Saturday, September 21, 2024
spot_img
spot_img
spot_img

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ੍ਹ, 21 ਸਤੰਬਰ, 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਸ੍ਰੀਮਤੀ ਮਧੂਮਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀਮਤੀ ਮਧੂਮਿਤਾ, ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ੍ਰੀਮਤੀ ਮਧੂਮਿਤਾ ਨੂੰ ਬੀਤੀ ਰਾਤ ਸਾਹ ਲੈਣ ‘ਚ ਤਕਲੀਫ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਅੱਜ ਸਵੇਰੇ ਆਖਰੀ ਸਾਹ ਲਿਆ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ