Saturday, May 24, 2025
spot_img
spot_img
spot_img
spot_img

ਬਹੁਪੱਖੀ ਸ਼ਖ਼ਸੀਅਤ ਦੇ ਮਾਲਕ Powercom ਦੇ ਨਵੇਂ ਡਾਇਰੈਕਟਰ ਸੰਚਾਲਨ Er Inderpal Singh

ਯੈੱਸ ਪੰਜਾਬ
25 ਮਾਰਚ, 2025

ਮਨੁੱਖੀ ਸਮਾਜ ਵਿੱਚ ਕਈ ਅਜਿਹੀਆਂ ਆਕਰਸ਼ਕ ਸ਼ਖਸੀਅਤਾਂ ਹੁੰਦੀਆਂ ਹਨ ਜਿਨ੍ਹਾਂ ਦਾ ਮੁਕਾਬਲਾ ਅਸ਼ੀਂ ਇਤਰ ਦੇ ਵੱਡੇ ਸ਼ੋ-ਰੂਮ ਨਾਲ ਕਰ ਸਕਦੇ ਹਾਂ, ਉਨ੍ਹਾਂ ਦੀ ਸ਼ਖਸੀਅਤ ਵਿੱਚ ਅਜਿਹੇ ਬਹੁਪੱਖੀ ਗੁੱਣ ਹੁੰਦੇ ਹਨ, ਜਿਹੜੇ ਗ੍ਰਹਿਣ ਕਰਨੇ ਅਸੰਭਵ ,ਉਨ੍ਹਾਂ ਦੀ ਗਿਣਤੀ ਕਰਨੀ ਵੀ ਕਈ ਵਾਰ ਮੁਸ਼ਕਿਲ ਹੋ ਜਾਂਦੀ ਹੈ ਉਦਾਹਰਣ ਦੇ ਤੌਰ ਤੇ ਜਦੋਂ ਕਦੇ ਅਸੀਂ ਇਤਰ ਦੇ ਵੱਡੇ ਸ਼ੋ-ਰੂਮ ਵਿੱਚ ਜਾਂਦੇ ਭਾਵੇਂ ਅਸੀਂ ਇਤਰ ਦੇ ਵੱਡੇ ਸ਼ੋ-ਰੂਮ ਤੋਂ ਕੁਝ ਖਰੀਦ ਕਰੀਏ ਜਾਂ ਨਾ ਪਰ ਸਾਨੂੰ ਇਤਰ ਦੇ ਸ਼ੋ-ਰੂਮ ਤੋਂ ਬਾਹਰ ਆ ਕੇ ਇਤਰ ਦੀ ਮਹਿਕ ਜ਼ਰੂਰ ਮਹਿਸੂਸ ਹੁੰਦੀ ਹੈ।

ਇਹ ਗੱਲ Punjab ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਇੱਕ ਇੰਜੀਨੀਅਰ ਇੰਜ: Inderpal Singh ਤੇ ਪੂਰੀ ਢੁੱਕਦੀ ਹੈ , ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ 2 ਸਾਲਾਂ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਸੰਚਾਲਨ ਨਿਯੁਕਤ ਕੀਤਾ ਹੈ।

ਇੰਜੀਨੀਅਰ Inderpal Singh ਦਾ ਜਨਮ ਗੁਰੂ ਕੀ ਨਗਰੀ ਸ਼੍ਰੀ ਅੰਮ੍ਰਿਤਸਰ ਵਿੱਚ 22 ਜੁਲਾਈ 1967 ਨੂੰ ਪਿਤਾ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਮਾਤਾ ਸ਼੍ਰੀ ਮਤੀ ਸੁਰਜੀਤ ਕੌਰ ਜੀ ਦੇ ਘਰ ਹੋਇਆ । ਉਨ੍ਹਾਂ ਆਪਣੀ ਮੈਟਿਕ ਪੱਧਰ ਦੀ ਪੜ੍ਹਾਈ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਅੰਮ੍ਰਿਤਸਰ ਅਤੇ ਪ੍ਰੀ-ਇੰਜੀਨੀਅਰਿੰਗ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਹਾਸਲ ਕੀਤੀ। ਉਹਨਾਂ ਨੇ ਇਲੈਕਟ੍ਰੀਕਲ ਵਿੱਚ ਇੰਜੀਨੀਅਰਿੰਗ (ਆਨਰਜ ਨਾਲ) ਗੁਰੂ ਨਾਨਕ ਇੰਜਨੀਅਰਿੰਗ ਕਾਲਜ, ਲੁਧਿਆਣਾ ਤੋਂ ਕੀਤ।

ਉਨ੍ਹਾਂ ਨੇ ਸੰਨ 1991 ਵਿੱਚ Punjab ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲਾਂ ਪੰਜਾਬ ਸਟੇਟ ਇਲੈਕਟੀਸਿਟੀ ਬੋਰਡ ਵਿੱਚ ਬਤੌਰ ਏ.ਈ. ਵੱਜੋਂ ਪੰਜਾਬ ਦੇ ਬਿਜਲੀ ਖਪਤਕਾਰਾ ਤੇ ਆਮ ਨਾਗਰਿਕਾਂ ਨੂੰ ਸਮਰਪਿਤ ਅਦਾਰੇ ਵਿੱਚ ਆਪਣੀ ਸੇਵਾ ਸ਼ੁਰੂ ਕੀਤੀ ਅਤੇ 35 ਸਾਲਾਂ ਦੇ ਲੰਮੇ ਸਮੇਂ ਸਰਵਿਸ ਅਰਸੇ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵੱਖ ਵੱਖ ਮਹੱਤਵਪੂਰਨ ਵਿੰਗਾਂ ਜਿਨ੍ਹਾਂ ਵਿੱਚ ਵਿਸ਼ੇਸ਼ ਕਰਕੇ ਸੰਚਾਲਣ ਇਨਫੋਰਸਮੈਂਟ ਅਤੇ ਵਣਜ ਵਿੱਚ ਸਮੇਂ ਸਮੇਂ ਤੇ ਵੱਖ-ਵੱਖ ਅਹੁਦਿਆ ਤੇ ਸੇਵਾਵਾਂ ਨਿਭਾਉਂਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਡੇਰੇ ਹਿੱਤਾਂ ਦਾ ਧਿਆਨ ਰੱਖਦਿਆ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪ੍ਰਤੀਬਿੰਬ ਨੂੰ ਹੋਰ ਉੱਚਾ ਚੁੱਕਣ ਲਈ ਹਮੇਸ਼ਾ ਮਹੱਤਵਪੂਰਨ ਯੋਗਦਾਨ ਪਾਇਆ।

ਉਨ੍ਹਾਂ ਨੇ ਬਤੌਰ ਉਪ ਮੁੱਖ ਇੰਜੀਨੀਅਰ ਸੰਚਾਲਨ ਸਰਕਲ ਕਪੂਰਥਲਾ ਸੇਵਾ ਨਿਭਾਉਂਦੇ ਹੋਏ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਜਸ਼ਨਾਂ ਦੌਰਾਨ 24 ਘੰਟੇ ਨਿਰਵਿਘਨ ਤੇ ਪਾਏਦਾਰ ਬਿਜਲੀ ਸਪਲਾਈ ਲਈ ਕੰਮ ਕੀਤਾ।

ਉਨ੍ਹਾਂ ਨੂੰ ਮਾਰਚ 2023 ਵਿੱਚ ਬਤੌਰ ਮੁੱਖ ਇੰਜੀਨੀਅਰ ਹਾਈਡਲ ਵਜੋਂ ਤਰੱਕੀ ਮਿਲੀ। ਉਨ੍ਹਾਂ ਨੇ ਪਾਵਰਕਾਮ ਵਿੱਚ ਬਤੌਰ ਮੁੱਖ ਇੰਜੀਨੀਅਰ ਸੰਚਾਲਨ ਕੇਂਦਰੀ ਜੋਨ, ਮੁੱਖ ਇੰਜੀਨੀਅਰ ਇਨਫੋਰਸਮੈਂਟ ਵਿਚ ਸੇਵਾਵਾਂ ਨਿਭਾਈਆਂ ਅਤੇ ਪੰਜਾਬ ਵਿਚੋਂ ਬਿਜਲੀ ਚੋਰੀ ਨੂੰ ਰੋਕਣ ਲਈ ਜ਼ਬਰਦਸਤ ਮੁਹਿੰਮ ਚਲਾਈਆਂ।

ਲੇਖਕ ਦਾ ਇੰਜ਼ ਇੰਦਰਪਾਲ ਸਿੰਘ ਨਾਲ ਨਿਜੀ ਪਧਰ ਤੇ ਸੰਨ 2010 ਤੋਂ ਸੰਪਰਕ ਵਿੱਚ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਦੇ ਇਤਿਹਾਸ ਅਤੇ ਪ੍ਰਾਪਤੀਆਂ ਸਬੰਧੀ ਪ੍ਰਕਾਸ਼ਿਤ ਕਾਫੀ ਟੇਬਲ ਬੁੱਕ ਵਿੱਚ ਐਡੀਟੋਰੀਅਲ  ਪ੍ਰਬੰਧਕਾਂ ਵਿੱਚ ਲੇਖਕ ਅਤੇ ਇੰਜ਼ ਇੰਦਰਪਾਲ ਸਿੰਘ ਨਾਲ ਬਹੁਤ ਸਮਾਂ ਇਕਠੇ ਕੰਮ‌ ਕਰਨ ਦਾ ਮੌਕਾ ਮਿਲਿਆ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬਤੌਰ ਡਾਇਰੈਕਟਰ ਸੰਚਾਲਨ ਨਿਯੁਕਤੀ ਲਈ ਇੰਜ਼ ਇੰਦਰਪਾਲ ਸਿੰਘ ਨੇ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਦਾ ਤਹਿ  ਦਿਲੋਂ ਧੰਨਵਾਦ ਕੀਤਾ ਹੈ ਅਤੇ ਪੰਜਾਬ ਦੇ ਸਾਰੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਅਤੇ ਪਾਏਦਾਰ ਬਿਜਲੀ ਮੁਹਈਆ ਕਰਵਾਉਣ ਹਮੇਸ਼ਾ ਯਤਨਸ਼ੀਲ ਅਤੇ ਸਿਰ ਤੋੜ ਯਤਨ ਜਾਰੀ ਰੱਖਣਗੇ।

Manmohan Singh PSPCL

ਇੰਜ: ਇੰਦਰਪਾਲ ਸਿੰਘ ਇੱਕ ਪੇਸ਼ਵਾਰ ਇੰਜੀਨੀਅਰ ਹੋਣ ਦੇ ਨਾਲ ਨਾਲ ਰੰਗਮੰਚ ਦੇ ਵੀ ਇੱਕ ਕਲਾਕਾਰ ਹਨ । ਉਹ ਟੀ.ਵੀ.ਕੇਂਦਰ ਦੂਰਦਰਸ਼ਨ ਜਲੰਧਰ ਦੇ ਕਲਾਕਾਰਾਂ ਦੀ ਪ੍ਰਵਾਨਤ ਸੂਚੀ ਵਿੱਚ ਸ਼ਾਮਲ ਹਨ । ਪੰਜਾਬੀ ਦੇ ਕਈ ਪ੍ਰਸਿੱਧ ਸੀਰੀਅਲਾਂ ਵਿੱਚ ਉਨ੍ਹਾਂ ਦੀ ਪੇਸ਼ਕਾਰੀ ਰੰਗਮੰਚ ਦੇ ਸੰਸਾਰ ਭਰ ਵਿੱਚ ਪ੍ਰਸਿੱਧ ਕਲਾਕਾਰ ਸਵਰਗੀ ਸ੍ਰੀ ਜਸਪਾਲ ਭੱਟੀ ਦੀ ਕਲਾ ਨਾਲ ਸੁਮੇਲ ਖਾਊਦੇ ਵੱਖ-ਵੱਖ ਰੰਗਾਂ ਵੇਖੇ ਜਾ ਸਕਦੇ ਹਨ।

ਇਸ ਤੋਂ ਇਲਾਵਾ  ਇੰਜ: ਇੰਦਰਪਾਲ ਸਿੰਘ ਨੇ ਕਈ ਮਨੁੱਖਤਾ ਦੀ ਭਲਾਈ ਕਈ ਵਾਰ ਖੂਨਦਾਨ ਵੀ ਕੀਤਾ । ਉਨ੍ਹਾਂ ਨੂੰ ਸਮੇਂ ਸਮੇਂ ਤੇ ਸਰਕਾਰੀ ਅਤੇ ਸਮਾਜਿਕ ਭਲਾਈ ਦੇ ਕੰਮਾਂ ਲਈ ਸਨਮਾਨਿਆ ਗਿਆ ਹੈ ਉਹਨਾਂ ਦੇ ਪਿਤਾ ਗੁਰਪ੍ਰੀਤ ਸਿੰਘ ਇੱਕ ਪੀ.ਸੀ.ਐਸ ਅਫਸਰ ਅਤੇ ਮਾਤਾ ਸੁਰਜੀਤ ਕੌਰ ਇੱਕ ਸਕੂਲ ਲੈਕਚਰਾਰ ਸਨ।

ਉਨ੍ਹਾਂ ਦੀ ਪਤਨੀ ਤੇ ਹਮਸਫਰ ਬਲਜੀਤ ਕੌਰ ਇੱਕ ਸਰਕਾਰੀ ਅਧਿਆਪਕ ਹਨ ਅਤੇ ਜਲੰਧਰ ਵਿੱਖੇ ਸੇਵਾ ਨਿਭਾਅ ਰਹੇ ਹਨ । ਉਨਹਾਂ ਦੀ ਬੇਟੀ ਡਾਕਟਰ ਅੰਨੂਰੀਤ ਐਮ.ਬੀ.ਬੀ.ਐਸ.ਕਰਨ ਉਪਰੰਤ ਅਮਰੀਕਾ ਵਿਖੇ ਉਚੇਰੀ ਵਿੱਦਿਆ ਪ੍ਰਾਪਤ ਕਰ ਰਹੀ ਹੈ ਜਦੋਂ ਬੇਟਾ ਗੁਰਨੂਰ ਸਿੰਘ ਥਾਪਰ ਕਾਲਜ, ਪਟਿਆਲਾ ਤੋਂ ਕੰਪਿਊਟਰ ਇੰਜਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਉਪਰੰਤ ਪੂਨੇ ਵਿਖੇ ਇਕ ਕੰਪਨੀ ਵਿਚ ਕੰਮ ਕਰ ਰਿਹਾ ਹੈ।

ਮਨਮੋਹਨ ਸਿੰਘ
ਉਪ ਸਕੱਤਰ ਲੋਕ ਸੰਪਰਕ (ਸੇਵਾ ਮੁਕਤ),
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ
ਫੋਨ 8437725172

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,519FansLike
111,764FollowersFollow

ਸਿੱਖ ਜਗ਼ਤ

ਮਨੋਰੰਜਨ

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

ਖ਼ੇਡ ਖ਼ਬਰ

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...
spot_img
spot_img