Saturday, May 21, 2022

ਵਾਹਿਗੁਰੂ

spot_img





ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ‘ਆਮ ਆਦਮੀ ਪਾਰਟੀ’ ਨੂੰ ਕੀਤੇ ਸਵਾਲ – ਮਸਲੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਿਲ ਕਰਨ ਦੀ ਮੰਗ

ਸੰਗਰੂਰ, 21 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਪੰਜਾਬ-ਯੂ.ਟੀ. ਮੁਲਾਜਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸੰਗਰੂਰ ਵਿਖੇ ਮੁਲਾਜਮ ਆਗੂ ਰਣਜੀਤ ਰਾਣਵਾਂ, ਹਰਦੀਪ ਟੋਡਰਪੁਰ, ਕਰਮਜੀਤ ਬੀਹਲਾ ਅਤੇ ਕੁਲਬੀਰ ਮੋਗਾ ਦੀ ਅਗਵਾਈ ਵਿੱਚ ਇੱਕਠੇ ਹੋਏ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਆਗੂਆਂ ਦੇ ਵਫ਼ਦ ਨੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਹੇ ਹਰਪਾਲ ਸਿੰਘ ਚੀਮਾਂ ਨੂੰ ਆਪਣੀਆਂ ਮੰਗਾਂ ਸੰਬੰਧੀ ਸਵਾਲ ਕਰਦਿਆਂ ਚੋਣ ਮਨੋਰਥ ਵਿੱਚ ਸ਼ਾਮਿਲ ਕਰਨ ਮੈਮੋਰੰਡਮ ਦਿੱਤਾ ਗਿਆ।

ਸਾਂਝੇ ਫਰੰਟ ਵੱਲੋਂ ਸਵਾਲ ਕੀਤਾ ਗਿਆ ਕਿ ਕੀ ਤੁਹਾਡੀ ਸਰਕਾਰ ਆਉਣ ਤੇ ਪੰਜਾਬ ਦੇ ਵਿਧਾਇਕਾਂ ਤੇ ਇੱਕ ਤਨਖਾਹ ਇੱਕ ਪੈਨਸ਼ਨ ਲਾਗੂ ਕੀਤੀ ਜਾਵੇਗੀ ਅਤੇ ਅਨੇਕਾਂ ਪੈਨਸ਼ਨਾਂ ਲੈ ਰਹੇ ਵਿਧਾਇਕਾਂ ਦੀਆਂ ਵਾਧੂ ਪੈਨਸ਼ਨਾਂ ਬੰਦ ਕੀਤੀਆਂ ਜਾਣਗੀਆਂ ? ਕੀ ਹਰ ਤਰ੍ਹਾਂ ਦੇ ਕੱਚੇ ਮੁਲਾਜਮ ਸਰਕਾਰ ਬਣਨ ਤੇ ਪਹਿਲ ਦੇ ਆਧਾਰ ਤੇ ਪੱਕੇ ਕੀਤੇ ਜਾਣਗੇ? ਕੀ ਮਾਣ ਭੱਤਾ/ਇਨਸੈਨਟਿਵ ਵਰਕਰਾਂ ਨੂੰ ਘੱਟੋ-ਘੱਟ ਤਨਖਾਹ ਸਕੇਲ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ? ਕੀ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ?

ਕੀ ਤਨਖਾਹ ਕਮਿਸ਼ਨ ਵਿੱਚ ਵੱਡੇ ਪੱਧਰ ਤੇ ਰਹਿ ਗਈਆਂ ਤਰੁੱਟੀਆਂ ਨੂੰ ਦੂਰ ਕੀਤਾ ਜਾਵੇਗਾ? ਕੀ 2011 ਵਿੱਚ ਮੁਲਾਜ਼ਮ ਦੀ ਤੋੜੀ ਗਏ ਤਨਖਾਹ ਪੈਰਿਟੀ ਮੁੜ ਬਹਾਲ ਕੀਤੀ ਜਾਵੇਗੀ ? ਕੀ ਪੇੰਡੂ ਤੇ ਬਾਰਡਰ ਏਰੀਆ ਸਮੇਤ ਮੁਲਾਜਮਾਂ ਦੇ ਬੰਦ ਕੀਤੇ ਭੱਤਿਆਂ ਨੂੰ ਬਹਾਲ ਕੀਤਾ ਜਾਵੇਗਾ? ਕੀ ਪਰਖ ਕਾਲ ਸੰਬੰਧੀ ਜਾਰੀ ਕੀਤੇ ਗਏ 15-01-2015 ਦੇ ਮੁਲਾਜ਼ਮ ਵਿਰੋਧੀ ਪੱਤਰ ਨੂੰ ਰੱਦ ਕੀਤਾ ਜਾਵੇਗਾ? ਕੀ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣਗੇ?

ਇਹਨਾਂ ਸਵਾਲਾਂ ਦੇ ਜਵਾਬ ਵਿੱਚ ਸੰਬੋਧਨ ਕਰਦੇ ਹੋਏ ਸ. ਹਰਪਾਲ ਸਿੰਘ ਚੀਮਾਂ ਨੇ ਇੱਕਠੇ ਮੁਲਾਜਮ ਆਗੂਆਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਤੁਹਾਡੀਆਂ ਉਪਰੋਕਤ ਮੰਗਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਸ਼ਾਮਲ ਕੀਤਾ ਜਾਵੇਗਾ ਅਤੇ ਸਰਕਾਰ ਬਣਨ ਤੇ ਇਹਨਾਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਇਸ ਮੌਕੇ ਸੁਖਦੇਵ ਸਿੰਘ ਚੰਗਾਲੀਵਾਲਾ, ਗੁਰਮੀਤ ਸੁਖਪੁਰ, ਮੇਘ ਰਾਜ, ਮਾਲਵਿੰਦਰ ਸਿੰਘ, ਫਕੀਰ ਸਿੰਘ ਟਿੱਬਾ, ਅਨਿਲ ਕੁਮਾਰ, ਮੇਲਾ ਸਿੰਘ ਪੂਨਾਵਾਲ, ਜੀਤ ਸਿੰਘ ਬੰਗਾ, ਚਮਕੌਰ ਮਹਿਲਾਂ, ਸੀਸ਼ਨ ਕੁਮਾਰ, ਗੁਰਦੀਪ ਸਿੰਘ, ਮਹਿਮਾ ਸਿੰਘ, ਬਲਵੀਰ ਚੰਦ ਲੋੰਗੋਵਾਲ, ਅਤਿੰਦਰ ਘੱਗਾ, ਅਮਨ ਵਿਸ਼ਿਸ਼ਟ ਅਤੇ ਹੋਰ ਵੱਡੀ ਗਿਣਤੀ ਵਿੱਚ ਮੁਲਾਜਮ ਆਗੂ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼