Friday, December 2, 2022

ਵਾਹਿਗੁਰੂ

spot_img


ਭਗਵੰਤ ਮਾਨ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ, ਦੋ ਵੋਟਾਂ ਦਾ ਪੈ ਗਿਆ ਪੰਗਾ

ਯੈੱਸ ਪੰਜਾਬ
3 ਅਕਤੂਬਰ, 2022:
‘ਆਮ ਆਦਮੀ ਪਾਰਟੀ’ ਦੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਜਿੱਤ ਕੇ ਕਥਿਤ ਤੌਰ ’ਤੇ ਭਾਜਪਾ ਵੱਲੋਂ ਚਲਾਏ ਗਏ ‘ਅਪ੍ਰੇਸ਼ਨ ਲੋਟਸ’ ਨੂੰ ਫ਼ੇਲ੍ਹ ਕਰ ਦੇਣ ਦਾ ਦਾਅਵਾ ਕੀਤਾ।

ਮੁੱਖ ਮੰਤਰੀ ਵੱਲੋਂ ਇਸ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਭਰੋਸੇ ਦੇ ਮਤੇ ਦੇ ਹੱਕ ਵਿੱਚ 93 ਵੋਟਾਂ ਪਈਆਂ ਜਿਨ੍ਹਾਂ ਵਿੱਚ ਅਕਾਲੀ ਦਲ ਦੇ ਸ: ਮਨਪ੍ਰੀਤ ਸਿੰਘ ਇਆਲੀ ਅਤੇ ਬਸਪਾ ਦੇ ਸ੍ਰੀ ਨਛੱਤਰ ਪਾਲ ਦੀ ਵੋਟ ਵੀ ਗਿਣੀ ਗਈ।

ਹੋਇਆ ਇੰਜ ਕਿ ਅੱਜ ਜਿਸ ਵੇਲੇ ਭਰੋਸੇ ਦੇ ਮਤ ’ਤੇ ਵੋਟਿੰਗ ਹੋਣ ਲੱਗੀ ਉਸ ਵੇਲੇ ਸਦਨ ਵਿੱਚ ‘ਆਮ ਆਦਮੀ ਪਾਰਟੀ’ ਦੇ ਸਾਰੇ ਵਿਧਾਇਕ ਸ਼ਾਮਲ ਸਨ ਪਰ ਸ: ਸੰਧਵਾਂ ਦੇ ਸਪੀਕਰ ਹੋਣ ਕਰਕੇ ਉਨ੍ਹਾਂ ਦੀ ਵੋਟ ਨਹੀਂ ਸੀ ਪੈ ਸਕਦੀ ਅਤੇ ਇਸ ਤਰ੍ਹਾਂ 91 ਵੋਟਾਂ ਉਹ ਗਿਣੀਆਂ ਗਈਆਂ।

ਇਸ ਤੋਂ ਇਲਾਵਾ ਕਾਂਗਰਸ ਅਤੇ ਭਾਜਪਾ ਦੇ ਵਿਧਾਇਕ ਸਦਨ ਵਿੱਚ ਹਾਜ਼ਰ ਨਹੀਂ ਸਨ ਜਦਕਿ ਅਕਾਲੀ ਦਲ ਅਤੇ ਬਸਪਾ ਦਾ ਇਕ ਇਕ ਵਿਧਾਇਕ ਸ:ਇਆਲੀ ਅਤੇ ਸ੍ਰੀ ਨਛੱਤਰ ਪਾਲ ਹਾਜ਼ਰ ਸਨ। ਅਕਾਲੀ ਦਲ ਦੇ ਦੋ ਵਿਧਾਇਕ ਡਾ: ਸੁਖਵਿੰਦਰ ਸੁੱਖੀ ਅਤੇ ਸ੍ਰੀਮਤੀ ਗਨੀਵ ਕੌਰ ਵੀ ਸਦਨ ਵਿੱਚ ਹਾਜ਼ਰ ਨਹੀਂ ਸਨ।

ਸਪੀਕਰ ਸ:ਕੁਲਤਾਰ ਸਿੰਘ ਸੰਧਵਾਂ ਨੇ ਆਵਾਜ਼ ਮਤ ਨਾਲ ਗਿਣਤੀ ਕਰਵਾਈ ਤਾਂ 91 ਵੋਟਾਂ ‘ਆਮ ਆਦਮੀ ਪਾਰਟੀ’ ਦੀਆਂ ਮਿਲੀਆਂ। ਹਾਲਾਂਕਿ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ: ਇਆਲੀ ਅਤੇ ਸ੍ਰੀ ਨਛੱਤਰ ਪਾਲ ਨੇ ਵਿਰੋਧ ਕੀਤਾ ਪਰ ਉਨ੍ਹਾਂ ਦੀਆਂ ਵੋਟਾਂ ਵੀ ਗਿਣ ਲਈਆਂ ਗਈਆਂ ਅਤੇ ਸਪੀਕਰ ਨੇ ਐਲਾਨ ਕਰ ਦਿੱਤਾ ਕਿ ਭਰੋਸੇ ਦੇ ਮਤ ਨੂੰ 93 ਵੋਟਾਂ ਹਾਸਲ ਹੋਈਆਂ ਹਨ ਅਤੇ ਵਿਰੋਧ ਵਿੱਚ ਕੋਈ ਵੋਟ ਨਹੀਂ ਪਈ।

ਜਿਵੇਂ ਹੀ ਸੈਸ਼ਨ ਖ਼ਤਮ ਹੋਇਆ ਤਾਂ ਸ: ਇਆਲੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਅਤੇ ਬਸਪਾ ਵਿਧਾਇਕ ਸ੍ਰੀ ਨਛੱਤਰ ਪਾਲ ਨੇ ਤਾਂ ਹੱਕ ਵਿੱਚ ਹਾਮੀ ਨਹੀਂ ਭਰੀ ਫ਼ਿਰ ਉਨ੍ਹਾਂ ਦੀਆਂ ਵੋਟਾਂ ਕਿਵੇਂ ਗਿਣ ਲਈਆਂ ਗਈਆਂ। ਉਨ੍ਹਾਂ ਕਿਹਾ ਕਿ ਜਦ ਉਹ ਆਪ ਸਦਨ ਵਿੱਚ ਭਰੋਸਾ ਮਤ ਦੇ ਵਿਰੋਧ ਵਿੱਚ ਭਾਸ਼ਣ ਦੇ ਚੁੱਕੇ ਸਨ ਫ਼ਿਰ ਉਨ੍ਹਾਂ ਦਾ ਹੱਕ ਵਿੱਚ ਵੋਟ ਪਾਉਣ ਦਾ ਸਵਾਲ ਹੀ ਨਹੀਂ।

ਸ: ਇਆਲੀ ਅਤੇ ਬਸਪਾ ਵਿਧਾਇਕ ਨੇ ਸਪੀਕਰ ਨੂੰ ਚਿੱਠੀ ਲਿਖ਼ ਕੇ ਰਿਕਾਰਡ ਦਰੁਸਤ ਕਰਨ ਲਈ ਕਿਹਾ ਹੈ, ਪਰ ਸਪੀਕਰ ਸ: ਸੰਧਵਾਂ ਦਾ ਕਹਿਣਾ ਹੈ ਕਿ ਸਭ ਕੁਝ ਕਾਇਦੇ ਅਨੁਸਾਰ ਹੋਇਆ ਹੈ ਅਤੇ ਭਰੋਸੇ ਦਾ ਮਤ 93 ਵੋਟਾਂ ਨਾਲ ਹੀ ਪਾਸ ਹੋਇਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ: ਹਰਿਆਣਾ ਵਿੱਚ ਸਰਕਾਰੀ ਕਰਮਚਾਰੀਆਂ ਲਈ ‘ਰਿਸਟ੍ਰਿਕਟਿਡ ਛੁੱਟੀ’ ਦਾ ਐਲਾਨ

ਯੈੱਸ ਪੰਜਾਬ ਚੰਡੀਗੜ੍ਹ, 27 ਨਵੰਬਰ, 2022: ਹਰਿਆਣਾ ਸਰਕਾਰ ਨੇ ਨੌਂਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ ਸੋਮਵਾਰ 28 ਨਵੰਬਰ ਨੂੰ ਰਾਜ ਦੇ ਸਰਕਾਰੀ ਕਰਮਚਾਰੀਆਂ ਲਈ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਕੀਤਾ ਸਨਮਾਨਿਤ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...

ਪੰਜਾਬੀ ਸਿਨੇਮਾ ਦੀ ਹਿੱਟ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਨੂੰ ‘ਐਮਾਜ਼ਨ ਪ੍ਰਾਈਮ ਵੀਡਓ’ ਤੇ ਮਿਲ ਰਿਹੈ ਭਰਵਾਂ ਹੁੰਗਾਰਾ

ਯੈੱਸ ਪੰਜਾਬ ਚੰਡੀਗੜ੍ਹ, 29 ਨਵੰਬਰ, 2022: ਮਸ਼ਹੂਰ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਪੰਜਾਬੀ ਸਿਨੇਮਾ ਦੀ ਸੁਪਰਹਿੱਟ ਫਿਲਮ, 'ਤੇਰੀ ਮੇਰੀ ਗਲ ਬਣ ਗਈ' ਹੁਣ ਸਾਨੂੰ ਦੇਖਣ ਨੂੰ ਮਿਲੇਗੀ। ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,610FansLike
51,920FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!