Wednesday, March 29, 2023

ਵਾਹਿਗੁਰੂ

spot_img

spot_img
spot_img

ਪੰਜਾਬ ਸਰਕਾਰ ਹਸਪਤਾਲਾਂ ‘ਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ‘ਸਿੱਖਣ ਦੇ ਨਾਲ ਕਮਾਓ’ ਪ੍ਰੋਗਰਾਮ ਦੀ ਕਰੇਗੀ ਸ਼ੁਰੂਆਤ: ਡਾ. ਬਲਬੀਰ ਸਿੰਘ

- Advertisement -

ਯੈੱਸ ਪੰਜਾਬ
ਲੁਧਿਆਣਾ, 18 ਮਾਰਚ, 2023:
ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਕਿਹਾ ਗਿਆ ਕਿ ਸਰਕਾਰ ਵੱਲੋਂ ਜਲਦ ਹੀ ਇੱਕ ਨਵਾਂ ਪ੍ਰੋਗਰਾਮ ‘ਸਿੱਖਣ ਦੇ ਨਾਲ ਕਮਾਓ’ ਸ਼ੁਰੂ ਕੀਤਾ ਜਾਵੇਗਾ ਜਿਸਦੇ ਤਹਿਤ ਐਮ.ਬੀ.ਬੀ.ਐਸ. ਪਾਸ ਵਿਦਿਆਰਥੀ ਸਿਹਤ ਸੰਸਥਾਵਾਂ ਵਿੱਚ ਤਾਇਨਾਤ ਕੀਤੇ ਜਾਣਗੇ ਜਿਨ੍ਹਾਂ ਨੂੰ ਹਸਪਤਾਲ ਵਿੱਚ ਪ੍ਰੈਕਟਿਸ ਕਰਨ ਦੇ ਨਾਲ-ਨਾਲ ਚੰਗੀਆਂ ਤਨਖ਼ਾਹਾਂ ਵੀ ਦਿੱਤੀਆਂ ਜਾਣਗੀਆਂ।

ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਸਵੀਕਾਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਐਮ.ਬੀ.ਬੀ.ਐਸ. ਪਾਸ ਵਿਦਿਆਰਥੀਆਂ ਨੂੰ 70000 ਰੁਪਏ ਮਹੀਨਾ ਤਨਖ਼ਾਹ ਤੋਂ ਇਲਾਵਾ ਰਿਹਾਇਸ਼ ਅਤੇ ਹੋਰ ਸਹੂਲਤਾਂ ਸਰਕਾਰ ਵੱਲੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਵਿੱਚ ਸੈਕੰਡਰੀ ਸਿਹਤ ਸੇਵਾਵਾਂ ਨੂੰ ਵਧਾਉਣ ਲਈ ਇੱਕ ਕ੍ਰਾਂਤੀਕਾਰੀ ਸੰਕਲਪ ਹੈ ਜਿਸਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਐਮ.ਬੀ.ਬੀ.ਐਸ. ਪਾਸ ਨੌਜਵਾਨਾਂ ਨੂੰ ਆਨਲਾਈਨ ਮਾਧਿਅਮ ਰਾਹੀਂ ਮੈਡੀਕਲ ਕਾਲਜਾਂ ਦੇ ਸਾਡੇ ਅਧਿਆਪਕਾਂ ਰਾਹੀਂ ਡਿਊਟੀ ਦੌਰਾਨ ਪ੍ਰੈਕਟੀਕਲ ਅਤੇ ਥਿਊਰੈਟੀਕਲ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਪਰ ਸਪੈਸ਼ਲਿਸਟਾਂ ਦੀਆਂ ਤਨਖਾਹਾਂ ਵਿੱਚ ਵੀ ਸੋਧ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਡਾਕਟਰ ਸਰਕਾਰੀ ਸੇਵਾਵਾਂ ਵਿੱਚ ਸ਼ਾਮਲ ਹੋ ਸਕਣ।

ਗਾਇਨੀਕੋਲੋਜਿਸਟਸ ਅਤੇ ਹੋਰ ਮਾਹਿਰਾਂ ਦੀ ਘਾਟ ਨਾਲ ਨਜਿੱਠਣ ਲਈ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਸਰਜਰੀ-ਅਧਾਰਤ ਪ੍ਰਕਿਰਿਆਵਾਂ ਲਈ ਸਥਾਨਕ ਪ੍ਰਾਈਵੇਟ ਉੱਚ ਯੋਗਤਾ ਪ੍ਰਾਪਤ ਡਾਕਟਰਾਂ ਨੂੰ ਨਿਯੁਕਤ ਕਰਨ ਲਈ ਇੱਕ ਨੀਤੀ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੇ ਸਹਿਯੋਗ ਨਾਲ ਮਿਆਰੀ ਇਲਾਜ ਦੇਣ ਲਈ ਜਲਦ ਹੀ ਜ਼ਿਲ੍ਹਾ ਰੈਜ਼ੀਡੈਂਸੀ ਪ੍ਰੋਗਰਾਮ ਵੀ ਸ਼ੁਰੂ ਕਰੇਗੀ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਹਾਲ ਹੀ ਬਜਟ ਵਿੱਚ ਵੀ ਚੋਖਾ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਿਹਤ ਖੇਤਰ ਨੂੰ ਹੁਲਾਰਾ ਦੇਣ ਲਈ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 504 ਆਮ ਆਦਮੀ ਕਲੀਨਿਕਾਂ ਦੇ ਸਫਲ ਸੰਚਾਲਨ ਦੇ ਨਾਲ, ਜਲਦ ਹੀ 142 ਹੋਰ ਕਲੀਨਿਕ ਖੋਲ੍ਹੇ ਜਾਣੇ ਹਨ। ਉਨ੍ਹਾਂ ਕਿਹਾ ਕਿ ਵੈਲਨੈਸ ਸੈਂਟਰ ਪਹਿਲਾਂ ਹੀ ਕੰਮ ਕਰ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ ਜਿੱਥੇ 80 ਵੱਖ-ਵੱਖ ਦਵਾਈਆਂ ਅਤੇ 41 ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਵਿੱਚ 30 ਨਵੇਂ ਆਮ ਆਦਮੀ ਕਲੀਨਿਕ ਅਤੇ 110 ‘ਸੀ.ਐਮ. ਕੀ ਯੋਗਸ਼ਾਲਾ’ ਖੋਲ੍ਹੀਆਂ ਜਾਣਗੀਆਂ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਦਾ ਸਰਕਟ ਹਾਊਸ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰਨਾਂ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਮਦਨ ਲਾਲ ਬੱਗਾ, ਦਲਜੀਤ ਸਿੰਘ ਭੋਲਾ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਰਜਿੰਦਰਪਾਲ ਕੌਰ ਛੀਨਾ, ਹਰਦੀਪ ਸਿੰਘ ਮੁੰਡੀਆਂ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਤੋਂ ਇਲਾਵਾ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਸ ਦੌਰਾਨ ਕੈਬਨਿਟ ਮੰਤਰੀ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਨਸ਼ਾ ਛੁਡਾਊ ਕੇਂਦਰਾਂ, ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਅਤੇ ਹੋਰਾਂ ਸਮੇਤ ਵੱਖ-ਵੱਖ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਸਮੀਖਿਆ ਵੀ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਮਨੋਰੰਜਨ

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 24 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ "ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ" ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ...

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

ਯੈੱਸ ਪੰਜਾਬ ਮੁੰਬਈ, 23 ਮਾਰਚ, 2023: ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ...

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

ਯੈੱਸ ਪੰਜਾਬ ਚੰਡੀਗੜ੍ਹ, 23 ਮਾਰਚ, 2023: ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ "ਮਾਣ ਪੰਜਾਬੀ", ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ...

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

'Es Jahano Door Kitte-Chal Jindiye' is a tale of emotional bonding and relationship of Punjabi Diaspora ਯੈੱਸ ਪੰਜਾਬ ਹਰਜਿੰਦਰ ਸਿੰਘ ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ...

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 16 ਮਾਰਚ, 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ...
spot_img
spot_img

ਸੋਸ਼ਲ ਮੀਡੀਆ

52,337FansLike
51,887FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਕੀ ’ਕੱਲੇ ਥਾਣੇਦਾਰ ਨੇ ਹੀ ਭਜਾ ਦਿੱਤਾ ਗੈਂਗਸਟਰ ਦੀਪਕ ਟੀਨੂੰ? – ਐੱਚ.ਐੱਸ. ਬਾਵਾ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ ਗਿਆ ਹੈ। ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ...
error: Content is protected !!