Wednesday, February 1, 2023

ਵਾਹਿਗੁਰੂ

spot_img


ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਅਤੇ ਸੁਨੇਹਾ – ਐਡਵੋਕੇਟ ਹਰਜਿੰਦਰ ਸਿੰਘ ਧਾਮੀ – 24 ਅਕਤੂਬਰ ਨੂੰ ਬੰਦੀ ਛੋੜ ਦਿਵਸ (ਦੀਵਾਲੀ) ’ਤੇ ਵਿਸ਼ੇਸ਼

ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਸਿੱਖ ਕੌਮ ਦੇ ਨਿਰਾਲੇ ਇਤਿਹਾਸ ਨੂੰ ਬਿਆਨ ਕਰਦਾ ਬੰਦੀ ਛੋੜ ਦਿਵਸ ਕੌਮ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਬੰਦੀ ਛੋੜ ਦਿਹਾੜੇ ਦਾ ਸਬੰਧ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਜੁੜਦਾ ਹੈ। ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਉਣ ਮਗਰੋਂ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿਸ ’ਤੇ ਸੰਗਤਾਂ ਨੇ ਘਿਓ ਦੇ ਦੀਵੇ ਬਾਲ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ। ਇਹ ਪ੍ਰੰਪਰਾ ਅੱਜ ਵੀ ਨਿਰੰਤਰ ਜਾਰੀ ਹੈ। ਬੰਦੀ ਛੋੜ ਦਿਵਸ ਮੌਕੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਬੰਦੀ ਛੋੜ ਦੇ ਇਤਿਹਾਸ ਨੇ ਹੱਕ ਸੱਚ ਅਤੇ ਇਨਸਾਫ ਦੀ ਇੱਕ ਵੱਡੀ ਉਦਾਹਰਣ ਪੇਸ਼ ਕੀਤੀ ਜੋ ਦੁਨੀਆਂ ਅੰਦਰ ਹੋਰ ਕਿਧਰੇ ਨਹੀਂ ਮਿਲਦੀ।

ਸਮੇਂ ਦੀਆਂ ਹਕੂਮਤਾਂ ਅਕਸਰ ਮਨੁੱਖੀ ਹੱਕਾਂ ਨੂੰ ਦਬਾਉਣ ਦਾ ਯਤਨ ਕਰਦੀਆਂ ਰਹੀਆਂ ਹਨ। ਗੁਰੂ ਸਾਹਿਬਾਨ ਦੇ ਸਮੇਂ ਵੀ ਹਕੂਮਤਾਂ ਦਾ ਜ਼ਬਰ ਸਿਖਰ ’ਤੇ ਸੀ, ਜਿਸ ਦੇ ਵਿਰੁੱਧ ਗੁਰੂ ਸਾਹਿਬਾਨ ਨੇ ਅਵਾਜ਼ ਬੁਲੰਦ ਕੀਤੀ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵੀ ਹੱਕ-ਸੱਚ ਦੀ ਅਵਾਜ਼ ਨੂੰ ਬੁਲੰਦ ਕਰਦਿਆਂ ਹੋਈ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਹਕੂਮਤ ਦੇ ਜ਼ੁਲਮ ਨਾਲ ਨਜਿੱਠਣ ਲਈ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰਧਾਰੀ ਹੋਣ ਲਈ ਪ੍ਰੇਰਦਿਆਂ ਘੋੜ ਸਵਾਰੀ ਅਤੇ ਯੁੱਧ ਕਲਾ ਵਿਚ ਨਿਪੁੰਨ ਹੋਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਅਜ਼ਾਦ ਹੋਂਦ ਹਸਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਜ਼ਾਦਾਨਾ ਤੇ ਬੁਲੰਦ ਸ਼ਖ਼ਸੀਅਤ ਸਮੇਂ ਦੀ ਹਕੂਮਤ ਨੂੰ ਰੜਕਣ ਲਗੀ। ਇਸ ਦੇ ਨਾਲ ਹੀ ਗੁਰੂ ਘਰ ਦੇ ਦੋਖੀਆਂ ਨੇ ਵੀ ਹਕੂਮਤ ਦੇ ਕੰਨ ਭਰੇ। ਬਾਦਸ਼ਾਹ ਜਹਾਂਗੀਰ ਨੇ ਕਪਟੀ ਚਾਲਾਂ ਚੱਲਦਿਆਂ ਗੁਰੂ ਸਾਹਿਬ ਨੂੰ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕਰ ਲਿਆ। ਇਸ ਕਿਲ੍ਹੇ ਵਿਚ ਜਹਾਂਗੀਰ ਨੇ ਵੱਖ-ਵੱਖ ਰਿਆਸਤਾਂ ਦੇ 52 ਰਾਜਿਆਂ ਨੂੰ ਵੀ ਕੈਦ ਰੱਖਿਆ ਹੋਇਆ ਸੀ। ਇਹ ਰਾਜੇ ਆਪਣੀ ਆਜ਼ਾਦੀ ਦਾ ਵਿਚਾਰ ਤਿਆਗ ਕੇ ਘੋਰ ਨਿਰਾਸ਼ਾ ਵਿਚ ਜਾ ਚੁੱਕੇ ਸਨ।

Harjinder Singh Dhami Advocateਗੁਰੂ ਸਾਹਿਬ ਦੀ ਸੰਗਤ ਦਾ ਇਨ੍ਹਾਂ ਬੰਦੀ ਰਾਜਿਆਂ ਦੇ ਮਨਾਂ ’ਤੇ ਬਹੁਤ ਚੰਗਾ ਅਸਰ ਹੋਇਆ ਅਤੇ ਉਨ੍ਹਾਂ ਅੰਦਰ ਆਸ ਦੀ ਕਿਰਨ ਜਾਗ ਉੱਠੀ। ਇਸ ਦੇ ਨਾਲ ਹੀ ਗੁਰੂ ਸਾਹਿਬ ਨੂੰ ਕਿਲ੍ਹੇ ਵਿਚ ਬੰਦੀ ਬਣਾਉਣ ਕਰਕੇ ਸਿੱਖ ਸੰਗਤਾਂ ਦੇ ਮਨਾਂ ਵਿਚ ਵੀ ਭਾਰੀ ਰੋਸ ਸੀ, ਜਿਸ ਨੂੰ ਵੇਖਦਿਆਂ ਹਕੂਮਤ ਨੂੰ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਐਲਾਨ ਕਰਨਾ ਪਿਆ। ਗੁਰੂ ਸਾਹਿਬ ਨੇ ਆਪਣੇ ਨਾਲ ਬੰਦੀ ਰਾਜਿਆਂ ਦੀ ਰਿਹਾਈ ਲਈ ਹਕੂਮਤ ਅੱਗੇ ਸ਼ਰਤ ਰੱਖੀ ਅਤੇ ਇੰਝ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਮੁਕਤ ਕਰਵਾ ਕੇ ਲੋਕਾਈ ਨੂੰ ਇਕ ਨਵੀਂ ਰੋਸ਼ਨੀ ਦਿੱਤੀ। ਗੁਰੂ ਸਾਹਿਬ ਦੇ ਇਸ ਕਦਮ ਨਾਲ ਮਨੁੱਖਤਾ ਅੰਦਰ ਅਜ਼ਾਦੀ ਦੀ ਲੋਅ ਇਕ ਵਾਰ ਫਿਰ ਰੋਸ਼ਨ ਹੋ ਗਈ।

ਬੰਦੀ ਛੋੜ ਦਿਹਾੜੇ ਨਾਲ ਸਿੱਖ ਇਤਿਹਾਸ ਦਾ ਇਕ ਹੋਰ ਪੰਨਾ ਜੁੜਦਾ ਹੈ। ਸਿੱਖ ਕੌਮ ’ਤੇ ਇਕ ਸਮਾਂ ਅਜਿਹਾ ਆਇਆ ਜਦ ਹਕੂਮਤ ਨੇ ਸਿੱਖਾਂ ਨੂੰ ਖਤਮ ਕਰਨ ਦੇ ਮਨਸੂਬੇ ਬਣਾਏ। ਸਿੱਖ ਜੰਗਲਾਂ ਵਿਚ ਰਹਿ ਕੇ ਗੁਜਾਰਾ ਕਰਨ ਲਗੇ। ਇਸੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਮਨੀ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਇਕੱਠ ਕਰਨ ਦੀ ਹਕੂਮਤ ਪਾਸੋਂ ਇਜਾਜਤ ਮੰਗੀ। ਹਕੂਮਤ ਨੇ ਮੰਦਭਾਵਨਾ ਤਹਿਤ ਟੈਕਸ ਦੀ ਅਦਾਇਗੀ ਬਦਲੇ ਇਹ ਮਨਜ਼ੂਰੀ ਦਿੱਤੀ।

ਹਕੂਮਤ ਦੀ ਮਨਸ਼ਾ ਇਕੱਠੇ ਹੋਏ ਸਿੱਖਾਂ ਨੂੰ ਖਤਮ ਕਰਨ ਦੀ ਸੀ। ਭਾਈ ਮਨੀ ਸਿੰਘ ਨੂੰ ਪਤਾ ਲਗਣ ’ਤੇ ਉਨ੍ਹਾਂ ਸੰਗਤਾਂ ਨੂੰ ਅੰਮ੍ਰਿਤਸਰ ਆਉਣੋ ਰੋਕ ਦਿੱਤਾ। ਸਰਕਾਰ ਦੇ ਸਿੱਖਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਨਸੂਬੇ ਧਰੇ-ਧਰਾਏ ਰਹਿ ਗਏ। ਇਸ ’ਤੇ ਲੋਹੀ ਲਾਖੀ ਹੋਈ ਸਰਕਾਰ ਨੇ ਭਾਈ ਮਨੀ ਸਿੰਘ ਨਿਸ਼ਾਨਾ ਬਣਾਇਆ। ਭਾਈ ਮਨੀ ਸਿੰਘ ਨੂੰ ਟੈਕਸ ਨਾ ਤਾਰਨ ਬਦਲੇ ਇਸਲਾਮ ਜਾਂ ਮੌਤ ਕਬੂਲਣ ਦਾ ਫੁਰਮਾਨ ਜਾਰੀ ਕਰ ਦਿੱਤਾ। ਇਸ ’ਤੇ ਭਾਈ ਮਨੀ ਸਿੰਘ ਨੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ’ਤੇ ਪਹਿਰਾ ਦਿੰਦਿਆਂ ਸ਼ਹਾਦਤ ਨੂੰ ਪ੍ਰਵਾਨ ਕੀਤਾ। ਮੁਗਲ ਹਕੂਮਤ ਨੇ ਭਾਈ ਮਨੀ ਸਿੰਘ ਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ।

ਇਸ ਤਰ੍ਹਾਂ ਬੰਦੀ ਛੋੜ ਦਿਹਾੜੇ ਦਾ ਇਤਿਹਾਸ ਮਨੁੱਖੀ ਹੱਕਾਂ ਲਈ ਸੰਘਰਸ਼ ਦੀ ਪ੍ਰੇਰਨਾ ਦਿੰਦਾ ਹੈ। ਸਿੱਖ ਕੌਮ ਦਾ ਇਹ ਖਾਸਾ ਰਿਹਾ ਹੈ ਕਿ ਇਸ ਨੇ ਹਮੇਸ਼ਾਂ ਹੀ ਸਮਾਜਿਕ ਕੁਰੀਤੀਆਂ ਦੇ ਨਾਲ-ਨਾਲ ਜ਼ਬਰ ਜ਼ੁਲਮ ਵਿਰੁੱਧ ਸੰਘਰਸ਼ ਕੀਤਾ। ਚੁਣੌਤੀਆਂ ਅਤੇ ਸੰਘਰਸ਼ ਦੇ ਦੌਰ ਵਿਚ ਸਿੱਖਾਂ ਨੇ ਕਦੇ ਵੀ ਹਿੰਮਤ ਨਹੀਂ ਹਾਰੀ।

18ਵੀਂ ਸਦੀ ਦੇ ਮੁਸ਼ਕਲ ਦੌਰ ਵਿਚ ਵੀ ਸਿੱਖ ਪੰਥ ਬੰਦੀ ਛੋੜ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਵਿਚ ਇਕੱਠੇ ਹੋ ਕੇ ਕੌਮੀ ਲੇਖਾ-ਜੋਖਾ ਕਰਿਆ ਕਰਦਾ ਸੀ। ਇਸ ਮੌਕੇ ਬੀਤੇ ਸਮੇਂ ਦੇ ਕਾਰਜਾਂ ਨੂੰ ਵਿਚਾਰ ਕੇ ਭਵਿੱਖਮੁਖੀ ਤਰਜੀਹਾਂ ਨਿਰਧਾਰਤ ਕੀਤੀਆਂ ਜਾਂਦੀਆਂ ਸਨ। ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਅੱਜ ਵੀ ਕੌਮ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਰਪੇਸ਼ ਹਨ, ਅੱਜ ਵੀ ਸਮਾਜ ਅੰਦਰ ਕੁਰੀਤੀਆਂ ਦੀ ਭਰਮਾਰ ਦੇ ਨਾਲ-ਨਾਲ ਪੰਥ ਵਿਰੋਧੀ ਸ਼ਕਤੀਆਂ ਸਰਗਰਮ ਹਨ, ਜਿਨ੍ਹਾਂ ਸਬੰਧੀ ਵਿਚਾਰ ਕਰਨ ਲਈ ਪੰਥਕ ਇੱਕਜੁਟਤਾ ਲਾਜਮੀ ਹੈ।

ਇਕ ਪਾਸੇ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਨੇ ਮੁਗਲ ਹਕੂਮਤ ਵੱਲੋਂ ਕੈਦ ਕੀਤੇ ਦੇਸ਼ ਦੇ ਵੱਖ-ਵੱਖ ਰਾਜਿਆਂ ਦੀ ਬੰਦ ਖਲਾਸੀ ਕੀਤੀ ਸੀ, ਜਦਕਿ ਅੱਜ ਇਸ ਦੇਸ਼ ਅੰਦਰ ਉਨ੍ਹਾਂ ਦੇ ਅਨੁਆਈ ਸਿੱਖਾਂ ਨੂੰ 30-30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਰੱਖਿਆ ਹੋਇਆ ਹੈ। ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰ ਵੱਲੋਂ ਕੀਤਾ ਜਾ ਰਿਹਾ ਵਿਤਕਰਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾ ਰਿਹਾ ਹੈ। ਉਮਰ ਕੈਦ ਤੋਂ ਦੁਗਣਾ ਸਮਾਂ ਜੇਲ੍ਹਾਂ ਵਿਚ ਬਤੀਤ ਕਰਨ ਦੇ ਬਾਵਜੂਦ ਵੀ ਸਰਕਾਰਾਂ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕਰ ਰਹੀਆਂ।

ਇਸ ਦੇ ਨਾਲ ਹੀ ਸਿੱਖਾਂ ਵੱਲੋਂ ਕੁਰਬਾਨੀਆਂ ਨਾਲ ਸਥਾਪਤ ਕੀਤੀਆਂ ਸਿੱਖ ਸੰਸਥਾਵਾਂ ਨੂੰ ਤੋੜਣ ਤੇ ਸਿੱਖ ਸ਼ਕਤੀ ਨੂੰ ਕਮਜੋਰ ਕਰਨ ਦੇ ਕੋਝੇ ਯਤਨਾਂ ਤਹਿਤ ਚਾਲਾਂ ਚੱਲੀਆਂ ਜਾ ਰਹੀਆਂ ਹਨ। ਅੱਜ ਲੋੜ ਹੈ ਕਿ ਪੰਥ ਵਿਰੋਧੀ ਚਾਲਾਂ ਤੋਂ ਸੁਚੇਤ ਹੁੰਦੇ ਹੋਏ ਆਪਣੀਆਂ ਪੁਰਾਣੀਆਂ ਪ੍ਰੰਪਰਾਵਾਂ ਅਨੁਸਾਰ ਸਿੱਖ ਕੌਮ ਚੁਣੌਤੀਆਂ ਦੇ ਟਾਕਰੇ ਲਈ ਸਿਰਜੋੜ ਬੈਠੇ।

ਬੰਦੀ ਛੋੜ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਸਿੱਖ ਕੌਮ ਇਸ ਇਤਿਹਾਸਕ ਦਿਹਾੜੇ ’ਤੇ ਆਪਣੇ ਇਤਿਹਾਸ ਤੋਂ ਵੀ ਸੇਧ ਲਵੇ। ਬੰਦੀ ਛੋੜ ਦਿਹਾੜੇ ਦਾ ਸੁਨੇਹਾ ਸਿਰਜੋੜ ਕੇ ਬੈਠਣ ਅਤੇ ਪੰਥਕ ਚੁਣੌਤੀਆਂ ਚੋਂ ਉਭਰਨ ਲਈ ਇਕਜੁੱਟ ਹੋਣ ਦਾ ਸੱਦਾ ਹੈ। ਇਸ ਮੌਕੇ ’ਤੇ ਆਪਣੇ ਘਰਾਂ ਨੂੰ ਰੁਸ਼ਨਾਉਣ ਦੇ ਨਾਲ-ਨਾਲ ਸ਼ਬਦ ਗੁਰੂ ਦੇ ਪ੍ਰਕਾਸ਼ ਰਾਹੀਂ ਆਪਣੇ ਹਿਰਦੇ ਨੂੰ ਵੀ ਰੁਸ਼ਨਾਉਣਾ ਹੈ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਹਮੇਸ਼ਾਂ ਹੀ ਤਤਪਰ ਰਹਿਣਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਤੇ ਪੰਜਾਬ ਸਰਕਾਰ ਅਮਨ ਸ਼ਾਂਤੀ ਕਾਇਮ ਰੱਖਣ ਲਈ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਵਾਉਣ: ਭੋਮਾ

Haryana and Punjab govts must get parole of Ram Rahim rejected: Manjit Singh Bhoma ਯੈੱਸ ਪੰਜਾਬ ਅੰਮ੍ਰਿਤਸਰ, 31 ਜਨਵਰੀ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ...

ਲੜਕੀਆਂ ਆਪਣੀ ਸਵੈ-ਰੱਖਿਆ ਤੇ ਖੇਡ ਵਜੋਂ ਗੱਤਕੇ ਨੂੰ ਅਪਣਾਉਣ: ਗਰੇਵਾਲ – ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ

ਯੈੱਸ ਪੰਜਾਬ ਲੁਧਿਆਣਾ, 28 ਜਨਵਰੀ, 2023 - ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ...

ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਨਵਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ...

ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ, 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ...

ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੇ ਨਾਂਅ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕ’ ਵਿੱਚ ਬਦਲਣ ਦੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ...

ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ...

ਮਨੋਰੰਜਨ

ਹਰਸ਼ ਵਧਵਾ: ਜ਼ਿੰਦਗੀ ਦੇ ਅਣਛੂਹੇ ਪਹਿਲੂਆਂ ਨੂੰ ਪਰਦੇ ‘ਤੇ ਦਰਸਾਉਣ ਵਾਲੇ ਇੱਕ ਦੂਰਦਰਸ਼ੀ ਨਿਰਮਾਤਾ

Harsh Wadhwa - A film producer interested in brining untouched concepts to reel life ਹਰਜਿੰਦਰ ਸਿੰਘ ਜਵੰਦਾ ਹਰਸ਼ ਵਧਵਾ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਵਧਵਾ ਪ੍ਰੋਡਕਸ਼ਨ ਲਗਾਤਾਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਸਬੂਤ ਜੋ...

ਮੁਹੱਬਤਾਂ ਦੀ ਬਾਤ ਪਾਉਂਦੀ ਰੋਮਾਂਟਿਕ ਫ਼ਿਲਮ ਹੈ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ‘ਕਲੀ ਜੋਟਾ’

Kali Jotta - This Satinder Sartaj and Neeru Bajwa starrer Punjabi movie is a unique love story 27 ਜਨਵਰੀ, 2023 - ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਹੁਣ ਆਪਣੀ ਆ ਰਹੀ...

‘ਕਲੀ ਜੋਟਾ’ ਦੇ ਸਿਤਾਰੇ ਸਤਿੰਦਰ ਸਰਤਾਜ, ਨੀਰੂ ਬਾਜਵਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ; ਵਾਹਗਾ ਬਾਰਡਰ ’ਤੇ ਮਣਾਇਆ ਗਣਤੰਤਰ ਦਿਵਸ

ਯੈੱਸ ਪੰਜਾਬ ਪੰਜਾਬ, 27 ਜਨਵਰੀ 2023: 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ "ਕਲੀ ਜੋਟਾ" ਦੇ ਮੁੱਖ ਕਲਾਕਾਰ, ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪਣੀ ਫਿਲਮ ਦੀ ਸਫਲਤਾ ਲਈ ਪ੍ਰਮਾਤਮਾ ਤੋਂ ਅਨਮੋਲ ਆਸ਼ੀਰਵਾਦ ਲੈਣ...

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...
- Advertisement -spot_img

ਸੋਸ਼ਲ ਮੀਡੀਆ

52,351FansLike
51,951FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!