Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਪੰਜਾਬ ਰਾਜ ਭਵਨ ਅਸਾਮ ਸਥਾਪਨਾ ਦਿਵਸ ਦੇ ਜਸ਼ਨਾਂ ਨਾਲ ਗੂੰਜਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2023:
ਪੰਜਾਬ ਰਾਜ ਭਵਨ ਵਿਖੇ ਆਸਾਮ ਦਾ ਰਾਜ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। 1 ਦਸੰਬਰ ਨੂੰ ਕਲਾਗ੍ਰਾਮ ਵਿਖੇ ਨਾਗਾਲੈਂਡ ਸਥਾਪਨਾ ਦਿਵਸ ਦੇ ਰੂਪ ਵਿੱਚ ਸ਼ਾਨਦਾਰ ਜਸ਼ਨ ਮਨਾਇਆ ਗਿਆ ਅਤੇ 2 ਦਸੰਬਰ ਨੂੰ ਪੰਜਾਬ ਰਾਜ ਭਵਨ ਦੇ ਬੈਂਕੁਏਟ ਹਾਲ ਵਿੱਚ ਅਸਾਮ ਸਥਾਪਨਾ ਦਿਵਸ ਵਜੋਂ ਮਨਾਇਆ ਗਿਆ।

ਸਮਾਗਮ ਦੌਰਾਨ ਪੂਰੇ ਰਾਜ ਭਵਨ ਵਿੱਚ ਜਸ਼ਨ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਹ ਸਮਾਗਮ ਪੰਜਾਬ ਰਾਜ ਭਵਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ।

ਇਸ ਮੌਕੇ ‘ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਦੇਸ਼ ਭਰ ਦੇ ਸਾਰੇ ਰਾਜ ਭਵਨਾਂ ਵਿੱਚ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਥਾਪਨਾ ਦਿਵਸ ਦੇ ਜਸ਼ਨਾਂ ਨੇ ਦੇਸ਼ ਦੀ ਅਖੰਡਤਾ ਅਤੇ ਰਾਸ਼ਟਰੀ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਦੀ ਇਹ ਸੋਚ ਹੈ ਕਿ ਸੱਭਿਆਚਾਰਕ ਵਿਭਿੰਨਤਾ ਨੂੰ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਸੰਪਰਕ ਅਤੇ ਆਪਸੀ ਸਾਂਝ ਰਾਹੀਂ ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ “ਏਕ ਭਾਰਤ, ਸ੍ਰੇਸ਼ਠ ਭਾਰਤ” ਦੀ ਭਾਵਨਾ ਦੇਸ਼ ਭਰ ਵਿੱਚ ਘਰ ਕਰ ਸਕੇ।

ਅਸਾਮ ਦੇ ਰਾਜਪਾਲ ਵਜੋਂ ਆਪਣੇ ਕਾਰਜਕਾਲ ਨੂੰ ਯਾਦ ਕਰਦਿਆਂ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਅਸਾਮ ਕੁਦਰਤੀ ਸੁੰਦਰਤਾ ਅਤੇ ਆਕਰਸ਼ਣ ਦਾ ਕੇਂਦਰ ਹੈ। ਰਾਜ ਵਿੱਚ ਉੱਚ ਗੁਣਵੱਤਾ ਵਾਲੀ ਚਾਹ ਪੈਦਾ ਹੁੰਦੀ ਹੈ ਜੋ ਦੇਸ਼ ਅਤੇ ਵਿਦੇਸ਼ ਵਿੱਚ ਬਹੁਤ ਪਸੰਦ ਕੀਤੀ ਜਾਂਦੀ ਹੈ।

ਰਾਜਪਾਲ ਨੇ ਭਾਰਤ ਦੀ ਭੂਗੋਲਿਕ, ਸਮਾਜਿਕ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਸੁੰਦਰ ਸਤਰੰਗੀ ਪੀਂਘ ਦੱਸਿਆ ਅਤੇ ਕਿਹਾ ਕਿ ਬਹੁਲਵਾਦ ਭਾਰਤ ਦੀ ਸਭ ਤੋਂ ਮਹੱਤਵਪੂਰਨ ਵਿਸ਼ੇਸ਼ਤਾ ਅਤੇ ਤਾਕਤ ਹੈ। ਉਹਨਾਂ ਕਿਹਾ ਕਿ ਭਾਰਤ ਦੀ ਤਰੱਕੀ ਅਤੇ ਖੁਸ਼ਹਾਲੀ ਤਾਂ ਹੀ ਹੋ ਸਕਦੀ ਹੈ ਜਦੋਂ ਇਸਦਾ ਹਰੇਕ ਰਾਜ ਤਰੱਕੀ ਕਰੇਗਾ।

ਪ੍ਰੋਗਰਾਮ ਦੌਰਾਨ ਉਨ੍ਹਾਂ ਸਾਰਿਆਂ ਨੂੰ ਇਕਜੁੱਟ ਹੋ ਕੇ ਇਕ ਨਵੇਂ ਅਤੇ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਲਈ ਹੰਬਲਾ ਮਾਰਨ ਦੀ ਅਪੀਲ ਵੀ ਕੀਤੀ।

ਸਮਾਗਮ ਦੀ ਸ਼ੁਰੂਆਤ ਗਣੇਸ਼ ਸਤੂਤੀ ਨਾਲ ਹੋਈ ਜਿਸ ਤੋਂ ਬਾਅਦ ਇੱਕ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਸੁਰੀਲੇ ਅਸਾਮੀ ਲੋਕ ਸੰਗੀਤ ਤੇ ਸ਼ਾਸਤਰੀ ਨਾਚ ਕਥਕ ਅਤੇ ਅਸਾਮੀ ਤੇ ਉੱਤਰ-ਪੂਰਬੀ ਗਰੁੱਪ ਡਾਂਸ ਦੀ ਪੇਸ਼ਕਾਰੀਆਂ ਦਿੰਦਿਆਂ ਆਸਾਮ ਦੀ ਅਮੀਰ ਵਿਰਾਸਤ ਦਾ ਪ੍ਰਦਰਸ਼ਨ ਕੀਤਾ, ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,427FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...