Sunday, January 23, 2022

ਵਾਹਿਗੁਰੂ

spot_img








ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਸਵੇਰੇ-ਸਵੇਰੇ ਗੁਪਤ ਐਕਸ਼ਨ; ਪੁਲਿਸ ਨੂੰ ਚਕਮਾ ਦੇ ਕੇ ਤੜਕਸਾਰ ਕੀਤਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਘਿਰਾਓ

ਜਲੰਧਰ, 4 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਨੇ ਭਾਵੇਂ 29 ਨਵੰਬਰ ਦੀ ਮੀਟਿੰਗ ਵਿੱਚ 10880 ਅਸਾਮੀਆਂ ਮਾਸਟਰ ਕੇਡਰ ਦੀਆਂ ਭਰਨ ਦਾ ਐਲਾਨ ਕੀਤਾ ਹੈ, ਪ੍ਰੰਤੂ ਕਰੀਬ ਇੱਕ ਹਫ਼ਤਾ ਬੀਤਣ ਮਗਰੋਂ ਹੀ ਇਸ਼ਤਿਹਾਰ ਜਾਰੀ ਨਾ ਹੋਣ ਤੋਂ ਖ਼ਫ਼ਾ ਬੇਰੁਜ਼ਗਾਰ ਬੀ ਐੱਡ ਟੈੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਚਕਮਾ ਦੇ ਕੇ ਸਵੇਰੇ-ਸਵੇਰੇ ਲੱਗਭਗ 5:30 ਵਜੇ ਹੀ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਘਿਰਾਓ ਕਰ ਲਿਆ।

ਜ਼ਿਕਰਯੋਗ ਹੈ ਕਿ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਬੀਤੇ ਕੱਲ੍ਹ ਜਲੰਧਰ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਸੀ ਜੇਕਰ ਮਾਤ ਭਾਸ਼ਾ ਪੰਜਾਬੀ, ਹਿੰਦੀ ਅਤੇ ਸਮਾਜਿਕ ਸਿੱਖਿਆ ਵਿਸੇ ਦੀਆਂ 9000 ਅਸਾਮੀਆਂ ਦਾ ਇਸ਼ਤਿਹਾਰ ਦੇ ਨਾ ਕੀਤਾ ਤਾਂ 4 ਦਿਸੰਬਰ ਨੂੰ ਗੁਪਤ ਐਕਸ਼ਨ ਕੀਤਾ ਜਾਵੇਗਾ।

ਇਸ ਲਈ ਅੱਜ 4 ਦਿਸੰਬਰ ਸਵੇਰੇ-ਸਵੇਰੇ 5 :30 ਵਜੇ ਕਰੀਬ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਦੀ ਜਲੰਧਰ ਕੋਠੀ ਦਾ ਸ਼ਾਂਤਮਈ ਤਰੀਕੇ ਨਾਲ ਘਿਰਾਓ ਕਰਕੇ ਬੈਠ ਗਏ ਹਨ, ਪਰ ਪੁਲਿਸ ਕਰਮਚਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਧੱਕੇ ਨਾਲ ਉਠਾਉਣ ਦੀ ਕੋਸ਼ਿਸ ਕਰ ਰਹੇ ਹਨ।

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਰਕਾਰ ਲਗਾਤਾਰ ਲਾਰੇ ਲਗਾ ਰਹੀ ਹੈ, ਭਾਵੇਂ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ ਪ੍ਰੰਤੂ ਨਾ ਅਜੇ ਤਕ ਇਸ਼ਤਿਹਾਰ ਜਾਰੀ ਕੀਤਾ ਹੈ ਨਾ ਹੀ ਵਿਸ਼ਾ-ਵਾਰ ਅਸਾਮੀਆਂ ਦਾ ਵੇਰਵਾ ਜਨਤਕ ਕੀਤਾ ਹੈ।

ਉਹਨਾਂ ਮੰਗ ਕੀਤੀ ਕਿ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਵਿਸ਼ਿਆਂ ਲਈ ਘੱਟੋ ਘੱਟ 9000 ਅਸਾਮੀਆਂ ਦਿੱਤੀਆਂ ਜਾਣ। ਉਹਨਾਂ ਖਦਸ਼ਾ ਜ਼ਾਹਿਰ ਕੀਤਾ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਸਮੁੱਚੀ ਪ੍ਰਕਿਰਿਆ ਨੂੰ ਚੋਣ ਜ਼ਾਬਤੇ ਦੀ ਭੇਂਟ ਚੜਾਉਣ ਦੇ ਰੌਂਅ ਵਿੱਚ ਹੈ।

ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਇੱਕ ਪਾਸੇ ਆਪਣੇ ਚਹੇਤੇ ਨੂੰ ਪੀ ਆਈ ਐਸ ਵਿੱਚ ਬਤੌਰ ਡਾਇਰੈਕਟਰ ਨਿਯੁਕਤ ਕਰਨ ਲਈ ਸਾਰੇ ਨਿਯਮ ਛਿੱਕੇ ਟੰਗ ਜੇਕਰ ਸੁਪਰ ਫਾਸਟ ਤਰੀਕੇ ਨਾਲ ਪ੍ਰਕਿਰਿਆ ਚਲਾ ਰਹੇ ਹਨ ਅਤੇ ਦੂਜੇ ਪਾਸੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਮੌਕੇ ਕੀੜੀ ਦੀ ਚਾਲ ਚੱਲਿਆ ਜਾ ਰਿਹਾ ਹੈ।

ਉੱਧਰ ਮੁਨੀਸ਼ ਕੁਮਾਰ ਫ਼ਾਜ਼ਿਲਕਾ ਅਤੇ ਜਸਵੰਤ ਘੁਬਾਇਆ ਅੱਜ 38ਵੇਂ ਦਿਨ ਵੀ ਜਿਉਂ ਦੀ ਤਿਉਂ ਟੈਂਕੀ ਉੱਤੇ ਬੈਠੇ ਹੋਏ ਹਨ।

ਇਸ ਮੌਕੇ ਬੇਰੁਜ਼ਗਾਰ ਆਗੂਆਂ ਅਮਨ ਸੇਖਾ, ਸੰਦੀਪ ਗਿੱਲ, ਗਗਨਦੀਪ ਕੌਰ, ਰਸ਼ਪਾਲ ਸਿੰਘ ਜਲਾਲਾਬਾਦ, ਕੁਲਵੰਤ ਸਿੰਘ ਲੌਂਗੋਵਾਲ, ਬਲਕਾਰ ਮਘਾਣੀਆ ਅਤੇ ਬਲਰਾਜ ਸਿੰਘ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਸਿੱਖਿਆ ਮੰਤਰੀ ਦਾ ਹਰੇਕ ਮੋੜ ਤੇ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਹਰਪ੍ਰੀਤ ਸਿੰਘ ਹੈਪੀ, ਅਮਨ ਬਠਿੰਡਾ, ਜਗਤਾਰ ਸਿੰਘ, ਹਰਜਿੰਦਰ ਕੌਰ ਗੋਲੀ, ਗੁਰਮੇਲ ਸਿੰਘ, ਸੁਖਜੀਤ ਸਿੰਘ ਅਤੇ ਗਗਨਦੀਪ ਸਾਰੇ ਫਰੀਦਕੋਟ, ਬਲਜਿੰਦਰ ਬਰਾੜ ਗਿਲਜੇ ਵਾਲਾ, ਸੁਖਪਾਲ ਖਾਨ, ਅਵਤਾਰ ਸਿੰਘ ਭੁੱਲਰ ਹੇੜੀ, ਮਨਦੀਪ ਸਿੰਘ ਭੱਦਲਵੱਢ, ਅੰਮ੍ਰਿਤਪਾਲ ਸਿੰਘ ਸ੍ਰੀ ਅੰਮ੍ਰਿਤਸਰ, ਕੁਲਵਿੰਦਰ ਕੌਰ ਮੁਕੇਰੀਆਂ, ਰਚਨਾ ਪਠਾਨਕੋਟ, ਸੂਰਜ ਕਾਂਤ, ਦੀਪ ਲਹਿਰਾ, ਕੁਲਜੀਤ ਕੌਰ ਕਪੂਰਥਲਾ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਲੁਧਿਆਣਾ ਵਿਖ਼ੇ ਗੁਟਕਾ ਸਾਹਿਬ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਘਟਨਾ ਦੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2022; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ...

ਕਾਬੁਲ ਗੁਰਦਆਰੇ ’ਤੇ ਹਮਲੇ ਦਾ ‘ਮਾਸਟਰਮਾਈਂਡ’ ਅਸਲਮ ਫ਼ਾਰੂਕੀ ਮਾਰਿਆ ਗਿਆ; ਗੋਲੀਬਾਰੀ ਵਿੱਚ ਮਾਰੇ ਗਏ ਸਨ 27 ਅਫ਼ਗਾਨ ਸਿੱਖ

ਯੈੱਸ ਪੰਜਾਬ ਕਾਬੁਲ, ਅਫ਼ਗਾਨਿਸਤਾਨ, 19 ਜਨਵਰੀ 2022: ਕਾਬੁਲ ਦੇ ਗੁਰਦੁਆਰਾ ਹਰਿ ਰਾਏ ਸਾਹਿਬ ਵਿੱਚ ਗੋਲੀਬਾਰੀ ਕਰਕੇ 27 ਅਫ਼ਗਾਨ ਸਿੱਖਾਂ ਨੂੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਦੇ ਮਾਸਟਰਮਾਈਂਡ ਅਤੇ ਇਸਲਾਮਿਕ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,504FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼