Sunday, January 16, 2022

ਵਾਹਿਗੁਰੂ

spot_img




ਪੰਜਾਬ ਸਰਕਾਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਹੱਲ ਕੀਤੀਆਂ: ਓ.ਪੀ.ਸੋਨੀ

ਯੈੱਸ ਪੰਜਾਬ
ਚੰਡੀਗੜ੍ਹ/ਧੂਰੀ(ਸੰਗਰੂਰ), 25 ਨਵੰਬਰ, 2021:
ਪੰਜਾਬ ਦੇ ਉਪ ਮੁੱਖ ਮੰਤਰੀ ਸ਼੍ਰੀ ਓ.ਪੀ ਸੋਨੀ ਨੇ ਸੂਬੇ ਦੇ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਿ੍ਰੜਤਾ ਨਾਲ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ।

ਧੂਰੀ ਵਿਖੇ ਸੰਗਰੂਰ ਡਿਸਟਿ੍ਰਕਟ ਇੰਡਸਟਰੀਅਲ ਚੈਂਬਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਯੋਜਿਤ ਸਾਂਝੀ ਮੀਟਿੰਗ ਦੌਰਾਨ ਵਿਧਾਇਕ ਧੂਰੀ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਮੌਜੂਦਗੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ ਹੁਣ ਤੱਕ 90 ਪ੍ਰਤੀਸ਼ਤ ਮੁੁਸ਼ਕਿਲਾਂ ਦਾ ਨਿਪਟਾਰਾ ਕਰਦਿਆਂ ਕਈ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਵੀ ਜਲਦੀ ਹੀ ਕਰ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਦੀ ਪ੍ਰਫੁਲਤਾ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਸੂਬੇ ਵਿੱਚ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਅੰਦਰ ਸੂਬੇ ਵਿੱਚ 1 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਜਿਥੇ ਆਰਥਿਕਤਾ ਮਜ਼ਬੂਤ ਹੋਈ ਹੈ ਉਥੇ ਹੀ ਰੋਜ਼ਗਾਰ ਦੇ ਬਿਹਤਰੀਨ ਮੌਕੇ ਵੀ ਪੈਦਾ ਹੋਏ ਹਨ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਅਤੇ ਵਪਾਰੀਆਂ ਵਿਰੁੱਧ ਵੈਟ ਦੇ ਸਾਲ 2014-15, 2015-16 ਅਤੇ 2016-17 ਤੱਕ ਦੇ 40 ਹਜ਼ਾਰ ਕੇਸ ਰੱਦ ਕੀਤੇ ਜਾਣਗੇ । ਬਾਕੀ ਰਹਿੰਦੇ 8000 ਕੇਸਾਂ ਦਾ ਨਿਪਟਾਰਾ ਕੁਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮ੍ਹਾ ਕਰਕੇ ਕੀਤਾ ਜਾਵੇਗਾ ਅਤੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਇਸ 30 ਫੀਸਦੀ ਦੇਣਦਾਰੀ ਦਾ ਸਿਰਫ 20 ਫੀਸਦੀ ਜਮ੍ਹਾਂ ਕਰਨਾ ਪਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਜਮ੍ਹਾਂ ਕਰਨਾ ਪਵੇਗਾ।

ਉਨ੍ਹਾਂ ਕੋਰੋਨਾ ਦੇ ਸੰਕਟ ਸਮੇਂ ਸਨਅਤਕਾਰਾਂ ਵੱਲੋਂ ਸੂਬਾ ਸਰਕਾਰ ਨੂੰ ਦਿੱਤੇ ਗਏ ਮਹੱਤਵਪੂਰਨ ਸਹਿਯੋਗ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ। ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਇੰਡਸਟਰੀ ਪਾਲਸੀ ਵਿੱਚ ਉਦਯੋਗਪਤੀਆਂ ਨੂੰ ਕਾਫੀ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਉਦਯੋਗਪਤੀਆਂ ਵੱਲੋਂ ਮੰਗ ਉਠਾਏ ਜਾਣ ’ਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਟੇਟ ਡਵੈਲਪਮੈਂਟ ਟੈਕਸ ਸਬੰਧੀ ਸਰਕਾਰ ਇਸ ’ਤੇ ਵਿਚਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਅੱਜ ਜੋ ਮੁਸ਼ਕਿਲਾਂ ਦੱਸੀਆਂ ਹਨ ਉਨ੍ਹਾਂ ਨੂ ੰਹੱਲ ਕਰਨ ਲਈ ਉਹ ਜਲਦੀ ਹੀ ਮੁੱਖ ਮੰਤਰੀ ਪੰਜਾਬ ਨਾਲ ਮਿਲ ਕੇ ਗੱਲਬਾਤ ਕਰਨਗੇ । ਉਨ੍ਹਾ ਕਿਹਾ ਕਿ ਪੰਜਾਬ ਰਾਜ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਸਥਾਨ ’ਤੇ ਹੈ ਅਤੇ ਸਿਹਤ ਦੇ ਖੇਤਰ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਪੰਜਾਬ ਦੇ ਹਿੱਸੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਸੁਵਿਧਾਵਾਂ ਪੱਖੋਂ ਸੂਬਾ ਮੋਹਰੀ ਚੱਲ ਰਿਹਾ ਹੈ ਅਤੇ ਡਾਕਟਰਾਂ ਤੇ ਹੋਰ ਪੈਰਾਮੈਡੀਕਲ ਸਟਾਫ਼ ਦੀ ਭਰਤੀ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜਿੰਨੀਆਂ ਅਸਾਮੀਆਂ ਖਾਲੀ ਸਨ ਉਨ੍ਹਾਂ ਨੂੰ ਤਰਜੀਹੀ ਆਧਾਰ ’ਤੇ ਭਰਿਆ ਜਾ ਰਿਹਾ ਹੈ।

ਸੰਗਰੂਰ ਡਿਸਟਿ੍ਰਕਟ ਇੰਡਸਟਰੀਅਲ ਚੈਂਬਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਯੋਜਿਤ ਇਸ ਮੀਟਿੰਗ ਦੌਰਾਨ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਉਹ ਸਨਅਤਕਾਰਾਂ ਤੇ ਵਪਾਰੀ ਵਰਗ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹਨ ਅਤੇ ਕੋਵਿਡ ਦੇ ਸਮੇਂ ਦੌਰਾਨ ਉਦਯੋਗਪਤੀਆਂ ਦੀ ਤਰਫੋਂ ਹਰ ਪੱਧਰ ’ਤੇ ਮੋਹਰੀ ਹੋ ਕੇ ਆਪਣਾ ਸਾਥ ਦਿੱਤਾ ਗਿਆ ਹੈ।

ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਪਿਆਰਾ ਲਾਲ ਸੇਠ, ਜਨਰਲ ਸਕੱਤਰ ਸ਼੍ਰੀ ਸਮੀਰ ਜੈਨ, ਸੰਗਰੂਰ ਇੰਡਸਟਰੀਅਲ ਚੈਂਬਰ ਦੇ ਪ੍ਰਧਾਨ ਸ਼੍ਰੀ ਘਨਸ਼ਿਆਮ ਕਾਂਸਲ ਤੇ ਚੇਅਰਮੈਨ ਡਾ. ਏਆਰ ਸ਼ਰਮਾ, ਬਲਾਕ ਪ੍ਰਧਾਨ ਧੂਰੀ ਸ਼੍ਰੀ ਸੰਜੀਵ ਗੋਇਲ ਤੇ ਵਪਾਰੀ ਜ਼ਿਲ੍ਹਾ ਪ੍ਰਧਾਨ ਸ਼੍ਰੀ ਜਸਵਿੰਦਰ ਸਿੰਘ ਪਿ੍ਰੰਸ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ।

ਇਨ੍ਹਾਂ ਬੁਲਾਰਿਆਂ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਨੇੜਿਓਂ ਤੱਕਦੇ ਹੋਏ ਢੁਕਵੇਂ ਹੱਲ ਕੀਤੇ ਜਾ ਰਹੇ ਹਨ ਜਿਸ ਲਈ ਸਰਕਾਰ ਵਧਾਈ ਦੀ ਪਾਤਰ ਹੈ। ਉਨ੍ਹਾਂ ਆਪਣੀਆਂ ਸਮੱਸਿਆਵਾਂ ਬਾਰੇ ਵੀ ਸਾਂਝ ਪਾਈ ਅਤੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਸ਼੍ਰੀ ਸੋਨੀ, ਵਿਧਾਇਕ ਸ਼੍ਰੀ ਗੋਲਡੀ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਐਸ.ਪੀ ਸ਼੍ਰੀ ਸਵਪਨ ਸ਼ਰਮਾ, ਐਸ.ਡੀ.ਐਮ ਸ਼੍ਰੀਮਤੀ ਇਸਮਤ ਵਿਜੇ ਸਿੰਘ ਤੋਂ ਇਲਾਵਾ ਐਮ.ਪੀ ਸਿੰਘ, ਸੰਜੀਵ ਚੋਪੜਾ, ਸੰਜੀਵ ਸੂਦ, ਰਾਜੀਵ ਮੱਖਣ, ਸੰਦੀਪ ਬਾਂਸਲ, ਪ੍ਰੋ. ਵਿਜੇ ਮੋਹਨ, ਸੁਨੀਲ ਗੋਇਲ ਸਮੇਤ ਹੋਰ ਉਦਯੋਗਪਤੀ, ਵਪਾਰੀ ਤੇ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਪੰਜਾਬੀ ਤੇ ਉਰਦੂ ਟੀਚਰਾਂ ਦੀ ਭਰਤੀ ਪ੍ਰਕ੍ਰਿਆ ’ਤੇ ‘ਜਾਗੋ’ ਨੇ ਉਠਾਏ ਸਵਾਲ, ਜੀ.ਕੇ. ਨੇ ਕਿਹਾ ਦੁਬਾਰਾ ਬਣਾਈ ਜਾਵੇ ‘ਸਫ਼ਲ ਉਮੀਦਵਾਰਾਂ ਦੀ ਮੈਰਿਟ ਸੂਚੀ’

ਯੈੱਸ ਪੰਜਾਬ ਨਵੀਂ ਦਿੱਲੀ, 13 ਜਨਵਰੀ, 2021 - ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ...

ਗੁਜਰਾਤ ਦੇ ਇਕ ਸਕੂਲ ਵਿੱਚ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪ੍ਰਬੰਧਕਾਂ ਨੇ ਦਿੱਤਾ ਲਿਖ਼ਤੀ ਮੁਆਫ਼ੀਨਾਮਾ

ਯੈੱਸ ਪੰਜਾਬ ਅੰਮ੍ਰਿਤਸਰ, 13 ਜਨਵਰੀ, 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ...

ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਯੈੱਸ ਪੰਜਾਬ ਸੰਗਰੂਰ, 13 ਜਨਵਰੀ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ...

ਸਿੱਖ ਧਰਮ, ਇਤਹਾਸ ਅਤੇ ਸਭਿਆਚਾਰ ਦੇ ਫ਼ੈਲਾਅ ਲਈ ਫ਼ਾਰਸੀ ਭਾਸ਼ਾ ਸਮੇਂ ਦੀ ਲੋੜ; ਨਾਦ ਪ੍ਰਗਾਸ ਵੱਲੋਂ ਫ਼ਾਰਸੀ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਆਰੰਭ

ਯੈੱਸ ਪੰਜਾਬ ਮਿਸ਼ੀਗਨ, 11 ਜਨਵਰੀ, 2022 - ਨਾਦ ਪ੍ਰਗਾਸੁ (ਯੂ.ਐੱਸ.ਏ.) ਸ਼ਬਦ ਸਿਧਾਂਤ ਨੂੰ ਸਮਰਪਿਤ ਖੋਜ ਸੰਸਥਾ ਹੈ। ਸੰਸਥਾ ਵੱਲੋਂ ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਵਿਖੇ ਫ਼ਾਰਸੀ ਜ਼ੁਬਾਨ ਦੀ ਸਿਖਲਾਈ ਹਿਤ ਕਲਾਸਾਂ...

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾ ਸਵਾਗਤਯੋਗ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 12 ਜਨਵਰੀ, 2022 - 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ...

ਦਿੱਲੀ ਗੁਰਦੁਆਰਾ ਕਮੇਟੀ ’ਚ ਨਵਾਂ ਵਿਵਾਦ, ਡੇਰੇ ਦੇ ਪ੍ਰਧਾਨ ਦੀ ਸਿੰਘ ਸਭਾ ਪ੍ਰਧਾਨ ਵਜੋਂ ਨਾਮਜ਼ਦਗੀ ’ਤੇ ਉੱਠੇ ਸਵਾਲ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 12 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,474FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼