Friday, June 25, 2021
400 June

Corona Mukt Pind 8 June

Covid Care WhatsApp 8 June

Covid Pension 8 June

Black Fungus 8 June

mission fateh 28may

punjab school edu 24 6 21

nasha mukt punjab

Markfed 3 3

Skin Masters Clinic High

ਭਾਈ ਸੰਤੋਖ ਸਿੰਘ ਧਰਦਿਓ – 19 ਮਈ ਨੂੰ ਬਰਸੀ ਤੇ ਵਿਸ਼ੇਸ਼: ਪ੍ਰੋ. ਗੋਪਾਲ ਸਿੰਘ ਬੁੱਟਰ

ਭਾਈ ਸੰਤੋਖ ਸਿੰਘ ਧਰਦਿਓ 1913 ਵਿਚ ਅਮਰੀਕਾ ਦੇ ਕੈਲੇਫੋਰਨੀਆ ਰਾਜ ਦੇ ਸ਼ਹਿਰ ਸਾਨਫਰਾਂਸਿਸਕੋ ਵਿਖੇ ਹੋਂਦ ਵਿਚ ਆਈ ਦੇਸ਼ ਭਗਤ ਭਾਰਤੀਆਂ ਦੀ ਇਨਕਲਾਬੀ ਜਥੇਬੰਦੀ ‘ਇੰਡੀਅਨ ਐਸੋਸੀਏਸ਼ਨ ਆਫ ਦਾ ਪੈਸੇਫਿਕ ਕੋਸਟ’ ਦਾ ਬਾਨੀ ਮੈਂਬਰ ਸੀ, ਜੋ ਬਾਅਦ ਵਿਚ ‘ਹਿੰਦੀ ਐਸੋਸੀਏਸ਼ਨ’ ਦੇ ਨਾਮ ਨਾਲ ਤੇ ਉਸ ਤੋਂ ਉਪਰੰਤ ਗ਼ਦਰ ਪਾਰਟੀ ਦੇ ਨਾਮ ਨਾਲ ਜਗਤ ਪ੍ਰਸਿੱਧ ਹੋਈ।

ਇਸ ਦੇ ਪਹਿਲੇ ਜਨਰਲ ਸਕੱਤਰ ਲਾਲਾ ਹਰਦਿਆਲ ਦੇ ਅਮਰੀਕਾ ਛੱਡ ਦੇਣ ਨਾਲ ਸੰਤੋਖ ਸਿੰਘ ਧਰਦਿਓ ਨੂੰ ਬਤੌਰ ਜਨਰਲ ਸਕੱਤਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦੀ ਵਡੇਰੀ ਜ਼ਿੰਮੇਵਾਰੀ ਸੰਭਾਲਣੀ ਪਈ। ਭਾਈ ਸੰਤੋਖ ਦੇ ਪਿਤਾ ਸ. ਜਵਾਲਾ ਸਿੰਘ ਰੰਧਾਵਾ ਪਿੰਡ ਧਰਦਿਓ ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਸਨ ਪਰ ਉਹ ਸਿੰਘਾਪੁਰ ਵਿਖੇ ਹਾਰਬਰ ਪੁਲਿਸ ਦੇ ਮੁਲਾਜ਼ਮ ਹੋਣ ਕਾਰਨ ਉਥੇ ਪਰਿਵਾਰ ਸਹਿਤ ਰਹਿੰਦੇ ਸਨ। ਸਿੰਘਾਪੁਰ ਵਿਖੇ ਹੀ 1892 ਈ. ਨੂੰ ਭਾਈ ਸੰਤੋਖ ਸਿੰਘ ਦਾ ਜਨਮ ਮਾਤਾ ਰਾਮ ਕੌਰ ਦੀ ਕੁੱਖੋਂ ਹੋਇਆ।

ਉਥੇ ਹੀ ਭਾਈ ਸਾਹਿਬ ਨੇ ਮੁੱਢਲੀ ਤਾਲੀਮ ਅੰਗਰੇਜ਼ੀ ਮਾਧਿਅਮ ਵਾਲੇ ਸਕੂਲ ਤੋਂ ਹਾਸਲ ਕੀਤੀ। ਤੀਖਣ ਬੁੱਧ ਭਾਈ ਸੰਤੋਖ ਸਿੰਘ ਨੇ ਬਚਪਨ ਵਿਚ ਹੀ ਅੰਗਰੇਜ਼ੀ ਜ਼ੁਬਾਨ ਬੋਲਣ ਲਿਖਣ ਵਿਚ ਚੰਗੀ ਮੁਹਾਰਤ ਹਾਸਲ ਕਰ ਲਈ ਸੀ ਜੋ ਦੇਸ਼ ਵਿਦੇਸ਼ ਵਿਚ ਕੌਮੀ ਕਾਰਜਾਂ ਲਈ ਉਨ੍ਹਾਂ ਦੀ ਸ਼ਕਤੀ ਬਣਦੀ ਰਹੀ। ਸ. ਜਵਾਲਾ ਸਿੰਘ 1903 ਵਿਚ ਪੈਨਸ਼ਨ ਲੈ ਕੇ ਪਰਿਵਾਰ ਸਮੇਤ ਆਪਣੇ ਪਿੰਡ ਧਰਦਿਓ ਪਰਤ ਆਏ।

ਪਿੰਡ ਧਰਦਿਓ ਤੋਂ ਦੋ ਮੀਲ ਦੂਰੀ ’ਤੇ ਪੈਂਦੇ ਡੀ.ਬੀ. ਪ੍ਰਾਇਮਰੀ ਸਕੂਲ ਮਹਿਤਾ-ਨੰਗਲ ਤੋਂ ਭਾਈ ਸੰਤੋਖ ਸਿੰਘ ਨੇ ਮੁੱਢਲੀ ਪੜ੍ਹਾਈ ਮੁਕੰਮਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਖਾਲਸਾ ਕਾਲਜੀਏਟ ਸਕੂਲ ਅੰਮ੍ਰਿਤਸਰ ਤੋਂ ਹੋਸਟਲ ਵਿਚ ਰਹਿ ਕੇ ਮੈਟ੍ਰਿਕ ਪਾਸ ਕੀਤੀ। ਮਾਸਟਰ ਤਾਰਾ ਸਿੰਘ ਦੇ ਛੋਟੇ ਭਰਾ ਨਿਰੰਜਣ ਸਿੰਘ ਜੋ ਬਾਅਦ ਵਿਚ ਪਿ੍ਰੰਸੀਪਲ ਤੇ ਕੌਮੀ ਵਰਕਰ ਵੀ ਬਣੇ ਏਥੇ ਭਾਈ ਸਾਹਿਬ ਦੇ ਜਮਾਤੀ ਸਨ ਤੇ ਦੱਸਿਆ ਕਰਦੇ ਸਨ ਕਿ ਸੰਤੋਖ ਸਿੰਘ ਦੀ ਪ੍ਰਭਾਵਸ਼ਾਲੀ ਅੰਗਰੇਜ਼ੀ ਕਾਰਨ ਸਕੂਲ ਵਿਚ ਉਸ ਦਾ ਨਾਮ ‘ਮਿਸਟਰ ਡਿਕਸ਼ਨਰੀ ਸਿੰਘ’ ਪੈ ਗਿਆ ਸੀ।

1912 ਵਿਚ ਭਾਈ ਸੰਤੋਖ ਸਿੰਘ ਉਚੇਰੀ ਪੜ੍ਹਾਈ ਲਈ ਇੰਗਲੈਂਡ ਗਏ ਪਰ ਉਸ ਤੋਂ ਜਲਦੀ ਬਾਅਦ ਉਹ ਕੈਨੇਡਾ ਪਹੁੰਚ ਗਏ। ਇਥੇ ਉਹ ਅਕਸਰ ਹੀ ਆਪਣੇ ਅਨਪੜ੍ਹ ਦੇਸ਼-ਵਾਸੀ ਆਰਾ ਮਿੱਲਾਂ ਦੇ ਵਰਕਰਾਂ ਦੀਆਂ ਸਮੱਸਿਆਵਾਂ ਗੋਰੇ ਮਿੱਲ ਮਾਲਕਾਂ ਅਤੇ ਅਦਾਲਤਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਂਦੇ ਸਨ, ਜਿਸ ਕਾਰਨ ਭਾਰਤੀ ਕਾਮਿਆਂ ਨੇ ਸਹਿਜੇ ਹੀ ਉਨ੍ਹਾਂ ਨੂੰ ਆਪਣਾ ਆਗੂ ਮੰਨ ਲਿਆ।

ਜਦ ਕੈਨੇਡਾ ਤੋਂ ਭਾਈ ਸੰਤੋਖ ਸਿੰਘ ਅਮਰੀਕਾ ਆ ਗਏ ਤਾਂ ਜਲਦੀ ਹੀ ਉਨ੍ਹਾਂ ਨੇ ਬਾਬਾ ਜਵਾਲਾ ਸਿੰਘ ਠੱਠੀਆਂ ਅਤੇ ਬਾਬਾ ਵਿਸਾਖਾ ਸਿੰਘ ਦਦੇਹਰ ਨਾਲ ਮਿਲ ਕੇ ਗ਼ਦਰ ਪਾਰਟੀ ਤੇ ਗ਼ਦਰ ਪਰਚੇ ਦੀਆਂ ਜ਼ਿੰਮੇਵਾਰੀਆਂ ਸਾਂਭ ਲਈਆਂ। ਸਾਮਰਾਜੀ ਸ਼ਕਤੀਆਂ ਵਿਰੁੱਧ ਸਪੱਸ਼ਟ ਪੈਂਤੜੇ, ਆਜ਼ਾਦੀ ਪ੍ਰਾਪਤੀ ਲਈ ਸੁਹਿਰਦ ਤੜਪ ਤੇ ਲੋਕ ਭਲਾਈ ਦੀ ਪ੍ਰਬਲ ਭਾਵਨਾ ਵਾਲਾ ਇਹ ਦੇਸ਼ ਭਗਤ ਜਿਥੇ ਬਰਤਾਨਵੀ ਖੁਫ਼ੀਆ ਏਜੰਸੀਆਂ ਲਈ ‘ਮਧਰੇ ਕੱਦ, ਤਿੱਖੇ ਨਕਸ਼ਾਂ ਤੇ ਤਿੱਖੀ ਬਰੀਕ ਆਵਾਜ਼ ਵਾਲਾ ਚਤੁਰ ਤੇ ਖਤਰਨਾਕ ਵਿਅਕਤੀ ਸੀ’ ਉਥੇ ਆਪਣੇ ਸਾਥੀ ਦੇਸ਼ ਭਗਤਾਂ ਦੀ ਨਜ਼ਰ ਵਿਚ ‘ਕਮਾਲ ਦੀ ਸੂਝ-ਸਿਆਣਪ ਦਾ ਮਾਲਕ, ਈਮਾਨਦਾਰ ਤੇ ਪੇਚੀਦਾ ਮਸਲਿਆਂ ਬਾਰੇ ਤੁਰੰਤ ਅਤੇ ਦਰੁਸਤ ਫੈਸਲੇ ਲੈ ਸਕਣ ਵਾਲਾ ਮਹਾਨ ਬੁੱਧੀਮਾਨ ਆਗੂ ਸੀ।’

ਹਿੰਦੋਸਤਾਨ ਵਿਚ ਗ਼ਦਰ ਕਰਨ ਦੇ ਮਕਸਦ ਨਾਲ ਪਾਰਟੀ ਨੇ ਭਾਈ ਸਾਹਿਬ ਨੂੰ ਸਿੰਘਾਪੁਰ ਸਿਆਮ ਮਲਾਇਆ ਤੇ ਬਰਮਾ ਦੀਆਂ ਪਾਰਟੀ ਦੀਆਂ ਸ਼ਾਖਾਵਾਂ ਦਾ ਚਾਰਜ ਸੌਂਪ ਦਿੱਤਾ। ਸਤੰਬਰ 1914 ਦੇ ਕਰੀਬ ਉਹ ਸਿੰਘਾਈ ਪਹੁੰਚੇ। ਸਿਆਮ ਵਿਚ ਗ਼ਦਰ ਪਾਰਟੀ ਲਈ ਭਾਈ ਸਾਹਿਬ ਨੇ ਸੋਹਨ ਲਾਲ ਪਾਠਕ ਤੇ ਆਤਮਾ ਰਾਮ ਨਾਲ ਕੰਮ ਕੀਤਾ। ਇਥੇ ਸਰਕਾਰੀ ਚੌਕਸੀ ਵਿਚ ਬਹੁਤੇ ਇਨਕਲਾਬੀ ਫਸ ਗਏ ਪਰ ਭਾਈ ਸੰਤੋਖ ਸਿੰਘ ਕਿਸੇ ਤਰ੍ਹਾਂ ਅਮਰੀਕਾ ਵਾਪਸ ਪਰਤਣ ਵਿਚ ਸਫਲ ਹੋ ਗਏ।

ਅਮਰੀਕਾ ਵਿਖੇ ਭਾਈ ਸਾਹਿਬ ਨੇ ਪਾਰਟੀ ਨਵੇਂ ਸਿਰਿਓਂ ਗਠਿਤ ਕਰਨੀ ਸ਼ੁਰੂ ਕੀਤੀ ਪਰ ਇਨ੍ਹਾਂ ਨੂੰ ਗ਼ਦਰ ਲਈ ਚਲੇ ਮੁਕੱਦਮੇ ਵਿਚ 21 ਮਹੀਨੇ ਲਈ ਜੇਲ੍ਹ ਜਾਣਾ ਪਿਆ। ਰਿਹਾਈ ਪਿਛੋਂ ਭਾਈ ਸੰਤੋਖ ਸਿੰਘ ਨੇ ਆਪਣੇ ਸਾਥੀਆਂ ਨਾਲ ਪਾਰਟੀ ਦੇ ਹੈਡਕੁਆਰਟਰ ਯੁਗਾਂਤਰ ਆਸ਼ਰਮ (ਗ਼ਦਰ ਆਸ਼ਰਮ) ਵਿਚ ਰਹਿ ਕੇ ਪਾਰਟੀ ਨੂੰ ਮੁੜ ਜਥੇਬੰਦ ਕੀਤਾ।

ਨਵੰਬਰ 1922 ਵਿਚ ਉਹ ਮਾਸਕੋ ਪਹੁੰਚ ਗਏ ਤੇ ਕਾਮਰੇਡ ਲੈਨਿਨ ਦੀ ਕਾਰਜਸ਼ੈਲੀ ਨੂੰ ਨੇੜਿਓਂ ਤੱਕਿਆ। ਇਥੇ ਉਨ੍ਹਾਂ ਨੇ ਕਮਿਊਨਿਸਟ ਇੰਟਰਨੈਸ਼ਨਲ ਦੀ ਚੌਥੀ ਕਾਂਗਰਸ ਵਿਚ ਹਿੱਸਾ ਲਿਆ। ਰੂਸ ਤੋਂ ਉਹ ਭਾਈ ਰਤਨ ਸਿੰਘ (ਰਾਏਪੁਰ ਡੱਬਾ) ਨਾਲ ਭਾਰਤ ਵਿਚ ਪਰਚਾ ਕੱਢ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਵਾਪਸ ਪਰਤੇ। ਪਰ ਅਫਗਾਨਿਸਤਾਨ ਤੋਂ
ਹਿੰਦੋਸਤਾਨ ਪ੍ਰਵੇਸ਼ ਕਰਦੇ ਸਮੇਂ ਹੀ ਬਰਤਾਨਵੀ ਪੁਲਿਸ ਦੇ ਹੱਥ ਆ ਗਏ। ਗਿ੍ਰਫਤਾਰੀ ਉਪਰੰਤ ਭਾਈ ਸਾਹਿਬ ਕਾਫੀ ਸਮਾਂ ਪਿੰਡ ਵਿਚ ਨਜ਼ਰਬੰਦ ਰਹੇ।

ਇਸ ਉਪਰੰਤ ਉਨ੍ਹਾਂ ਨੇ ਭਾਗ ਸਿੰਘ ਕੈਨੇਡੀਅਨ ਤੇ ਬਾਬਾ ਕਰਮ ਸਿੰਘ ਚੀਮਾ ਦੀ ਮਦਦ ਨਾਲ ਫਰਵਰੀ 1926 ਵਿਚ ਅਗਾਂਹਵਧੂ ਪਰਚਾ ‘ਕਿਰਤੀ’ ਕੱਢਿਆ ਜਿਸ ਨੇ ਅਗਾਂਹਵਧੂ ਪੰਜਾਬੀ ਪੱਤਰਕਾਰੀ ਨੂੰ ਪਹਿਲੀ ਵਾਰ ਇਕ ਵੱਡਾ ਮੰਚ ਮੁਹੱਈਆ ਕੀਤਾ।

ਜ਼ਿਆਦਾ ਮਿਹਨਤ, ਮਾੜੀ ਖੁਰਾਕ ਤੇ ਪੁਲਿਸ ਦੇ ਅਣ-ਮਨੁੱਖੀ ਵਿਹਾਰ ਕਾਰਨ ਉਹ ਟੀ.ਬੀ. ਦਾ ਸ਼ਿਕਾਰ ਹੋ ਗਏ ਅਤੇ ਅੰਤ 19 ਮਈ 1927 ਨੂੰ ਉਹ ਕਿਰਤੀ ਦੇ ਦਫਤਰ ਅੰਮ੍ਰਿਤਸਰ ਵਿਖੇ ਸਦੀਵੀ ਵਿਛੋੜਾ ਦੇ ਗਏ। ਭਾਈ ਸਾਹਿਬ ਦੀ ਜੱਦੋ-ਜਹਿਦ ਭਰੀ ਜ਼ਿੰਦਗੀ, ਬੀਮਾਰੀ ਨਾਲ ਚੱਲੇ ਲੰਮੇ ਸੰਘਰਸ਼ ਕਾਰਨ ਪੰਥ ਰਤਨ ਮਾਸਟਰ ਤਾਰਾ ਸਿੰਘ ਨੇ ਉਨ੍ਹਾਂ ਦੀ ਮੌਤ ਨੂੰ ਤਿਲ ਤਿਲ ਕਰਕੇ ਹੋਈ ਸ਼ਹਾਦਤ ਦਾ ਨਾਂ ਦਿੰਦਿਆਂ ਉਨ੍ਹਾਂ ਨੂੰ ਸ਼ਹੀਦ ਦਾ ਖਿਤਾਬ ਪ੍ਰਦਾਨ ਕੀਤਾ।

ਅਸੀਂ ਅੱਜ ਇਸ ਮਹਾਨ ਗ਼ਦਰੀ ਆਗੂ ਤੇ ਚਿੰਤਕ ਨੂੰ ਉਨ੍ਹਾਂ ਦੀ ਬਰਸੀ ਤੇ ਅਵਸਰ ’ਤੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ।

ਪ੍ਰੋ. ਗੋਪਾਲ ਸਿੰਘ ਬੁੱਟਰ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ ਦਿੱਲੀ ਗੁਰਦੁਆਰਾ ਚੋਣਾਂ ਦੌਰਾਨ ਫ਼ੜੀ 2 ਕਰੋੜ ਰੁਪਏ ਦੀ ਨਕਦੀ ਦਾ: ਗੁਰਦੁਆਰਾ ਚੋਣ ਬੋਰਡ ਨੇ ਪੁਲਿਸ ਕਮਿਸ਼ਨਰ ਨੂੰ ਅੱਗੇ ਜਾਂਚ ਲਈ ਕਿਹਾ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਪ੍ਰਚਾਰ ਦੌਰਾਨ 12 ਅਪ੍ਰੈਲ 2021 ਨੂੰ ਪੰਜਾਬੀ ਬਾਗ਼ ਵਿਖੇ ਇੱਕ ਕਾਰ ਤੋਂ ਫੜੀ ਗਈ 2 ਕਰੋਡ਼...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਥੇਦਬੰਦਕ ਢਾਂਚੇ ਦਾ ਵਿਸਤਾਰ, ਵਿੰਗਾਂ ਦੇ ਪ੍ਰਧਾਨ ਅਤੇ 24 ਜ਼ਿਲ੍ਹਾ ਪ੍ਰਧਾਨ ਵੀ ਐਲਾਨੇ

ਯੈੱਸ ਪੰਜਾਬ ਚੰਡੀਗੜ੍ਹ, 22 ਜੂਨ 2021: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਸ.ਸੀ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਟਵਿੱਟਰ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2021 - ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸਿੱਖਾਂ ਖਿਲਾਫ ਹੋ ਰਹੇ ਨਫ਼ਰਤ ਭਰੇ ਟਵੀਟਾਂ ਬਾਰੇ ਅਪ੍ਰੈਲ ਮਹੀਨੇ ਟਵਿੱਟਰ ਮੁਖੀ ਜੈਕ ਡੋਰਸੇ ਨੂੰ ਸ਼੍ਰੋਮਣੀ ਕਮੇਟੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੰਗਤਾਂ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੀਆਂ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2021 - ਬੀਬੀ ਜਗੀਰ ਕੌਰ ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਮਾਡਲ ਤਿਆਰ ਕਰਨ ਦੀ ਸਖ਼ਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

1984 ਸਿੱਖ ਨਸਲਕੁਸ਼ੀ ਨਾਲ ਸੰਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2021 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਪਾਰਕ ਵਿੱਚ ਸਥਾਪਤ ਕਰਨ ਦਾ: ਜੀ.ਕੇ.ਨੇ ਮੇਅਰ ਨੂੰ ਪੱਤਰ ਲਿਖ਼ ਕੇ ਕੀਤੀ ਹਟਾਉਣ ਦੀ ਮੰਗ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2021 - ਭਾਰਤ ਵੰਦਨਾ ਪਾਰਕ, ਪੰਜਾਬੀ ਬਾਗ਼ ਵਿਖੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦੱਖਣ ਦਿੱਲੀ ਨਗਰ ਨਿਗਮ ਵੱਲੋਂ ਸਥਾਪਤ ਕਰਨ ਨੂੰ ਜਾਗੋ ਪਾਰਟੀ ਨੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕੰਗਨਾ ਰਣੌਤ ਸੋਮਵਾਰ ਅੰਮ੍ਰਿਤਸਰ ਪੁੱਜੇਗੀ, ਦਰਬਾਰ ਸਾਹਿਬ ਵਿੱਚ ਹੋਵੇਗੀ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2021: ਵਿਵਾਦਿਤ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਸੋਮਵਾਰ 31 ਮਈ ਨੂੰ ਅੰਮ੍ਰਿਤਸਰ ਆ ਰਹੀ ਹੈ। ਸੂਤਰਾਂ ਅਨੁਸਾਰ ਇਸ ਵੇਲੇ ਹਿਮਾਚਲ ਪੁੱਜੀ ਹੋਈ ਕੰਗਨਾ ਰਣੌਤ ਸੋਮਵਾਰ ਸਵੇਰੇ ਸੜਕੀ ਰਸਤੇ ਅੰਮ੍ਰਿਤਸਰ ਪੁੱਜੇਗੀ ਜਿੱਥੇ ਉਹ ਸੱਚਖੰਡ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਾਮਵਰ ਰੰਗਕਰਮੀ ਗੁਰਚਰਨ ਚੰਨੀ ਦਾ ਕੋਰੋਨਾ ਨਾਲ ਦਿਹਾਂਤ

ਯੈੱਸ ਪੰਜਾਬ ਚੰਡੀਗੜ੍ਹ, 20 ਮਈ, 2021: ਪ੍ਰਸਿੱਧ ਰੰਗਕਰਮੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋ ਗਿਆ ਹੈ। ਇਕ ਅਦਾਕਾਰ ਅਤੇ ਡਾਇਰੈਕਟਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦੇ ਸ: ਚੰਨੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਉਹ ਮੋਹਾਲੀ ਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
- Advertisement -spot_img

ਸੋਸ਼ਲ ਮੀਡੀਆ

20,370FansLike
50,597FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼