Saturday, June 25, 2022

ਵਾਹਿਗੁਰੂ

spot_img


ਪੰਜਾਬ ਸਰਕਾਰ ਵਿਰਸੇ ਨੂੰ ਸੰਭਾਲਣ ਤੇ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਲਈ ਦ੍ਰਿੜ ਸੰਕਲਪ: ਹਰਜੋਤ ਸਿੰਘ ਬੈਂਸ

ਯੈੱਸ ਪੰਜਾਬ
ਗੁਰਦਾਸਪੁਰ, 17 ਮਈ, 2022:
ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘਾਂ-ਸਿੰਘਣੀਆਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਾਣਾਂ ਅਤੇ ਭੂ-ਵਿਗਿਆਨ ਅਤੇ ਜੇਲ੍ਹ ਵਿਭਾਗ ਪੰਜਾਬ ਵਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।

ਇਸ ਮੌਕੇ ਸ੍ਰੀ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਐਡਵੋਕੈਟ ਅਮਰਪਾਲ ਸਿੰਘ ਹਲਕਾ ਵਿਧਾਇਕ ਕਾਦੀਆਂ, ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ, ਅਮਨਦੀਪ ਕੋਰ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਰਮਨ ਬਹਿਲ, ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਗੁਰਦੀਪ ਸਿੰਘ ਰੰਧਾਵਾ, ਸ. ਕਸ਼ਮੀਰ ਸਿੰਘ ਵਾਹਲਾ ਸਾਰੇ ਆਪ ਪਾਰਟੀ ਦੇ ਸੀਨੀਅਰ ਆਗੂ, ਤੇਜਿੰਦਰਪਾਲ ਸਿੰਘ ਸੰਧੂ, ਜਨਰਲ ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ (ਸਾਬਕਾ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ) ਤੇ ਸੰਗਤਾਂ ਮੌਜੂਦ।

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਬੈਂਸ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 13 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਗਏ 15 ਕਿਲੋਵਾਟ ਦੇ ਸੋਲਰ ਪਲਾਂਟ ਅਤੇ ਨਵੀਂ ਖੋਲ੍ਹੀ ਗਈ ਲਾਇਬਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦੇ ਵਿਕਾਸ ਕਾਰਜਾਂ ਲਈ 1 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ।

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਿਰਸੇ ਨੂੰ ਸੰਭਾਲਣ ਅਤੇ ਟੂਰਿਜ਼ਮ ਨੂੰ ਪ੍ਰਮੋਟ ਕਰਨ ਲਈ ਦਿ੍ਰੜ ਸੰਕਲਪ ਹੈ ਅਤੇ ਗੁਰਦਾਸਪੁਰ ਜ਼ਿਲੇ ਅੰਦਰ ਸੈਰ-ਸਪਾਟਾ ਨੂੰ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ ਹਨ। ਉਨਾਂ ਕਿਹਾ ਕਿ ਅੱਜ ਉਹ, ਸ਼ਹੀਦਾਂ ਦੀ ਧਰਤੀ ਛੋਟਾ ਘੱਲੂਘਾਰਾ ਸਮਾਰਕ ਵਿਖੇ ਆਏ ਹਨ ਅਤੇ ਸ਼ਹੀਦਾਂ ਨੂੰ ਯਾਦ ਕਰਨ ਦਾ ਸੁਭਾਗ ਮਿਲਿਆ ਹੈ।

ਕੈਬਨਿਟ ਮੰਤਰੀ ਸ੍ਰੀ ਬੈਂਸ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਸਮੂਹਿਕ ਸਹਿਯੋਗ ਤੇ ਯਤਨਾਂ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ।

ਉਨਾਂ ਕਿਹਾ ਕਿ ਪੰਜਾਬ ਦੀ ਧਰਤੀ ਸੂਰਬੀਰ-ਯੋਧਿਆਂ ਦੀ ਧਰਤੀ ਹੈ ਅਤੇ ਇਥੇ ਮਹਾਰਾਜਾ ਰਣਜੀਤ ਸਿੰਘ ਵਰਗੇ ਮਹਾਨ ਸਪੂਤਾਂ ਨੇ ਪੰਜਾਬ ਦੀ ਧਰਤੀ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹੀ ਕੋਸ਼ਿਸ ਹੈ ਕਿ ਸੂਬੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਰਾਹੀਂ ਲੋਕਾਂ ਦੀ ਸੇਵਾ ਕੀਤੀ ਜਾਵੇ ਅਤੇ ਪੰਜਾਬ ਸੂਬੇ ਨੂੰ ਤਰੱਕੀ ਦੀ ਬੁਲੰਦੀਆਂ ਤਕ ਪਹੁੰਚਾਇਆ ਜਾਵੇ।

ਇਸ ਮੌਕੇ ਉਨਾਂ ਜਿਲਾ ਪ੍ਰਸ਼ਾਸਨ ਗੁਰਦਾਸਪੁਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਵਲੋਂ ਗੁਰਦਾਸਪੁਰ ਨੂੰ ਟੂਰਿਸਟ ਹੱਬ ਬਣਾਉਣ ਲਈ ਕੋਈ ਕੋਸ਼ਿਸ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪ੍ਰਸ਼ਾਸਨ ਅਤੇ ਆਪ ਪਾਰਟੀ ਦੇ ਆਗੂ, ਜੋ ਵੀ ਸੇਵਾ ਲਾਉਣਗੇ, ਉਸਨੂੰ ਪੂਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਰਬੀਰ, ਯੋਧਿਆ ਤੇ ਸ਼ਹੀਦਾਂ ਦੀ ਪੇਟਿੰਗ ਤਿਆਰ ਕਰਵਾਈਆਂ ਜਾ ਰਹੀਆਂ ਹਨ, ਜਿਸ ਲਈ 54 ਲੱਖ ਰੁਪਏ ਦੀ ਗਰਾਂਟ ਮਨਜੂਰ ਕਰ ਦਿੱਤੀ ਗਈ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਯੋਧਿਆ ਤੇ ਸੰਤਾਂ ਦੀ ਧਰਤੀ ਹੈ ਤੇ ਦੇਸ਼ ਦੀ ਸੇਵਾ ਵਿਚ ਗੁਰਦਾਸਪੁਰ ਵਾਸੀਆਂ ਨੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਜੋ ਕੋਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਜਿੰਦਾ ਨਹੀਂ ਰਹਿੰਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਟੂਰਿਜ਼ਮ ਨੂੰ ਆਰਥਿਕਤਾ ਦੀ ਨਜ਼ਰ ਤੋਂ ਵੇਖਦਿਆਂ ਕਿਹਾ ਕਿ ਟੂਰਿਜ਼ਮ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਜ਼ਿਲੇ ਅੰਦਰ ਆਰਥਿਕਤਾ ਨੂੰ ਵੀ ਬਹੁਤ ਵੱਡਾ ਹੁਲਾਰਾ ਮਿਲੇਗਾ ਅਤੇ ਸੈਲਾਨੀਆਂ ਦੇ ਆਉਣ ਨਾਲ ਰੋਜਗਾਰ ਦਾ ਖੇਤਰ ਵੀ ਵਧੇਗਾ। ਉਨਾਂ ਅੱਗੇ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਤੇ ਦੇਸ਼ ਦੇ ਖਾਤਰ ਗੁਰਦਾਸਪੁਰ ਵਾਸੀਆਂ ਵਲੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਗਈਆਂ ਹਨ ਅਤੇ ਇਥੇ ਸੈਨਿਕ ਸਕੂਲ ਖੋਲ੍ਹਣ ਦੀ ਵੱਡੀ ਲੋੜ ਹੈ ਤਾਂ ਨੋਜਵਾਨ ਦੇਸ਼ ਦੀ ਸੇਵਾ ਵਿਚ ਆਪਣਾ ਯੋਗਦਾਨ ਪਾ ਸਕਣ।

ਉਨਾਂ ਅੱਗੇ ਕਿਹਾ ਕਿ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹੋਮ ਥੀਏਟਰ, ਲਾਇਬ੍ਰੇਰੀ ਤੇ ਸਾਰਾਗੜ੍ਹੀ ਸ਼ਹੀਦਾਂ ਦੀ ਗੈਲਰੀ ਸਥਾਪਤ ਕੀਤੀ ਗਈ ਹੈ।

ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਤੋਂ ਲੋਕਾਂ ਤੇ ਖਾਸਕਰਕੇ ਨੋਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਜਿਸ ਦੇ ਚਲਦਿਆਂ ਹਰ ਐਤਵਾਰ ਬਟਾਲਾ ਤੇ ਗੁਰਦਾਸਪੁਰ ਤੋਂ ਵਿਸ਼ੇਸ ਬੱਸਾਂ ਦੀ ਮੁਫਤ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਬਿਆਸ ਦਰਿਆ ਦੇ ਨੇੜਲੇ ਪਿੰਡ ਮੋਜੁਪਰ ਨੂੰ ਟਾਪੂਨੁਮਾ ਖੇਤਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਵਿਚਲੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਸ਼ੁਰੂ ਕਰਨ ਸਬੰਧੀ ਵੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।

ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀ ਸ਼ਹੀਦਾਂ ਨੂੰ ਯਾਦ ਕਰੀਏ ਤੇ ਉਨਾਂ ਦੇ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਡਿਊਟੀ ਨਿਭਾਈਏ। ਉਨਾਂ ਕਿਹਾ ਕਿ ਨੋਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਅਤੇ ਜਿਲਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ ਨੋਜਵਾਨ ਪੀੜ੍ਹੀ ਲਈ ਬਹੁਤ ਲਾਭਦਾਇਕ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਵਿਚ ਨਵਾਂ ਬਦਲਾਅ ਆਇਆ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ਨਵੇਂ ਸਮਾਜ ਦੀ ਸਿਰਜਨਾ ਕੀਤੀ ਜਾਵੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਆਪ ਪਾਰਟੀ ਦੇ ਆਗੂ ਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੈਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਸ਼ਹੀਦ ਹੋਏ ਯੋਧਿਆਂ ਨੂੰ ਕੋਟਿਨ ਕੋਟਿਨ ਪ੍ਰਣਾਮ ਕਰਦੇ ਹਨ, ਜਿਨਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਵਿਚਰ ਰਹੇ ਹਾਂ।

ਉਨਾਂ ਅੱਗੇ ਕਿਹਾ ਕਿ ਉਨਾਂ ਦੇ ਸਵਰਗਵਾਸੀ ਪਿਤਾ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਵਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦੇ ਨਿਰਮਾਣ ਵਿਚ ਵੱਡਮੁੱਲਾ ਯੋਗਦਾਨ ਰਿਹਾ ਹੈ ਅਤੇ ਉਨਾਂ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਨਾਲ ਗਹਿਰਾ ਲਗਾਅ ਸੀ। ਉਨਾਂ ਅੱਗੇ ਕਿਹਾ ਕਿ ਸ਼ਹੀਦਾਂ ਨੂੰ ਸਾਡੀ ਸਾਰਿਆਂ ਦੀ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਅਸੀ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿਚ ਸਹਿਯੋਗ ਕਰੀਏ।

ਇਸ ਤੋਂ ਪਹਿਲਾਂ ਤੇਜਿੰਦਰਪਾਲ ਸਿੰਘ ਸੰਧੂ ਜਨਰਲ ਸੈਕਟਰੀ ਜਿਲਾ ਹੈਰੀਟੇਜ ਸੁਸਾਇਟੀ ਤੇ ਸਾਬਕਾ ਏਡੀਸੀ ਗੁਰਦਾਸਪੁਰ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਆਖਿਆ ਤੇ ਜਿਲਾ ਹੈਰੀਟੇਜ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਵਲੋਂ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਸ਼ਾਨਦਾਰ ਯਤਨ ਕੀਤੇ ਗਏ ਹਨ।

ਉਨਾਂ ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬੈਂਸ ਦੇ ਧਿਆਨ ਵਿਚ ਲਿਆਂਦਾ ਕਿ ਸ਼ਹੀਦੀ ਸਮਾਰਕ ਦੀ ਮੈਨਟੇਨਸ ਲਈ ਫੰਡਾਂ ਦੀ ਜਰੂਰਤ ਹੈ, ਸਮਾਰਕ ਦੇ ਸਾਹਣੇ ਲੰਘਦੀ ਡਰੇਨ ਦਾ ਸੁੰਦਰੀਕਰਨ ਕੀਤਾ ਜਾਵੇ, ਲਿੰਕ ਰੋਡ ਨੂੰ ਚੋੜਾ ਕੀਤਾ ਜਾਵੇ, ਇਤਿਹਾਸਕ ਤੇ ਧਾਰਮਿਕ ਪੇਟਿੰਗਜ਼ ਮੁਹੱਈਆ ਕਰਵਾਈਆਂ ਜਾਣ, ਕਲਾ ਕੇਂਦਰ ਗੁਰਦਾਸਪੁਰ ਦੇ ਵਿਕਾਸ ਕਾਰਜਾਂ ਲਈ ਵਿੱਤੀ ਸਹਾਇਤਾ ਦਿੱਤੀ ਜਾਵੇ ਸਮੇਤ ਵੱਖ-ਵੱਖ ਮੰਗਾਂ ਸਾਹਮਣੇ ਰੱਖੀਆਂ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਬੈਂਸ ਨੇ ਕਿਹਾ ਕਿ ਉਹ ਸਮਾਰਕ ਦੀੇ ਹੋਰ ਬਿਹਤਰੀ ਅਤੇ ਵਿਕਾਸ ਲਈ ਕਮ ਕਰਨਗੇ ਅਤੇ ਉਨਾਂ ਇਸ ਸਬੰਧੀ ਇਕ ਵਿਸਥਾਰ ਵਿਚ ਪ੍ਰੋਪੋਜਲ ਤਿਆਰ ਕਰਨ ਲਈ ਕਿਹਾ।

ਇਸ ਤੋਂ ਪਹਿਲਾਂ ਸਵੇਰੇ 10 ਵਜੇ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾਵੇਗਾ, ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਤੇ ਪ੍ਰਮੁੱਖ ਹਸਤੀਆਂ ਨੂੰ ਸਨਮਾਨਤ ਕੀਤਾ ਗਿਆ। ਜਾਵੇਗਾ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦਾ ਸ਼ਹੀਦੀ ਸਮਾਰਕ ਛੋਟਾ ਘੱਲੂਘਾਰਾ ਵਿਖੇ ਪਹੁੰਚਣ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਉਪਰੰਤ ਉਨਾਂ ਵਲੋਂ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ ਗਿਆ ਤੇ ਵੀਡੀਓ ਗੈਲਰੀ ਵਿਚ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਵਲੋਂ ਛੋਟਾ ਘੱਲੂਘਾਰਾ ਸ਼ਹੀਦੀ ਦਾ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬੈਂਸ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਸਬੰਧੀ ਪੁਸਤਕ ਵੀ ਰਿਲੀਜ਼ ਕੀਤੀ ਗਈ।

ਇਸ ਮੌਕੇ ਡਾ. ਸਤਨਾਮ ਸਿੰਘ ਨਿੱਜਰ, ਡੀ.ਡੀ.ਪੀ.ਓ ਗੁਰਦਾਸਪੁਰ ਡਾ. ਸੰਦੀਪ ਮਲਹੋਤਰਾ, ਗੁਰਜੀਤ ਸਿੰਘ ਬੀਡੀਪੀਓ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਸਕੱਤਰ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਐਕਸੀਅਨ ਬਲਦੇਵ ਸਿੰਘ, ਐਕਸੀਅਨ ਰਜੇਸ਼ ਮੋਹਨ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣਾ ਵਿਭਾਗ, ਐਸ.ਡੀ.ਓ ਨਿਰਮਲ ਸਿੰਘ, ਲਵਜੀਤ ਸਿੰਘ, ਦਮਨਜੀਤ ਸਿੰਘ ਆਦਿ ਮੋਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਨਜੀਤ ਸਿੰਘ ਜੀ ਕੇ ਜਿਹੜੇ ਕੰਮ ਕਰ ਨਹੀਂ ਸਕੇ, ਉਹਨਾਂ ਦਾ ਸਿਹਰਾ ਲੈਣ ਤੋਂ ਬਾਜ਼ ਆਉਣ: ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗਿ੍ਰਫਤਾਰੀ ਦਾ...

ਦਿੱਲੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ‘ਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ...

ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਗ੍ਰਿਫਤਾਰ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ...

ਕਾਲਕਾ ਦੀ ਅਗਵਾਈ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ, ਸਿੱਖ ਯੂਨੀਵਰਸਿਟੀ ਸਮੇਤ ਵੱਖ ਵੱਖ ਮੁੱਦੇ ਚੁੱਕੇ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਦਿੱਲੀ ਦੇ ਨਵੇਂ ਉਪ ਰਾਜਪਾਲ...

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀ.ਕੇ.

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਜਥਾ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2022 - ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ...

ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...

‘ਸੰਗਰੇਜ਼ ਸਟੂਡੀਉ’ ਵੱਲੋਂ ਆਪਣੀ ਪਹਿਲੀ ਪੰਜਾਬੀ ਫ਼ਿਲਮ ‘ਕਮਲੇ’ ਦਾ ਐਲਾਨ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਨਿਭਾਉਣਗੇ ਮੁੱਖ ਕਿਰਦਾਰ

ਯੈੱਸ ਪੰਜਾਬ 1 ਜੂਨ, 2022 - ਸੰਘਰੇਜ਼ਾ ਸਟੂਡੀਓ ਨੇ ਆਪਣੇ ਪਹਿਲੇ ਪ੍ਰੋਜੈਕਟ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਸਟਾਰਰ ਪੰਜਾਬੀ ਫਿਲਮ 'ਕਮਲੇ' ਦਾ ਐਲਾਨ ਕੀਤਾ ਹੈ। ਫਿਲਮ ਦਾ ਨਿਰਮਾਣ ਰਾਜਬੀਰ ਸਿੰਘ ਗਿੱਲ, ਗੁਰਮੀਤ ਦਮਨ, ਸੋਨੂੰ ਕੁੰਤਲ ਅਤੇ...
- Advertisement -spot_img

ਸੋਸ਼ਲ ਮੀਡੀਆ

20,371FansLike
51,891FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!