Sunday, January 23, 2022

ਵਾਹਿਗੁਰੂ

spot_img
ਭਗਵੰਤ ਮਾਨ ਦਾ ਵੱਡਾ ਇਲਜ਼ਾਮ: ਭਾਜਪਾ ਦੇ ‘ਬਹੁਤ ਵੱਡੇ’ ਆਗੂ ਨੇ ਮੈਨੂੰ ਫ਼ੋਨ ਕਰਕੇ ਕਿਹਾ ‘ਦੱਸੋ ਇਧਰ ਆਉਣ ਦਾ ਕੀ ਲਉਂਗੇ?’

ਯੈੱਸ ਪੰਜਾਬ
ਚੰਡੀਗੜ੍ਹ, 5 ਦਸੰਬਰ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੱਡਾ ਖ਼ੁਲਾਸਾ ਕੀਤਾ ਹੈ ਕਿ ਚਾਰ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਇੱਕ ਬਹੁਤ ਵੱਡੇ ਆਗੂ ਨੇ ਉਨ੍ਹਾਂ (ਭਗਵੰਤ ਮਾਨ) ਨੂੰ ਫ਼ੋਨ ਕਰਕੇ ਪੁੱਛਿਆ ਸੀ ਕਿ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀ ਲਵੋਂਗੇ? ਸਿੱਧੀ ਪੇਸ਼ਕਸ਼ ਕੀਤੀ ਸੀ ਕਿ ਪੈਸਾ ਲਾਉਂਗੇ ਜਾਂ ਕੋਈ ਅਹੁਦਾ ਲਉਂਗੇ? ਇੱਥੋਂ ਤੱਕ ਕਿਹਾ ਕਿ ਇੱਕ ਵਾਰ ਹਾਂ ਕਰੋ, ਕੇਂਦਰ ਸਰਕਾਰ ਵਿੱਚ ਕੈਬਿਨਟ ਮੰਤਰੀ ਬਣਾਇਆ ਜਾਵੇਗਾ ਅਤੇ ਮਨਪਸੰਦ ਦਾ ਮੰਤਰਾਲਾ ਦਿੱਤਾ ਜਾਵੇਗਾ।

ਭਗਵੰਤ ਮਾਨ ਨੇ ਇਹ ਸਨਸਨੀਖ਼ੇਜ਼ ਖ਼ੁਲਾਸਾ ਐਤਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕੀਤਾ। ਮਾਨ ਨੇ ਦੱਸਿਆ ਕਿ ਉਨ੍ਹਾਂ (ਮਾਨ ਨੇ) ਭਾਜਪਾ ਆਗੂ ਨੂੰ ਦੋ ਟੁੱਕ ਜਵਾਬ ਦਿੰਦਿਆਂ ਕਿਹਾ, ”ਮੈਂ ਮਿਸ਼ਨ ‘ਤੇ ਹਾਂ, ਕਮਿਸ਼ਨ ‘ਤੇ ਨਹੀਂ। ਮੇਰਾ ਮਿਸ਼ਨ ਪੰਜਾਬ ਨੂੰ ਖ਼ੁਸ਼ਹਾਲ, ਸ਼ਾਂਤਮਈ ਅਤੇ ਵਿਕਸਤ ਬਣਾਉਣਾ ਹੈ। ਮੈਂ ਭਾਜਪਾ ਦੀ ਕੁਰਸੀ ਨੂੰ ਲੱਤ ਮਾਰਦਾ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਪੈਸੇ ਕਮਾਉਣ ਦੇ ਕੈਰੀਅਰ ਨੂੰ ਛੱਡ ਕੇ ਪੰਜਾਬ ਦੀ ਸੇਵਾ ਵਿੱਚ ਆਏ ਹਨ। ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਹੀ ਉਨ੍ਹਾਂ ਆਮ ਆਦਮੀ ਪਾਰਟੀ (ਆਪ) ਦਾ ਬੂਟਾ ਪੰਜਾਬ ਵਿੱਚ ਲਾਇਆ ਅਤੇ ਇਸ ਬੂਟੇ ਨੂੰ ਆਪਣੇ ਖ਼ੂਨ- ਪਸੀਨੇ ਨਾਲ ਸਿੰਜਿਆਂ ਹੈ।

ਭਗਵੰਤ ਮਾਨ ਨੇ ਕਿਹਾ, ”ਪੰਜਾਬ ਦੇ ਲੋਕ ਮੇਰੇ ‘ਤੇ ਵਿਸ਼ਵਾਸ ਕਰਦੇ ਹਨ। ਭਾਜਪਾ ਕੋਲ ਐਨੇ ਪੈਸੇ ਜਾਂ ਅਹੁਦੇ ਨਹੀਂ ਹਨ ਕਿ ਉਹ ਮਾਨ ਨੂੰ ਖ਼ਰੀਦ ਸਕੇ। ਅਸਲ ‘ਚ ਭਾਜਪਾ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਖ਼ਰੀਦਣ ਦਾ ਯਤਨ ਕਰ ਰਹੀ ਹੈ। ਪਰ ਮੈਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਸੰਘਰਸ਼ ਕਰਦਾ ਰਹਾਂਗਾ।”

ਉਨ੍ਹਾਂ ਭਾਜਪਾ ‘ਤੇ ਜੋੜ- ਤੋੜ, ਡਰਾਉਣ- ਧਮਕਾਉਣ ਅਤੇ ਖ਼ਰੀਦੋ- ਫ਼ਰੋਖ਼ਤ ਦੀ ਗੰਦੀ ਖੇਡ ਖੇਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਬੰਗਾਲ, ਗੋਆ, ਮੇਘਾਲਿਆ ਅਤੇ ਮੱਧ ਪ੍ਰਦੇਸ਼ ਸਮੇਤ ਵੱਖ- ਵੱਖ ਰਾਜਾਂ ਜੋੜ- ਤੋੜ ਕਰਕੇ ਹੀ ਸਰਕਾਰਾਂ ਬਣਾਈਆਂ ਸਨ, ਪਰ ਭਾਜਪਾ ਅਤੇ ਕੇਂਦਰ ਸਰਕਾਰ, ਸਰਕਾਰ ਦੀਆਂ ਏਜੰਸੀਆਂ ਨਾ ਤਾਂ ਭਗਵੰਤ ਮਾਨ ਨੂੰ ਖ਼ਰੀਦ ਸਕਦੀਆਂ ਹਨ ਅਤੇ ਨਾ ਹੀ ਡਰਾ – ਧਮਕਾ ਸਕਦੇ ਹਨ।

ਮਾਨ ਨੇ ਕਿਹਾ ਕਿ ਖ਼ਰੀਦੋ- ਫ਼ਰੋਖ਼ਤ ਉਨ੍ਹਾਂ ਦੀ ਹੁੰਦੀ ਹੈ ਜੋ ਮਾਰਕੀਟ (ਮੰਡੀ) ‘ਚ ਹੁੰਦੇ ਹਨ। ਭਗਵੰਤ ਮਾਨ ਜਦ ਮਾਰਕੀਟ ‘ਚ ਹੀ ਨਹੀਂ ਤਾਂ ਭਗਵੰਤ ਮਾਨ ਨੂੰ ਕੌਣ ਖ਼ਰੀਦ ਸਕਦਾ ਹੈ? ਉਨ੍ਹਾਂ ਕਿਹਾ ਕਿ ਭਾਜਪਾ ਵਰਗੀ ਪਾਰਟੀ ‘ਚ ਜਾਣ ਦੀ ਥਾਂ ਭਗਵੰਤ ਮਾਨ ਜੇ ਅੱਜ ਦੋ ਰੋਟੀਆਂ ਖਾ ਕੇ ਗੁਜ਼ਾਰਾ ਕਰਦਾ ਹੈ ਤਾਂ ਇੱਕ ਜਾਂ ਅੱਧੀ ਰੋਟੀ ਨਾਲ ਵੀ ਗੁਜ਼ਾਰਾ ਕਰ ਲਵੇਗਾ, ਪ੍ਰੰਤੂ ਭਾਜਪਾ ‘ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ਼ ਵਿੱਚ ਭਾਜਪਾ ਨੂੰ ਜਵਾਬ ਦੇਣ ਲਈ ਉੱਘੇ ਸ਼ਾਇਰ ਗੁਰਭਜਨ ਗਿੱਲ ਦਾ ਸ਼ੇਅਰ ਸਾਂਝਾ ਕੀਤਾ, ” ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ। ਵਿੱਚ ਸਮੁੰਦਰ ਜਾ ਕੇ ਉਹ ਮਰ ਜਾਂਦਾ ਹੈ। ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ। ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਦੀ ਗਰਦਨ ਸਿੱਧੀ ਰੱਖਣ ਦਾ ਜਜ਼ਬਾ ਲੈ ਕੇ ਜੀਅ ਰਹੇ ਹਨ।

ਮਾਨ ਨੇ ਕਿਹਾ ਕਿ ਭਾਜਪਾ 700 ਕਿਸਾਨਾਂ ਨੂੰ ਮਾਰਨ ਵਾਲੀ ਪਾਰਟੀ ਅਤੇ ਸਰਕਾਰ ਹੈ। ਲਖੀਮਪੁਰ ‘ਚ ਕਿਸਾਨਾਂ ਨੂੰ ਕੀੜੇ ਮਕੌੜਿਆਂ ਦੀ ਤਰਾਂ ਗੱਡੀ ਥੱਲੇ ਦੇ ਮਾਰਨ ਵਾਲੀ ਹੈ। ਪੂਰਾ ਇੱਕ ਸਾਲ ਕਿਸਾਨ ਅੰਦੋਲਨ ਦੀਆਂ ਉਨ੍ਹਾਂ (ਮਾਨ) ਦੀਆਂ ਮਾਵਾਂ, ਭੈਣਾਂ, ਚਾਚੇ, ਤਾਇਆ, ਭਰਾਵਾਂ ‘ਤੇ ਅੱਤਿਆਚਾਰ ਕਰਨ ਵਾਲੀ ਅਤੇ ਗੁੰਡੇ, ਮਵਾਲੀ, ਅੱਤਵਾਦੀ ਆਖਣ ਵਾਲੀ ਭਾਜਪਾ ਹੈ। ਇਸ ਲਈ ਭਾਜਪਾ ‘ਆਪ’ ਦੇ ਕਿਸੇ ਅਹੁਦੇਦਾਰ, ਵਰਕਰ ਨੂੰ ਖ਼ਰੀਦਣ ਦੀ ਕੋਸ਼ਿਸ਼ ਨਾ ਕਰੇ, ਭਗਵੰਤ ਮਾਨ ਨੂੰ ਖ਼ਰੀਦਣ ਦਾ ਭਰਮ ਹੀ ਮਨ ਵਿੱਚ ਕੱਢ ਦੇਵੇ।

ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਭਾਜਪਾ ਨੂੰ ਨਫ਼ਰਤ ਕਰਦੇ ਹਨ। ਭਾਜਪਾ ਦਾ ਤਾਂ ਪਹਿਲਾਂ ਹੀ ਪੰਜਾਬ ‘ਚ ਆਧਾਰ ਨਹੀਂ ਸੀ, ਸਿਰਫ਼ 2- 4 ਐਮ.ਪੀ ਜਾਂ ਵਿਧਾਇਕਾਂ ਤੱਕ ਸੀਮਤ ਸੀ, ਹੁਣ ਤਾਂ ਭਾਜਪਾ ਦਾ ਕਿਤੇ ਵੀ ਨਾਮੋ- ਨਿਸ਼ਾਨ ਨਹੀਂ ਲੱਭਦਾ। ਮਾਰੂ ਨੀਤੀਆਂ ਕਰਕੇ ਵਪਾਰੀ, ਕਾਰੋਬਾਰੀ ਅਤੇ ਸ਼ਹਿਰੀ ਵੋਟਰ ਵੀ ਪ੍ਰਧਾਨ ਮੰਤਰੀ ਅਤੇ ਭਾਜਪਾ ਤੋਂ ਤੌਬਾ ਕਰ ਚੁੱਕੇ ਹਨ।

ਪੱਤਰਕਾਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਭਾਜਪਾ ਦੇ ਸਮਝੌਤੇ ਬਾਰੇ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਕੋਲ ਆਪਣਾ ਕੁੱਝ ਵੀ ਨਾ ਹੋਣ ਕਾਰਨ ਭਾਜਪਾ ਆਗੂ ਇੱਧਰ- ਉੱਧਰ ਹੱਥ- ਪੈਰ ਮਾਰ ਰਹੇ ਹਨ। ਪ੍ਰੰਤੂ ਜ਼ੀਰੋ ਕਿੰਨੀਆਂ ਵੀ ਹੋਰ ਜ਼ੀਰੋਆਂ ਕਿਉਂ ਨਾ ਜੁੜ ਜਾਣ, ਨਤੀਜਾ ਜ਼ੀਰੋ ਹੀ ਹੁੰਦਾ ਹੈ।

ਇਸ ਨੂੰ ਵੀ ਪੜ੍ਹੋ:
ਕੈਪਟਨ ਅਮਰਿੰਦਰ ਸਿੰਘ ਤਨਖ਼ਾਹੀਆ ਕਰਾਰ – ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਸਾਬਕਾ ਮੁੱਖ ਮੰਤਰੀ ਨੂੰ ਤਨਖ਼ਾਹੀਆ ਐਲਾਨਿਆ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਲੁਧਿਆਣਾ ਵਿਖ਼ੇ ਗੁਟਕਾ ਸਾਹਿਬ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਘਟਨਾ ਦੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2022; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ...

ਕਾਬੁਲ ਗੁਰਦਆਰੇ ’ਤੇ ਹਮਲੇ ਦਾ ‘ਮਾਸਟਰਮਾਈਂਡ’ ਅਸਲਮ ਫ਼ਾਰੂਕੀ ਮਾਰਿਆ ਗਿਆ; ਗੋਲੀਬਾਰੀ ਵਿੱਚ ਮਾਰੇ ਗਏ ਸਨ 27 ਅਫ਼ਗਾਨ ਸਿੱਖ

ਯੈੱਸ ਪੰਜਾਬ ਕਾਬੁਲ, ਅਫ਼ਗਾਨਿਸਤਾਨ, 19 ਜਨਵਰੀ 2022: ਕਾਬੁਲ ਦੇ ਗੁਰਦੁਆਰਾ ਹਰਿ ਰਾਏ ਸਾਹਿਬ ਵਿੱਚ ਗੋਲੀਬਾਰੀ ਕਰਕੇ 27 ਅਫ਼ਗਾਨ ਸਿੱਖਾਂ ਨੂੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਦੇ ਮਾਸਟਰਮਾਈਂਡ ਅਤੇ ਇਸਲਾਮਿਕ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,504FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼