spot_img
Saturday, June 15, 2024

ਵਾਹਿਗੁਰੂ

spot_img
spot_img

ਫ਼ਿਰੋਜ਼ਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ‘ਤੇ ਸਾਧਿਆ ਨਿਸ਼ਾਨਾ, ਰੋਡ ਸ਼ੋਅ ਕਰਕੇ ਕਾਕਾ ਬਰਾੜ ਲਈ ਕੀਤਾ ਪ੍ਰਚਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਫ਼ਿਰੋਜ਼ਪੁਰ, 26 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ‘ਆਪ’ਉਮੀਦਵਾਰਾਂ ਲਈ ਜ਼ੋਰਦਾਰ ਪ੍ਰਚਾਰ ਕੀਤਾ। ਉਨ੍ਹਾਂ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਤਿੰਨ ਵਿਸ਼ਾਲ ਜਨਤਕ ਰੈਲੀਆਂ ਨੂੰ ਸੰਬੋਧਨ ਕੀਤਾ ਅਤੇ ਫਿਰ ਸ਼ਾਮ ਨੂੰ ਫ਼ਿਰੋਜ਼ਪੁਰ ‘ਚ ‘ਆਪ’ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਰੋਡ ਸ਼ੋਅ ਕੀਤਾ।

ਰੋਡ ਸ਼ੋਅ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਸੱਤਾ ਬਦਲਣ ਲਈ ਤਿਆਰ ਹੋ ਜਾਓ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਇਸ ਲਈ ਭੱਜ ਗਏ, ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਉਨ੍ਹਾਂ ਦੀ ਬੁਰੀ ਤਰ੍ਹਾਂ ਹਾਰ ਹੋਣੀ ਹੈ। ਪਰ ਮੇਰੀ ਗੱਲ ਨੂੰ ਯਾਦ ਰੱਖਿਓ, ਹਰਸਿਮਰਤ ਕੌਰ ਬਾਦਲ ਵੀ ਬਠਿੰਡਾ ਤੋਂ ਹਾਰ ਰਹੇ ਹਨ। ਪੰਜਾਬ ਦੀ ਸਿਆਸਤ ਵਿੱਚ ਬਾਦਲ ਪਰਿਵਾਰ ਦਾ ਅੰਤ ਹੋਣ ਜਾ ਰਿਹਾ ਹੈ।

ਮਾਨ ਨੇ ਕਿਹਾ ਕਿ ਉਹ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਸਿਆਸਤ ਵਿੱਚ ਆਉਣ ਤੋਂ ਪਹਿਲਾਂ ਵੀ ਉਹ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਮਦਦ ਕਰਦੇ ਸਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਕੇਂਦਰ ਪੱਧਰ ’ਤੇ ਹੀ ਕੀਤਾ ਜਾ ਸਕਦਾ ਹੈ। ਇਸ ਲਈ ਜਗਦੀਪ ਸਿੰਘ ਕਾਕਾ ਬਰਾੜ ਨੂੰ ਆਪਣਾ ਐਮ.ਪੀ ਚੁਣੋ, ਉਹ ਤੁਹਾਡੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ, ਉਹ ਖ਼ੁਦ ਕਿਸਾਨ ਹਨ, ਹੋਰ ਕੋਈ ਤੁਹਾਡੇ ਦਰਦਾਂ ਨੂੰ ਨਹੀਂ ਸਮਝ ਸਕਦਾ। ਮਾਨ ਨੇ ਕਿਹਾ ਕਿ ਕਾਕਾ ਬਰਾੜ ਕੋਲ ਤਜਰਬਾ ਹੈ, ਉਹ ਤੁਹਾਡੇ ਫੰਡ ਲੈ ਕੇ ਆਉਣਗੇ ਅਤੇ ਤੁਹਾਡੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ।

ਭਗਵੰਤ ਮਾਨ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ‘ਤੇ ਚੁਟਕੀ ਲੈਂਦਿਆਂ ਆਪਣੀ ਮਸ਼ਹੂਰ ਕਿੱਕਲੀ 2.0 ਸੁਣਾਈ। ਮਾਨ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਕਾਲੀ ਦਲ ਵਿੱਚੋਂ ਕੱਢੇ ਜਾਣ ਬਾਰੇ ਕਿੱਕਲੀ ਵਿੱਚ ਨਵੀਆਂ ਲਾਈਨਾਂ ਜੋੜੀਆਂ – “ਹੈਗੇ ਅਸੀਂ ਰੱਜੇ ਪੂੱਜੇ, ਪਰ ਲੋਕ ਕਹਿੰਦੇ ਭੁੱਖੜ ਵੇ…ਕੱਲ੍ਹ ਪਾਰਟੀ ‘ਚੋਂ ਕੱਢਣਾ ਪੈ ਗਿਆ, ਜੁਆਕਾਂ ਦਾ ਫੁੱਫੜ ਵੇ…।”

ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ, ਅਸੀਂ 13-0 ਨਾਲ ਜਿੱਤ ਯਕੀਨੀ ਬਣਾਉਣ ਜਾ ਰਹੇ ਹਾਂ, ਤੁਹਾਡੀ ਵੋਟ ਅਤੇ ਸਮਰਥਨ ਬਹੁਤ ਜ਼ਰੂਰੀ

ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਫ਼ਿਰੋਜ਼ਪੁਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ, ਉਹ ਪੰਜਾਬ ‘ਚ ਆਪ ਦੀ 13-0 ਨਾਲ ਜਿੱਤ ਯਕੀਨੀ ਬਣਾਉਣਗੇ ੍ਟ ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਵੋਟ ਅਤੇ ਸਮਰਥਨ ਹੀ ਉਨ੍ਹਾਂ ਦੀ ਤਾਕਤ ਹੈ। ਉਨ੍ਹਾਂ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਸਮਰਥਨ ਬਹੁਤ ਜ਼ਰੂਰੀ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,029FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...