Friday, October 4, 2024
spot_img
spot_img
spot_img
spot_img
spot_img

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ

ਯੈੱਸ ਪੰਜਾਬ
ਚੰਡੀਗੜ੍ਹ, 3 ਅਕਤੂਬਰ, 2024

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਦੇ ਇਛੁੱਕ 600 ਅਧਿਆਪਕ ਵਲੋਂ ਆਨਲਾਈਨ ਅਪਲਾਈ ਕੀਤਾ ਸੀ । ਇਨ੍ਹਾਂ ਅਧਿਆਪਕਾਂ ਵਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ।

ਉਨ੍ਹਾਂ ਦੱਸਿਆ ਕਿ ਅਧਿਆਪਕ ਦੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਸੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ