Thursday, January 20, 2022

ਵਾਹਿਗੁਰੂ

spot_img








ਬੇਰੁਜ਼ਗਾਰਾਂ ਅਤੇ ਕੱਚੇ ਮੁਲਾਜ਼ਮਾਂ ‘ਤੇ ਤਸ਼ੱਦਦ ਖਿਲਾਫ ਬੱਸ ਸਟੈਂਡ ਅੱਗੇ ਪੁਤਲਾ ਫੂਕ ਪ੍ਰਦਰਸ਼ਨ

ਯੈੱਸ ਪੰਜਾਬ
ਜਲੰਧਰ, 28 ਨਵੰਬਰ, 2021:
ਸਿੱਖਿਆ ਦੇ ਮਿਆਰ ਨੂੰ ਬੁਨਿਆਦੀ ਤੌਰ ‘ਤੇ ਸੁਧਾਰਨ ਦੀ ਥਾਂ ਕੇਵਲ ਫੋਕੀ ਇਸ਼ਤਿਹਾਰਬਾਜ਼ੀ ਕਰਨ ਵਾਲੀ ਪੰਜਾਬ ਦੀ ਚੰਨੀ ਸਰਕਾਰ ਖਿਲਾਫ, ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੀ ਸੂਬਾ ਕਮੇਟੀ ਨੇ ਮੀਟਿੰਗ ਉਪਰੰਤ, ਮੇਨ ਬੱਸ ਸਟੈਂਡ ਅੱਗੇ ਚੌਂਕ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਵੱਖ-ਵੱਖ ਅਧਿਆਪਕ ਭਰਤੀਆਂ ਨੂੰ ਪੂਰਾ ਕਰਨ, ਸਮੂਹ ਕੱਚੇ ਅਧਿਆਪਕਾਂ ਤੇ ਨਾਨ ਟੀਚਿੰਗ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ, ਸਰਕਾਰੀ ਅਧਿਆਪਕਾਂ ਦੇ ਮਸਲੇ ਹੱਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ, ਦੀ ਬਜਾਏ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਥਾਈਂ ਲਾਠੀਚਾਰਜ ਅਤੇ ਪੁਲੀਸ ਪਰਚਿਆਂ ਰਾਹੀਂ ਤਸ਼ੱਦਦ ਕਰਕੇ, ਲੋਕਾਂ ਦੀ ਆਵਾਜ਼ ਨੂੰ ਡੰਡੇ ਨਾਲ ਦਬਾਉਣ ਦੀ ਨੀਤੀ ਖਿਲਾਫ ਸਖਤ ਵਿਰੋਧ ਵੀ ਦਰਜ ਕਰਵਾਇਆ ਗਿਆ।

ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਨਾਲ ਸਾਂਝੇ ਅਧਿਆਪਕ ਮੋਰਚੇ ਵੱਲੋਂ ਕੀਤੀਆਂ ਮੁਲਾਕਾਤਾਂ ਦੌਰਾਨ, ਉਹਨਾਂ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਹਾਂ ਪੱਖੀ ਮਾਹੌਲ ਉਸਾਰਨ, ਸੰਘਰਸ਼ਾਂ ਦੌਰਾਨ ਹੋਈਆਂ ਅਧਿਆਪਕਾਂ ਦੀਆਂ ਵਿਕਟੇਮਾਈਜ਼ੇਸ਼ਨਾਂ ਅਤੇ ਪੁਲੀਸ ਕੇਸ ਰੱਦ ਕਰਨ, ਸੰਘਰਸ਼ਾਂ ਕਾਰਨ ਦਰਜ ਪੁਲੀਸ ਕੇਸ ਦੇ ਹਵਾਲੇ ਨਾਲ 8886 ਅਧਿਆਪਕਾਂ ‘ਚੋਂ ਦੋ ਅਧਿਆਪਕਾਂ ਦੇ ਰੋਕੇ ਰੈਗੂਲਰ ਆਰਡਰ ਜਾਰੀ ਕਰਨ ਅਤੇ ਸਾਰੀਆਂ ਮੰਗਾਂ ਦਾ ਵਾਜਬ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਸੀ। ਪ੍ਰੰਤੂ ਮੌਜੂਦਾ ਸਿੱਖਿਆ ਮੰਤਰੀ ਵੀ ਪਹਿਲਿਆਂ ਵਾਂਗ ਅਧਿਆਪਕ ਮਸਲਿਆਂ ਦਾ ਵਾਜਿਬ ਹੱਲ ਨਹੀਂ ਕੱਢ ਰਹੇ ਹਨ।

ਸਗੋਂ ਡੀਪੀਆਈ (ਸੈਕੰਡਰੀ ਸਿੱਖਿਆ) ਵੱਲੋਂ ਇੱਕ ਮਾਰੂ ਫ਼ੈਸਲਾ ਕਰਦਿਆਂ, ਸੰਘਰਸ਼ਾਂ ਕਾਰਨ ਮੁਅੱਤਲ ਕੀਤੇ ਅਮ੍ਰਿਤਸਰ ਜਿਲ੍ਹੇ ਦੇ 5 ਅਧਿਆਪਕ ਆਗੂਆਂ ਦੀ ਦਫ਼ਤਰ ਦਾਖ਼ਲ ਹੋ ਚੁੱਕੀ, ਮੁਅੱਤਲੀ ਦੇ ਸਮੇਂ ਨੂੰ ਕਿਸੇ ਵੀ ਮੰਤਵ ਲਈ ਡਿਊਟੀ ਪੀਰੀਅਡ ਮੰਨਣ ਤੋਂ ਕੋਰਾ ਇਨਕਾਰ ਕਰਦਾ, ਇਕਪਾਸੜ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਲ 2018 ਵਿੱਚ ਮਾਸਟਰ ਤੋਂ ਲੈਕਚਰਾਰ ਕਾਡਰ ਵਿੱਚ ਪਦ ਉਨਤ ਹੋਏ ਲੈਕਚਰਾਰਾਂ ‘ਤੇ ਜਬਰਨ ਟੈਸਟ ਥੋਪ ਦਿੱਤਾ ਗਿਆ ਹੈ।

ਡੀ ਟੀ ਐੱਫ ਦੇ ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਮਹਿੰਦਰ ਕੌੜਿਆਂਵਾਲੀ, ਲਖਵਿੰਦਰ ਸਿੰਘ, ਪਰਮਿੰਦਰ ਸਿੰਘ, ਕੇਵਲ ਕੁਮਾਰ, ਗਿਆਨ ਚੰਦ, ਸੁਰਿੰਦਰ ਬਿੱਲਾ ਪੱਟੀ, ਬੇਅੰਤ ਸਿੰਘ ਫੂਲੇਵਾਲ ਨੇ ਪੈਂਡਿੰਗ ਤਰੱਕੀਆਂ, ਬਦਲੀ ਨੀਤੀ ਤਹਿਤ ਹੋਈਆਂ ਬਦਲੀਆਂ ਬਿਨਾਂ ਕਿਸੇ ਸ਼ਰਤ ਤੋਂ ਲਾਗੂ ਕਰਨ, ਓ.ਡੀ.ਐਲ. ਅਧਿਆਪਕਾਂ ਦੀ ਪੈਂਡਿੰਗ ਰੈਗੂਲਰਾਈਜ਼ੇਸ਼ਨ, ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿਚ ਮਰਜ ਕਰਨ, ਪ੍ਰੀ ਪ੍ਰਾਇਮਰੀ 8393, ਈਟੀਟੀ ਦੀਆਂ 2364 ਤੇ 6635 ਅਧਿਆਪਕ ਭਰਤੀਆਂ ਪੂਰੀਆਂ ਕਰਨ, ਸਮਾਜਿਕ, ਹਿੰਦੀ ਅਤੇ ਪੰਜਾਬੀ ਵਿਸ਼ਿਆ ਦੀ ਵੱਡੀ ਗਿਣਤੀ ਵਿੱਚ ਭਰਤੀ ਸ਼ੁਰੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਛੇਵਾਂ ਪੰਜਾਬ ਤਨਖਾਹ ਕਮਿਸ਼ਨ ਸੋਧ ਕੇ ਲਾਗੂ ਕਰਨ, ਸਕੂਲ ਮੁਖੀਆਂ ‘ਤੇ ਬਦਲੀ ਹੋਣ ਉਪਰੰਤ ਵੀ ਪਿਛਲੇ ਸਟੇਸ਼ਨ ਦਾ ਦਿੱਤਾ ਵਾਧੂ ਚਾਰਜ ਵਾਪਿਸ ਲੈਣ, ਮਿਤੀ 17-7-2020 ਤੋਂ ਬਾਅਦ ਭਰਤੀ ਪੰਜਾਬ ਦੇ ਮੁਲਾਜ਼ਮਾਂ ਉੱਪਰ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦਾ ਫ਼ੈਸਲਾ ਰੱਦ ਕਰਨ ਦੇ ਮਾਮਲੇ ਵੀ ਲੰਬੇ ਸਮੇਂ ਤੋਂ ਲਟਕਾ ਕੇ ਰੱਖੇ ਹੋਏ ਹਨ। ਜਿਸ ਤੋਂ ਸਪੱਸ਼ਟ ਹੈ ਕਿ ਸਿੱਖਿਆ ਵਿਭਾਗ ਵਿੱਚ ਅਧਿਆਪਕ ਵਿਰੋਧੀ ਰਵਈਆ ਪਹਿਲਾਂ ਵਾਂਗ ਹੀ ਬਾ-ਦਸਤੂਰ ਜਾਰੀ ਹੈ, ਜਿਸ ਖ਼ਿਲਾਫ਼ ਅਧਿਆਪਕ ਵਰਗ ਵਿੱਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਸਾਂਝੇ ਅਧਿਆਪਕ ਮੋਰਚੇ ਨਾਲ ਗੱਲਬਾਤ ਕਰਕੇ, ਮੋਰਚੇ ਦੇ ਮੰਗ ਪੱਤਰ ਵਿੱਚ ਸ਼ਾਮਲ ਸਾਰੀਆਂ ਮੰਗਾਂ ਦਾ ਫੌਰੀ ਵਾਜਬ ਹੱਲ ਕੱਢਿਆ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ਵਿਚ ਸਾਂਝੇ ਅਧਿਆਪਕ ਮੋਰਚੇ ਵੱਲੋਂ 8 ਦਸੰਬਰ, 2021 ਨੂੰ ਜਲੰਧਰ ਵਿਖੇ ਐਲਾਨੇ ਸੂਬਾਈ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਭਰ ਦੇ ਅਧਿਆਪਕਾਂ ਵੱਲੋਂ ਗੱਜ ਵੱਜ ਕੇ ਹਿੱਸਾ ਲਿਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾਂ ਜਗਦੀਸ਼ ਲਾਲ, ਹੰਸ ਰਾਜ, ਗੁਰਮੁਖ ਸਿੰਘ ਲੋਕਪ੍ਰੇਮੀ, ਜਤਿੰਦਰ ਕੁਮਾਰ, ਨਵਕਿਰਨ, ਰਜੇਸ਼ ਕੁਮਾਰ, ਗੁਰਵਿੰਦਰ ਸਿੰਘ, ਜਸਵੀਰ ਸਿੰਘ, ਰਵਿੰਦਰ ਸਿੰਘ, ਚਮਕੌਰ ਸਿੰਘ , ਹਰਵਿੰਦਰ ਬੇਲੂਮਾਜਰਾ, ਨਿਰਮਲ ਸਿੰਘ, ਸੁਨੀਲ ਕੁਮਾਰ, ਰਤਨਜੀਤ ਸਿੰਘ, ਹਰਿੰਦਰਜੀਤ ਸਿੰਘ, ਰਾਹੁਲ ਕੁਮਾਰ, ਸਤਨਾਮ ਸਿੰਘ, ਹਰਪਿੰਦਰ ਸਿੰਘ ਨਵਨੀਤ ਪਾਠਕ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼