Sunday, December 4, 2022

ਵਾਹਿਗੁਰੂ

spot_img


ਬਾਲ ਵਿਆਹ ਦੇ ਮੁੱਦੇ ‘ਤੇ ਕਰਵਾਇਆ ਸੂਬਾ ਪੱਧਰੀ ਸਮਾਗਮ

ਯੈੱਸ ਪੰਜਾਬ
ਚੰਡੀਗੜ੍ਹ, 28 ਸਤੰਬਰ, 2022 –
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਲਾਸ਼ ਸਤਿਆਰਥੀ ਚਿਲਡਰਨ ਫਾਊਂਡੇਸ਼ਨ (ਕੇਐਸਸੀਐਫ), ਨਵੀਂ ਦਿੱਲੀ ਦੇ ਸਹਿਯੋਗ ਨਾਲ ਬਾਲ ਵਿਆਹ ਦੇ ਮੁੱਦੇ ‘ਤੇ ਸੂਬਾ ਪੱਧਰੀ ਸਲਾਹਕਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਬਾਲ ਕਾਰਕੁਨ ਰੀਤਾ ਰਾਣੀ ਨੇ ਚਾਈਲਡ ਲਾਈਨ 1098 ਦੀ ਮਦਦ ਨਾਲ ਬਾਲ ਵਿਆਹ ਤੋਂ ਬਚਣ ਦਾ ਆਪਣਾ ਉਤਸ਼ਾਹਜਨਕ ਤਜਰਬਾ ਸਾਂਝਾ ਕੀਤਾ। ਉਸਨੇ 16 ਸਾਲ ਦੀ ਛੋਟੀ ਉਮਰ ਵਿੱਚ ਆਪਣਾ ਵਿਆਹ ਹੋਣ ਤੋਂ ਰੋਕਿਆ।

ਹਾਲਾਂਕਿ ਉਸਦੇ ਮਾਤਾ-ਪਿਤਾ ਇਸ ਤੋਂ ਨਾਖੁਸ਼ ਸਨ ਅਤੇ ਉਸਦੀ ਪੜ੍ਹਾਈ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਸਮੇਂ ਬਹੁਤ ਸਾਰੀਆਂ ਐਨ.ਜੀ.ਓਜ਼ ਅਤੇ ਸਮਾਜਿਕ ਕਾਰਕੁਨ ਉਸ ਦੀ ਸਿੱਖਿਆ ਦੇ ਸਮਰਥਨ ਲਈ ਅੱਗੇ ਆਏ। ਮੌਜੂਦਾ ਸਮੇਂ ਉਹ ਲਾਅ ਦੀ ਪੜ੍ਹਾਈ ਕਰ ਰਹੀ ਹੈ ਅਤੇ ਬਾਲ ਵਿਆਹ ਵਿਰੁੱਧ ਜਾਗਰੂਕਤਾ ਫੈਲਾ ਰਹੀ ਹੈ।

ਇਹ ਸਮਾਗਮ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਕੀਤਾ ਗਿਆ , ਜਿਸ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ (ਡੀ.ਸੀ.ਪੀ.ਓ.), ਬਾਲ ਭਲਾਈ ਕਮੇਟੀ (ਸੀਡਬਲਿਊਸੀ), ਸਪੈਸ਼ਲ ਜੁਵੇਨਾਈਲ ਪੁਲਿਸ ਯੂਨਿਟ (ਐਸਜੇਪੀਯੂਜ਼) ਨੋਡਲ ਅਫ਼ਸਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ( ਸੀਡੀਪੀਓਜ਼), ਚਾਈਲਡ ਕੇਅਰ ਇੰਸਟੀਚਿਊਸ਼ਨਜ਼ (ਸੀਸੀਆਈਜ਼) ਦੇ ਸੁਪਰਡੈਂਟ, ਐਨਜੀਓਜ਼ ਦੇ ਨੁਮਾਇੰਦੇ, ਸਿਹਤ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਅਤੇ ਬਾਲ ਵਿਆਹ ਤੋਂ ਬਚਣ ਵਾਲੀ ਬਾਲ ਕਾਰਕੁਨ ਨੇ ਹਿੱਸਾ ਲਿਆ। ਇਸ ਮੌਕੇ ਮੌਜੂਦ ਸਾਰੇ ਭਾਈਵਾਲਾਂ ਨੇ ਇਸ ਸਮਾਗਮ ਵਿੱਚ ਸਰਗਰਮੀ ਨਾਲ ਭਾਗ ਲੈਂਦਿਆਂ ਆਪਣੇ ਤਜਰਬੇ ਸਾਂਝੇ ਕੀਤੇ ।

ਇਸ ਮੌਕੇ ਬੋਲਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਗੁਰਪ੍ਰੀਤ ਦਿਓ ਨੇ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਭਾਈਵਾਲਾਂ ਨੂੰ ਉਸਾਰੂ ਤਾਲਮੇਲ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਪਲੇਟਫਾਰਮ ਚੁਣੌਤੀਆਂ ‘ਤੇ ਵਿਚਾਰ ਕਰਨ, ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਸਲਿਊਸ਼ਨ ਡਾਇਲੌਗ ਦੀ ਸਹੂਲਤ ਪ੍ਰਦਾਨ ਵਿੱਚ ਸਹਾਈ ਹੁੰਦੇ ਹਨ।

ਸਮਾਗਮ ਦਾ ਉਦਘਾਟਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕੀਤਾ । ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਆਪਣੀਆਂ ਵੱਡੀਆਂ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਨ ਅਤੇ ਇਸ ਸਮਾਜਿਕ ਬੁਰਾਈ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੋਣ ਲਈ ਪ੍ਰੇਰਿਤ ਕੀਤਾ ਜੋ ਨਾ ਸਿਰਫ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ ਬਲਕਿ ਛੋਟੇ ਬੱਚਿਆਂ (ਲੜਕੇ ਅਤੇ ਲੜਕੀਆਂ ਦੋਵਾਂ) ਦੇ ਵਿਕਾਸ ਨੂੰ ਵੀ ਪ੍ਰਭਾਵਿਤ ਕਰਦੀ ਹੈ। ਡਾਇਰੈਕਟਰ ਨੇ ਦੱਸਿਆ ਕਿ ਵਿਭਾਗ ਨੇ ਕੋਵਿਡ-19 ਦੇ ਔਖੇ ਸਮੇਂ ਦੌਰਾਨ ਪੰਜਾਬ ਵਿੱਚ 32 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਹੈ।

ਮੈਂਬਰ ਸਕੱਤਰ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਬਾਲ ਵਿਆਹ ਰੋਕੂ ਐਕਟ (ਪੀ.ਸੀ.ਐਮ.ਏ.), 2006 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਬਾਰੇ ਐਕਟ, 2012 ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਬੰਧਤ ਧਿਰਾਂ ਨੂੰ ਇਸ ਬੁਰਾਈ ਨੂੰ ਜੜ੍ਹੋਂ ਪੁੱਟਣ ਲਈ ਸਰਗਰਮੀ ਨਾਲ ਕੰਮ ਕਰਨ ਅਤੇ ਉਨ੍ਹਾਂ ਤੋਂ ਕਾਨੂੰਨੀ ਸਹਾਇਤਾ ਲੈਣ ਲਈ ਕਿਹਾ।

ਕਾਰਜਕਾਰੀ ਡਾਇਰੈਕਟਰ ਕੇ.ਐਸ.ਸੀ.ਐਫ. ਸ਼੍ਰੀਮਤੀ ਜੋਤੀ ਮਾਥੁਰ ਨੇ ਬਾਲ ਵਿਆਹ ਸਮੇਤ ਬਾਲ ਸ਼ੋਸ਼ਣ ਵਿਰੁੱਧ ਲੜਾਈ ਵਿੱਚ ਆਪਣੇ ਅਨੁਭਵ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਲਾਹ-ਮਸ਼ਵਰੇ ਨਾਲ ਸਬੰਧਤ ਧਿਰਾਂ ਨੂੰ ਬਾਲ ਵਿਆਹ ਵਿਰੁੱਧ ਆਪਣੀ ਲੜਾਈ ਤੇਜ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਜੋ ਇਸ ਬੁਰਾਈ ਨੂੰ ਖਤਮ ਕਰਨ ਲਈ ਪ੍ਰਭਾਵੀ ਸਿੱਧ ਹੋਵੇਗਾ।

ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਰੋਪੜ ਅਸ਼ੀਸ਼ ਬਾਂਸਲ ਨੇ ਪੈਨਲ ਚਰਚਾ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਬਾਲ ਵਿਆਹ ਇੱਕ ਸਜ਼ਾਯੋਗ ਅਪਰਾਧ ਹੈ ਅਤੇ ਸਾਰਿਆਂ ਨੂੰ ਬਾਲ ਵਿਆਹ ਦੇ ਕਾਰਨਾਂ ਨੂੰ ਖਤਮ ਕਰਨ ਅਤੇ ਬਾਲ ਵਿਆਹ ਤੋਂ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,919FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!