Saturday, December 2, 2023

ਵਾਹਿਗੁਰੂ

spot_img

ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਅਕਤੂਬਰ, 2023:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕਰਨ ਦਾ ਇੱਕ ਨਵੇਕਲਾ ਉਪਰਾਲਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ ਸੂਬੇ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਹਰ ਜਿਲ੍ਹਾ ਪੱਧਰ ਤੇ ਸਿਹਤ ਕੈਪ ਲਗਾਏ ਜਾਣਗੇ, ਜਿਥੇ ਬਜ਼ੁਰਗਾਂ ਨੂੰ ਪੂਰੀ ਜਰੀਏਟ੍ਰਿਕ (ਬੁਢਾਪੇ ਨਾਲ ਸਬੰਧਿਤ ਬਿਮਾਰੀਆਂ) ਜਾਂਚ, ਈ.ਐਨ.ਟੀ (ਕੰਨ ਨੱਕ ਗਲਾ) ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।

ਡਾ. ਬਲਜੀਤ ਕੌਰ ਨੇ ਲੋੜਵੰਦ ਬਜ਼ੁਰਗਾਂ ਨੂੰ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਵਿੱਚ ਕ੍ਰਮਵਾਰ 3 ਅਕਤੂਬਰ ਨੂੰ ਫਰੀਦਕੋਟ, 5 ਅਕਤੂਬਰ ਨੂੰ ਮੋਗਾ, 9 ਅਕਤੂਬਰ ਨੂੰ ਲੁਧਿਆਣਾ, 11 ਅਕਤੂਬਰ ਨੂੰ ਮੁਕਤਸਰ ਸਾਹਿਬ, 13 ਅਕਤੂਬਰ ਨੂੰ ਫਿਰੋਜਪੁਰ, 16 ਅਕਤੂਬਰ ਨੂੰ ਫਾਜ਼ਿਲਕਾ, 18 ਅਕਤੂਬਰ ਨੂੰ ਬਠਿੰਡਾ, 20 ਅਕਤੂਬਰ ਨੂੰ ਮਾਨਸਾ, 23 ਅਕਤੂਬਰ ਨੂੰ ਸੰਗਰੂਰ, 25 ਅਕਤੂਬਰ ਨੂੰ ਮਾਲੇਰਕੋਟਲਾ, 27 ਅਕਤੂਬਰ ਨੂੰ ਬਰਨਾਲਾ, 30 ਅਕਤੂਬਰ ਨੂੰ ਪਠਾਨਕੋਟ, 1 ਨਵੰਬਰ ਨੂੰ ਗੁਰਦਾਸਪੁਰ,3 ਨਵੰਬਰ ਅਮ੍ਰਿੰਤਸਰ, 6 ਨਵੰਬਰ ਤਰਨਤਾਰਨ, 8 ਨਵੰਬਰ ਨੂੰ ਜਲੰਧਰ, 10 ਨਵੰਬਰ ਨੂੰ ਐਸ.ਬੀ.ਐਸ ਨਗਰ, 13 ਨਵੰਬਰ ਨੂੰ ਹੁਸ਼ਿਆਰਪੁਰ , 15 ਨਵੰਬਰ ਨੁੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ ਨਗਰ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,227FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!