Friday, June 9, 2023

ਵਾਹਿਗੁਰੂ

spot_img
No menu items!

spot_img
spot_img

Array

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੇ ਫੂਕੇ ਪੰਜਾਬ ਸਰਕਾਰ ਦੇ ਲਾਰੇ; ਇਸ਼ਤਿਹਾਰ ਜਾਰੀ ਕਰਨ ਦੀ ਕੀਤੀ ਮੰਗ

- Advertisement -

ਯੈੱਸ ਪੰਜਾਬ
ਜਲੰਧਰ, 3 ਦਿਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਨੇ ਭਾਵੇਂ 29 ਨਵੰਬਰ ਦੀ ਮੀਟਿੰਗ ਵਿੱਚ 10880 ਅਸਾਮੀਆਂ ਮਾਸਟਰ ਕੇਡਰ ਦੀਆਂ ਭਰਨ ਦਾ ਐਲਾਨ ਕੀਤਾ ਹੈ, ਪ੍ਰੰਤੂ ਕਰੀਬ ਇੱਕ ਹਫ਼ਤਾ ਬੀਤਣ ਮਗਰੋਂ ਹੀ ਇਸ਼ਤਿਹਾਰ ਜਾਰੀ ਨਾ ਹੋਣ ਤੋਂ ਖ਼ਫ਼ਾ ਬੇਰੁਜ਼ਗਾਰ ਬੀ ਐੱਡ ਟੈੈੱਟ ਪਾਸ ਅਧਿਆਪਕ ਯੂਨੀਅਨ ਨੇ ਸਥਾਨਕ ਬੱਸ ਸਟੈਂਡ ਵਿੱਚ ਪਾਣੀ ਵਾਲੀ ਟੈਂਕੀ ਤੋਂ ਲਾਰਿਆਂ ਦੀ ਪੰਡ ਲੈ ਕੇ ਬੀ. ਐਸ. ਐੱਫ. ਚੌਂਕ ਵਿੱਚ ਫੂਕ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਰਕਾਰ ਲਗਾਤਾਰ ਲਾਰੇ ਲਗਾ ਰਹੀ ਹੈ, ਭਾਵੇਂ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ ਪ੍ਰੰਤੂ ਨਾ ਅਜੇ ਤਕ ਇਸ਼ਤਿਹਾਰ ਜਾਰੀ ਕੀਤਾ ਹੈ ਨਾ ਹੀ ਵਿਸ਼ਾ-ਵਾਰ ਅਸਾਮੀਆਂ ਦਾ ਵੇਰਵਾ ਜਨਤਕ ਕੀਤਾ ਹੈ।

ਉਹਨਾਂ ਮੰਗ ਕੀਤੀ ਕਿ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਵਿਸ਼ਿਆਂ ਲਈ ਘੱਟੋ ਘੱਟ 9000 ਅਸਾਮੀਆਂ ਦਿੱਤੀਆਂ ਜਾਣ। ਉਹਨਾਂ ਖਦਸ਼ਾ ਜ਼ਾਹਿਰ ਕੀਤਾ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਸਮੁੱਚੀ ਪ੍ਰਕਿਰਿਆ ਨੂੰ ਚੋਣ ਜ਼ਾਬਤੇ ਦੀ ਭੇਂਟ ਚੜਾਉਣ ਦੇ ਰੌਂਅ ਵਿੱਚ ਹੈ।

ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਇੱਕ ਪਾਸੇ ਆਪਣੇ ਚਹੇਤੇ ਨੂੰ ਪੀ ਆਈ ਐਸ ਵਿੱਚ ਬਤੌਰ ਡਾਇਰੈਕਟਰ ਨਿਯੁਕਤ ਕਰਨ ਲਈ ਸਾਰੇ ਨਿਯਮ ਛਿੱਕੇ ਟੰਗ ਜੇਕਰ ਸੁਪਰ ਫਾਸਟ ਤਰੀਕੇ ਨਾਲ ਪ੍ਰਕਿਰਿਆ ਚਲਾ ਰਹੇ ਹਨ ਅਤੇ ਦੂਜੇ ਪਾਸੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਮੌਕੇ ਕੀੜੀ ਦੀ ਚਾਲ ਚੱਲਿਆ ਜਾ ਰਿਹਾ ਹੈ।

ਇੱਥੇ ਬੇਰੁਜ਼ਗਾਰ ਅਧਿਆਪਕਾਂ ਨੇ ਕਰੀਬ ਅੱਧਾ ਘੰਟਾ ਜਾਮ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉੱਧਰ ਮੁਨੀਸ਼ ਕੁਮਾਰ ਫ਼ਾਜ਼ਿਲਕਾ ਅਤੇ ਜਸਵੰਤ ਘੁਬਾਇਆ ਅੱਜ 37ਵੇਂ ਦਿਨ ਵੀ ਜਿਉਂ ਦੀ ਤਿਉਂ ਟੈਂਕੀ ਉੱਤੇ ਬੈਠੇ ਹੋਏ ਹਨ।

ਇਸ ਮੌਕੇ ਬੇਰੁਜ਼ਗਾਰ ਆਗੂਆਂ ਅਮਨ ਸੇਖਾ, ਸੰਦੀਪ ਗਿੱਲ, ਗਗਨਦੀਪ ਕੌਰ, ਰਸ਼ਪਾਲ ਸਿੰਘ ਜਲਾਲਾਬਾਦ, ਕੁਲਵੰਤ ਸਿੰਘ ਲੌਂਗੋਵਾਲ, ਬਲਕਾਰ ਮਘਾਣੀਆ ਅਤੇ ਬਲਰਾਜ ਸਿੰਘ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਸਿੱਖਿਆ ਮੰਤਰੀ ਦਾ ਹਰੇਕ ਮੋੜ ਤੇ ਘਿਰਾਓ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਜਨਤਕ ਐਲਾਨ ਕੀਤਾ ਹੋਇਆ ਹੈ ਅਤੇ ਦੂਜੇ ਪਾਸੇ ਬੇਰੁਜ਼ਗਾਰਾਂ ਵੱਲੋ ਗੁਪਤ ਐਕਸ਼ਨ ਦੀਆਂ ਕੋਸਿਸ਼ਾਂ ਜਾਰੀ ਰੱਖੀਆਂ ਜਾ ਰਹੀਆਂ ਹਨ।

ਇਸ ਮੌਕੇ ਹਰਪ੍ਰੀਤ ਸਿੰਘ ਹੈਪੀ, ਅਮਨ ਬਠਿੰਡਾ, ਜਗਤਾਰ ਸਿੰਘ, ਹਰਜਿੰਦਰ ਕੌਰ ਗੋਲੀ, ਗੁਰਮੇਲ ਸਿੰਘ, ਸੁਖਜੀਤ ਸਿੰਘ ਅਤੇ ਗਗਨਦੀਪ ਸਾਰੇ ਫਰੀਦਕੋਟ, ਬਲਜਿੰਦਰ ਬਰਾੜ ਗਿਲਜੇ ਵਾਲਾ, ਸੁਖਪਾਲ ਖਾਨ, ਅਵਤਾਰ ਸਿੰਘ ਭੁੱਲਰ ਹੇੜੀ, ਮਨਦੀਪ ਸਿੰਘ ਭੱਦਲਵੱਢ, ਅੰਮ੍ਰਿਤਪਾਲ ਸਿੰਘ ਸ੍ਰੀ ਅੰਮ੍ਰਿਤਸਰ, ਕੁਲਵਿੰਦਰ ਕੌਰ ਮੁਕੇਰੀਆਂ, ਰਚਨਾ ਪਠਾਨਕੋਟ, ਸੂਰਜ ਕਾਂਤ, ਦੀਪ ਲਹਿਰਾ, ਕੁਲਜੀਤ ਕੌਰ ਕਪੂਰਥਲਾ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਮਨੋਰੰਜਨ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ...

ਅਮਨ ਅਰੋੜਾ ਵੱਲੋਂ ਸਟੇਟ CBG ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ...

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ...
spot_img
spot_img

ਸੋਸ਼ਲ ਮੀਡੀਆ

117,097FansLike
51,852FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!