਡ, ਯੂ.ਪੀ., ਜੀਂਦ ਅਤੇ ਅਲਵਰ ਸਮੇਤ ਕਈ ਸੂਬਿਆਂ ਵਿੱਚ ਛਾਪੇਮਾਰੀ ਵੀ ਕੀਤੀ ਸੀ।

ਉਕਤ ਮਾਮਲੇ ਦੀ ਤਫ਼ਤੀਸ਼ ਸਬੰਧੀ ਹੋਰ ਖੁਲਾਸਾ ਕਰਦਿਆਂ ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਕਿਹਾ ਕਿ ਲਗਭਗ 108 ਜੀ.ਬੀ ਡਾਟਾ ਦੀ ਰਿਕਵਰੀ ਦੇ ਨਾਲ ਮੁੱਖ ਦੋਸ਼ੀ ਦੀ ਗਿ੍ਰਫਤਾਰੀ ਨੇ ਹਰ ਰੋਜ ਲੱਖਾਂ ਰੁਪਏ ਦੇ ਵੱਡੇ ਵਿੱਤੀ ਲੈਣ-ਦੇਣ ਸਬੰਧੀ ਜਾਣਕਾਰੀ ਸਾਹਮਣੇ ਲਿਆਂਦੀ ਹੈ। ਉਹਨਾਂ ਕਿਹਾ ਕਿ ਇਹ ਜੋ ਬਰਾਮਦਗੀ ਹੋਈ ਇਸ ਵਿੱਚ ਕਥਿਤ ਤੌਰ ‘ਤੇ ਜਾਅਲੀ ਵਟਸਐਪ ਆਈ.ਡੀ ਦੇ ਸਕਰੀਨਸ਼ਾਟ ਅਤੇ ਬਰਾਮਦ ਕੀਤੇ ਗਏ ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਸਕਰੀਨਸ਼ਾਟ ਸਬੰਧੀ ਜਾਣਕਾਰੀ ਨੂੰ ਡਰੱਗ ਲਿੰਕੇਜ, ਹਵਾਲਾ ਲੈਣ-ਦੇਣ ਅਤੇ ਹੋਰ ਜਾਂਚ ਲਈ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ।

ਡੀ.ਆਈ.ਜੀ. ਨੇ ਕਿਹਾ ਕਿ ਜਾਂਚ ਦੌਰਾਨ ਪਹਿਲਾਂ ਦੋ ਬੈਂਕ ਖਾਤਿਆਂ ਦੀ ਸ਼ਨਾਖਤ ਕੀਤੀ ਗਈ, ਬਾਅਦ ਵਿੱਚ ਸ਼ੱਕੀ ਬੈਂਕ ਖਾਤਿਆਂ ਦੀ ਬੈਂਕ ਸਟੇਟਮੈਂਟ ਤੋਂ ਇਹ ਗੱਲ ਸਾਹਮਣੇ ਆਈ ਕਿ ਇਨਾਂ ਬੈਂਕ ਖਾਤਿਆਂ ਤੋਂ 4 ਬੈਂਕ ਖਾਤਿਆਂ ਵਿੱਚ ਪੈਸੇ ਭੇਜੇ ਜਾ ਰਹੇ ਸਨ ਅਤੇ ਉਸ ਤੋਂ ਬਾਅਦ 11 ਬੈਂਕ ਖਾਤਿਆਂ ਵਿੱਚ ਪੈਸੇ ਭੇਜ ਕੇ ਇਕ ਵਿਆਪਕ ਨੈਟਵਰਕ ਸਥਾਪਤ ਕੀਤਾ ਹੋਇਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਨੈਟਵਰਕ ਨੂੰ ਤੋੜਨ ਉਪਰੰਤ ਇਹ ਪਤਾ ਲੱਗਾ ਕਿ ਨਵੀਂ ਦਿੱਲੀ ਦੇ ਵਿਕਾਸ ਪੁਰੀ, ਗਣੇਸ਼ ਨਗਰ, ਤਿਲਕ ਨਗਰ ਅਤੇ ਨੰਗਲੋਈ ਦੇ ਕਈ ਏ.ਟੀ.ਐਮਾਂ ਤੋਂ ਪੈਸੇ ਕਢਵਾਏ ਜਾ ਰਹੇ ਸਨ।

ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਸੈੱਲ ਵੱਲੋਂ ਹਾਲ ਹੀ ਵਿੱਚ ਵਾਪਰੀਆਂ ਅਜਿਹੀਆਂ ਧੋਖਾਧੜੀਆਂ ਤੇ ਫਰੇਬਖੋੋਈਆਂ ਲਈ ਪਹਿਲਾਂ ਹੀ ਚਾਰ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਏਜੰਡਾਹੀਨ ਜੀ.ਕੇ.-ਸਰਨਾ-ਬਾਦਲ ਧੜੇ ਨੇ ਕਮੇਟੀ ਦਫ਼ਤਰ ’ਚ ਬੇਵਜ੍ਹਾ ਹੰਗਾਮਾ ਕੀਤਾ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 17 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਸਾਂਝੇ ਤੌਰ ’ਤੇ ਦੋਸ਼...

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੋਲ੍ਹਿਆ ਜਾਵੇਗਾ ਮੈਮੋਗ੍ਰਾਫੀ ਸੈਂਟਰ

ਯੈੱਸ ਪੰਜਾਬ ਨਵੀਂ ਦਿੱਲੀ, 16 ਅਗਸਤ, 2022 - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮੈਮੋਗ੍ਰਾਫੀ ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਂ ਪਿਸ਼ੌਰੀ ਭਾਈਚਾਰੇ ਦੇ ਮੁਖੀ ਭਾਪਾ ਰਵੇਲ...

ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ: ਗਿਆਨੀ ਹਰਪ੍ਰੀਤ ਸਿੰਘ – ਅਕਾਲ ਤਖ਼ਤ ਵਿਖ਼ੇ ਅਰਦਾਸ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 16 ਅਗਸਤ, 2022 - ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ। ਇਸ ਸਬੰਧੀ...

ਚੱਪੜਚਿੜੀ ਵਿਖੇ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜ਼ਰੀਏ ਤਿਰੰਗਾ ਰੰਗ ਦੇਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 14 ਅਗਸਤ, 2022: ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫਤਹਿ ਕਰਨ ਦੀ ਯਾਦ ਵਿਚ ਚੱਪੜਚਿੜੀ ਵਿਖੇ ਬਣੀ ਯਾਦਗਾਰ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜਰੀਏ ਤਿਰੰਗਾ ਰੰਗ ਦੇਣਾ...

ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿੰਝ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 13 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ...

ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ

ਯੈੱਸ ਪੰਜਾਬ ਨਵੀਂ ਦਿੱਲੀ, ਅਗਸਤ 12, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ...

ਮਨੋਰੰਜਨ

ਮਨੋਰੰਜਨ ਦਾ ਖਜ਼ਾਨਾ ਹੋਵੇਗੀ ਨੀਰੂ ਬਾਜਵਾ, ਐਮੀ ਵਿਰਕ ਅਤੇ ਅੰਬਰਦੀਪ ਦੀ ਨਵੀਂ ਫ਼ਿਲਮ ‘ਲੌਂਗ ਲਾਚੀ 2’

ਸਾਲ 2018 ਵਿੱਚ ਰਿਲੀਜ਼ ਹੋਈ ਨੀਰੂ ਬਾਜਵਾ ਨਾਲ ਅੰਬਰਦੀਪ ਦੀ ਬਤੌਰ ਹੀਰੋ ਪਹਿਲੀ ਫ਼ਿਲਮ ‘ਲੌਂਗ ਲਾਚੀ’ ਸੀ ਜਿਸਨੇ ਆਪਣੇ ਗੀਤਾਂ ਅਤੇ ਸਾਦਗੀ ਭਰੇ ਵਿਸ਼ੇ ਕਰਕੇ ਦਰਸ਼ਕਾਂ ਦਾ ਭਰਪੂਰ ਪਿਆਰ ਲਿਆ। ਇਸ ਫ਼ਿਲਮ ਤੇ ਟਾਇਟਲ...

ਉਪਾਸਨਾ ਸਿੰਘ ਬਣੀ ਪੰਜਾਬੀ ਫ਼ਿਲਮਾਂ ਦੀ ਨਿਰਮਾਤਰੀ ਲੈ ਕੇ ਆ ਰਹੀ ਹੈ ਕਾਮੇਡੀ ਤੇ ਐਕਸ਼ਨ ਦਾ ਸੁਮੇਲ ਫ਼ਿਲਮ ‘ਬਾਈ ਜੀ ਕੁੱਟਣਗੇ’

ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ। ਜੀ ਹਾਂ, ਗੱਲ ਕਰ ਰਹੇ ਹਾਂ ਉਸਦੀ 19 ਅਗਸਤ ਨੂੰ ਆ ਰਹੀ ਫ਼ਿਲਮ ‘ਬਾਈ ਜੀ ਕੁੱਟਣਗੇ’...

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...
- Advertisement -spot_img

ਸੋਸ਼ਲ ਮੀਡੀਆ

31,184FansLike
51,966FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!