Sunday, January 23, 2022

ਵਾਹਿਗੁਰੂ

spot_img








ਬੇਅਦਬੀ ਮਾਮਲੇ ਵਿੱਚ ਮੁੱਖ ਮੰਤਰੀ ਚੰਨੀ ਦੇ ਬਿਆਨ ਤੋਂ ਸਪਸ਼ਟ ਹੈ ਕਿ ਉਹਨਾਂ ਦੇ ਦਿਨ ਗਿਣਤੀ ਦੇ ਰਹਿ ਗਏ, ਖ਼ੇਡ ਮੁੱਕ ਗਈ: ਅਕਾਲੀ ਦਲ

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਉਹਨਾਂ ਦੀਆਂ ਬਦਲਾਖੋਰੀ ਤਕਰੀਬਾਂ ਵਾਰ ਵਾਰ ਫੇਲ੍ਹ ਹੋਣ ਤੇ ਮੂੰਹ ਦੀ ਖਾਣ ਕਾਰਨ ਹਤਾਸ਼ਾ ਵਿਚ ਆਪਣਾ ਦਿਮਾਗੀ ਤਵਾਜ਼ਨ ਗੁਆ ਬੈਠਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਦੇ ਬੇਅਦਬੀ ਤੇ ਕੋਟਕਪੁਰਾ ਤੇ ਬਹਿਬਲ ਕਲਾਂ ਫਾਇਰਿੰਗ ਮਾਮਲਿਆਂ ਵਿਚ ਆਪਾ ਵਿਰੋਧੀ ਬਿਆਨ ਹੋਰ ਕੁਝ ਨਹੀਂ ਬਲਕਿ ਇਕ ਹਤਾਸ਼ ਹੋਏ ਵਿਅਕਤੀ ਦੀ ਬੱਕੜਵਾਹ ਹਨ ਕਿਉਂਕਿ ਉਸਨੇ ਮਹਿਸੂਸ ਕਰ ਲਿਆ ਹੈ ਕਿ ਉਸਦੀ ਖੇਡ ਖਤਮ ਹੋ ਗਈ ਤੇ ਦਿਨ ਗਿਣਤੀ ਤੇ ਰਹਿ ਗਏ ਹਨ।

ਇਕ ਪਾਸੇ ਤਾਂ ਚੰਨੀ ਬੇਅਦਬੀ ਤੇ ਫਾਇਰਿੰਗ ਘਟਨਾਵਾਂ ਬਾਰੇ ਬੇਸ਼ਰਮੀ ਨਾਲ ਝੁਠ ਬੋਲਦੇ ਹਨ ਤੇ ਦੂਜੇ ਪਾਸੇ ਮਾਮਲੇ ਅਦਾਲਤ ਵਿਚ ਸੁਣਵਾਈ ਅਧੀਨ ਹੋਣ ਦੇ ਬਹਾਨੇ ਪਿੱਛੇ ਓਟ ਲੈ ਲੈਂਦੇ ਹਨ।

ਜੇਕਰ ਕੇਸ ਅਦਾਲਤ ਵਿਚ ਸੁਣਵਾਈ ਅਧੀਨ ਹੈ, ਜੋ ਅਸਲ ਵਿਚ ਹੈ ਵੀ, ਤਾਂ ਫਿਰ ਚੰਨੀ ਨੂੰ ਫੈਸਲਾ ਸੁਣਾਉਣ ਦਾ ਕੀ ਹੱਕ ਹੈ ? ਅਤੇ ਜੇਕਰ ਮਾਮਲਾ ਅਦਾਲਤ ਵਿਚ ਸੁਣਵਾਈ ਅਧੀਨ ਹੋਣ ਦਾ ਤਰਕ ਉਹਨਾਂ ਨੁੰ ਕੇਸ, ਜੋ ਉਹਨਾਂ ਦੇ ਆਪਣੇ ਮੁਤਾਬਕ ਨਿਆਂਪਾਲਿਕਾ ਵਿਚ ਹੈ, ਦੇ ਅਪਮਾਨਜਨਕ ਫੈਸਲੇ ਸੁਣਾਉਣ ਤੋਂ ਨਹੀਂ ਰੋਕਦਾ ਤਾਂ ਫਿਰ ਉਹਨਾਂ ਨੂੰ ਸਬੂਤ ਸਾਂਝੇ ਕਰਨ ਤੋਂ ਕੌਣ ਰੋਕ ਰਿਹਾ ਹੈ ?

ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ ਹੈ। ਉਹਨਾਂ ਨਾਲ ਹੀ ਕਿਹਾ ਕਿ ਪੰਜਾਬ ਅੱਜ ਅਜਿਹੇ ਆਵਾਰਾ ਪਸ਼ੂਆਂ ਦੇ ਹੱਥ ਵਿਚ ਹੈ ਜੋ ਇਹ ਜਾਣ ਕੇ ਆਪੇ ਤੋਂ ਬਾਹਰ ਹੋ ਗਏ ਹਨ ਕਿ ਉਹਨਾਂ ਦੇ ਮੌਜੂਦਾ ਰੁਤਬਿਆਂ ’ਤੇ ਉਹ ਹੁਣ ਕੁਝ ਹਫਤਿਆਂ ਦੇ ਹੀ ਮਹਿਮਾਨ ਹਨ।

ਮੁੱਖ ਮੰਤਰੀ ਚੰਨੀ ਵੱਲੋਂ ਬਹੁਤ ਹੀ ਗੈਰ ਜ਼ਿੰਮੇਵਾਰਾਨਾ ਢੰਗ ਨਾਲ ਇਕ ਸੰਵੇਦਨਸ਼ੀਲ ਮਾਮਲੇ ’ਤੇ ਦਿੱਤੇ ਸਿਆਸੀ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਸਮਝ ਵਿਚ ਆਉਂਦਾ ਹੈ ਕਿ ਸ੍ਰੀ ਚੰਨੀ ਨਮੋਸ਼ੀ ਨਾਲ ਭਰੇ ਸਿਆਸਤਦਾਨ ਵਾਂਗ ਵਿਹਾਰ ਕਰ ਰਹੇ ਹਨ ਜਿਸ ’ਤੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਮੜ੍ਹੀ ਗਈ ਹੋਵੇ। ਅਕਾਲੀ ਆਗੂ ਨੇ ਕਿਹਾ ਕਿ ਅਮਰਿੰਦਰ, ਚੰਨੀ, ਨਵਜੋਤ ਸਿੱਧੂ, ਸੁਖਜਿੰਦਰ ਰੰਧਾਵਾ ਤੇ ਸੁਨੀਲ ਜਾਖੜ ਨੇ ਰਲ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਜਾਂਚ ਰਿਪੋਰਟ ਬੋਲ ਕੇ ਲਿਖਾਈ ਸੀ।

ਉਹਨਾਂ ਕਿਹਾ ਕਿ ਇਹ ਆਗੂ ਦਿਨ ਰਾਤ ਇਹ ਦਾਅਵੇ ਕਰਦੇ ਸਨ ਕਿ ਇਹ ਇਤਿਹਾਸਕ ਰਿਪੋਰਟ ਹੈ ਤੇ ਨਿਆਂਪਾਲਿਕਾ ਅਕਾਲੀ ਆਗੂਆਂ ਨੂੰ ਜੇਲ੍ਹ ਭੇਜੇਗੀ। ਜਦੋਂ ਇਹ ਰਿਪੋਰਟ ਹਾਈ ਕੋਰਟ ਵਿਚ ਸੌਂਪੀ ਗਈ ਤਾਂ ਇਹਨਾਂ ਦੀ ਖੁਸ਼ੀ ਦਾ ਠਿਕਾਣਾ ਨਾ ਰਿਹਾ। ਪਰ ਜਦੋਂ ਮਾਣਯੋਗ ਹਾਈ ਕੋਰਟ ਦੇ ਜੱਜ ਨੇ ਨਾ ਸਿਰਫ ਇਹ ਰਿਪੋਰਟ ਇਕ ਸ਼ੇਖੀ ਕਰਾਰ ਦਿੱਤਾ ਤੇ ਇਸਨੁੰ ਪੂਰੀ ਤਰ੍ਹਾਂ ਇਕਪਾਸੜ ਤੇ ਆਧਾਰਹੀਣ ਕਹਿ ਕੇ ਰੱਦ ਕੀਤਾ ਤਾਂ ਇਹ ਆਗੂ ਲੁੱਕਣ ਲੱਗ ਪਏ ਤੇ ਇਹ ਲੋਕਾਂ ਨੁੰ ਮੂੰਹ ਵਿਖਾਉਣ ਜੋਗੇ ਨਹੀਂ ਰਹੇ। ਉਹਨਾਂ ਕਿਹਾ ਕਿ ਇਹਨਾਂ ਨੂੰ ਸਦਮੇ ਵਿਚੋਂ ਉਭਰਨ ਲਈ ਕਈ ਹਫਤੇ ਲੱਗੇ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਿਆਣੇ ਲੋਕਾਂ ਨੇ ਸਮਝਿਆ ਸੀ ਕਿ ਇਹ ਕਾਂਗਰਸੀ ਆਗੂ ਵੀ ਸਾਰੀ ਦੁਨੀਆਂ ਸਾਹਮਣੇ ਹੋਈ ਜ਼ਲਾਲਤ ਤੋਂ ਸ਼ਰਮ ਕਰਨਗੇ ਤੇ ਮੁੜ ਇਹ ਬਜ਼ਰ ਗਲਤੀ ਨਹੀਂ ਦੁਹਰਾਉਣਗੇ। ਪਰ ਕਿਉਂਕਿ ਇਹ ਕਾਂਗਰਸ ਹੈ ਤੇ ਬੇਸ਼ਰਮੀ ਇਸਦਾ ਦੂਜਾ ਨਾਂ ਹੈ ਤੇ ਇਸੇ ਲਈ ਇਹਨਾਂ ਆਗੂਆਂ ਨੇ ਸਬਕ ਨਹੀਂ ਸਿੱਖਿਆ। ਇਹ ਹਾਲੇ ਵੀ ਅਕਾਲੀ ਆਗੂਆਂ ਦੇ ਮਗਰੋ ਬਦਲਾਖੋਰੀ ਦੀ ਰਾਜਨੀਤੀ ਲੈ ਕੇ ਅੰਨ੍ਹੇ ਹੋ ਕੇ ਤੁਰ ਰਹੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਅਸੀਂ ਇਹਨਾਂ ਸੌੜੀ ਸੋਚ ਵਾਲਿਆਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਾਂ ਜਿਹਨਾਂ ਦੀ ਹੋਂਦ ਬੇਸ਼ਰਮੀ ਨਾਲ ਝੁਠ ਬੋਲਣ ’ਤੇ ਟਿਕੀ ਹੈ ਤੇ ਇਹਨਾਂ ਦੇ ਪਰਿਵਾਰ ਵੀ ਇਹਨਾਂ ਦੀਆਂ ਇਹਨਾਂ ਹਰਕਤਾਂ ਤੋਂ ਸ਼ਰਮਸ਼ਾਰ ਹੁੰਦੇ ਹੋਣੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਲੁਧਿਆਣਾ ਵਿਖ਼ੇ ਗੁਟਕਾ ਸਾਹਿਬ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਘਟਨਾ ਦੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2022; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ...

ਕਾਬੁਲ ਗੁਰਦਆਰੇ ’ਤੇ ਹਮਲੇ ਦਾ ‘ਮਾਸਟਰਮਾਈਂਡ’ ਅਸਲਮ ਫ਼ਾਰੂਕੀ ਮਾਰਿਆ ਗਿਆ; ਗੋਲੀਬਾਰੀ ਵਿੱਚ ਮਾਰੇ ਗਏ ਸਨ 27 ਅਫ਼ਗਾਨ ਸਿੱਖ

ਯੈੱਸ ਪੰਜਾਬ ਕਾਬੁਲ, ਅਫ਼ਗਾਨਿਸਤਾਨ, 19 ਜਨਵਰੀ 2022: ਕਾਬੁਲ ਦੇ ਗੁਰਦੁਆਰਾ ਹਰਿ ਰਾਏ ਸਾਹਿਬ ਵਿੱਚ ਗੋਲੀਬਾਰੀ ਕਰਕੇ 27 ਅਫ਼ਗਾਨ ਸਿੱਖਾਂ ਨੂੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਦੇ ਮਾਸਟਰਮਾਈਂਡ ਅਤੇ ਇਸਲਾਮਿਕ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,504FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼