Friday, May 20, 2022

ਵਾਹਿਗੁਰੂ

spot_img





ਭਗਵੰਤ ਮਾਨ ਹੋਣਗੇ ਪੰਜਾਬ ਵਿੱਚ ‘ਆਪ’ ਦਾ ਮੁੱਖ ਮੰਤਰੀ ਚਿਹਰਾ, ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 17 ਜਨਵਰੀ, 2022:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਹੀ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਇਹ ਵੱਡਾ ਐਲਾਨ ਮੰਗਲਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਐਲਾਨ ਲਈ ਇੱਥੇ ਪ੍ਰਭਾਵਸ਼ਾਲੀ ਮੀਡੀਆ ਈਵੈਂਟ ਆਯੋਜਿਤ ਕੀਤਾ ਗਿਆ।

ਜਿਸ ‘ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ ਮੰਚ ‘ਤੇ ਮੌਜੂਦ ਸਨ, ਜਦਕਿ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵੀ ਭਾਵੁਕ ਸੰਬੋਧਨ ਕੀਤਾ।

ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਮ ਦੀ ਰਸਮੀ ਘੋਸ਼ਣਾ ਕਰਦੇ ਹੋਏ ਦੱਸਿਆ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਹਿਰੇ ਲਈ ਪੰਜਾਬ ਦੇ ਲੋਕਾਂ ਦੀ ਰਾਇ/ਸੁਝਾਅ ਜਾਣਨ ਲਈ ਲੰਘੀ 13 ਜਨਵਰੀ ਨੂੰ ਇੱਕ ਨੰਬਰ ਜਾਰੀ ਕੀਤਾ ਸੀ, ਜਿਸ ‘ਤੇ 21 ਲੱਖ 59 ਹਜ਼ਾਰ 437 ਫ਼ੋਨ/ਮੈਸੇਜ ਦਰਜ ਹੋਏ, ਜਿੰਨਾ ‘ਚੋਂ 93.3 ਪ੍ਰਤੀਸ਼ਤ ਲੋਕਾਂ ਨੇ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਤਰਫ਼ੋਂ ਮੁੱਖ ਮੰਤਰੀ ਲਈ ਭਗਵੰਤ ਮਾਨ ਦੇ ਨਾਮ ‘ਤੇ ਮੋਹਰ ਲਗਾਈ। ਜਿਸ ਦੇ ਆਧਾਰ ‘ਤੇ ਪਾਰਟੀ ਵੱਜੋ ਮਾਣ ਨਾਲ ਭਗਵੰਤ ਮਾਨ ਦਾ ਨਾਮ ਮੁੱਖ ਮੰਤਰੀ ਵਜੋਂ ਪੇਸ਼ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ, ”ਹਰ ਪੰਜਾਬੀ ਨੂੰ ਮੇਰੇ ਛੋਟੇ ਭਾਈ ਭਗਵੰਤ ਮਾਨ ਉੱਤੇ ਮਾਣ ਹੈ।”

ਕੇਜਰੀਵਾਲ ਨੇ ਕਿਹਾ ਕਿ ਮੈਂ ਪਹਿਲਾਂ ਹੀ ਮੁੱਖ ਮੰਤਰੀ ਦੀ ਦੌੜ ਤੋਂ ਖ਼ੁਦ ਨੂੰ ਬਾਹਰ ਕਰ ਲਿਆ ਸੀ, ਲੇਕਿਨ ਕੁੱਝ ਲੋਕਾਂ ਨੇ ਫਿਰ ਵੀ ਮੇਰੇ ਨਾਮ ਦਾ ਸੁਝਾਅ ਦਿੱਤਾ। ਅਸੀਂ ਉਨਾਂ ਸਾਰੇ ਸੁਝਾਵਾਂ ਨੂੰ ਰੱਦ ਕਰ ਦਿੱਤਾ ਜਿਨਾਂ ਵਿੱਚ ਮੇਰਾ ਨਾਂ ਸੀ। ਉਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਅਕਸਰ ਆਪਣੇ ਬੇਟਾ-ਬੇਟੀ, ਭਾਈ-ਭਤੀਜੇ ਅਤੇ ਨੂੰਹ ਨੂੰ ਸੱਤਾ ਸੌਂਪਦੀਆਂ ਹਨ।

ਭਗਵੰਤ ਮੇਰਾ ਛੋਟਾ ਭਰਾ ਹੈ, ਜੇਕਰ ਮੈਂ ਉਸ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੱਤਾ ਹੁੰਦਾ ਤਾਂ ਲੋਕਾਂ ਨੇ ਕਹਿਣਾ ਸੀ ਕਿ ਅਸੀਂ ਆਪਣੇ ਭਰਾ ਨੂੰ ਬਣਾ ਦਿੱਤਾ ਹੈ। ਇਸ ਲਈ ਅਸੀਂ ਮੁੱਖ ਮੰਤਰੀ ਦਾ ਚਿਹਰਾ ਲੱਭਣ ਲਈ ਇੱਕ ਨਵੀਂ ਲੋਕਤਾਂਤਰਿਕ ਰਿਵਾਇਤ ਸ਼ੁਰੂ ਕੀਤੀ ਹੈ। ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚਿਹਰੇ ਦੀ ਚੋਣ ਕੀਤੀ ਹੈ। ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਸਾਢੇ 3 ਪ੍ਰਤੀਸ਼ਤ ਲੋਕਾਂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੁਣਿਆ।

ਭਗਵੰਤ ਮਾਨ ਦੇ ਨਾਂ ਦਾ ਐਲਾਨ ਹੁੰਦੇ ਹੀ ਉੱਥੇ ਮੌਜੂਦ ‘ਆਪ’ ਵਰਕਰਾਂ ‘ਤੇ ਆਗੂਆਂ ‘ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਢੋਲ ਨਗਾਰੇ ਵੱਜਣ ਲੱਗੇ। ਆਪਣੇ ਨਾਂ ਦਾ ਐਲਾਨ ਸੁਣ ਕੇ ਮਾਨ ਵੀ ਭਾਵੁਕ ਹੋ ਗਏ। ਕੇਜਰੀਵਾਲ ਨੇ ਭਗਵੰਤ ਮਾਨ ਨੂੰ ਜੱਫੀ ਪਾ ਕੇ ਪਿਆਰ ‘ਤੇ ਆਪਣੀਆਂ ਸੁਭ ਕਾਮਨਾਵਾਂ ਦਿੱਤੀਆਂ। ਕੇਜਰੀਵਾਲ ਭਗਵੰਤ ਮਾਨ ਲਈ ਖ਼ਾਸ ਤਿਆਰੀ ਕਰਕੇ ਆਏ ਸਨ। ਉਨਾਂ ਮਾਨ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ ਦੀ ਵੀਡੀਓ ਚਲਵਾਈ ਅਤੇ ਇਸ ਰਾਹੀਂ ਉਨਾਂ ਦੇ ਕੁੱਝ ਕਿੱਸੇ ਲੋਕਾਂ ਨੂੰ ਦੱਸੇ ਗਏ।

ਭਗਵੰਤ ਮਾਨ ਨੇ ਭਾਵੁਕ ਹੋ ਕੇ ਮੀਡੀਆ ਨੂੰ ਸੰਬੋਧਨ ਕੀਤਾ। ਉਸ ਦੇ ਚਿਹਰੇ ‘ਤੇ ਦ੍ਰਿੜ-ਸੰਕਲਪ ਦੀ ਭਾਵਨਾ ਸਾਫ਼ ਦਿਖਾਈ ਦੇ ਰਹੀ ਸੀ। ਮਾਨ ਨੇ ਕਿਹਾ ਕਿ ਪੰਜਾਬ ਆਪਣੇ ਪੈਰਾਂ ‘ਤੇ ਖੜਾ ਹੋਣਾ ਜਾਣਦਾ ਹੈ। ਪਹਿਲਾਂ ਧਾੜਵੀਆਂ, ਫਿਰ ਅੰਗਰੇਜਾਂ, ਫਿਰ ਭ੍ਰਿਸਟ ਅਤੇ ਮੌਕਾਪ੍ਰਸਤ ਆਗੂਆਂ ਕਾਰਨ ਪੰਜਾਬ ਕਈ ਵਾਰ ਡਿੱਗਿਆ ਪਰੰਤੂ ਪੰਜਾਬੀਆਂ ਨੇ ਕਦੇ ਹੌਂਸਲਾ ਨਹੀਂ ਹਾਰਿਆ ਅਤੇ ਪੰਜਾਬ ਵਾਰ-ਵਾਰ ਖੜਾ ਹੋਇਆ ਅਤੇ ਬੁਲੰਦੀਆਂ ਨੂੰ ਛੂਹਿਆ।

ਅੱਜ ਫਿਰ ਪੰਜਾਬ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰੰਤੂ ਪੰਜਾਬ ਅਤੇ ਪੰਜਾਬੀਆਂ ਨੂੰ ਮੁਸ਼ਕਲਾਂ-ਸੰਕਟਾਂ ‘ਚ ਕੱਢ ਕੇ ਖੁਸ਼ਹਾਲ ਬਣਾਉਣਾ ਹੀ ਸਾਡਾ ਮੁੱਖ ਮਕਸਦ ਹੈ। ਉਨਾਂ ਕਿਹਾ ਕਿ ਪਾਰਟੀ ਨੂੰ ਅਸੀਂ ਹਮੇਸ਼ਾ ਇੱਕ ਹੀ ਗੱਲ ਕੀਤੀ ਹੈ। ਬੇਸ਼ੱਕ ਸਾਨੂੰ ਪੋਸਟਰ ਚਿਪਕਾਉਣ ਦਾ ਕੰਮ ਦੇ ਦਿਓ, ਅਸੀਂ ਕਰਾਂਗੇ, ਬਸ਼ਰਤੇ ਕਿ ਸਾਡਾ ਪੰਜਾਬ ਠੀਕ ਕਰ ਦੇਣ।

ਮਾਨ ਨੇ ਕਿਹਾ ਕਿ ਅੱਜ ਦਾ ਦਿਨ ਮੇਰੇ ਅਤੇ ਆਮ ਆਦਮੀ ਪਾਰਟੀ ਲਈ ਇਤਿਹਾਸਕ ਦਿਨ ਹੈ। ਅੱਜ ਤੋਂ ਸਾਡੀ ਜ਼ਿੰਮੇਵਾਰੀ ਦੁੱਗਣੀ ਹੋ ਗਈ ਹੈ। ਪਰ ਸਾਨੂੰ ਅੱਜ ਖ਼ੁਸ਼ੀ ਨਹੀਂ ਮਨਾਉਣੀ ਹੈ। ਅਸੀਂ ਉਦੋਂ ਤੱਕ ਖ਼ੁਸ਼ੀ ਨਹੀਂ ਮਨਾਵਾਂਗੇ ਜਦੋਂ ਤੱਕ ਪੰਜਾਬ ਖ਼ੁਸ਼ਹਾਲ ਨਹੀਂ ਬਣ ਜਾਂਦਾ। ਪੰਜਾਬੀਆਂ ਦੇ ਜੀਵਨ ਨੂੰ ਖ਼ੁਸ਼ਹਾਲ ਬਣਾਉਣਾ ਹੀ ਸਾਡਾ ਟੀਚਾ ਹੈ। ਅਸੀਂ ਪੰਜਾਬ ਦੀ ਖ਼ੁਸ਼ਹਾਲੀ ਵਾਪਸ ਲਿਆਵਾਂਗੇ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆ ਦੀ ਦਲਦਲ ‘ਚੋਂ ਕੱਢਾਂਗੇ ਅਤੇ ਮਜਬੂਰ ਹੋਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੇ ਰੁਜ਼ਗਾਰ ਅਤੇ ਉੱਚ ਸਿੱਖਿਆ ਦੇ ਮੌਕੇ ਉਪਲਬਧ ਕਰਾਵਾਂਗੇ।

ਡਾ.ਏਪੀਜੇ ਅਬਦੁਲ ਕਲਾਮ ਦੇ ਮਸ਼ਹੂਰ ਕਥਨ (ਸੁਪਨੇ ਉਹ ਨਹੀਂ ਜੋ ਸੌਣ ਤੋਂ ਬਾਅਦ ਆਉਂਦੇ ਹਨ, ਸੁਪਨੇ ਉਹ ਹੁੰਦੇ ਹਨ ਜੋ ਸਾਨੂੰ ਸੌਣ ਨਹੀਂ ਦਿੰਦੇ) ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਸੁਪਨੇ ਸਾਨੂੰ ਸੌਣ ਨਹੀਂ ਦਿੰਦੇ। ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਸੁਪਨੇ, ਪੰਜਾਬ ਦੀ ਕਿਸਾਨੀ ਅਤੇ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣ ਦੇ ਸੁਪਨੇ, ਨੌਜਵਾਨਾਂ ਦੇ ਹੱਥਾਂ ਤੋਂ ਟੀਕੇ ਖੋਹ ਕੇ ਟਿਫ਼ਨ ਫੜਾਉਣ ਦੇ ਸੁਪਨੇ ਅਤੇ ਸਾਡੀਆਂ ਮਾਵਾਂ-ਭੈਣਾਂ ਨੂੰ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਦੇ ਸੁਪਨੇ ਸਾਨੂੰ ਸੌਣ ਨਹੀਂ ਦਿੰਦੇ। ਅਸੀਂ ਪੰਜਾਬ ਨੂੰ ਦੇਸ ਦਾ ਤਾਜ ਬਣਾਉਣਾ ਹੈ ਅਤੇ ਪੰਜਾਬ ਨੂੰ ਮੁੜ ਤੋਂ ਇੱਕ ਖ਼ੁਸ਼ਹਾਲ ਸੂਬਾ ਬਣਾਉਣਾ ਹੈ।

ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੀ ਖ਼ੁਸ਼ਹਾਲੀ ਅਤੇ ਸ਼ਾਨ ਨੂੰ ਵਾਪਸ ਲਿਆਉਣ ਲਈ ਹੀ ਰਾਜਨੀਤੀ ਵਿੱਚ ਆਏ ਹਾਂ। ਜਦੋਂ ਵੀ ਸਾਨੂੰ ਪੰਜਾਬ ਲਈ ਕੁੱਝ ਕਰਨ ਅਤੇ ਬੋਲਣ ਦਾ ਮੌਕਾ ਮਿਲਿਆ, ਅਸੀਂ ਪੂਰੀ ਲਗਨ ਅਤੇ ਮਿਹਨਤ ਨਾਲ ਕੀਤਾ। ਸੜਕ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕੀਤੀ। ਪੰਜਾਬ ਦੇ ਲੋਕਾਂ ਨੇ ਮੇਰੀ ਕਾਮੇਡੀ ਅਤੇ ਰਾਜਨੀਤੀ ਦੋਵਾਂ ਨੂੰ ਬਹੁਤ ਪਿਆਰ ਦਿੱਤਾ ਹੈ। ਮਾਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਬਣਨ ‘ਤੇ ਅਸੀਂ ਹਸਤਾਖ਼ਰ ਕਰਨ ਵਾਲੀ ਹਰੇ ਰੰਗ ਦੀ ਕਲਮ ਦਾ ਇਸਤੇਮਾਲ ਪੰਜਾਬ ਦੇ ਗ਼ਰੀਬ, ਦੱਬੇ-ਕੁਚਲੇ ਅਤੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨਾਂ ਦੇ ਹੱਕ ਅਤੇ ਅਧਿਕਾਰ ਦਿਵਾਉਣ ਲਈ ਕਰਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਬਣਾਈ ਕਮੇਟੀ ਦੇ ਵਿਸਥਾਰ ਦਾ ਐਲਾਨ; ਦੋ ਹੋਰ ਮੈਂਬਰ ਸ਼ਾਮਲ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ...

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਗੁਰਮਤਿ ਕੈਂਪਾਂ ਦਾ ਆਯੋਜਨ ਕਰੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,928FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼