Saturday, October 1, 2022

ਵਾਹਿਗੁਰੂ

spot_img



ਬੰਦੀ ਸਿੰਘਾਂ ਦੀ ਰਿਹਾਈ: 75ਵੇਂ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ 13 ਅਗਸਤ ਨੂੰ ਕਰੇਗੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਯੈੱਸ ਪੰਜਾਬ
ਅੰਮ੍ਰਿਤਸਰ, 10 ਅਗਸਤ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਧਾਮੀ ਦੀ ਅਗਵਾਈ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ, ਪਰ ਦੁੱਖ ਦੀ ਗੱਲ ਹੈ ਕਿ 75 ਸਾਲਾਂ ਤੋਂ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜ਼ੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦਾ ਸੰਵਿਧਾਨ ਇਥੇ ਵੱਸਣ ਵਾਲੇ ਹਰ ਇਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ, ਪਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਕਾਰਾਤਮਕ ਰਿਹਾ ਹੈ।

ਇਸੇ ਸਿੱਖ ਵਿਰੋਧੀ ਰਵੱਈਏ ਕਾਰਨ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਇਸੇ ਵਿਤਕਰੇ ਭਰੇ ਰਵੱਈਏ ਕਰਕੇ ਹੀ ਸ਼੍ਰੋਮਣੀ ਕਮੇਟੀ ਨੇ 13 ਅਗਸਤ ਨੂੰ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਅੰਬਾਲਾ ਦੇ ਪ੍ਰਸ਼ਾਸਨ ਵੱਲੋਂ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਰਕਾਰ ਦੇ ਪ੍ਰੋਗਰਾਮ ‘ਹਰ ਘਰ ਤਿਰੰਗਾ’ ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੱਭਿਆਚਾਰਕ ਪ੍ਰੋਗਰਾਮ ਉਲੀਕਣ ਅਤੇ ਤਿਰੰਗਾ ਲਹਿਰਾਉਣ ਦੇ ਹੁਕਮ ਜਾਰੀ ਕਰਨ ਦੀ ਕਰੜੀ ਨਿੰਦਾ ਕੀਤੀ।

ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਇਕ ਮਤਾ ਪਾਸ ਕਰਦਿਆਂ ਹਰਿਆਣਾ ਸਰਕਾਰ ਅਤੇ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣ ਦੀ ਚੇਤਾਵਨੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਕ ਵਿਲੱਖਣ ਮਰਯਾਦਾ ਹੈ, ਜਿਸ ਤਹਿਤ ਇਥੇ ਕੇਵਲ ਸਿੱਖ ਮਰਯਾਦਾ ਅਨੁਸਾਰ ਧਾਰਮਿਕ ਸਮਾਗਮ ਹੀ ਹੋ ਸਕਦੇ ਹਨ ਅਤੇ ਖਾਲਸਈ ਨਿਸ਼ਾਨ ਸਾਹਿਬ ਹੀ ਝੁਲ ਸਕਦਾ ਹੈ।

ਪਰ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੇ ਗੁਰ-ਮਰਯਾਦਾ ਦੀ ਤੌਹੀਨ ਕੀਤੀ ਹੈ। ਭਾਵੇਂ ਗੁਰਦੁਆਰਾ ਪ੍ਰਬੰਧਕਾਂ ਦੇ ਵਿਰੋਧ ਮਗਰੋਂ ਉਨ੍ਹਾਂ ਨੇ ਫੈਸਲਾ ਵਾਪਸ ਲੈ ਲਿਆ ਹੈ, ਪਰ ਪ੍ਰਸ਼ਾਸਨ ਦੀ ਇਸ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਗੁਰ-ਮਰਯਾਦਾ ਨਾਲ ਛੇੜ ਛਾੜ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਰਕਾਰੀ ਅਦਾਰਿਆਂ ਨੂੰ ਅਜਿਹੇ ਸੰਜੀਦਾ ਮਾਮਲਿਆਂ ਵਿਚ ਮਨਮਾਨੀ ਨਹੀਂ ਕਰਨੀ ਚਾਹੀਦੀ।

ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਜਥੇਦਾਰ ਤੋਤਾ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵੀ ਵਿਚਾਰੇ ਗਏ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਮੇਂ ਸਹਿਯੋਗ ਦੇਣ ਵਾਲਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਪੰਥ ਦੀਆਂ ਧਾਰਮਿਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸਭਾ-ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ, ਸੇਵਾ ਪੰਥੀ ਤੇ ਮਿਸ਼ਨਰੀ ਸੰਸਥਾਵਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਮਾਗਮਾਂ ਦੀ ਸ਼ੋਭਾ ਵਧਾਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਸਭ ਦਾ ਧੰਨਵਾਦ ਕਰਦੀ ਹੈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਪਰਮਜੀਤ ਸਿੰਘ ਐਕਸੀਅਨ, ਇੰਚਾਰਜ ਸ. ਸ਼ਾਹਬਾਜ਼ ਸਿੰਘ ਅਤੇ ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮੀਡੀਆ ਐਕਲੀਲੈਂਸ ਅਵਾਰਡ-2022 ਨਾਲ ਨਵਾਜੇ ਪਹਿਲੇ ਸੀਨੀਅਰ ਸਿੱਖ ਪੱਤਰਕਾਰ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਵਾਗਤ

ਯੈੱਸ ਪੰਜਾਬ ਨਵੀਂ ਦਿੱਲੀ, 29 ਸਿਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦਸਿਆ...

ਦਿੱਲੀ ਕਮੇਟੀ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 12 ਫ਼ੀਸਦੀ ਵਧਿਆ, ਰੈਗੂਲਰ ਹੋਣ ਤੋਂ ਬਾਅਦ ਕਨਫਰਮ ਹੋਣ ਦੀ ਮਿਆਦ ਹੋਵੇਗੀ 2 ਸਾਲ

ਯੈੱਸ ਪੰਜਾਬ ਨਵੀਂ ਦਿੱਲੀ, 28 ਸਤੰਬਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਡੀਐਸਜੀਐਮਸੀ ਸਟਾਫ਼ ਦੇ...

ਦਿੱਲੀ ਕਮੇਟੀ ਨੇ ਹਿਮਾਚਲ ਦੇ ਬੜੂ ਸਾਹਿਬ ਵਿਖ਼ੇ ਭੇਜੀ ਰਸਦ ਸਮੱਗਰੀ, ਬੱਦਲ ਫ਼ਟਣ ਨਾਲ ਹੋਈ ਭਾਰੀ ਤਬਾਹੀ ਨੂੰ ਵੇਖ਼ਦਿਆਂ ਲਿਆ ਫ਼ੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਸਤੰਬਰ, 2022 - ਬੀਤੇ ਦਿਨੀਂ ਬੱਦਲ ਫ਼ਟਣ ਨਾਲ ਹਿਮਾਚਲ ਪ੍ਰਦੇਸ਼ ਦੇ ਕਲਗੀਧਰ ਟਰਸਟ ਅਧੀਨ ਚੱਲਦੇ ਬੜੂ ਸਾਹਿਬ ਕੰਪਲੈਕਸ ਵਿਖੇ ਹੋਏ ਭਾਰੀ ਨੁਕਸਾਨ ਨੂੰ ਵੇਖਦਿਆਂ ਅੱਜ...

ਸਿੱਖ ਮਿਸ਼ਨ ਦਿੱਲੀ ਵੱਲੋਂ ਸਿੱਖ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਵਿਸ਼ੇਸ਼ ਕਾਰਜ ਕੀਤੇ ਜਾਣਗੇ: ਬੀਬੀ ਰਣਜੀਤ ਕੌਰ

ਯੈੱਸ ਪੰਜਾਬ ਨਵੀਂ ਦਿੱਲੀ, 27 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਾਏ ਜਾ ਰਹੇ ਸਿੱਖ ਮਿਸ਼ਨ ਦਿੱਲੀ ਵੱਲੋਂ ਸਿੱਖ ਬੱਚਿਆਂ ਦੇ ਭਵਿੱਖ ਨੂੰ ਸੁਨਿਹਰਾ ਬਣਾਉਣ ਲਈ ਕਈ ਕਾਰਜ ਕੀਤੇ ਜਾ...

ਦਿੱਲੀ ਕਮੇਟੀ ਵੱਲੋਂ ਫਿਲਮ ‘ਜੋਗੀ’ ’ਚ ਅਹਿਮ ਭੂਮਿਕਾਵਾਂ ਨਿਭਾਉਣ ਵਾਲਿਆਂ ਦਾ ਸਨਮਾਨ

ਯੈੱਸ ਪੰਜਾਬ ਨਵੀਂ ਦਿੱਲੀ, 27 ਸਤੰਬਰ, 2022: 1984 ’ਚ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ’ਚ ਵਾਪਰੇ ਸਿੱਖਾਂ ਦੇ ਕਤਲ-ਕਾਂਡ ’ਤੇ ਨੂੰ ਦਰਸ਼ਾਉਂਦੀ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਜ ਦੀ ਫਿਲਮ ‘ਜੋਗੀ’...

ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਲਈ ਸਿੱਖ ਜੱਥਾ ਜਾਵੇਗਾ ਪਾਕਿਸਤਾਨ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 27 ਸਤੰਬਰ, 2022: ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ’ਚ ਹਿੱਸਾ ਲੈਣ ਲਈ ਭਾਰਤੀ ਸਿੱਖਾਂ ਦਾ ਇੱਕ ਜੱਥਾ ਪਾਕਿਸਤਾਨ ਦੇ ਰਾਵਲਪਿੰਡੀ ਤੋਂ 45 ਕਿਲੋਮੀਟਰ ਦੂਰ ਪਵਿੱਤਰ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

40,188FansLike
51,957FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!