- Advertisement -
ਯੈੱਸ ਪੰਜਾਬ
ਚੰਡੀਗੜ੍ਹ, 28 ਮਾਰਚ, 2023:
ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋ ਮੁਕੰਮਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਬਨਣ ਦੇ ਇਕ ਸਾਲ ਦੇ ਅੰਦਰ ਹੀ ਸੂਬੇ ਦੇ ਤਕਰੀਬਨ 28000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੋਵੇ।
ਸ. ਬੈਂਸ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਵਾਸਤੇ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -