Thursday, January 20, 2022

ਵਾਹਿਗੁਰੂ

spot_img








ਬਿਹਤਰ ਕਾਰਗੁਜ਼ਾਰੀ ਕਰਨ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਹੁਸ਼ਿਆਰ ਬੱਚਿਆਂ ਲਈ ਬਣੇ 10 ਮੈਰੀਟੋਰੀਅਸ ਸਕੂਲ ਵੀ ਨਹੀਂ ਸੰਭਾਲ ਸਕੀ: ਕੁਲਤਾਰ ਸਿੰਘ ਸੰਧਵਾਂ

ਦੀਪਕ ਗਰਗ
ਕੋਟਕਪੂਰਾ, 29 ਨਵੰਬਰ, 2021 –
ਸਿੱਖਿਆ ਦੇ ਖੇਤਰ ਚ ਵੱਡੇ ਵੱਡੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਹੁਸ਼ਿਆਰ ਬੱਚਿਆਂ ਨੂੰ ਬੁਲੰਦੀਆਂ ਤੇ ਲਿਜਾਣ ਵਾਲੇ 10 ਮੈਰੀਟੋਰੀਅਸ ਸਕੂਲਾਂ ਨੂੰ ਸੰਭਾਲਣ ਚ ਵੀ ਫੇਲ ਸਾਬਤ ਹੋ ਰਹੀ ਹੈ।

ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਦੀ ਚੁਣੌਤੀ ਕਬੂਲ ਕਰਕੇ ਜਾਰੀ ਕੀਤੀ ਦਿੱਲੀ ਦੇ 250 ਬੈਸਟ ਸਰਕਾਰੀ ਸਕੂਲਾਂ ਦੀ ਲਿਸਟ ਸਬੰਧੀ ਗੱਲ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਬੈਸਟ ਸਕੂਲਾਂ ਦੀ ਲਿਸਟ ਜਾਰੀ ਕਰਨ ਦੀ ਚਣੌਤੀ ਕਬੂਲ ਕਰਨ ਲਈ ਆਖਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਕੋਟਕਪੂਰਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹ ਰਹੇ ਗ਼ਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਨੂੰ 11ਵੀਂ ਅਤੇ 12 ਵੀਂ ਜਮਾਤ ਦੀ ਮੈਡੀਕਲ/ ਨਾਨ ਮੈਡੀਕਲ/ ਕਾਮਰਸ ਵਿਸ਼ਿਆਂ ਦੀ ਪੜ੍ਹਾਈ ਬਿਲਕੁੱਲ ਮੁਫ਼ਤ ਦੇਣ ਅਤੇ ਨਾਲ ਹੀ ਇਹਨਾਂ ਆਮ ਘਰਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਿਵੇਂ JEE/NEET/CA/NDA/ MBBS ਆਦਿ ਦੀ ਤਿਆਰੀ ਕਰਵਾਉਣ ਲਈ ਪੰਜਾਬ ਚ 10 ਮੈਰੀਟੋਰੀਅਸ ਸਕੂਲ ਬਣਾਏ ਗਏ ਸਨ।

ਇਹਨਾਂ ਸਕੂਲਾਂ ਚ ਵਿਦਿਆਰਥੀਆਂ ਦੀ ਚੋਣ 10ਵੀਂ ਜਮਾਤ ਦੇ ਨੰਬਰਾਂ ਅਤੇ ਉਸ ਤੋਂ ਬਾਅਦ ਇੱਕ ਟੈਸਟ ਦੇ ਆਧਾਰ ਤੇ ਕੀਤੀ ਜਾਂਦੀ ਹੈ,ਅਜਿਹੇ ਹੁਸ਼ਿਆਰ ਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਅਧਿਆਪਕਾਂ ਦੀ ਚੋਣ ਵੀ ਬਹੁਤ ਅਸਾਧਾਰਨ ਤਰੀਕੇ ਨਾਲ ਕੀਤੀ ਜਾਂਦੀ ਹੈ,ਪਰ ਪੰਜਾਬ ਸਰਕਾਰ ਕੇਵਲ ਕੰਧਾਂ ਤੇ ਰੰਗ ਕਰਵਾ ਕੇ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਭਰਮ ਪਾਲ ਰਹੀ ਹੈ।

ਜਿਸਦਾ ਨਤੀਜਾ ਇਹ ਹੈ ਕਿ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਬਣਾਉਣ ਵਾਲੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ਤੋਂ ਘਰ ਬਿਠਾਇਆ ਹੋਇਆ ਹੈ ਅਤੇ ਉਕਤ ਸਕੂਲਾਂ ਨੂੰ ਦੋ ਸਾਲਾਂ ਤੋਂ ਪਹਿਲਾਂ ਕੋਵਿਡ ਅਤੇ ਹੁਣ ਡੇਂਗੂ ਸੈਂਟਰ ਬਣਾ ਰੱਖਿਆ ਹੈ।

ਉਕਤ ਸਕੂਲਾਂ ਚ ਉੱਚ ਦਰਜੇ ਦੀ ਭਰਤੀ ਪ੍ਰਕਿਰਿਆ ਰਾਂਹੀ ਭਰਤੀ ਹੋਏ ਅਧਿਆਪਕ ਆਪਣੇ ਭਵਿੱਖ ਨੂੰ ਲੈਕੇ ਚਿੰਤਤ ਹਨ ਅਤੇ ਰੈਗੂਲਰ ਹੋਣ ਲਈ ਧਰਨੇ ਮੁਜ਼ਾਹਰੇ ਕਰਨ ਲਈ ਮਜ਼ਬੂਰ ਹਨ।

ਸਰਦਾਰ ਸੰਧਵਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਲੋੜਵੰਦ ਅਤੇ ਹੁਸ਼ਿਆਰ ਬੱਚਿਆਂ ਨੂੰ ਉੱਚ ਦਰਜੇ ਦੀ ਪੜਾਈ ਕਰਵਾਉਣ ਵਾਲੇ ਸਕੂਲਾਂ ਨੂੰ ਮਰੀਜ ਸੰਭਾਲ ਕੇਂਦਰ ਬਣਾਕੇ ਪੰਜਾਬ ਸਰਕਾਰ ਉੱਚ ਸਿਹਤ ਅਤੇ ਸਿੱਖਿਆ ਸੁਵਿਧਾਵਾਂ ਦੇ ਦਾਅਵੇ ਕਰ ਰਹੀ ਹੈ ਜਦਕਿ ਮੈਰੀਟੋਰੀਅਸ ਸਕੂਲਾਂ ਦੇ ਬੱਚੇ ਸਕੂਲ ਖੁੱਲਣ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਮੈਰੀਟੋਰੀਅਸ ਟੀਚਰ ਰੈਗੂਲਰ ਜੌਬ ਨਾ ਹੋਣ ਕਰਕੇ ਸਿੱਖਿਆ ਵਿਭਾਗ ਚ ਮਰਜ਼ ਹੋਣ ਲਈ ਸੰਘਰਸ਼ ਦੇ ਰਾਹ ਪਏ ਹੋਏ ਹਨ,ਸੂਬੇ ਦੇ ਲੋਕਾਂ ਨਾਲ ਇਸਤੋਂ ਵੱਡਾ ਮਜ਼ਾਕ ਹੋਰ ਕੀ ਹੋ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼