Sunday, November 27, 2022

ਵਾਹਿਗੁਰੂ

spot_img


ਭਗਵੰਤ ਮਾਨ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ ਵੱਖਵਾਦੀ ਤਾਕਤਾਂ ਦੀ ਸਰਗਰਮੀ ਬਾਰੇ ਸਥਿਤੀ ਸਪਸ਼ਟ ਕਰਨ: ਸੁਨੀਲ ਜਾਖ਼ੜ

ਯੈੱਸ ਪੰਜਾਬ
ਜਲੰਧਰ, 30 ਸਤੰਬਰ, 2022:
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਨਾਲ ਹੀ ਵੱਖਵਾਦੀ ਤਾਕਤਾਂ ਦੇ ਮੁੜ ਸੂਬੇ ਵਿਚ ਸਰਗਰਮ ਹੋਣ ਨੂੰ ਪੰਜਾਬ ਦੀ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਲਈ ਖਤਰਾ ਦੱਸਦਿਆਂ ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਇਸ ਮੁੱਦੇ ਤੇ ਮੁੱਖ ਮੰਤਰੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਵੰਗਾਰਿਆ ਹੈ।

ਉਹ ਅੱਜ ਇੱਥੇ ਪਾਰਟੀ ਵੱਲੋਂ ਕਰਵਾਈ ਲੋਕਾਂ ਦੀ ਵਿਧਾਨ ਸਭਾ ਵਿਚ ਬੋਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੇ ਆਗੂ ਵੱਖਵਾਦੀ ਲੋਕਾਂ ਦੇ ਘਰਾਂ ਵਿਚ ਰਹਿਣ ਲਈ ਪਹੁੰਚੇ ਸਨ। ਪਰ ਤਦ ਪੰਜਾਬ ਦੇ ਸੂਝਵਾਨ ਲੋਕਾਂ ਨੇ ਇੰਨ੍ਹਾਂ ਦੇ ਇਰਾਦਿਆਂ ਨੂੰ ਸਮਝਦਿਆਂ ਇੰਨ੍ਹਾਂ ਨੂੰ ਨਕਾਰ ਦਿੱਤਾ ਸੀ।

ਪਰ ਹੁਣ ਫਿਰ ਪੰਜਾਬ ਵਿਚ ਆਪ ਦੀ ਸਰਕਾਰ ਬਣਨ ਤੇ ਜਿਸ ਤਰਾਂ ਦੇ ਵੱਖਵਾਦੀਆਂ ਦੇ ਘਰਾਂ ਵਿਚ ਆਪ ਆਗੂ ਠਹਿਰੇ ਸਨ ਉਹੋ ਜਿਹੇ ਵੱਖਵਾਦੀ ਵਿਦੇਸ਼ਾਂ ਤੋਂ ਪੰਜਾਬ ਪਰਤ ਕੇ ਪੰਜਾਬ ਦੀ ਅਮਨ ਸਾਂਤੀ ਭੰਗ ਕਰਨ ਦੀਆਂ ਗੱਲਾਂ ਕਰਨ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਅਤੇ ਵੱਖਵਾਦੀਆਂ ਦੀਆਂ ਸਰਗਰਮੀਆਂ ਵਿਚ ਕੀ ਸੰਯੋਗ ਹੈ ਇਸ ਬਾਰੇ ਮੁੱਖ ਮੰਤਰੀ ਨੂੰ ਆਪਣੀ ਸਥਿਤੀ ਸੱਪਸ਼ਟ ਕਰਨੀ ਚਾਹੀਦੀ ਹੈ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀ ਵਿਧਾਨ ਸਭਾ ਵਿਚ ਕਿਹਾ ਕਿ ਪੰਜਾਬ ਦੀ ਅਮਨ ਸਾਂਤੀ, ਭਾਈਚਾਰਕ ਸਾਂਝ ਅਤੇ ਕੌਮੀ ਸੁਰੱਖਿਆ ਦੇ ਮੱਦੇਨਜਰ ਪੰਜਾਬ ਵਿਚ ਜ਼ੋ ਗੈਂਗਸਟਰ ਕਲਚਰ ਨੂੰ ਪ੍ਰੋਤਸਾਹਿਤ ਕਰਨ ਦੀਆਂ ਕੋਸਿਸ਼ਾਂ ਹੋ ਰਹੀਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ।ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਤਾਜਾ ਹਲਾਤਾਂ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਣਗੇ ਅਤੇ ਗੈਂਗਸਟਰਾਂ ਦੀਆਂ ਪ੍ਰਾਪਰਟੀਆਂ ਜਬਤ ਕਰਨ ਦੀ ਮੰਗ ਕਰਣਗੇ।

ਸ੍ਰੀ ਜਾਖੜ ਨੇ ਇਕ ਆਗੂ ਵੱਲੋਂ ਗੈਂਗਸਟਰਾਂ ਦੇ ਮੁੱਖ ਧਾਰਾ ਵਿਚ ਆਉਣ ਸਬੰਧੀ ਦਿੱਤੇ ਬਿਆਨ ਤੇ ਤੰਜ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਦੀ ਬਜਾਏ ਪਹਿਲਾਂ ਇਹ ਜਰੂਰੀ ਹੈ ਕਿ ਜ਼ੋ ਨੌਜਵਾਨ ਮੁੱਖ ਧਾਰਾ ਵਿਚ ਹਨ ਉਨ੍ਹਾਂ ਨੂੰ ਗੈਂਗਸਟਰਾਂ ਨਾਲ ਜ਼ਾਣ ਜਾਂ ਵਿਦੇਸ਼ ਜਾਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਨੇ ਕਿਹਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ

ਭਾਰਤੀ ਜਨਤਾ ਪਾਰਟੀ ਵੱਲੋਂ ਇੱਥੇ ਲਗਾਈ ਲੋਕਾਂ ਦੀ ਵਿਧਾਨ ਸਭਾ ਦੌਰਾਨ ਬੋਲਦਿਆਂ ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਅੱਗੇ ਆਖਿਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੀ ਤਰਾਂ ਨਾਲ ਅਰਵਿੰਦ ਕੇਜਰੀਵਾਲ ਦੀ ਕਠਪੂਤਲੀ ਸਰਕਾਰ ਬਣ ਕੇ ਕੰਮ ਕਰ ਰਹੀ ਹੈ।

ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਨਿੱਤ ਦਿਨ ਨਵੇਂ ਨਾਟਕ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਵੱਲੋਂ ਵਿਧਾਇਕਾਂ ਨੂੰ ਖਰੀਦੇ ਜਾਣ ਸਬੰਧੀ ਕੀਤਾ ਗਿਆ ਦਾਅਵਾ ਇਸ ਪਾਰਟੀ ਵੱਲੋਂ ਆਪਣੇ ਵਿਧਾਇਕਾਂ ਦਾ ਅਪਮਾਨ ਹੈ। ਉਨ੍ਹਾਂ ਨੇ ਕਿਹਾ ਕਿ ਆਪ ਵਿਚ ਆਤਮਵਿਸਵਾਸ਼ ਦੀ ਘਾਟ ਹੈ ਅਤੇ ਇਸੇ ਲਈ ਇਹ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਊਮੀਦਾਂ ਤੇ ਖਰਾ ਉਤਰਨ ਤੋਂ ਪੂਰੀ ਤਰਾਂ ਨਾਕਾਮਯਾਬ ਰਹੀ ਹੈ ਅਤੇ ਇਸੇ ਕਾਰਨ ਇਹ ਧਿਆਨ ਭਟਕਾਉਣ ਲਈ ਨਿੱਤ ਦਿਨ ਨਵੇਂ ਬਹਾਨੇ ਲੱਭਦੀ ਰਹਿੰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਵਿਰੋਧ ਵਿੱਚ ਆਈਆਂ ਸਿੱਖ ਜੱਥੇਬੰਦੀਆਂ, ਕਿਹਾ ਕਾਰਟੂਨ ਫ਼ਿਲਮ ਦਾ ਸਹਾਰਾ ਲੈ ਕੇ ਸਿੱਖਾਂ ਨੂੰ ਬੁੱਤਪ੍ਰਸਤੀ ਵੱਲ ਧੱਕਿਆ ਜਾ ਰਿਹਾ

ਯੈੱਸ ਪੰਜਾਬ ਜਲੰਧਰ, 24 ਨਵੰਬਰ, 2022: ‘ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ, ‘ਆਵਾਜ਼-ਏ-ਕੌਮ’ ਜੱਥੇਬੰਦੀ ਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਦਾ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ...

1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ ਕਰਨ ਵਾਲੇ ਸਾਨੂੰ ਸਿੱਖੀ ਮਸਲਿਆਂ ’ਤੇ ਪਾਠ ਨਾ ਪੜ੍ਹਾਉਣ: ਹਰਮੀਤ ਸਿੰਘ ਕਾਲਕਾ ਨੇ ਸਰਨਾ ਭਰਾਵਾਂ ’ਤੇ ਸਾਧਿਆ ਨਿਸ਼ਾਨਾ

ਯੈੱਸ ਪੰਜਾਬ ਨਵੀਂ ਦਿੱਲੀ, 24 ਨਵਬੰਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ...

ਸ਼੍ਰੋਮਣੀ ਕਮੇਟੀ ਨੇ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਨਹੀਂ ਦਿੱਤੀ ਕੋਈ ਪ੍ਰਵਾਨਗੀ: ਹਰਭਜਨ ਸਿੰਘ ਵਕਤਾ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ...

ਸਾਰਾਗੜ੍ਹੀ ਜੰਗ ਸਬੰਧੀ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰਾਂ ਨੂੰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022: ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ...

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਧਰਮ ਪ੍ਰਚਾਰ ਲਈ ਨਿਯੁਕਤ ਮੈਂਬਰ ਇੰਚਾਰਜਾਂ ਤੇ ਪ੍ਰਚਾਰਕਾਂ ਨੇ ਧਰਮ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਬਾਰੇ ਕੀਤੀ ਵਿਚਾਰ-ਚਰਚਾ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਧਰਮ ਪ੍ਰਚਾਰ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੰਜਾਬ ਦੇ ਵੱਖ-ਵੱਖ ਜੋਨਾਂ ਲਈ ਲਗਾਏ ਮੁਖੀ...

ਦਰਬਾਰ ਸਾਹਿਬ ਦੇ ਰਸਤਿਆਂ ਤੋਂ ਕਬਜ਼ੇ ਹਟਾਉਣ ਅਤੇ ਅੰਮ੍ਰਿਤਸਰ ਦੀ ਲੜਖੜਾਉਂਦੀ ਟ੍ਰੈਫ਼ਿਕ ਵੱਲ ਧਿਆਨ ਦੇਵੇ ਸਰਕਾਰ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟੈ੍ਰਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ...

ਮਨੋਰੰਜਨ

ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਫ਼ਿਲਮ ‘ਤੇਰੇ ਲਈ’

ਹਰਜਿੰਦਰ ਸਿੰਘ ਜਵੰਦਾ ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ...

ਗਾਇਕ ਫ਼ਾਜ਼ਿਲਪੁਰੀਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਯੈੱਸ ਪੰਜਾਬ ਗੁਰੂਗ੍ਰਾਮ, 18 ਨਵੰਬਰ, 2022: ਹਰਿਆਣਵੀ ਗਾਇਕ ਫ਼ਾਜ਼ਿਲਪੁਰੀਆ ਨੂੰ ਗੁਰੂਗ੍ਰਾਮ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਬੌਲੀਵੁੱਡ ਵਿੱਚ ਵੀ ਗ਼ੀਤ ਗਾ ਚੁੱਕੇ ਫ਼ਾਜ਼ਿਲਪੁਰੀਆ ਗੁਰੂਗ੍ਰਾਮ ਵਿੱਚ ਹੋ ਰਹੇ ਇਕ ਪ੍ਰਦਰਸ਼ਨ ਦੇ ਸਮਰਥਨ ਲਈ ਪੁੱਜੇ ਸਨ। ਇਹ ਪ੍ਰਦਰਸ਼ਨ ਅਹੀਰ...

‘ਕਿਸਮਤ 2’, ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਅਤੇ ‘ਫੁੱਫੜ ਜੀ’ ਲਈ ਜ਼ੀ ਸਟੂਡੀਓਜ਼ ਨੇ ਪੀ.ਟੀ.ਸੀ. ਐਵਾਰਡਜ਼ ਵਿੱਚ 36 ਨਾਮਜ਼ਦਗੀਆਂ ਪ੍ਰਾਪਤ

ਹਰਜਿੰਦਰ ਸਿੰਘ ਜਵੰਦਾ ਚੰਡੀਗੜ੍ਹ, 17 ਨਵੰਬਰ, 2022: ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪੁਰਸਕਾਰ ਸਮਾਰੋਹ ਲਈ ਦੌੜ ਸ਼ੁਰੂ ਹੋਣ ਦੇ ਨਾਲ, ਜ਼ੀ ਸਟੂਡੀਓਜ਼ ਨਵੇਂ ਰਿਕਾਰਡ ਬਣਾਉਣ ਅਤੇ ਪੁਰਾਣੇ ਤੋੜਨ ਲਈ ਪੂਰੀ ਤਰ੍ਹਾਂ...

’ਤੇ ਹੁਣ ਬੱਬੂ ਮਾਨ ਨੂੰ ਮਿਲੀ ਧਮਕੀ, ਪ੍ਰਸਿੱਧ ਗਾਇਕ ਦੇ ਮੋਹਾਲੀ ਸਥਿਤ ਘਰ ਦੀ ਸੁਰੱਖ਼ਿਆ ਵਧਾਈ

ਯੈੱਸ ਪੰਜਾਬ ਮੋਹਾਲੀ, 17 ਨਵੰਬਰ, 2022: ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਫ਼ਿਲਮ ਅਦਾਕਾਰ ਬੱਬੂ ਮਾਨ ਨੂੰ ਮਿਲੀ ਧਮਕੀ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਸੁਰੱਖ਼ਿਆ ਵਧਾਈ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਬੂ ਮਾਨ ਨੂੰ ਧਮਕੀ...

ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਦੇ ਖਿਲਾਫ਼ ਐਨ.ਸੀ.ਬੀ. ਵੱਲੋਂ ‘ਡਰੱਗਜ਼’ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ

ਯੈੱਸ ਪੰਜਾਬ ਮੁੰਬਈ, 29 ਅਕਤੂਬਰ, 2022: ਪ੍ਰਸਿੱਧ ਟੀ.ਵੀ.ਅਦਾਕਾਰਾ ਅਤੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ ਹਰਸ਼ Çਲੰਬਾਚੀਆ ਦੇ ਖਿਲਾਫ਼ 2020 ਵਿੱਚ ਦਰਜ ਹੋਏ ‘ਡਰੱਗਜ਼ ਮਾਮਲੇ’ ਵਿੱਚ ਐੱਨ.ਸੀ.ਬੀ. ਵੱਲੋਂ ਮੁੰਬਈ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ...
- Advertisement -spot_img

ਸੋਸ਼ਲ ਮੀਡੀਆ

45,613FansLike
51,930FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!